ਕਹਾਉਤਾਂ Chapter 3

For English

Read ਕਹਾਉਤਾਂ Chapter 3 Online

Read ਕਹਾਉਤਾਂ Chapter 3 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.

Choose a Chapter

ਕਹਾਉਤਾਂ 3

ਅਧਿਆਇ 3

1. ਹੇ ਮੇਰੇ ਪੁੱਤਰ, ਤੂੰ ਮੇਰੀ ਤਾਲੀਮ ਨੂੰ ਨਾ ਭੁੱਲ, ਸਗੋਂ ਆਪਣੇ ਚਿੱਤ ਨਾਲ ਮੇਰੇ ਹੁਕਮਾਂ ਨੂੰ ਮੰਨ,

2. ਕਿਉਂ ਜੋ ਓਹ ਉਮਰ ਦੀ ਲੰਬਾਈ, ਜੀਉਣ ਦੇ ਵਰ੍ਹੇ, ਅਤੇ ਸ਼ਾਂਤੀ ਤੇਰੇ ਲਈ ਵਧਾਉਣਗੇ।

3. ਦਯਾ ਅਤੇ ਸਚਿਆਈ ਤੈਨੂੰ ਨਾ ਛੱਡਣ, ਓਹਨਾਂ ਨੂੰ ਆਪਣੇ ਗਲ ਦੇ ਦੁਆਲੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ,

4. ਤਾਂ ਤੂੰ ਪਰਮੇਸ਼ਰ ਅਤੇ ਆਦਮੀ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕ ਨਾਮੀ ਪਾਏਂਗਾ।

5. ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ, ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।

6. ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਪਛਾਣ, ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।

7. ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈ ਰੱਖ ਅਤੇ ਬੁਰਿਆਈ ਤੋਂ ਲਾਂਭੇ ਰਹੁ।

8. ਏਸ ਤੋਂ ਤੇਰੀ ਨਾਭੀ ਨਿਰੋਗ, ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।

9. ਆਪਣਾ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,

10. ਤਾਂ ਤੇਰੇ ਖਾਤੇ ਪੈਦਾਵਾਰ ਨਾਲ ਭਰੇ ਪੂਰੇ ਰਹਿਣਗੇ, ਅਤੇ ਤੇਰੇ ਦਾਖਾਂ ਦੇ ਵੇਲਣੇ ਨਵੇਂ ਰਸ ਨਾਲ ਛਲਕਣਗੇ।

11. ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਾਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ,

12. ਕਿਉਂ ਜੋ ਯਹੋਵਾਹ ਓਸੇ ਨੂੰ ਤਾੜਦਾ ਹੈ ਜਿਹ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਉ ਉਸ ਪੁੱਤਰ ਨੂੰ ਜਿਸ ਤੋਂ ਉਹ ਪਰਸੰਨ ਹੈ।

13. ਧੰਨ ਹੈ ਉਹ ਆਦਮੀ ਜਿਹ ਨੂੰ ਬੁੱਧ ਲੱਭਦੀ ਹੈ, ਅਤੇ ਉਹ ਪੁਰਸ਼ ਜਿਹ ਨੂੰ ਸਮਝ ਪ੍ਰਾਪਤ ਹੁੰਦੀ ਹੈ,

14. ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ, ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।

15. ਉਹ ਤਾਂ ਲਾਲਾਂ ਨਾਲੋਂ ਵੀ ਅਣਮੁੱਲ ਹੈ, ਅਤੇ ਜਿੰਨੀਆਂ ਵਸਤਾਂ ਦੀ ਤੈਨੂੰ ਲੋਚ ਹੈ ਓਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।

16. ਵੱਡੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ, ਅਤੇ ਖੱਬੇ ਹੱਥ ਵਿੱਚ ਧਨ ਤੇ ਆਦਰ ਹੈ।

17. ਉਹ ਦੇ ਰਾਹ ਮਨ ਭਾਉਂਦੇ, ਅਤੇ ਉਹ ਦੇ ਸਾਰੇ ਪਹੇ ਸ਼ਾਂਤੀ ਦੇ ਹਨ।

18. ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ ਉਹ ਓਹਨਾਂ ਲਈ ਜੀਉਣ ਦਾ ਬਿਰਛ ਹੈ, ਅਤੇ ਜੋ ਕੋਈ ਉਹ ਨੂੰ ਫੜੀ ਰੱਖਦਾ ਹੈ ਉਹ ਖੁਸ਼ ਰਹਿੰਦਾ ਹੈ।

19. ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨਿਉਂ ਧਰੀ, ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।

20. ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ, ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।

21. ਹੇ ਮੇਰੇ ਪੁੱਤਰ, ਦਨਾਈ ਅਤੇ ਸੋਝੀ ਨੂੰ ਸਾਂਭ ਕੇ ਰੱਖ, ਏਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਪਰੋਖੇ ਨਾ ਹੋਣ ਦੇਹ।

22. ਓਹ ਤੇਰੇ ਜੀ ਲਈ ਜੀਉਣ, ਅਤੇ ਤੇਰੇ ਗਲ ਲਈ ਸਿੰਗਾਰ ਹੋਣਗੀਆਂ।

23. ਫੇਰ ਤੂੰ ਆਪਣੇ ਰਾਹ ਵਿੱਚ ਬੇਖਟਕੇ ਚੱਲੇਂਗਾ, ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।

24. ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ,—ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।

25. ਅਚਾਣਕ ਦੇ ਭੈ ਤੋਂ ਨਾ ਡਰੀਂ, ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਵਿਰਾਨੀ ਤੋਂ,

26. ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ, ਅਤੇ ਉਹ ਤੇਰੇ ਪੈਰ ਨੂੰ ਫਸਣ ਤੋਂ ਬਚਾਵੇਗਾ।

27. ਜੇ ਤੇਰੇ ਹੱਥ ਵੱਸ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ ਉਨ੍ਹਾਂ ਦਾ ਭਲਾ ਕਰਨੋਂ ਨਾ ਰੁਕੀਂ।

28. ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਭਈ ਤੂੰ ਜਾਹ, ਫੇਰ ਆਵੀਂ, ਮੈਂ ਭਲਕੇ ਤੈਨੂੰ ਦੇਵਾਂਗਾ।

29. ਜਦ ਤੇਰਾ ਗੁਆਂਢੀ ਨਿਿਚੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਬੁਰਿਆਈ ਦੀ ਜੁਗਤ ਨਾ ਕਰ।

30. ਜਿਹ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਹ ਦੇ ਨਾਲ ਐਵੇਂ ਬਖੇੜਾ ਨਾ ਕਰ।

31. ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕੋਈ ਚੁਣ,

32. ਕਿਉਂ ਜੋ ਕੱਬੇ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।

33. ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।

34. ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਮਸਕੀਨਾਂ ਉੱਤੇ ਉਹ ਕਿਰਪਾ ਕਰਦਾ ਹੈ।

35. ਬੁੱਧਵਾਨ ਆਦਰ ਦੇ ਵਾਰਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਬੱਸ ਸ਼ਰਮ-ਹੀ ਹੋਵੇਗੀ!

About ਕਹਾਉਤਾਂ Chapter 3

Read ਕਹਾਉਤਾਂ Chapter 3 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.

Book Information

Book: ਕਹਾਉਤਾਂ
Chapter: 3
Testament: Old Testament

How to Read this Chapter

Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕਹਾਉਤਾਂ Chapter 3 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕਹਾਉਤਾਂ Chapter 3?

ਕਹਾਉਤਾਂ Chapter 3 is part of the Book of ਕਹਾਉਤਾਂ in the Holy Bible.

Can I read this chapter online?

Yes. You can read the complete ਕਹਾਉਤਾਂ Chapter 3 online for free with easy chapter navigation.

More Chapters from ਕਹਾਉਤਾਂ

  1. ਕਹਾਉਤਾਂ Chapter 9
  2. ਕਹਾਉਤਾਂ Chapter 25
  3. ਕਹਾਉਤਾਂ Chapter 20
  4. ਕਹਾਉਤਾਂ Chapter 16
  5. ਕਹਾਉਤਾਂ Chapter 5
  6. ਕਹਾਉਤਾਂ Chapter 2
  7. ਕਹਾਉਤਾਂ Chapter 18

Explore More from ਪੁਰਾਣਾ ਨੇਮ

  1. ਅੱਯੂਬ Chapter 6
  2. ਉਤਪਤ Chapter 5
  3. ਕਹਾਉਤਾਂ Chapter 22
  4. ਹਬੱਕੂਕ Chapter 3
  5. ਨਹਮਯਾਹ Chapter 3
  6. ਗਿਣਤੀ Chapter 26
  7. ਅਸਤਰ Chapter 7

Related Chapters & Readings

  1. ਮੱਤੀ Chapter 11
  2. ਉਤਪਤ Chapter 41
  3. ਲੇਵੀਆਂ Chapter 4
  4. ਯੂਹੰਨਾ Chapter 5
  5. 2 ਇਤਹਾਸ Chapter 31
  6. ਰਸੂਲਾਂ ਦੇ ਕਰਤੱਬ Chapter 9
  7. ਯਸਾਯਾਹ Chapter 28
Share Your Love

Leave a Reply

Your email address will not be published. Required fields are marked *