ਪਰਕਾਸ਼ ਦੀ ਪੋਥੀ Chapter 7

For English

Read ਪਰਕਾਸ਼ ਦੀ ਪੋਥੀ Chapter 7 Online

Read ਪਰਕਾਸ਼ ਦੀ ਪੋਥੀ Chapter 7 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Browse every verse with easy chapter navigation, continue to the next chapter, or explore the complete Book of ਪਰਕਾਸ਼ ਦੀ ਪੋਥੀ and the Holy Bible online.

Choose a Chapter

ਪਰਕਾਸ਼ ਦੀ ਪੋਥੀ 7

ਅਧਿਆਇ 7

1. ਇਹ ਦੇ ਮਗਰੋਂ ਮੈ ਧਰਤੀ ਦੀਆਂ ਚੌਹਾਂ ਕੂੰਟਾਂ ਉੱਤੇ ਚਾਰ ਦੂਤ ਖਲੋਤੇ ਹੋਏ ਵੇਖੇ ਜਿਨ੍ਹਾਂ ਧਰਤੀ ਦੀਆਂ ਚੌਹਾਂ ਪੌਣਾਂ ਨੂੰ ਫੜਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਯਾ ਸਮੁੰਦਰ ਉੱਤੇ ਯਾ ਕਿਸੇ ਰੁੱਖ ਉੱਤੇ ਨਾ ਵਗੇ।

2. ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਅਕਾਲ ਪੁਰਖ ਦੀ ਮੋਹਰ ਸੀ ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਓਸ ਨੇ ਓਹਨਾਂ ਚੌਹਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਭਈ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ।

3. ਜਿੰਨਾ ਚਿਰ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ ਤੁਸੀਂ ਧਰਤੀ ਯਾ ਸਮੁੰਦਰ ਯਾ ਰੁੱਖਾਂ ਦਾ ਵਿਗਾੜ ਨਾ ਕਰੋ।

4. ਅਤੇ ਜਿਨ੍ਹਾਂ ਉੱਤੇ ਮੋਹਰ ਲੱਗੀ ਮੈਂ ਓਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀਆਂ ਹਜ਼ਾਰਾਂ ਉੱਤੇ ਮੋਹਰ ਲੱਗੀ :-

5. ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰਾਂ ਉੱਤੇ ਮੋਹਰ ਲੱਗੀ। ਰਊਬੇਨ ਦੇ ਗੇਤ ਵਿੱਚੋਂ ਬਾਰਾਂ ਹਜ਼ਾਰ, ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,

6. ਅਸ਼ੇਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਨਫ਼ਤਾਲੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਮਨੱਸ਼ਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,

7. ਸ਼ਿਮਓਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਲੇਵੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯਿੱਸਾਕਾਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,

8. ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯੂਸੁਫ਼ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਬਿਨਯਾਮੀਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰਾਂ ਉੱਤੇ ਮੋਹਰ ਲੱਗੀ।

9. ਇਹ ਦੇ ਮਗਰੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਖਿਆਂ ਵਿੱਚੋਂ ਇੱਕ ਵੱਡੀ ਭੀੜ ਜਿਹਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲਈ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜੀ ਹੈ।

10. ਅਤੇ ਏਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, — ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ !

11. ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚੌਹਾਂ ਜੰਤੂਆਂ ਦੇ ਦੁਆਲੇ ਖਲੋਤੇ ਸਨ ਤਾਂ ਓਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ।

12. ਅਤੇ ਬੋਲੇ, — ਆਮੀਨ ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ ਜੁੱਗ ਹੋਵੇ ! ਆਮੀਨ।

13. ਓਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਇਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏ ?

14. ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੁ ਜੀ, ਤੁਸੀਂ ਜਾਣੋ। ਤਾਂ ਓਨ ਮੈਨੂੰ ਆਖਿਆ, ਏਹ ਓਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਓਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।

15. ਇਸ ਕਰਕੇ ਓਹ ਪਰਮੇਸ਼ੁਰ ਦੇ ਸਿੰਘਾਸਣ ਦੇ ਮੋਹਰੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ ਦਿਨ ਉਹ ਦੀ ਉਪਾਸਨਾ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਆਪਣਾ ਡੇਰਾ ਓਹਨਾਂ ਦੇ ਉੱਤੇ ਤਾਣੇਗਾ।

16. ਓਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਓਹਨਾਂ ਉੱਤੇ ਪਵੇਗੀ,

17. ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਓਹਨਾਂ ਦਾ ਅਯਾਲੀ ਹੋਵੇਗਾ, ਅਤੇ ਓਹਨਾਂ ਨੂੰ ਅੰਮ੍ਰਿਤ ਜਲ ਦਿਆਂ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਓਹਨਾਂ ਦੀਆਂ ਅੱਖੀਆਂ ਤੋਂ ਹਰੇਕ ਅੰਝੂ ਪੂੰਝੇਗਾ।

About ਪਰਕਾਸ਼ ਦੀ ਪੋਥੀ Chapter 7

Read ਪਰਕਾਸ਼ ਦੀ ਪੋਥੀ Chapter 7 online from the Holy Bible. This chapter is part of the Book of ਪਰਕਾਸ਼ ਦੀ ਪੋਥੀ in the New Testament. Continue reading with the chapter navigation above or explore the complete book.

Book Information

Book: ਪਰਕਾਸ਼ ਦੀ ਪੋਥੀ
Chapter: 7
Testament: New Testament

How to Read this Chapter

Use the Previous and Next Chapter buttons to continue reading ਪਰਕਾਸ਼ ਦੀ ਪੋਥੀ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਪਰਕਾਸ਼ ਦੀ ਪੋਥੀ Chapter 7 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਪਰਕਾਸ਼ ਦੀ ਪੋਥੀ Chapter 7?

ਪਰਕਾਸ਼ ਦੀ ਪੋਥੀ Chapter 7 is part of the Book of ਪਰਕਾਸ਼ ਦੀ ਪੋਥੀ in the Holy Bible.

Can I read this chapter online?

Yes. You can read the complete ਪਰਕਾਸ਼ ਦੀ ਪੋਥੀ Chapter 7 online for free with easy chapter navigation.

More Chapters from ਨਵਾਂ ਨੇਮ

  1. ਇਬਰਾਨੀਆਂ Chapter 2
  2. ਮੱਤੀ Chapter 10
  3. ਮੱਤੀ Chapter 27
  4. ਲੂਕਾ Chapter 24
  5. ਲੂਕਾ Chapter 11
  6. ਲੂਕਾ Chapter 15
  7. ਲੂਕਾ Chapter 16

Explore More from ਪਰਕਾਸ਼ ਦੀ ਪੋਥੀ

  1. ਪਰਕਾਸ਼ ਦੀ ਪੋਥੀ Chapter 11
  2. ਪਰਕਾਸ਼ ਦੀ ਪੋਥੀ Chapter 19
  3. ਪਰਕਾਸ਼ ਦੀ ਪੋਥੀ Chapter 22
  4. ਪਰਕਾਸ਼ ਦੀ ਪੋਥੀ Chapter 18
  5. ਪਰਕਾਸ਼ ਦੀ ਪੋਥੀ Chapter 13
  6. ਪਰਕਾਸ਼ ਦੀ ਪੋਥੀ Chapter 1
  7. ਪਰਕਾਸ਼ ਦੀ ਪੋਥੀ Chapter 15

Related Chapters & Readings

  1. ਉਪਦੇਸ਼ਕ Chapter 10
  2. ਮੱਤੀ Chapter 8
  3. ਜ਼ਬੂਰ Chapter 98
  4. ਅਸਤਰ Chapter 3
  5. 1 ਯੂਹੰਨਾ Chapter 5
  6. ਜ਼ਬੂਰ Chapter 10
  7. 2 ਇਤਹਾਸ Chapter 20
Share Your Love

Leave a Reply

Your email address will not be published. Required fields are marked *