Read ਮਰਕੁਸ Chapter 10 Online
Read ਮਰਕੁਸ Chapter 10 online from the Holy Bible. This chapter is part of the Book of ਮਰਕੁਸ in the New Testament. Browse every verse with easy chapter navigation, continue to the next chapter, or explore the complete Book of ਮਰਕੁਸ and the Holy Bible online.
Choose a Chapter
ਮਰਕੁਸ 10
ਅਧਿਆਇ 10
1. ਫ1 ਫੇਰ ਉਹ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚਿਆ ਅਰ ਬਹੁਤ ਲੋਕ ਉਹ ਦੇ ਕੋਲ ਫੇਰ ਆਣ ਇਕੱਠੇ ਹੋਏ। ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।
2. ਫ਼ਰੀਸੀਆਂ ਨੇ ਕੋਲ ਆਣ ਕੇ ਉਹ ਦੇ ਪਰਤਾਉਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਜੋਗ ਹੈ ਜੋ ਪੁਰਖ ਤੀਵੀਂ ਨੂੰ ਤਿਆਗ ਦੇਵੇ?
3. ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ?
4. ਓਹ ਬੋਲੇ, ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਜੋ ਆਦਮੀ ਤਿਆਗ ਪੱਤ੍ਰੀ ਲਿਖ ਕੇ ਤਿਆਗ ਦੇਵੇ।
5. ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ।
6. ਪਰ ਸਰਿਸ਼ਟ ਦੇ ਮੁੱਢੋਂ ਉਸ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ।
7. ਇਸ ਕਾਰਨ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੇਂ ਇੱਕ ਸਰੀਰ ਹੋਣਗੇ।
8. ਸੋ ਓਹ ਹੁਣ ਦੋ ਨਹੀਂ ਬਲਕਣ ਇੱਕੋ ਸਰੀਰ ਹਨ।
9. ਉਪਰੰਤ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਮਨੁੱਖ ਉਸ ਨੂੰ ਅੱਡ ਨਾ ਕਰੇ।
10. ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਵਿਖੇ ਫੇਰ ਉਹ ਨੂੰ ਪੁੱਛਿਆ।
11. ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਤੀਵੀਂ ਨੂੰ ਤਿਆਗ ਦੇਵੇ ਅਰ ਦੂਈ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਜ਼ਨਾਹ ਕਰਦਾ ਹੈ।
12. ਅਤੇ ਜੇ ਉਹ ਆਪਣੇ ਭਰਥਾ ਨੂੰ ਤਿਆਗ ਕੇ ਦੂਏ ਨਾਲ ਵਿਆਹ ਕਰੇ ਤਾਂ ਉਹ ਜ਼ਨਾਹ ਕਰਦੀ ਹੈ।
13. ਓਹ ਛੋਟੇ ਬਾਲਕਾਂ ਨੂੰ ਉਹ ਦੇ ਕੋਲ ਲਿਆਏ ਭਈ ਉਹ ਉਨ੍ਹਾਂ ਨੂੰ ਛੋਹੇ ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।
14. ਤਾਂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਇਆ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬਾਲਕਾਂ ਨੂੰ ਮੇਰੇ ਕੋਲ ਆਉਣ ਦਿਓ। ਉਨ੍ਹਾਂ ਨੂੰ ਨਾ ਵਰਜੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਏਹੋ ਜਿਹਿਆਂ ਦਾ ਹੈ।
15. ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬਾਲਕ ਦੀ ਨਿਆਈਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
16. ਅਤੇ ਉਸ ਨੇ ਉਨ੍ਹਾਂ ਨੂੰ ਕੁੱਛੜ ਚੁੱਕਿਆ ਅਰ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ।
17. ਜਦ ਉਹ ਬਾਹਰ ਨਿੱਕਲ ਕੇ ਰਾਹ ਵੱਲ ਚੱਲਿਆ ਜਾਂਦਾ ਸੀ ਇੱਕ ਜਣਾ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਉਹ ਨੂੰ ਪੁੱਛਿਆ, ਸਤ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਉਣ ਦਾ ਅਧਿਕਾਰੀ ਹੋਵਾਂ?
18. ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਸਤ ਕਿਉਂ ਕਹਿੰਦਾ ਹੈ? ਸਤ ਕੋਈ ਨਹੀਂ ਪਰ ਨਿਰਾ ਇੱਕੋ ਪਰਮੇਸ਼ੁਰ।
19. ਤੂੰ ਹੁਕਮਾਂ ਨੂੰ ਜਾਣਦਾ ਹੈਂ-ਖੂਨ ਨਾ ਕਰ, ਜ਼ਨਾਹ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ, ਠੱਗੀ ਨਾ ਕਰ, ਆਪਣੇ ਮਾਂ ਪਿਉ ਦਾ ਆਦਰ ਕਰ।
20. ਉਸ ਨੇ ਉਹ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਾਲਕਪੁਣੇ ਤੋਂ ਉਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ।
21. ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਆਖਿਆ, ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜਾਹ ਅਤੇ ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ ਦਿਹ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।
22. ਪਰ ਉਹ ਏਸ ਗੱਲੋਂ ਭੈੜਾ ਪਿਆ ਅਤੇ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਮਾਲਦਾਰ ਸੀ।
23. ਤਦ ਯਿਸੂ ਨੇ ਚੁਫੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਜਿਹੜੇ ਦੌਲਤ ਰੱਖਦੇ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੋਵੇਗਾ !
24. ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ ਪਰ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਫੇਰ ਆਖਿਆ, ਹੇ ਬਾਲਕਿਓ, ਜਿਹੜੇ ਧਨ ਉੱਤੇ ਆਸਰਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੈ !
25. ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਲੰਘਣਾ ਇਸ ਨਾਲੋਂ ਸੁਖਾਲਾ ਹੈ ਭਈ ਧਨੀ ਪਰਮੇਸ਼ੁਰ ਦੇ ਰਾਜ ਵਿੱਚ ਵੜੇ।
26. ਓਹ ਬਹੁਤ ਹੀ ਹੈਰਾਨ ਹੋ ਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫੇਰ ਕੌਣ ਬਚ ਸੱਕਦਾ ਹੈ?
27. ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਕੋਲੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਕੋਲੋਂ ਨਹੀਂ ਕਿਉਂਕਿ ਪਰਮੇਸ਼ੁਰ ਕੋਲੋਂ ਸਭ ਕੁਝ ਹੋ ਸੱਕਦਾ ਹੈ।
28. ਪਤਰਸ ਉਹ ਨੂੰ ਕਹਿਣ ਲੱਗਾ, ਵੇਖ ਅਸੀਂ ਸੱਭੋ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ।
29. ਯਿਸੂ ਨੇ ਆਖਿਆ, ਮੈਂ ਤੁਹਾਨੂੰ ਸਤ ਆਖਦਾ ਹਾਂ, ਅਜੇਹਾ ਕੋਈ ਨਹੀਂ ਜਿਹ ਨੇ ਘਰ ਯਾ ਭਾਈਆਂ ਯਾ ਭੈਣਾਂ ਯਾ ਮਾਂ ਯਾ ਪਿਉ ਯਾ ਬਾਲ ਬੱਚਿਆਂ ਯਾ ਜਮੀਨਾਂ ਨੂੰ ਮੇਰੇ ਅਤੇ ਇੰਜੀਲ ਦੇ ਲਈ ਛੱਡਿਆ ਹੋਵੇ।
30. ਜਿਹੜਾ ਹੁਣ ਇਸ ਸਮੇ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਅਤੇ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜਮੀਨਾਂ ਪਰ ਦੁਖਾਂ ਨਾਲ ਅਤੇ ਅਗਲੇ ਜੁਗ ਵਿੱਚ ਸਦੀਪਕ ਜੀਉਣ।
31. ਪਰ ਬਥੇਰੇ ਜੋ ਪਹਿਲੇ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।
32. ਓਹ ਰਾਹ ਵਿੱਚ ਹੋ ਕੇ ਯਰੂਸ਼ਲਮ ਨੂੰ ਜਾਂਦੇ ਸਨ ਅਰ ਯਿਸੂ ਉਨ੍ਹਾਂ ਦੇ ਅੱਗੇ ਅੱਗੇ ਤੁਰਿਆ ਜਾਂਦਾ ਸੀ ਅਤੇ ਓਹ ਦੰਗ ਹੋਏ ਅਰ ਮਗਰ ਆਉਣ ਵਾਲੇ ਡਰਦੇ ਸਨ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।
33. ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤ੍ਰ ਪਰਧਾਨ ਜਾਜਕਾਂ ਅਤੇ ਗ੍ਰੰਥੀਂਆਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਓਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਰ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
34. ਓਹ ਉਸ ਨੂੰ ਠੱਠੇ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ।
35. ਜ਼ਬਦੀ ਦੇ ਪੁੱਤ੍ਰ ਯਾਕੂਬ ਅਰ ਯੂਹੰਨਾ ਉਹ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ ਗੁਰੂ ਜੀ ਅਸੀਂ ਚਾਹੁੰਦੇ ਹਾਂ ਭਈ ਜੋ ਕੁਝ ਅਸੀਂ ਤੈਥੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ।
36. ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
37. ਉਨ੍ਹਾਂ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੇ ਤੇਜ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ।
38. ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸੱਕਦੇ ਹੋ ਯਾ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸੱਕਦੇ ਹੋ?
39. ਉਨ੍ਹਾਂ ਉਸ ਨੂੰ ਆਖਿਆ, ਸਾਥੋਂ ਹੋ ਸੱਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ।
40. ਸੱਜੇ ਖੱਬੇ ਬਿਠਾਲਨਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ।
41. ਜਾਂ ਦਸਾਂ ਚੇਲਿਆਂ ਨੇ ਇਹ ਸੁਣਿਆ ਤਾਂ ਓਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ।
42. ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਭਈ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਓਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ।
43. ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਟਹਿਲੂਆ ਹੋਵੇ।
44. ਅਤੇ ਜੇ ਕੋਈ ਤੁਹਾਡੇ ਵਿੱਚੋਂ ਸਰਦਾਰ ਬਣਿਆ ਚਾਹੇ ਉਹ ਸਭ ਦਾ ਨੌਕਰ ਹੋਵੇ।
45. ਕਿਉਂਕਿ ਮਨੁੱਖ ਦਾ ਪੁੱਤ੍ਰ ਵੀ ਆਪਣੀ ਟਹਿਲ ਕਰਾਉਣ ਨਹੀਂ ਸਗੋਂ ਟਹਿਲ ਕਰਨ ਅਤੇ ਬਹੁਤਿਆਂ ਦੇ ਲਈ ਨਿਸਤਾਰੇ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਆਇਆ।
46. ਓਹ ਯਰੀਹੋ ਵਿੱਚ ਆਏ ਅਰ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ ਤਿਮਈ ਦਾ ਪੁੱਤ੍ਰ ਬਰਤਿਮਈ ਇੱਕ ਅੰਨ੍ਹਾਂ ਮੰਗਤਾ ਸੜਕ ਦੇ ਕੰਢੇ ਬੈਠਾ ਸੀ।
47. ਅਤੇ ਇਹ ਸੁਣ ਕੇ ਜੋ ਯਿਸੂ ਨਾਸਰੀ ਹੈ ਉੱਚੀ ਦੇ ਕੇ ਕਹਿਣ ਲੱਗਾ, ਹੇ ਦਾਊਦ ਦੇ ਪੁੱਤ੍ਰ, ਹੇ ਯਿਸੂ, ਮੇਰੇ ਉੱਤੇ ਦਯਾ ਕਰ ! 48 ਬਹੁਤਿਆਂ ਨੇ ਉਹ ਨੂੰ ਝਿੜਕਿਆ ਭਈ ਚੁੱਪ ਰਹੁ ਪਰ ਉਹ ਹੋਰ ਵੀ ਉੱਚੀ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤ੍ਰ, ਮੇਰੇ ਉੱਤੇ ਦਯਾ ਕਰ ! 49 ਤਦ ਯਿਸੂ ਨੇ ਖੜੋ ਕੇ ਕਿਹਾ, ਉਹ ਨੂੰ ਸੱਦ ਲਿਆਓ। ਸੋ ਉਨ੍ਹਾਂ ਉਸ ਅੰਨ੍ਹੇ ਨੂੰ ਇਹ ਕਹਿ ਕੇ ਸੱਦਿਆ ਭਈ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ। 50 ਤਾਂ ਉਹ ਆਪਣਾ ਲੀੜਾ ਸੁੱਟ ਕੇ ਉੱਠ ਖੜਾ ਹੋਇਆ ਅਤੇ ਯਿਸੂ ਕੋਲ ਆਇਆ।
51. ਯਿਸੂ ਨੇ ਅੱਗੋਂ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੁ ਜੀ ਮੈਂ ਸੁਜਾਖਾ ਹੋ ਜਾਵਾਂ ! 52 ਯਿਸੂ ਨੇ ਉਹ ਨੂੰ ਕਿਹਾ, ਜਾਹ, ਤੇਰੀ ਨਿਹਚਾ ਨੇ ਤੈਨੂੰ ਬਚਾਇਆ ਅਤੇ ਓਵੇਂ ਉਹ ਸੁਜਾਖਾ ਹੋ ਗਿਆ ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।
About ਮਰਕੁਸ Chapter 10
Read ਮਰਕੁਸ Chapter 10 online from the Holy Bible. This chapter is part of the Book of ਮਰਕੁਸ in the New Testament. Continue reading with the chapter navigation above or explore the complete book.
Book Information
Book: ਮਰਕੁਸ
Chapter: 10
Testament: New Testament
How to Read this Chapter
Use the Previous and Next Chapter buttons to continue reading ਮਰਕੁਸ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਮਰਕੁਸ Chapter 10 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਮਰਕੁਸ Chapter 10?
ਮਰਕੁਸ Chapter 10 is part of the Book of ਮਰਕੁਸ in the Holy Bible.
Can I read this chapter online?
Yes. You can read the complete ਮਰਕੁਸ Chapter 10 online for free with easy chapter navigation.
More Chapters from ਨਵਾਂ ਨੇਮ
- ਇਬਰਾਨੀਆਂ Chapter 2
- ਮੱਤੀ Chapter 10
- ਮੱਤੀ Chapter 27
- ਲੂਕਾ Chapter 24
- ਲੂਕਾ Chapter 11
- ਲੂਕਾ Chapter 15
- ਲੂਕਾ Chapter 16
Explore More from ਮਰਕੁਸ
- ਮਰਕੁਸ Chapter 14
- ਮਰਕੁਸ Chapter 2
- ਮਰਕੁਸ Chapter 3
- ਮਰਕੁਸ Chapter 4
- ਮਰਕੁਸ Chapter 11
- ਮਰਕੁਸ Chapter 13
- ਮਰਕੁਸ Chapter 12