ਪਰਕਾਸ਼ ਦੀ ਪੋਥੀ Chapter 12

For English

Read ਪਰਕਾਸ਼ ਦੀ ਪੋਥੀ Chapter 12 Online

Read ਪਰਕਾਸ਼ ਦੀ ਪੋਥੀ Chapter 12 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Browse every verse with easy chapter navigation, continue to the next chapter, or explore the complete Book of ਪਰਕਾਸ਼ ਦੀ ਪੋਥੀ and the Holy Bible online.

Choose a Chapter

ਪਰਕਾਸ਼ ਦੀ ਪੋਥੀ 12

ਅਧਿਆਇ 12

1. ਅਕਾਸ਼ ਉੱਤੇ ਇੱਕ ਵੱਡਾ ਨਿਸ਼ਾਨ ਦਿੱਸਿਆ ਅਰਥਾਤ ਇੱਕ ਇਸਤ੍ਰੀ ਜਿਹੜੀ ਸੂਰਜ ਪਹਿਨੀ ਹੋਈ ਸੀ ਅਤੇ ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ।

2. ਉਹ ਗਰਭਵੰਤੀ ਸੀ ਅਤੇ ਜਣਨ ਦੇ ਦੁਖ ਅਤੇ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ।

3. ਅਤੇ ਅਕਾਸ਼ ਉੱਤੇ ਇੱਕ ਹੋਰ ਨਿਸ਼ਾਨ ਦਿੱਸਿਆ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਅਤੇ ਉਹ ਦਿਆਂ ਸਿਰਾਂ ਉੱਤੇ ਸੱਤ ਮੁਕਟ।

4. ਅਤੇ ਉਹ ਦੀ ਪੂਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਵਲ੍ਹੇਟ ਕੇ ਖਿੱਚਿਆ ਅਤੇ ਓਹਨਾਂ ਨੂੰ ਧਰਤੀ ਉੱਤੇ ਦੇ ਮਾਰਿਆ, ਅਤੇ ਉਹ ਅਜਗਰ ਓਸ ਇਸਤ੍ਰੀ ਦੇ ਅੱਗੇ ਜਿਹੜੀ ਜਣਨ ਲੱਗੀ ਸੀ ਜਾ ਖਲੋਤਾ ਭਈ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਭੱਛ ਲਵੇ।

5. ਉਹ ਇੱਕ ਪੁੱਤ੍ਰ ਇੱਕ ਨਰ ਬਾਲ ਜਣੀ ਜਿਹ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ।

6. ਅਤੇ ਉਹ ਇਸਤ੍ਰੀ ਉਜਾੜ ਵਿੱਚ ਨੱਸ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਭਈ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਪਿਰਤਪਾਲ ਹੋਵੇ।

7. ਫੇਰ ਸੁਰਗ ਵਿੱਚ ਜੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ ਅਤੇ ਅਜਗਰ ਲੜਿਆ ਨਾਲੇ ਉਹ ਦੇ ਦੂਤ।

8. ਪਰ ਏਹ ਪਰਬਲ ਨਾ ਹੋਏ ਅਤੇ ਨਾ ਸੁਰਗ ਵਿੱਚ ਏਹਨਾਂ ਨੂੰ ਥਾਂ ਫੇਰ ਮਿਲਿਆ।

9. ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਹੜਾ ਇਬਲੀਸ ਅਤੇ ਸ਼ਤਾਨ ਕਰਕੇ ਸਦਾਉਂਦਾ ਹੈ ਜੋ ਸਾਰੇ ਜਗਤ ਨੂੰ ਭਰਮਾਉਂਦਾ ਹੈ ਧਰਤੀ ਉੱਤੇ ਸੁੱਟਿਆ ਗਿਆ ਅਤੇ ਉਹ ਦੇ ਦੂਤ ਉਹ ਦੇ ਨਾਲ ਸੁੱਟੇ ਗਏ।

10. ਅਤੇ ਮੈਂ ਇੱਕ ਵੱਡੀ ਅਵਾਜ਼ ਸੁਰਗ ਵਿੱਚ ਇਹ ਆਖਦੇ ਸੁਣੀ ਭਈ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ ਅਤੇ ਸਮਰੱਥਾ ਅਤੇ ਰਾਜ ਅਤੇ ਉਹ ਦੇ ਮਸੀਹ ਦਾ ਇਖ਼ਤਿਆਰ ਹੋ ਗਿਆ ਕਿਉਂ ਜੋ ਸਾਡੇ ਭਰਾਵਾਂ ਨੂੰ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਓਹਨਾਂ ਉੱਤੇ ਰਾਤ ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ !

11. ਅਤੇ ਓਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਸਾਖੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੀਕ ਆਪਣੀ ਜਾਨ ਨੂੰ ਪਿਆਰਾ ਨਾ ਜਾਤਾ।

12. ਇਸ ਕਰਕੇ ਹੇ ਅਕਾਸ਼ੋ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ ! ਧਰਤੀ ਅਤੇ ਸਮੁੰਦਰ ਨੂੰ ਹਾਇ ! ਹਾਇ ! ਇਸ ਲਈ ਜੋ ਸ਼ਤਾਨ ਤੁਹਾਡੇ ਕੋਲ ਉਤਰ ਆਇਆ ਹੈ ਅਤੇ ਉਹ ਨੂੰ ਵੱਡਾ ਕ੍ਰੋਧ ਹੈ ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾ ਥੋੜਾ ਹੀ ਰਹਿੰਦਾ ਹੈ।

13. ਜਾਂ ਓਸ ਅਜਗਰ ਨੇ ਡਿੱਠਾ ਭਈ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਓਸ ਇਸਤ੍ਰੀ ਦੇ ਮਗਰ ਪਿਆ ਜਿਹੜੀ ਉਹ ਮੁੰਡਾ ਜਣੀ ਸੀ।

14. ਅਤੇ ਇਸਤ੍ਰੀ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਭਈ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ ਜਿੱਥੇ ਸੱਪ ਦੇ ਮੂੰਹੋਂ ਬਚ ਕੇ ਸਮੇਂ ਅਤੇ ਦੋਂਹ ਸਮਿਆਂ ਅਤੇ ਅੱਧ ਸਮੇਂ ਤੀਕ ਉਹ ਦੀ ਪਿਰਤਪਾਲ ਹੁੰਦੀ ਹੈ।

15. ਅਤੇ ਸੱਪ ਨੇ ਇਸਤ੍ਰੀ ਦੇ ਪਿੱਛੇ ਦਰਿਆ ਵਾਂਙੁ ਆਪਣੇ ਮੂੰਹੋਂ ਪਾਣੀ ਵਗਾਇਆ ਭਈ ਉਹ ਨੂੰ ਰੁੜ੍ਹਾ ਦੇਵੇ।

16. ਤਾਂ ਧਰਤੀ ਨੇ ਇਸਤ੍ਰੀ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਅੱਡ ਕੇ ਓਸ ਦਰਿਆ ਨੂੰ ਪੀ ਲਿਆ ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ।

17. ਅਤੇ ਅਜਗਰ ਨੂੰ ਇਸਤ੍ਰੀ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ ਵਿੱਚੋਂ ਜਿਹੜੇ ਰਹਿੰਦੇ ਅਤੇ ਜਿਹੜੇ ਪਰਮੇਸ਼ੁਰ ਦੀਆਂ ਆਗਿਆਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਸਾਖੀ ਭਰਦੇ ਹਨ ਓਹਨਾਂ ਨਾਲ ਜੁੱਧ ਕਰਨ ਨੂੰ ਚੱਲਿਆ ਗਿਆ, ਅਤੇ ਉਹ ਸਮੁੰਦਰ ਦੇ ਬਰੇਤੇ ਉੱਤੇ ਜਾ ਖਲੋਤਾ।

18. ਫ਼ੇਰ ਅਜਗਰ ਸਮੁੰਦਰ ਦੇ ਕੰਢੇ ਖਲੋ ਗਿਆ।

About ਪਰਕਾਸ਼ ਦੀ ਪੋਥੀ Chapter 12

Read ਪਰਕਾਸ਼ ਦੀ ਪੋਥੀ Chapter 12 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Continue reading with the chapter navigation above or explore the complete book.

Book Information

Book: ਪਰਕਾਸ਼ ਦੀ ਪੋਥੀ
Chapter: 12
Testament: New Testament

How to Read this Chapter

Use the Previous and Next Chapter buttons to continue reading ਪਰਕਾਸ਼ ਦੀ ਪੋਥੀ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਪਰਕਾਸ਼ ਦੀ ਪੋਥੀ Chapter 12 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਪਰਕਾਸ਼ ਦੀ ਪੋਥੀ Chapter 12?

ਪਰਕਾਸ਼ ਦੀ ਪੋਥੀ Chapter 12 is part of the Book of ਪਰਕਾਸ਼ ਦੀ ਪੋਥੀ in the Holy Bible.

Can I read this chapter online?

Yes. You can read the complete ਪਰਕਾਸ਼ ਦੀ ਪੋਥੀ Chapter 12 online for free with easy chapter navigation.

More Chapters from ਨਵਾਂ ਨੇਮ

  1. ਲੂਕਾ Chapter 24
  2. ਇਬਰਾਨੀਆਂ Chapter 2
  3. ਲੂਕਾ Chapter 8
  4. 1 ਯੂਹੰਨਾ Chapter 3
  5. ਮੱਤੀ Chapter 2
  6. 1 ਯੂਹੰਨਾ Chapter 4
  7. 1 ਤਿਮੋਥਿਉਸ Chapter 4

Explore More from ਪਰਕਾਸ਼ ਦੀ ਪੋਥੀ

  1. ਪਰਕਾਸ਼ ਦੀ ਪੋਥੀ Chapter 1
  2. ਪਰਕਾਸ਼ ਦੀ ਪੋਥੀ Chapter 13
  3. ਪਰਕਾਸ਼ ਦੀ ਪੋਥੀ Chapter 15
  4. ਪਰਕਾਸ਼ ਦੀ ਪੋਥੀ Chapter 11
  5. ਪਰਕਾਸ਼ ਦੀ ਪੋਥੀ Chapter 17
  6. ਪਰਕਾਸ਼ ਦੀ ਪੋਥੀ Chapter 20
  7. ਪਰਕਾਸ਼ ਦੀ ਪੋਥੀ Chapter 18

Related Chapters & Readings

  1. 2 ਰਾਜਿਆਂ Chapter 18
  2. ਬਿਵਸਥਾ ਸਾਰ Chapter 21
  3. ਮੱਤੀ Chapter 20
  4. ਯਿਰਮਿਯਾਹ Chapter 10
  5. ਗਿਣਤੀ Chapter 22
  6. 1 ਕੁਰਿੰਥੀਆਂ Chapter 15
  7. ਜ਼ਬੂਰ Chapter 1
Share Your Love

Leave a Reply

Your email address will not be published. Required fields are marked *