ਕਹਾਉਤਾਂ Chapter 11

For English

Read ਕਹਾਉਤਾਂ Chapter 11 Online

Read ਕਹਾਉਤਾਂ Chapter 11 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.

Choose a Chapter

ਕਹਾਉਤਾਂ 11

ਅਧਿਆਇ 11

1. ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ।

2. ਹੰਕਾਰ ਦੇ ਨਾਲ ਖੁਆਰੀ ਆਉਂਦੀ ਹੈ, ਪਰ ਦੀਨਾਂ ਦੇ ਨਾਲ ਬੁੱਧ ਹੈ,

3. ਸਿੱਧਿਆਂ ਦੀ ਖਰਿਆਈ ਓਹਨਾਂ ਦੀ ਅਗਵਾਈ ਕਰੇਗੀ, ਪਰ ਛਲੀਆਂ ਦੀ ਟੇਢ ਉਨ੍ਹਾਂ ਦਾ ਨਾਸ ਕਰੇਗੀ।

4. ਕ੍ਰੋਧ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਧਰਮ ਮੌਤ ਤੋਂ ਛੁਡਾ ਲੈਂਦਾ ਹੈ।

5. ਸੰਪੂਰਨ ਆਦਮੀ ਦਾ ਧਰਮ ਉਹ ਦਾ ਰਾਹ ਸਿੱਧਾ ਰੱਖੇਗਾ, ਪਰ ਦੁਸ਼ਟ ਜਨ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪਵੇਗਾ।

6. ਸਿੱਧਿਆਂ ਦਾ ਧਰਮ ਓਹਨਾਂ ਨੂੰ ਛੁਡਾਉਂਦਾ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫ਼ਸ ਜਾਂਦੇ ਹਨ।

7. ਜਦ ਦੁਸ਼ਟ ਜਨ ਮਰਦਾ ਹੈ ਤਦ ਉਹ ਦੀ ਉਡੀਕ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।

8. ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਓਸੇ ਵਿੱਚ ਆ ਪੈਂਦਾ ਹੈ।

9. ਬੇਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।

10. ਜਦ ਧਰਮੀਆਂ ਨੂੰ ਸੁਖ ਹੁੰਦਾ ਹੈ ਤਦ ਨਗਰ ਬਾਗ ਬਾਗ ਹੁੰਦਾ ਹੈ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!

11. ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹੀ ਜਾਂਦਾ ਹੈ।

12. ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਬੁੱਧ ਵਾਲਾ ਪੁਰਸ਼ ਚੁੱਪ ਕਰ ਰਹਿੰਦਾ ਹੈ।

13. ਬਕਵਾਸੀ ਛਿਪੀਆਂ ਗੱਲਾਂ ਨੂੰ ਪਰਗਟ ਕਰਦਾ ਹੈ, ਪਰ ਮਾਤਬਰ ਰੂਹ ਵਾਲਾ ਗੱਲ ਨੂੰ ਲੁਕੋ ਰੱਖਦਾ ਹੈ।

14. ਜਦੋਂ ਅਗਵਾਈ ਨਹੀਂ ਤਾਂ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹੂਆਂ ਨਾਲ ਬਚਾਉ ਹੈ।

15. ਜਿਹੜਾ ਪਰਾਏ ਮਨੁੱਖ ਦਾ ਜ਼ਾਮਨ ਬਣੇ, ਉਹ ਵੱਡਾ ਦੁਖੀ ਹੋਵੇਗਾ, ਪਰ ਜਿਹੜਾ ਜ਼ਾਮਨੀ ਤੋਂ ਘਿਣ ਕਰੇ ਉਹ ਸੁਖੀ ਰਹੇਗਾ।

16. ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਅਤੇ ਭਿਆਣਕ ਪੁਰਸ਼ਾਂ ਨੂੰ ਧਨ ਹੀ ਪ੍ਰਾਪਤ ਹੁੰਦਾ ਹੈ।

17. ਦਿਆਲੂ ਮਨੁੱਖ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।

18. ਦੁਸ਼ਟ ਝੂਠੀ ਮਜੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ ਉਹ ਨੂੰ ਸੱਚਾ ਫਲ ਮਿਲਦਾ ਹੈ।

19. ਧਰਮ ਸੱਚ ਮੁੱਚ ਜੀਉਣ ਦੇ ਲਈ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ ਆਪਣੀ ਮੌਤ ਲਈ ਕਰਦਾ ਹੈ।

20. ਜਿਹੜੇ ਮਨ ਦੇ ਟੇਢੇ ਹਨ ਓਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।

21. ਇਹ ਪੱਕ ਮੰਨੋ ਭਈ ਡੰਨ ਬਿਨਾ ਦੁਸ਼ਟ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।

22. ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ,—ਰੂਪਵੰਤ ਇਸਤਰੀ ਜੋ ਬਿਬੇਕਹੀਨ ਹੈ ਇਹੋ ਜਿਹੀ ਹੈ।

23. ਧਰਮੀ ਦਾ ਮਨੋਰਥ ਨੇਕ ਹੀ ਹੈ, ਪਰ ਦੁਸ਼ਟ ਦੀ ਉਡੀਕ ਕਹਿਰ ਹੈ।

24. ਕੋਈ ਤਾਂ ਵੰਡਦਾ ਹੈ ਫੇਰ ਵੀ ਉਹ ਦਾ ਮਾਲ ਵਧਦਾ ਹੈ, ਅਤੇ ਕੋਈ ਜੋਗ ਖਰਚ ਤੋਂ ਸਰਫਾ ਕਰਦਾ ਹੈ ਤੇ ਕੰਗਲ ਹੀ ਰਹਿੰਦਾ ਹੈ।

25. ਸੁਖੀ ਜਨ ਮੋਟਾ ਹੋ ਜਾਵੇਗਾ, ਤੇ ਜੋ ਸਿੰਜਦਾ ਹੈ ਉਹ ਆਪ ਵੀ ਸਿੰਜਿਆ ਜਾਵੇਗਾ।

26. ਜਿਹੜਾ ਅਨਾਜ ਨੂੰ ਦੱਬ ਛੱਡਦਾ ਹੈ ਉਹ ਨੂੰ ਤਾਂ ਲੋਕ ਫਿਟਕਾਰ ਦਿੰਦੇ ਹਨ, ਪਰ ਜਿਹੜਾ ਵੇਚ ਛੱਡਦਾ ਹੈ ਉਹ ਦੇ ਸਿਰ ਨੂੰ ਅਸੀਸਾਂ ਦਿੰਦੇ ਹਨ।

27. ਜਿਹੜਾ ਉੱਦਮ ਨਾਲ ਭਲਿਆਈ ਨੂੰ ਭਾਲਦਾ, ਉਹ ਪਰਸੰਨਤਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਢੂੰਡਦਾ ਹੈ, ਉਹੀ ਉਸ ਉੱਤੇ ਆ ਪਵੇਗੀ।

28. ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਙੁ ਲਹਿਲਹਾਉਣਗੇ।

29. ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਗੋੱਲਾ ਹੋਵੇਗਾ।

30. ਧਰਮੀ ਦਾ ਫਲ ਜੀਉਣ ਦਾ ਬਿਰਛ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।

31. ਵੇਖੋ, ਧਰਮੀ ਵੀ ਇਸ ਲੋਕ ਵਿੱਚ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨਾ ਵਧੀਕ ਭੋਗਣਗੇ!

About ਕਹਾਉਤਾਂ Chapter 11

Read ਕਹਾਉਤਾਂ Chapter 11 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.

Book Information

Book: ਕਹਾਉਤਾਂ
Chapter: 11
Testament: Old Testament

How to Read this Chapter

Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕਹਾਉਤਾਂ Chapter 11 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕਹਾਉਤਾਂ Chapter 11?

ਕਹਾਉਤਾਂ Chapter 11 is part of the Book of ਕਹਾਉਤਾਂ in the Holy Bible.

Can I read this chapter online?

Yes. You can read the complete ਕਹਾਉਤਾਂ Chapter 11 online for free with easy chapter navigation.

More Chapters from ਕਹਾਉਤਾਂ

  1. ਕਹਾਉਤਾਂ Chapter 9
  2. ਕਹਾਉਤਾਂ Chapter 25
  3. ਕਹਾਉਤਾਂ Chapter 3
  4. ਕਹਾਉਤਾਂ Chapter 20
  5. ਕਹਾਉਤਾਂ Chapter 18
  6. ਕਹਾਉਤਾਂ Chapter 16
  7. ਕਹਾਉਤਾਂ Chapter 5

Explore More from ਪੁਰਾਣਾ ਨੇਮ

  1. 2 ਰਾਜਿਆਂ Chapter 19
  2. ਹੋਸ਼ੇਆ Chapter 7
  3. ਅੱਯੂਬ Chapter 16
  4. ਉਤਪਤ Chapter 17
  5. ਹੋਸ਼ੇਆ Chapter 1
  6. ਉਤਪਤ Chapter 9
  7. ਹਿਜ਼ਕੀਏਲ Chapter 30

Related Chapters & Readings

  1. ਯਸਾਯਾਹ Chapter 32
  2. ਅਜ਼ਰਾ Chapter 6
  3. ਅਫ਼ਸੀਆਂ Chapter 6
  4. 1 ਸਮੂਏਲ Chapter 9
  5. ਹਿਜ਼ਕੀਏਲ Chapter 20
  6. ਅੱਯੂਬ Chapter 7
  7. ਬਿਵਸਥਾ ਸਾਰ Chapter 29
Share Your Love

Leave a Reply

Your email address will not be published. Required fields are marked *