ਕਹਾਉਤਾਂ Chapter 24

For English

Read ਕਹਾਉਤਾਂ Chapter 24 Online

Read ਕਹਾਉਤਾਂ Chapter 24 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.

Choose a Chapter

ਕਹਾਉਤਾਂ 24

ਅਧਿਆਇ 24

1. ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ,

2. ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਓਹਨਾਂ ਦੇ ਬੁੱਲ੍ਹ ਸ਼ਰਾਰਤ ਦੀਆਂ ਗੱਲਾਂ ਕਰਦੇ ਰਹਿੰਦੇ ਹਨ।

3. ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਅਸਥਿਰ ਰਹਿੰਦਾ ਹੈ।

4. ਗਿਆਨ ਦੇ ਰਾਹੀਂ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨ ਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।

5. ਬੁੱਧਵਾਨ ਪੁਰਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।

6. ਤੂੰ ਚੰਗੀ ਮੱਤ ਲੈ ਕੇ ਤਾਂ ਆਪਣਾ ਜੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਉ ਹੈ।

7. ਬੁੱਧ ਮੂਰਖ ਤੋਂ ਬਹੁਤ ਉੱਚੀ ਹੈ, ਉਹ ਫਾਟਕ ਵਿੱਚ ਮੂੰਹ ਨਹੀਂ ਖੋਲ੍ਹਦਾ।

8. ਜਿਹੜਾ ਬੁਰਿਆਈ ਸੋਚਦਾ ਹੈ, ਉਹ ਨੂੰ ਲੋਕ ਫਿਟੜੀਆਂ ਦਾ ਫੇਟ ਆਖਣਗੇ।

9. ਮੂਰਖਤਾਈ ਦੀ ਜੁਗਤੀ ਪਾਪ ਹੈ, ਅਤੇ ਮਖੌਲੀਆ ਆਦਮੀਆਂ ਲਈ ਘਿਣਾਉਣਾ ਹੈ।

10. ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ।

11. ਜਿਹੜੇ ਮੌਤ ਲਈ ਲਏ ਜਾਂਦੇ ਹਨ, ਜਿਹੜੇ ਘਾਤ ਹੋਣ ਲਈ ਝੂਲਦੇ ਫਿਰਦੇ ਹਨ, ਉਨ੍ਹਾਂ ਨੂੰ ਛੁਡਾਉਣ ਤੋਂ ਨਾ ਰੁਕ।

12. ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਿੰਦ ਦਾ ਰਾਖਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?

13. ਹੇ ਮੇਰੇ ਪੁੱਤਰ, ਤੂੰ ਸ਼ਹਿਤ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,

14. ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਏਸੇ ਤਰਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਉਹ ਦਾ ਆਖਰ ਹੈ, ਅਤੇ ਤੇਰੀ ਆਸ ਨਾ ਟੁੱਟੇਗੀ।

15. ਹੇ ਦੁਸ਼ਟ, ਧਰਮੀ ਦੀ ਵਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਵਿਸਰਾਮ ਦੇ ਥਾਂ ਨੂੰ ਨਾ ਉਜਾੜ!

16. ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਨਾਲ ਉਲਟਾਏ ਜਾਂਦੇ ਹਨ।

17. ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪਰਸੰਨ ਨਾ ਹੋਵੇ,

18. ਮਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ, ਅਤੇ ਆਪਣਾ ਕ੍ਰੋਧ ਉਸ ਤੋਂ ਹਟਾ ਲਵੇ।

19. ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ, ਨਾ ਦੁਸ਼ਟਾਂ ਉੱਤੇ ਖੁਣਸ ਕਰ,

20. ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।

21. ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਪਾਤਸ਼ਾਹ ਦਾ ਭੈ ਮੰਨ, ਅਤੇ ਫਿਰਤੂਆਂ ਨਾਲ ਨਾ ਰਲ,

22. ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਣਕ ਆਵੇਗੀ, ਅਤੇ ਉਨ੍ਹਾਂ ਦੋਹਾਂ ਵੱਲੋਂ ਦੀ ਬਰਬਾਦੀ ਨੂੰ ਕੌਣ ਜਾਣਦਾ ਹੈ?

23. ਏਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਰਈ ਕਰਨੀ ਚੰਗੀ ਨਹੀਂ।

24. ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈਂ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,

25. ਪਰ ਜੋ ਉਸ ਨੂੰ ਤਾੜਦੇ ਹਨ ਓਹ ਖੁਸ਼ ਹੋਣਗੇ, ਅਤੇ ਉਨ੍ਹਾਂ ਉੱਤੇ ਚੰਗੀ ਬਰਕਤ ਆਵੇਗੀ।

26. ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਬੁੱਲ੍ਹਾਂ ਦਾ ਚੁੰਮਾ ਲੈਂਦਾ ਹੈ।

27. ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।

28. ਆਪਣੇ ਗੁਆਂਢੀ ਦੇ ਵਿਰੁੱਧ ਨਹੱਕੀ ਗਵਾਹੀ ਨਾ ਦੇਹ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇਹ।

29. ਇਹ ਨਾਂ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ, ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।

30. ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ ਦੇ ਲਾਗਿਓਂ ਲੰਘਿਆ,

31. ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਜੰਮ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ।

32. ਤਾਂ ਮੈਂ ਝਾਤੀ ਮਾਰ ਕੇ ਦਿਲ ਤੇ ਲਿਆਂਦਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ,—

33. ਰਤੀਕੁ ਨੀਂਦ, ਰਤੀਕੁ ਊਂਘ, ਰਤੀਕੁ ਹੱਥ ਇਕੱਠੇ ਕਰ ਕੇ ਲੰਮਾ ਪੈਣਾ,—

34. ਏਸ ਤਰਾਂ ਗਰੀਬੀ ਧਾੜਵੀ ਵਾਂਙੁ, ਅਤੇ ਤੰਗੀ ਸ਼ਸਤਰ ਧਾਰੀ ਵਾਂਙੁ ਤੇਰੇ ਉੱਤੇ ਆ ਪਵੇਗੀ।

About ਕਹਾਉਤਾਂ Chapter 24

Read ਕਹਾਉਤਾਂ Chapter 24 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.

Book Information

Book: ਕਹਾਉਤਾਂ
Chapter: 24
Testament: Old Testament

How to Read this Chapter

Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕਹਾਉਤਾਂ Chapter 24 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕਹਾਉਤਾਂ Chapter 24?

ਕਹਾਉਤਾਂ Chapter 24 is part of the Book of ਕਹਾਉਤਾਂ in the Holy Bible.

Can I read this chapter online?

Yes. You can read the complete ਕਹਾਉਤਾਂ Chapter 24 online for free with easy chapter navigation.

More Chapters from ਕਹਾਉਤਾਂ

  1. ਕਹਾਉਤਾਂ Chapter 9
  2. ਕਹਾਉਤਾਂ Chapter 25
  3. ਕਹਾਉਤਾਂ Chapter 5
  4. ਕਹਾਉਤਾਂ Chapter 3
  5. ਕਹਾਉਤਾਂ Chapter 2
  6. ਕਹਾਉਤਾਂ Chapter 20
  7. ਕਹਾਉਤਾਂ Chapter 16

Explore More from ਪੁਰਾਣਾ ਨੇਮ

  1. ਅੱਯੂਬ Chapter 20
  2. ਜ਼ਬੂਰ Chapter 114
  3. ਅੱਯੂਬ Chapter 25
  4. ਕੂਚ Chapter 30
  5. ਜ਼ਬੂਰ Chapter 12
  6. ਜ਼ਬੂਰ Chapter 28
  7. 1 ਸਮੂਏਲ Chapter 8

Related Chapters & Readings

  1. ਯਹੋਸ਼ੁਆ Chapter 17
  2. ਹਿਜ਼ਕੀਏਲ Chapter 20
  3. ਯਸਾਯਾਹ Chapter 27
  4. ਦਾਨੀਏਲ Chapter 9
  5. ਉਤਪਤ Chapter 7
  6. 2 ਸਮੂਏਲ Chapter 16
  7. ਜ਼ਬੂਰ Chapter 44
Share Your Love

Leave a Reply

Your email address will not be published. Required fields are marked *