ਮੱਤੀ Chapter 3

For English

Read ਮੱਤੀ Chapter 3 Online

Read ਮੱਤੀ Chapter 3 online from the Holy Bible. This chapter is part of the Book of ਮੱਤੀ in the New Testament. Browse every verse with easy chapter navigation, continue to the next chapter, or explore the complete Book of ਮੱਤੀ and the Holy Bible online.

Choose a Chapter

ਮੱਤੀ 3

ਅਧਿਆਇ 3

1. ਉਨ੍ਹੀਂ ਦਿਨੀਂ ਯੂਹੰਨਾ ਬਪਤਿਸਮਾ ਦੇਣ ਵਾਲਾ ਆਣ ਕੇ ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਕਹਿਣ ਲੱਗਾ,

2. ਤੋਬਾ ਕਰੋ ਕਿਉਂ ਜੋ ਸੁਰਗ ਦਾ ਰਾਜ ਨੇੜੇ ਆਇਆ ਹੈ।

3. ਕਿ ਇਹ ਉਹੋ ਹੈ ਜਿਹ ਦੇ ਵਿਖੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ ਭਈ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼, ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।

4. ਇਸ ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ ਅਤੇ ਚੰਮ ਦੀ ਪੇਟੀ ਉਹ ਦੇ ਲੱਕ ਦੇ ਦੁਆਲੇ ਸੀ ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਬਣ ਦਾ ਸ਼ਹਿਤ ਸੀ।

5. ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਸਭ ਲਾਂਭ ਛਾਂਬ ਦੇ ਰਹਿਣ ਵਾਲੇ ਉਹ ਦੇ ਕੋਲ ਚੱਲੇ ਆਉਂਦੇ ਸਨ।

6. ਅਤੇ ਆਪੋ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।

7. ਪਰ ਜਾਂ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਮੈਥੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ ਤਾਂ ਉਨ੍ਹਾਂ ਨੂੰ ਕਿਹਾ ਕਿ ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ ?

8. ਸੋ ਤੁਸੀਂ ਤੋਬਾ ਜੋਗਾ ਫਲ ਦਿਓ।

9. ਅਤੇ ਆਪਣੇ ਮਨ ਵਿੱਚ ਇਸ ਗੱਲ ਦੇ ਕਹਿਣ ਦੀ ਸੋਚ ਨਾ ਕਰੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋਂ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ।

10. ਅਤੇ ਬਿਰਛਾਂ ਦੀ ਜੜ੍ਹ ਉੱਤੇ ਹੁਣ ਕੁਹਾੜਾ ਰੱਖਿਆ ਹੋਇਆ ਹੈ ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।

11. ਮੈਂ ਤਾਂ ਤੁਹਾਨੂੰ ਤੋਬਾ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੇ ਆਉਣ ਵਾਲਾ ਹੈ ਉਹ ਮੈਥੋਂ ਬਲਵੰਤ ਹੈ ਅਤੇ ਮੈਂ ਉਹਦੀ ਜੁੱਤੀ ਚੁੱਕਣ ਦੇ ਜੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਊ।

12. ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰਾਂ ਸਾਫ਼ ਕਰੂ ਅਤੇ ਆਪਣੀ ਕਣਕ ਨੂੰ ਕੋਠੇ ਵਿੱਚ ਜਮਾ ਕਰੂ ਪਰ ਤੂੜੀ ਨੂੰ ਉਸ ਅਗਨ ਵਿੱਚ ਸਾੜੇਗਾ ਜਿਹੜੀ ਬੁੱਝਣ ਵਾਲੀ ਨਹੀਂ।

13. ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ।

14. ਪਰ ਯੂਹੰਨਾ ਨੇ ਇਹ ਕਹਿ ਕੇ ਉਸ ਨੂੰ ਰੋਕਿਆ ਭਈ ਮੈਨੂੰ ਤਾਂ ਤੈਥੋਂ ਬਪਤਿਸਮਾ ਲੈਣ ਦੀ ਲੋੜ ਹੈ ਅਤੇ ਤੂੰ ਮੇਰੇ ਕੋਲ ਆਇਆ ਹੈਂ ?

15. ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਹੋਣ ਦਿਹ ਕਿਉਂਕਿ ਸਾਨੂੰ ਜੋਗ ਹੈ ਜੋ ਸਾਰੇ ਧਰਮ ਨੂੰ ਇਸੇ ਤਰਾਂ ਪੂਰਾ ਕਰੀਏ। ਤਾਂ ਉਸ ਨੇ ਹੋਣ ਦਿੱਤਾ।

16. ਅਤੇ ਜਾਂ ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ।

17. ਅਰ ਵੇਖੋ ਇੱਕ ਸੁਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ।

About ਮੱਤੀ Chapter 3

Read ਮੱਤੀ Chapter 3 online from the Holy Bible. This chapter is part of the Book of ਮੱਤੀ in the New Testament. Continue reading with the chapter navigation above or explore the complete book.

Book Information

Book: ਮੱਤੀ
Chapter: 3
Testament: New Testament

How to Read this Chapter

Use the Previous and Next Chapter buttons to continue reading ਮੱਤੀ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਮੱਤੀ Chapter 3 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਮੱਤੀ Chapter 3?

ਮੱਤੀ Chapter 3 is part of the Book of ਮੱਤੀ in the Holy Bible.

Can I read this chapter online?

Yes. You can read the complete ਮੱਤੀ Chapter 3 online for free with easy chapter navigation.

More Chapters from ਨਵਾਂ ਨੇਮ

  1. ਲੂਕਾ Chapter 24
  2. ਇਬਰਾਨੀਆਂ Chapter 2
  3. ਲੂਕਾ Chapter 8
  4. 1 ਯੂਹੰਨਾ Chapter 3
  5. ਮੱਤੀ Chapter 2
  6. 1 ਯੂਹੰਨਾ Chapter 4
  7. 2 ਤਿਮੋਥਿਉਸ Chapter 4

Explore More from ਮੱਤੀ

  1. ਮੱਤੀ Chapter 11
  2. ਮੱਤੀ Chapter 22
  3. ਮੱਤੀ Chapter 2
  4. ਮੱਤੀ Chapter 28
  5. ਮੱਤੀ Chapter 24
  6. ਮੱਤੀ Chapter 19
  7. ਮੱਤੀ Chapter 6

Related Chapters & Readings

  1. ਯਸਾਯਾਹ Chapter 29
  2. ਰੂਥ Chapter 2
  3. ਉਤਪਤ Chapter 7
  4. ਹੋਸ਼ੇਆ Chapter 12
  5. ਜ਼ਬੂਰ Chapter 96
  6. 2 ਇਤਹਾਸ Chapter 25
  7. ਨਿਆਂਈਆਂ Chapter 19
Share Your Love

Leave a Reply

Your email address will not be published. Required fields are marked *