Read ਅਜ਼ਰਾ Chapter 1 Online
Read ਅਜ਼ਰਾ Chapter 1 online from the Holy Bible. This chapter is part of the Book of ਅਜ਼ਰਾ in the Old Testament. Browse every verse with easy chapter navigation, continue to the next chapter, or explore the complete Book of ਅਜ਼ਰਾ and the Holy Bible online.
Choose a Chapter
ਅਜ਼ਰਾ 1
ਅਧਿਆਇ 1
1. ਪਹਿਲੇ ਵਰ੍ਹੇ ਵਿੱਚ ਜਦੋਂ ਕੋਰਸ਼ ਫਾਰਸ ਦਾ ਪਾਤਸ਼ਾਹ ਬਣਿਆ ਤਾਂ ਯਹੋਵਾਹ ਨੇ ਕੋਰਸ਼ ਨੂੰ ਇੱਕ ਐਲਾਨ ਕਰਨ ਲਈ ਉਤਸਾਹਿਤ ਕੀਤਾ। ਕੋਰਸ਼ ਨੇ ਇਸ ਐਲਾਨ ਨੂੰ ਲਿਖਤ ਰੂਪ ਦਿੱਤਾ ਅਤੇ ਆਪਣੇ ਰਾਜ ਦੀਆਂ ਸਭ ਥਾਵਾਂ ਤੇ ਇਸ ਨੂੰ ਪਢ਼ਵਾਇਆ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਯਿਰਮਿਯਾਹ ਦੇ ਮੂੰਹੋ ਉਚ੍ਚਰਿਆ ਯਹੋਵਾਹ ਦਾ ਬਚਨ ਸੱਚ ਹੋਵੇ। ਇਹ ਐਲਾਨ ਇਉਂ ਸੀ:
2. "ਫਾਰਸ ਦਾ ਪਾਤਸ਼ਾਹ ਕੋਰਸ਼ ਇਉਂ ਫੁਰਮਾਉਂਦਾ ਹੈ:"ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਨੇ ਦੁਨੀਆਂ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਅਤੇ ਯਹੋਵਾਹ ਨੇ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਮੰਦਰ ਬਨਾਉਣ ਲਈ ਮੈਨੂੰ ਚੁਣਿਆ ਹੈ।
3. ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ; ਉਹ ਪਰਮੇਸ਼ੁਰ ਹੈ, ਜੋ ਕਿ ਯਰੂਸ਼ਲਮ ਵਿੱਚ ਹੈ। ਜੇਕਰ ਤੁਹਾਡੇ ਵਿੱਚੋਂ ਕੋਈ ਪਰਮੇਸ਼ੁਰ ਦਾ ਜਨ ਹੈ ਜੋ ਤੁਹਾਡੇ 'ਚ ਰਹਿੰਦਾ ਹੈ ਤਾਂ ਮੈਂ ਪ੍ਰਾਰਥਨਾ ਕਰਾਂਗਾ ਕਿ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਜਾਕੇ ਇਸਰਾਏਲ ਦੇ ਯਹੋਵਾਹ ਦੇ ਮੰਦਰ ਦਾ ਨਿਰਮਾਣ ਕਰੇ।
4. ਇਸ ਲਈ ਜੇਕਰ ਕਿਤੇ ਵੀ ਜਿੱਥੇ ਕੋਈ ਬਚਿਆ ਹੋਇਆ ਰਹਿ ਰਿਹਾ ਹੋਵੇ; ਉਸ ਜਗ੍ਹਾ ਦੇ ਆਦਮੀ ਉਸਨੂੰ ਚਾਂਦੀ, ਸੋਨਾ, ਪਸ਼ੂ ਤੇ ਹੋਰ ਚੀਜ਼ਾਂ ਦੇ ਕੇ ਉਸ ਦੀ ਸਹਾਇਤਾ ਕਰਨ ਅਤੇ ਇਸ ਦੇ ਨਾਲ ਉਨ੍ਹਾਂ ਨੂੰ ਸੁਗਾਤ ਵੀ ਦੇਣੀ ਚਾਹੀਦੀ ਹੈ ਜਿਹੜੀ ਉਹ ਪਰਮੇਸ਼ੁਰ ਦੇ ਮੰਦਰ ਲਈ ਜੋ ਕਿ ਯਰੂਸ਼ਲਮ ਵਿੱਚ ਹੈ, ਚਾਹੁੰਦੇ ਹਨ।"
5. ਫ਼ੇਰ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ ਸਮੂਹਾਂ ਦੇ ਆਗੂ, ਯਹੋਵਾਹ ਦਾ ਮੰਦਰ ਉਸਾਰਨ ਲਈ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ। ਹਰ ਕੋਈ ਜੋ ਪਰਮੇਸ਼ੁਰ ਦੁਆਰਾ ਪ੍ਰੇਰਿਆ ਗਿਆ ਸੀ, ਸਭ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ।
6. ਉਨ੍ਹਾਂ ਦੇ ਸਾਰੇ ਗੁਆਂਢੀਆਂ ਨੇ ਉਤਸਾਹਿਤ ਕਰਨ ਲਈ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਨੂੰ ਸੋਨੇ ਅਤੇ ਚਾਂਦੀ ਤੋਂ ਬਣੇ ਭਾਂਡੇ, ਸਾਮਾਨ, ਪਸ਼ੂ ਅਤੇ ਹੋਰ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਦਿੱਤੀਆਂ। ਇਹ ਸੁਗਾਤਾਂ ਉਨ੍ਹਾਂ ਸੁਗਾਤਾਂ ਤੋਂ ਇਲਾਵਾ ਸਨ ਜੋ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਦਿੱਤੀਆਂ ਸਨ।
7. ਕੋਰਸ਼ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਉਨ੍ਹਾਂ ਭਾਂਡਿਆਂ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨ੍ਨਸਰ ਯਰੂਸ਼ਲਮ ਤੋਂ ਲੈ ਆਇਆ ਸੀ ਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹ੍ਹੋਇਆਂ ਸੀ।
8. ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਮਿਬਰਦਾਬ ਨੂੰ ਉਨ੍ਹਾਂ ਚੀਜ਼ਾਂ ਨੂੰ ਬਾਹਰ ਲਿਆਉਣ ਲਈ ਖਜ਼ਾਨਚੀ ਬਣਾ ਦਿੱਤਾ ਤੇ ਗਿਣ ਕੇ ਯਹੂਦਾਹ ਦੇ ਆਗੂ ਸ਼ੇਸ਼ਬ੍ਬਸਰ ਨੂੰ ਦੇ ਦਿੱਤੀਆਂ।
9. ਮਿਬਰਦਾਬ ਨੇ ਯਹੋਵਾਹ ਦੇ ਮੰਦਰ ਚੋ ਜੋ ਵਸਤਾਂ ਲਿਆਂਦੀਆਂ ਉਨ੍ਹਾਂ ਦੀ ਗਿਣਤੀ ਇਉਂ ਸੀ!30 ਬਾਲੀਆਂ ਸੋਨੇ ਦੀਆਂ, 1,000 ਚਾਂਦੀ ਦੇ ਬਾਲ, ਅਤੇ 29 ਛੁਰੀਆਂ।
10. ਤੀਹ ਸੋਨੇ ਦੇ ਕਟੋਰੇ, ਚਾਂਦੀ ਦੇ ਸੋਨੇ ਵਾਂਗ ਦੇ 410 ਕਟੋਰੇ ਅਤੇ 1,000 ਹੋਰ ਭਾਂਡੇ।
11. ਕੁਲ ਮਿਲਾ ਕੇ 5,400 ਸੋਨੇ ਅਤੇ ਚਾਂਦੀ ਤੋਂ ਬਣੀਆਂ ਹੋਇਆ ਵਸਤਾਂ ਸਨ। ਸ਼ੇਸ਼ਬਸ੍ਸਰ ਇਨ੍ਹਾਂ ਸਭਨਾਂ ਵਸਤਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਕੈਦੀਆਂ ਨਾਲ ਲੈ ਕੇ ਆਇਆ ਸੀ।
About ਅਜ਼ਰਾ Chapter 1
Read ਅਜ਼ਰਾ Chapter 1 online from the Holy Bible. This chapter is part of the Book of ਅਜ਼ਰਾ in the Old Testament. Continue reading with the chapter navigation above or explore the complete book.
Book Information
Book: ਅਜ਼ਰਾ
Chapter: 1
Testament: Old Testament
How to Read this Chapter
Use the Previous and Next Chapter buttons to continue reading ਅਜ਼ਰਾ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਅਜ਼ਰਾ Chapter 1 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਅਜ਼ਰਾ Chapter 1?
ਅਜ਼ਰਾ Chapter 1 is part of the Book of ਅਜ਼ਰਾ in the Holy Bible.
Can I read this chapter online?
Yes. You can read the complete ਅਜ਼ਰਾ Chapter 1 online for free with easy chapter navigation.
More Chapters from ਅਜ਼ਰਾ
- ਅਜ਼ਰਾ Chapter 9
- ਅਜ਼ਰਾ Chapter 5
- ਅਜ਼ਰਾ Chapter 3
- ਅਜ਼ਰਾ Chapter 4
- ਅਜ਼ਰਾ Chapter 2
- ਅਜ਼ਰਾ Chapter 7
- ਅਜ਼ਰਾ Chapter 8
Explore More from ਪੁਰਾਣਾ ਨੇਮ
- ਲੇਵੀਆਂ Chapter 16
- ਅੱਯੂਬ Chapter 39
- ਯਹੋਸ਼ੁਆ Chapter 24
- ਉਤਪਤ Chapter 2
- 1 ਇਤਹਾਸ Chapter 20
- ਕੂਚ Chapter 29
- ਯਿਰਮਿਯਾਹ Chapter 30