ਯਸਾਯਾਹ Chapter 47

For English

Read ਯਸਾਯਾਹ Chapter 47 Online

Read ਯਸਾਯਾਹ Chapter 47 online from the Holy Bible. This chapter is part of the Book of ਯਸਾਯਾਹ in the Old Testament. Browse every verse with easy chapter navigation, continue to the next chapter, or explore the complete Book of ਯਸਾਯਾਹ and the Holy Bible online.

Choose a Chapter

ਯਸਾਯਾਹ 47

ਅਧਿਆਇ 47

1. "ਮਿੱਟੀ ਵਿੱਚ ਢਹਿ ਪਵੋ ਤੇ ਓਥੇ ਹੀ ਬੈਠੇ ਰਹੋ! ਬਾਬਲ ਦੀਏ ਕੁਆਰੀੇ ਧੀਏ, ਜ਼ਮੀਨ ਉੱਤੇ ਬੈਠ! ਹੇ ਕਸਦੀਆਂ ਦੀਏ ਧੀਏ, ਹੁਣ ਸ਼ਹਿਜਾਦੀ ਨਹੀਂ ਹੈ। ਲੋਕ ਹੋਰ ਵਧੇਰੇ ਤੈਨੂੰ ਨਰਮ ਜਾਂ ਨਾਜ਼ੁਕ ਜਵਾਨ ਨਢ੍ਢੀ ਨਹੀਂ ਸਮਝਣਗੇ।

2. ਹੁਣ ਤੈਨੂੰ ਸਖਤ ਮਿਹਨਤ ਕਰਨੀ ਪਵੇਗੀ ਤੈਨੂੰ ਚੱਕੀ ਦੇ ਪੁੜ ਲਿਆਉਣੇ ਪੈਣਗੇ ਅਤੇ ਆਟਾ ਬਨਾਉਣ ਲਈ ਅਨਾਜ਼ ਪੀਹਣਾ ਪਵੇਗਾ। ਆਪਣੇ ਚਿਹਰੇ ਦਾ ਨਕਾਬ ਲਾਹ ਦੇ ਅਤੇ ਆਪਣੀ ਕੀਮਤੀ ਪੁਸ਼ਾਕ ਲਾਹ ਦੇ। ਤੈਨੂੰ ਆਪਣਾ ਦੇਸ਼ ਛੱਡ ਦੇਣਾ ਚਾਹੀਦਾ ਹੈ ਆਪਣੀ ਘਗ੍ਗਰੀ ਉਥੋਂ ਤੱਕ ਚਕ੍ਕ ਕਿ ਲੋਕ ਤੇਰੀਆਂ ਲੱਤਾਂ ਨੂੰ ਦੇਖ ਸਕਣ, ਤੇ ਨਦੀਆਂ ਨੂੰ ਪਾਰ ਕਰ ਜਾ।

3. ਲੋਕ ਤੇਰੇ ਗੁਪਤ ਅੰਗਾਂ ਨੂੰ ਦੇਖਣਗੇ ਅਤੇ ਤੈਨੂੰ ਸ਼ਅਸਾਰ ਕੀਤਾ ਜਾਵੇਗਾ। ਮੈਂ ਤੇਰੇ ਕੋਲੋਂ ਮੁੱਲ ਅਦਾ ਕਰਾਵਾਂਗਾ, ਜੋ ਵੀ ਮਾੜੇ ਅਮਲ ਤੂੰ ਕੀਤੇ ਨੇ। ਤੇ ਤੇਰੀ ਸਹਾਇਤਾ ਲਈ ਕੋਈ ਵੀ ਨਹੀਂ ਆਵੇਗਾ।

4. ਮੇਰੇ ਲੋਕ ਆਖਦੇ ਨੇ, 'ਪਰਮੇਸ਼ੁਰ ਸਾਨੂੰ ਬਚਾਉਂਦਾ ਹੈ। ਉਸਦਾ ਨਾਮ ਹੈ: ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰਖ।"'

5. "ਇਸ ਲਈ ਹੇ ਬਾਬਲ, ਇੱਥੇ ਬੈਠ ਅਤੇ ਸ਼ਾਂਤ ਰਹਿ। ਹੇ ਕਸਦੀਆਂ ਦੀਏ ਧੀਏ, ਅੰਧਕਾਰ ਅੰਦਰ ਚਲੀ ਜਾ। ਕਿਉਂਕਿ ਹੁਣ ਤੂੰ 'ਰਾਜਧਾਨੀਆਂ ਦੀ ਰਾਣੀ ਨਹੀਂ ਰਹੇਁਗੀ।'

6. 'ਮੈਂ ਆਪਣੇ ਬੰਦਿਆਂ ਉੱਤੇ ਕਹਿਰਵਾਨ ਸਾਂ। ਉਹ ਮੇਰੇ ਬੰਦੇ ਹਨ, ਪਰ ਮੈਂ ਨਾਰਾਜ਼ ਸਾਂ ਇਸ ਲਈ ਮੈਂ ਉਨ੍ਹਾਂ ਨੂੰ ਗੈਰ ਜ਼ਰੂਰੀ ਬਣਾ ਦਿੱਤਾ ਸੀ। ਮੈਂ ਉਨ੍ਹਾਂ ਨੂੰ ਤੇਰੇ ਹਵਾਲੇ ਕਰ ਦਿੱਤਾ ਸੀ ਅਤੇ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਸੀ। ਪਰ ਤੂੰ ਉਨ੍ਹਾਂ ਨੂੰ ਕੋਈ ਦਇਆ ਨਹੀਂ ਦਰਸਾਈ। ਤੂੰ ਤਾਂ ਬੁਢਿਆਂ ਬੰਦਿਆਂ ਨੂੰ ਵੀ ਸਖਤ ਮਿਹਨਤ ਕਰਨ ਲਾ ਦਿੱਤਾ ਸੀ।

7. ਤੂੰ ਆਖਿਆ ਸੀ, 'ਮੈਂ ਸਦਾ ਲਈ ਜੀਵਾਂਗੀ, ਮੈਂ ਹਮੇਸ਼ਾ ਮਹਾਰਾਣੀ ਰਹਾਂਗੀ।' ਤੂੰ ਉਨ੍ਹਾਂ ਮੰਦੀਆਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ। ਜਿਹੜੀਆਂ ਤੂੰ ਉਨ੍ਹਾਂ ਲੋਕਾਂ ਨਾਲ ਕੀਤੀਆਂ ਸਨ। ਤੂੰ ਸੋਚਿਆ ਸੀ ਕਿ ਕੀ ਵਾਪਰੇਗਾ।

8. ਇਸ ਲਈ ਹੁਣ, 'ਭਲੀ ਸੁਆਣੀੇ' ਮੇਰੀ ਗੱਲ ਸੁਣ! ਤੂੰ ਆਪਣੇ-ਆਪ ਨੂੰ ਸੁਰਖਿਅਤ ਮਹਿਸੂਸ ਕਰਦੀ ਹੈਂ ਤੇ ਆਖਦੀ ਹੈਂ 'ਸਿਰਫ਼ ਮੈਂ ਹੀ ਮਹੱਤਵਪੂਰਣ ਵਿਅਕਤੀ ਹਾਂ। ਹੋਰ ਕੋਈ ਵੀ ਮੇਰੇ ਜਿੰਨਾ ਮਹੱਤਵਪੂਰਣ ਨਹੀਂ। ਮੈਂ ਕਦੇ ਵੀ ਵਿਧਵਾ ਨਹੀਂ ਹੋਵਾਂਗੀ। ਹਮੇਸ਼ਾ ਹੀ ਮੇਰੇ ਬੱਚੇ ਹੋਣਗੇ।'

9. ਇਹ ਦੋ ਗੱਲਾਂ ਤੇਰੇ ਨਾਲ ਅਚਾਨਕ ਵਾਪਰਨਗੀਆਂ: ਪਹਿਲਾਂ, ਤੂੰ ਆਪਣੇ ਬੱਚੇ ਗੁਆ ਲਵੇਂਗੀ। ਤੇ ਫ਼ੇਰ ਤੂੰ ਆਪਣਾ ਪਤੀ ਗੁਆ ਲਵੇਂਗੀ। ਹਾਂ, ਇਹ ਗੱਲਾਂ ਸੱਚਮੁੱਚ ਤੇਰੇ ਨਾਲ ਵਾਪਰਨਗੀਆਂ। ਅਤੇ ਤੇਰਾ ਸਾਰਾ ਹੀ ਜਾਦੂ ਅਤੇ ਤੇਰੇ ਸਾਰੇ ਹੀ ਸ਼ਕਤੀਸ਼ਾਲੀ ਕਰਤਬ੍ਬ ਤੈਨੂੰ ਨਹੀਂ ਬਚਾਉਣਗੇ।

10. ਤੂੰ ਮੰਦੀਆਂ ਗੱਲਾਂ ਕਰਦੀ ਹੈਂ ਤੇ ਫ਼ੇਰ ਵੀ ਆਪਣੇ-ਆਪ ਨੂੰ ਸੁਰਖਿਅਤ ਮਹਿਸੂਸ ਕਰਦੀ ਹੈਂ, ਤੂੰ ਦਿਲ ਅੰਦਰ ਸੋਚਦੀ ਹੈਂ, 'ਕੋਈ ਵੀ ਮੇਰੇ ਮੰਦੇ ਕੰਮਾਂ ਨੂੰ ਨਹੀਂ ਦੇਖਦਾ।' ਤੂੰ ਸੋਚਦੀ ਹੈਂ ਕਿ ਤੇਰੀ ਸਿਆਣਪ ਅਤੇ ਤੇਰਾ ਗਿਆਨ ਤੈਨੂੰ ਬਚਾ ਲੈਣਗੇ। ਤੂੰ ਦਿਲ ਅੰਦਰ ਸੋਚਦੀ ਹੈਂ, 'ਮੈਂ ਹੀ ਇੱਕੋ-ਇੱਕ ਹਾਂ। ਤੇਰੇ ਜਿਹਾ ਕੋਈ ਦੂਸਰਾ ਮਹੱਤਵਪੂਰਣ ਨਹੀਂ।'

11. "ਪਰ ਤੇਰੇ ਉੱਤੇ ਮੁਸੀਬਤਾਂ ਪੈਣਗੀਆਂ। ਤੂੰ ਜਾਣਦੀ ਨਹੀਂ, ਕਦੋਂ ਵਾਪਰੇਗਾ ਪਰ ਘੋਰ ਸੰਕਟ ਆ ਰਿਹਾ ਹੈ। ਤੂੰ ਇਨ੍ਹਾਂ ਮੁਸੀਬਤਾਂ ਨੂੰ ਰੋਕਣ ਲਈ ਕੁਝ ਵੀ ਨਹੀਂ ਕਰ ਸਕੇਁਗੀ। ਤੂੰ ਇੰਨੀ ਛੇਤੀ ਤਬਾਹ ਹੋ ਜਾਵੇਂਗੀ ਕਿ ਤੈਨੂੰ ਪਤਾ ਵੀ ਨਹੀਂ ਚੱਲੇਗਾ ਕਿ ਕੀ ਵਾਪਰਿਆ ਹੈ!

12. ਤੂੰ ਜਾਦੂ-ਟੂਣਿਆਂ ਨੂੰ ਸਿਖ੍ਖਣ ਲਈ ਸਾਰੀ ਜ਼ਿੰਦਗੀ ਸਖਤ ਮਿਹਨਤ ਕੀਤੀ ਸੀ। ਇਸ ਲਈ, ਹੁਣ ਆਪਣੇ ਜਾਦੂ-ਟੂਣਿਆਂ ਦੀ ਵਰਤੋਂ ਕਰ। ਸ਼ਇਦ ਉਹ ਤੇਰੀ ਸਹਾਇਤਾ ਕਰ ਸਕਣ, ਸ਼ਾਇਦ ਤੂੰ ਕਿਸੇ ਨੂੰ ਭੈਭੀਤ ਕਰ ਸਕੇਁ।

13. ਤੇਰੇ ਸਲਾਹਕਾਰ ਬਹੁਤ-ਬਹੁਤ ਹਨ। ਕੀ ਤੂੰ ਉਨ੍ਹਾਂ ਦੀਆਂ ਦਿੱਤੀਆਂ ਸਲਾਹਾਂ ਤੋਂ ਬਕ੍ਕ ਗਈ ਹੈਂ? ਤਾਂ ਫ਼ੇਰ ਆਪਣੇ ਬੰਦਿਆਂ ਨੂੰ ਭੇਜ ਜੋ ਤਾਰਿਆਂ ਦਾ ਹਿਸਾਬ ਲਾਉਂਦੇ ਨੇ। ਉਹ ਦੱਸ ਸਕਦੇ ਨੇ ਕਿ ਮਹੀਨਾ ਕਦੋਂ ਸ਼ੁਰੂ ਹੁੰਦਾ ਹੈ। ਇਸ ਲਈ ਸ਼ਾਇਦ ਉਹ ਦੱਸ ਸਕਣ ਕਦੋਂ ਤੇਰੀਆਂ ਮੁਸੀਬਤਾਂ ਆਉਣਗੀਆਂ।

14. ਪਰ ਉਹ ਬੰਦੇ ਆਪਣੇ-ਆਪ ਨੂੰ ਵੀ ਬਚਾਉਣ ਦੇ ਯੋਗ ਨਹੀਂ ਹੋਣਗੇ। ਉਹ ਤੂੜੀ ਵਾਂਗ ਹੋਣਗੇ। ਉਹ ਇੰਨੀ ਤੇਜ਼ੀ ਨਾਲ ਬਲਣਗੇ ਕਿ ਓਥੇ ਕੋਲੇ ਵੀ ਨਹੀਂ ਬਚਣਗੇ। ਓਥੇ ਸੇਕਣ ਲਈ ਅੱਗ ਵੀ ਨਹੀਂ ਬਚੀ ਰਹੇਗੀ।

15. ਹਰ ਉਸ ਚੀਜ਼ ਨਾਲ ਇਹੀ ਕੁਝ ਵਾਪਰੇਗਾ ਜਿਸ ਲਈ ਤੂੰ ਇੰਨੀ ਸਖਤ ਮਿਹਨਤ ਕੀਤੀ ਸੀ। ਉਹ ਲੋਕ ਜਿਨ੍ਹਾਂ ਨਾਲ ਤੂੰ ਵਪਾਰ ਕੀਤਾ ਸੀ ਸਾਰੀ ਉਮਰ ਤੈਨੂੰ ਛੱਡ ਜਾਣਗੇ। ਹਰ ਬੰਦਾ ਆਪਣੇ ਰਾਹ ਚਲਾ ਜਾਵੇਗਾ। ਤੇ ਤੈਨੂੰ ਬਚਾਉਣ ਲਈ ਕੋਈ ਵੀ ਬਾਕੀ ਨਹੀਂ ਰਹੇਗਾ।"

About ਯਸਾਯਾਹ Chapter 47

Read ਯਸਾਯਾਹ Chapter 47 online from the Holy Bible. This chapter is part of the Book of ਯਸਾਯਾਹ in the Old Testament. Continue reading with the chapter navigation above or explore the complete book.

Book Information

Book: ਯਸਾਯਾਹ
Chapter: 47
Testament: Old Testament

How to Read this Chapter

Use the Previous and Next Chapter buttons to continue reading ਯਸਾਯਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਸਾਯਾਹ Chapter 47 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਸਾਯਾਹ Chapter 47?

ਯਸਾਯਾਹ Chapter 47 is part of the Book of ਯਸਾਯਾਹ in the Holy Bible.

Can I read this chapter online?

Yes. You can read the complete ਯਸਾਯਾਹ Chapter 47 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. 2 ਸਮੂਏਲ Chapter 9
  4. ਗਿਣਤੀ Chapter 5
  5. ਵਿਰਲਾਪ Chapter 2
  6. ਉਪਦੇਸ਼ਕ Chapter 7
  7. ਜ਼ਬੂਰ Chapter 3

Explore More from ਯਸਾਯਾਹ

  1. ਯਸਾਯਾਹ Chapter 12
  2. ਯਸਾਯਾਹ Chapter 65
  3. ਯਸਾਯਾਹ Chapter 16
  4. ਯਸਾਯਾਹ Chapter 34
  5. ਯਸਾਯਾਹ Chapter 23
  6. ਯਸਾਯਾਹ Chapter 64
  7. ਯਸਾਯਾਹ Chapter 21

Related Chapters & Readings

  1. ਬਿਵਸਥਾ ਸਾਰ Chapter 24
  2. ਬਿਵਸਥਾ ਸਾਰ Chapter 11
  3. ਜ਼ਬੂਰ Chapter 94
  4. ਯਾਕੂਬ Chapter 4
  5. ਮੱਤੀ Chapter 20
  6. 2 ਸਮੂਏਲ Chapter 17
  7. ਰਸੂਲਾਂ ਦੇ ਕਰਤੱਬ Chapter 18
Share Your Love

Leave a Reply

Your email address will not be published. Required fields are marked *