ਅਜ਼ਰਾ Chapter 3

For English

Read ਅਜ਼ਰਾ Chapter 3 Online

Read ਅਜ਼ਰਾ Chapter 3 online from the Holy Bible. This chapter is part of the Book of ਅਜ਼ਰਾ in the Old Testament. Browse every verse with easy chapter navigation, continue to the next chapter, or explore the complete Book of ਅਜ਼ਰਾ and the Holy Bible online.

Choose a Chapter

ਅਜ਼ਰਾ 3

ਅਧਿਆਇ 3

1. ਇਉਂ ਸੱਤਵੇ ਮਹੀਨੇ ਵਿੱਚ, ਜਿਹੜੇ ਇਸਰਾਏਲੀ ਆਪਣੇ ਨਗਰਾਂ ਵਿੱਚ ਵਸ ਗਏ ਸਨ, ਯਰੂਸ਼ਲਮ ਨੂੰ ਗਏ।

2. ਤੱਦ ਯੋਸਾਦਾਕ ਦੇ ਪੁੱਤਰ ਯੇਸ਼ੂਆ ਅਤੇ ਉਸਦੇ ਨਾਲ ਦੇ ਜਾਜਕਾਂ ਅਤੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਸਮੇਤ ਉਸ ਦੇ ਭਰਾਵਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਉਸਾਰਨੀ ਸ਼ੁਰੂ ਕਰ ਦਿੱਤੀ ਤਾਂ ਜੋ ਉਹ ਇਸ ਉੱਪਰ ਹੋਮ ਦੀਆਂ ਬਲੀਆਂ ਚੜਾ ਸਕਣ। ਉਨ੍ਹਾਂ ਨੇ ਇਹ ਜਗਵੇਦੀ ਉਵੇਂ ਹੀ ਬਣਾਈ ਜਿਵੇਂ ਕਿ ਮੂਸਾ ਦੀ ਬਿਵਸਬਾ ਵਿੱਚ ਕਿਹਾ ਗਿਆ ਸੀ। ਮੂਸਾ ਪਰਮੇਸ਼ੁਰ ਦਾ ਖਾਸ ਸੇਵਕ ਸੀ।

3. ਉਹ ਲੋਕ ਆਪਣੇ ਨਜ਼ਦੀਕ ਰਹਿੰਦੇ ਹੋਰ ਲੋਕਾਂ ਤੋਂ ਡਰਦੇ ਸਨ, ਪਰ ਉਨ੍ਹਾਂ ਅੱਗੇ ਰੁਕਾਵਟ ਨਾ ਪਾਈ ਗਈ ਤਾਂ ਉਨ੍ਹਾਂ ਨੇ ਪੁਰਾਣੀ ਨੀਂਹ ਉੱਤੇ ਹੀ ਜਗਵੇਦੀ ਤਿਆਰ ਕੀਤੀ। ਫ਼ੇਰ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਹੋਮ ਦੀਆਂ ਬਲੀਆਂ ਚੜਾਈਆਂ। ਇਉਂ ਰੋਜ਼ ਸਵੇਰੇ ਸ਼ਾਮ ਉਨ੍ਹਾਂ ਨੇ ਹੋਮ ਦੀਆਂ ਬਲੀਆਂ ਚੜਾਈਆਂ।

4. ਫਿਰ ਉਨ੍ਹਾਂ ਨੇ ਲਿਖੇ ਮੁਤਾਬਕ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਦਿਨ ਸਹੀ ਗਿਣਤੀ ਮੁਤਾਬਕ ਹੋਮ ਦੀਆਂ ਭੇਟਾਂ ਚੜਾਈਆਂ।

5. ਫ਼ੇਰ ਉਨ੍ਹਾਂ ਨੇ ਰੋਜ਼ ਦੀ ਹੋਮ ਦੀ ਭੇਟ ਅਤੇ ਅਮਸਿਆ ਅਤੇ ਯਹੋਵਾਹ ਦੇ ਸਾਰੇ ਪਵਿੱਤਰ ਪਰਬਾਂ ਲਈ ਬਲੀਆਂ ਚੜਾਈਆਂ। ਇਸ ਤੋਂ ਇਲਾਵਾ, ਲੋਕਾਂ ਨੇ ਹੋਰ ਵੀ ਵਸਤਾਂ ਚੜਾਈਆਂ ਜੋ ਉਹ ਯਹੋਵਾਹ ਨੂੰ ਦੇਣੀਆਂ ਚਾਹੁੰਦੇ ਸਨ।

6. ਸੱਤਵੇਂ ਮਹੀਨੇਦੇ ਪਹਿਲੇ ਦਿਨ ਤੋਂ ਉਹ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜਾਉਣ ਲੱਗ ਪਏ, ਪਰ ਇਹ ਸਭ ਕੁਝ ਮੰਦਰ ਦੀ ਉਸਾਰੀ ਤੋਂ ਪਹਿਲਾਂ ਹੀ ਸ਼ੁਰੂ ਹੋ ਗਿਆ।

7. ਸੋ ਉਨ੍ਹਾਂ ਨੇ ਸੰਗਤਰਾਸ਼ਾਂ ਅਤੇ ਤਰਖਾਣਾਂ ਨੂੰ ਪੈਸੇ ਦਿੱਤੇ ਅਤੇ ਸੀਦੋਨੀਆਂ ਅਤੇ ਸੂਰੀਆਂ ਨੂੰ ਭੋਜਨ, ਪੇਯ ਅਤੇ ਤੇਲ ਦਿੱਤਾ ਤਾਂ ਜੋ ਉਹ ਫਾਰਸ ਦੇ ਪਾਤਸ਼ਾਹ ਕੋਰਸ਼ ਦੀ ਆਗਿਆ ਮੁਤਾਬਕ ਲਬਨੋਨ ਤੋਂ ਦਿਆਰ ਦੀ ਲੱਕੜ ਸਮੁਦਰ ਰਾਹੀਂ ਯਾਫਾ ਨੂੰ ਲਿਆ ਸਕਣ।

8. ਤਦ ਉਨ੍ਹਾਂ ਦੇ ਪਰਮੇਸ਼ੁਰ ਦੇ ਮੰਦਰ ਵਿੱਚ, ਜੋ ਕਿ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਮਗਰੋਂ ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਅਤੇ ਲੇਵੀਆਂ ਨੇ ਅਤੇ ਉਨ੍ਹਾਂ ਨੇ ਜੋ ਕੈਦ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ। ਲੇਵੀਆਂ ਨੂੰ ਜੋ 20 ਸਾਲਾਂ ਦੇ ਜਾਂ ਇਸ ਤੋਂ ਵਧ ਉਮਰ ਦੇ ਸਨ ਨੂੰ ਯਾਹਵੇਹ ਦੇ ਮੰਦਰ ਦੇ ਕੰਮ ਦੀ ਦੇਖ ਭਾਲ ਉੱਪਰ ਲੱਗਾਇਆ।

9. ਜਿਨ੍ਹਾਂ ਆਦਮੀਆਂ ਨੇ ਯਹੋਵਾਹ ਦੇ ਮੰਦਰ ਦੇ ਨਿਰਮਾਣ ਦੇ ਕੰਮ ਦੀ ਦੇਖ ਭਾਲ ਕੀਤੀ ਉਹ ਸਨ: ਯੇਸ਼ੂਆ ਤੇ ਉਸ ਦੇ ਪੁੱਤਰ ਕਦਮੀਏਲ ਅਤੇ ਉਸਦੇ ਪੁੱਤਰ ਅਤੇ ਰਿਸ਼ਤੇਦਾਰ (ਯਹੂਦਾਹ ਦੇ ਉੱਤਰਾਧਿਕਾਰੀ) ਹੇਨਾ ਦਾਦ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਜੋ ਕਿ ਲੇਵੀ ਸਨ,

10. ਇਮਾਰਤਕਾਰਾਂ ਨੇ ਯਹੋਵਾਹ ਦੇ ਮੰਦਰ ਦੀ ਨੀਂਹ ਦਾ ਕਾਰਜ ਪੂਰਾ ਕੀਤਾ। ਜਦੋਂ ਇਹ ਕਾਰਜ ਪੂਰਾ ਹੋਇਆ ਤਾਂ ਜਾਜਕਾਂ ਨੇ ਆਪਣੇ ਜਾਜਕਾਂ ਵਾਲੇ ਵਸਤਰ ਪਹਿਨੇ ਅਤੇ ਆਪਣੀਆਂ ਤੂਰ੍ਹੀਆਂ ਫੜੀਆਂ ਅਤੇ ਆਸਾਫ਼ ਦੇ ਉੱਤਰਾਧਿਕਾਰੀਆਂ, ਲੇਵੀਆਂ ਨੇ ਆਪਣੇ ਛੈਣੇ ਲੇ। ਉਹ ਸਭ ਆਪੋ-ਆਪਣੀ ਬਾਂਵੇ ਯੋਹਵਾਹ ਦੀ ਉਸਤਤ ਲਈ ਖੜੇ ਸਨ। ਇਹ ਸਭ ਜਿਵੇਂ ਕਿ ਪਹਿਲਾਂ ਇਸਰਾਏਲ ਦੇ ਪਾਤਸ਼ਾਹ ਦਾਊਦ ਦਾ ਹੁਕਮ ਹੋਇਆ ਸੀ ਉਸੇ ਮੁਤਾਬਕ ਹੋਇਆ।

11. ਫਿਰ ਉਨ੍ਹਾਂ ਸਭ ਨੇ ਉਸਤਤ ਦੇ ਗੀਤ ਗਾਏ ਅਤੇ ਯਹੋਵਾਹ ਦਾ ਸ਼ੁਕਰਾਨਾ ਕੀਤਾ ਕਿ ਉਹ ਬਹੁਤ ਭਲਾ ਹੈ ਅਤੇ ਉਸ ਦਾ ਪਿਆਰ ਅਤੇ ਮਿਹਰ ਇਸਰਾਏਲ ਵਾਸਤੇ ਹਮੇਸ਼ਾ ਹੈ। ਫਿਰ ਸਭ ਲੋਕਾਂ ਨੇ ਉੱਚੀ ਆਵਾਜ਼ ਵਿੱਚ ਯਹੋਵਾਹ ਦੀ ਉਸਤਤ ਕੀਤੀ, ਇਹ ਸਭ ਇਸ ਲਈ ਹੋਇਆ ਕਿਉਂ ਕਿ ਮੰਦਰ ਦੀ ਨੀਂਹ ਦਾ ਕਾਰਜ ਸੰਪੰਨ ਹੋ ਗਿਆ ਸੀ।

12. ਪਰ ਬਹੁਤ ਸਾਰੇ ਬਜ਼ੁਰਗ ਜਾਜਕ, ਲੇਵੀ ਅਤੇ ਘਰਾਣਿਆਂ ਦੇ ਆਗੂ ਰੋਣ ਲੱਗ ਪਏ ਕਿਉਂ ਕਿ ਇਨ੍ਹਾਂ ਨੇ ਪਹਿਲੇ ਮੰਦਰ ਨੂੰ ਵੀ ਵੇਖਿਆ ਹੋਇਆ ਸੀ। ਇਸਲਈ ਜਦੋਂ ਉਨ੍ਹਾਂ ਨੇ ਇਸ ਮੰਦਰ ਦੀਆਂ ਨੀਹਾਂ ਵੇਖੀਆਂ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਏ। ਜਦ ਕਿ ਬਾਕੀ ਦੇ ਕੁਝ ਲੋਕ ਬੜੇ ਖੁਸ਼ ਸਨ ਅਤੇ ਸ਼ੋਰ ਮਚਾ ਰਹੇ ਸਨ।

13. ਦੂਰ ਤੀਕ ਆਵਾਜ਼ਾਂ ਸੁਣਾਈ ਦੇ ਰਹੀਆਂ ਸਨ। ਉਨ੍ਹਾਂ ਸਭਨਾਂ ਨੇ ਮਿਲ ਕੇ ਇੰਨਾ ਸ਼ੋਰ ਮਚਾਇਆ ਹੋਇਆ ਸੀ ਕਿ ਰੋਣ ਤੇ ਹੱਸਣ ਦੀਆਂ ਆਵਾਜ਼ ਵਿੱਚ ਭੇਦ ਕਰਨਾ ਔਖਾ ਸੀ।

About ਅਜ਼ਰਾ Chapter 3

Read ਅਜ਼ਰਾ Chapter 3 online from the Holy Bible. This chapter is part of the Book of ਅਜ਼ਰਾ in the Old Testament. Continue reading with the chapter navigation above or explore the complete book.

Book Information

Book: ਅਜ਼ਰਾ
Chapter: 3
Testament: Old Testament

How to Read this Chapter

Use the Previous and Next Chapter buttons to continue reading ਅਜ਼ਰਾ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਅਜ਼ਰਾ Chapter 3 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਅਜ਼ਰਾ Chapter 3?

ਅਜ਼ਰਾ Chapter 3 is part of the Book of ਅਜ਼ਰਾ in the Holy Bible.

Can I read this chapter online?

Yes. You can read the complete ਅਜ਼ਰਾ Chapter 3 online for free with easy chapter navigation.

More Chapters from ਅਜ਼ਰਾ

  1. ਅਜ਼ਰਾ Chapter 5
  2. ਅਜ਼ਰਾ Chapter 4
  3. ਅਜ਼ਰਾ Chapter 10
  4. ਅਜ਼ਰਾ Chapter 9
  5. ਅਜ਼ਰਾ Chapter 8
  6. ਅਜ਼ਰਾ Chapter 6
  7. ਅਜ਼ਰਾ Chapter 2

Explore More from ਪੁਰਾਣਾ ਨੇਮ

  1. ਜ਼ਬੂਰ Chapter 88
  2. ਜ਼ਬੂਰ Chapter 145
  3. 1 ਇਤਹਾਸ Chapter 18
  4. ਯਹੋਸ਼ੁਆ Chapter 21
  5. ਨਿਆਂਈਆਂ Chapter 18
  6. ਕਹਾਉਤਾਂ Chapter 4
  7. ਯਸਾਯਾਹ Chapter 43

Related Chapters & Readings

  1. ਉਤਪਤ Chapter 30
  2. ਜ਼ਬੂਰ Chapter 83
  3. ਯਿਰਮਿਯਾਹ Chapter 52
  4. 1 ਕੁਰਿੰਥੀਆਂ Chapter 9
  5. ਯੂਹੰਨਾ Chapter 6
  6. ਰਸੂਲਾਂ ਦੇ ਕਰਤੱਬ Chapter 27
  7. ਯੂਹੰਨਾ Chapter 16
Share Your Love

Leave a Reply

Your email address will not be published. Required fields are marked *