Read ਜ਼ਬੂਰ Chapter 103 Online
Read ਜ਼ਬੂਰ Chapter 103 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 103
ਅਧਿਆਇ 103
1. ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!
2. ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
3. ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਸ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
4. ਉਹ ਤੇਰੀ ਜਿੰਦ ਨੂੰ ਟੋਏ ਤੋਂ ਨਿਸਤਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ।
5. ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਙੁ ਆਪਣੀ ਜੁਆਨੀ ਨੂੰ ਨਵਾਂ ਕਰਦਾ ਹੈਂ।
6. ਯਹੋਵਾਹ ਧਰਮ ਦੇ ਕੰਮ ਅਤੇ ਨਿਆਉਂ ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ।
7. ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕੀਤੇ।
8. ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਦਯਾ ਨਾਲ ਭਰਪੂਰ।
9. ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ।
10. ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।
11. ਜਿੰਨਾ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!
12. ਜਿੰਨਾ ਚੜ੍ਹਦਾ ਲਹਿੰਦੇ ਤੋਂ ਦੂਰ ਹੈ, ਉੱਨੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
13. ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
14. ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਭਈ ਅਸੀਂ ਮਿੱਟੀ ਹੀ ਹਾਂ!
15. ਇਨਸਾਨ ਦੀ ਆਯੂ ਘਾਹ ਜਿੰਨੀ ਹੈ, ਮਦਾਨ ਦੇ ਫੁੱਲ ਵਾਂਙੁ ਉਹ ਟਹਿਕਦਾ ਹੈ,
16. ਜਦ ਵਾਉ ਉਹ ਦੇ ਉੱਤੇ ਵਗਦੀ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।
17. ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੀਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤ੍ਰਾਂ ਪੋਤ੍ਰਿਆਂ ਤੀਕ,
18. ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।
19. ਯਹੋਵਾਹ ਨੇ ਆਪਣੀ ਰਾਜ ਗੱਦੀ ਸੁਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।
20. ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!
21. ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ!
22. ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦਿਆਂ ਸਾਰਿਆਂ ਥਾਂਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!
About ਜ਼ਬੂਰ Chapter 103
Read ਜ਼ਬੂਰ Chapter 103 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 103
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 103 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 103?
ਜ਼ਬੂਰ Chapter 103 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 103 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 3
- ਜ਼ਬੂਰ Chapter 127
- ਜ਼ਬੂਰ Chapter 42
- ਜ਼ਬੂਰ Chapter 73
- ਜ਼ਬੂਰ Chapter 99
- ਜ਼ਬੂਰ Chapter 145
Explore More from ਪੁਰਾਣਾ ਨੇਮ
- ਅੱਯੂਬ Chapter 1
- 1 ਇਤਹਾਸ Chapter 3
- ਕਹਾਉਤਾਂ Chapter 4
- ਲੇਵੀਆਂ Chapter 13
- ਅੱਯੂਬ Chapter 7
- ਗਿਣਤੀ Chapter 27
- ਨਿਆਂਈਆਂ Chapter 2