Read ਅਫ਼ਸੀਆਂ Chapter 5 Online
Read ਅਫ਼ਸੀਆਂ Chapter 5 online from the Holy Bible. This chapter is part of the Book of ਅਫ਼ਸੀਆਂ in the New Testament. Browse every verse with easy chapter navigation, continue to the next chapter, or explore the complete Book of ਅਫ਼ਸੀਆਂ and the Holy Bible online.
Choose a Chapter
ਅਫ਼ਸੀਆਂ 5
ਅਧਿਆਇ 5
1. ਸੋ ਤੁਸੀਂ ਪਿਆਰਿਆਂ ਪੁੱਤ੍ਰਾਂ ਵਾਂਙੁ ਪਰਮੇਸ਼ੁਰ ਦੀ ਰੀਸ ਕਰੋ
2. ਅਤੇ ਪ੍ਰੇਮ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰ ਕੇ ਧੂਪ ਦੀ ਸੁਗੰਧ ਲਈ ਦੇ ਦਿੱਤਾ।
3. ਪਰ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ ਮੰਦ ਅਥਵਾ ਲੋਭ ਦਾ ਤੁਹਾਡੇ ਵਿੱਚ ਨਾਉਂ ਵੀ ਨਾ ਹੋਵੇ ਜਿਵੇਂ ਸੰਤਾਂ ਨੂੰ ਜੋਗ ਹੈ।
4. ਅਤੇ ਨਾ ਬੇਸ਼ਰਮੀ, ਨਾ ਮੂੜ੍ਹ ਬਚਨ ਅਥਵਾ ਠੱਠੇ ਬਾਜ਼ੀ ਜੋ ਅਜੋਗ ਹਨ ਪਰ ਧੰਨਵਾਦ ਹੋਇਆ ਕਰੇ।
5. ਕਿਉਂ ਜੋ ਤੁਸੀਂ ਇਸ ਗੱਲ ਨੂੰ ਪੱਕ ਜਾਣਦੇ ਹੋ ਭਈ ਕਿਸੇ ਹਰਾਮਕਾਰ ਯਾ ਭ੍ਰਿਸ਼ਟ ਯਾ ਲੋਭੀ ਮਨੁੱਖ ਨੂੰ ਜੋ ਮੂਰਤੀ ਪੂਜਕ ਹੈ ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਧਕਾਰ ਨਹੀਂ।
6. ਕੋਈ ਤੁਹਾਨੂੰ ਫੋਕੀਆਂ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਂਦਾ ਹੈ।
7. ਸੋ ਤੁਸੀਂ ਓਹਨਾਂ ਦੇ ਸਾਂਝੀ ਨਾ ਹੋਵੋ।
8. ਕਿਉਂ ਜੋ ਤੁਸੀਂ ਅੱਗੇ ਅਨ੍ਹੇਰਾ ਸਾਓ ਪਰ ਹੁਣ ਪ੍ਰਭੁ ਵਿੱਚ ਹੋ ਕੇ ਚਾਨਣ ਹੋ, ਤੁਸੀਂ ਚਾਨਣ ਦੇ ਪੁਤ੍ਰਾਂ ਵਾਙੁ ਚੱਲੋ।
9. ਚਾਨਣ ਦਾ ਫਲ ਹਰ ਭਾਂਤ ਦੀ ਭਲਿਆਈ ਅਤੇ ਧਰਮ ਅਤੇ ਸਚਿਆਈ ਵਿੱਚ ਹੈ
10. ਅਤੇ ਪਰਤਾ ਕੇ ਵੇਖੋ ਜੋ ਪਰਮੇਸ਼ੁਰ ਨੂੰ ਕੀ ਭਾਉਂਦਾ ਹੈ।
11. ਅਤੇ ਅਨ੍ਹੇਰੇ ਦੇ ਅਫੱਲ ਕਾਰਜਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਨੰਗਿਆ ਕਰੋ।
12. ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਓਹਨਾਂ ਤੋਂ ਹੁੰਦੇ ਹਨ, ਉਨ੍ਹਾਂ ਦੀ ਗੱਲ ਕੀਤਿਆਂ ਵੀ ਸ਼ਰਮ ਆਉਂਦੀ ਹੈ।
13. ਪਰ ਸਾਰੀਆਂ ਗੱਲਾਂ ਜਾਂ ਉਨ੍ਹਾਂ ਨੂੰ ਨੰਗਿਆਂ ਕਰ ਸੁੱਟੀਦਾ ਹੈ ਤਾਂ ਚਾਨਣ ਤੋਂ ਪਰਗਟ ਹੋ ਜਾਂਦੀਆਂ ਹਨ ਕਿਉਂ ਜੋ ਹਰੇਕ ਗੱਲ ਜੋ ਪਰਗਟ ਹੁੰਦੀ ਹੈ ਸੋ ਚਾਨਣ ਹੈ।
14. ਇਸ ਲਈ ਉਹ ਆਖਿਆ ਜਾਂਦਾ ਹੈ-ਹੇ ਸੋਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਤੇਰੇ ਉੱਤੇ ਚਮਕੇਗਾ।
15. ਸੋ ਚੌਕਸੀ ਨਾਲ ਵੇਖੋ ਭਈ ਤੁਸੀਂ ਕਿੱਕੁਰ ਚੱਲਦੇ ਹੋ, ਨਿਰਬੁੱਧਾਂ ਵਾਂਙੁ ਨਹੀਂ ਸਗੋਂ ਬੁੱਧਵਾਨਾ ਵਾਂਙੁ।
16. ਆਪਣੇ ਲਈ ਸਮੇਂ ਨੂੰ ਲਾਭਦਾਇਕ ਕਰੋ ਇਸ ਲਈ ਜੋ ਦਿਨ ਬੁਰੇ ਹਨ।
17. ਇਸ ਕਾਰਨ ਤੁਸੀਂ ਮੂਰਖ ਨਾ ਹੋਵੋ ਸਗੋਂ ਸਮਝੋ ਭਈ ਪ੍ਰਭੁ ਦੀ ਕੀ ਇੱਛਿਆ ਹੈ।
18. ਅਤੇ ਮੈਂ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ ਸਗੋਂ ਆਤਮਾ ਨਾਲ ਭਰਪੂਰ ਹੋ ਜਾਓ
19. ਅਤੇ ਜ਼ਬੂਰ ਅਤੇ ਭਜਨ ਅਤੇ ਆਤਮਕ ਗੀਤ ਗਾ ਕੇ ਇੱਕ ਦੂਏ ਨਾਲ ਗੱਲਾਂ ਕਰੋ ਅਤੇ ਮਨ ਲਾ ਕੇ ਪ੍ਰਭੁ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ
20. ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਪਰਮੇਸ਼ੁਰ ਅਰਥਾਤ ਪਿਤਾ ਦਾ ਸਦਾ ਧੰਨਵਾਦ ਕਰੋ।
21. ਅਤੇ ਮਸੀਹ ਦੇ ਭੌ ਵਿੱਚ ਇੱਕ ਦੂਏ ਦੇ ਅਧੀਨ ਰਹੋ।
22. ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੁ ਦੇ।
23. ਕਿਉਂ ਜੋ ਪਤੀ ਪਤਨੀ ਦਾ ਸਿਰ ਹੈ ਜਿਵੇਂ ਮਸੀਹ ਭੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ।
24. ਪਰ ਤਾਂ ਵੀ ਜਿਸ ਪਰਕਾਰ ਕਲੀਸਿਯਾ ਮਸੀਹ ਦੇ ਅਧੀਨ ਹੈ ਇਸੇ ਪਰਕਾਰ ਪਤਨੀਆਂ ਭੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਹੋਣ।
25. ਹੇ ਪਤਿਓ, ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।
26. ਭਈ ਉਸ ਨੂੰ ਜਲ ਦੀ ਅਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰ ਕੇ ਪਵਿੱਤਰ ਕਰੇ।
27. ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਯਾ ਬੱਜ ਯਾ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ।
28. ਇਸੇ ਤਰਾਂ ਪਤੀਆਂ ਨੂੰ ਭੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪ੍ਰੇਮ ਕਰਨ ਜਿਵੇਂ ਆਪਣੇ ਸਰੀਰਾਂ ਨਾਲ ਕਰਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪ੍ਰੇਮ ਕਰਦਾ ਹੈ ਉਹ ਆਪਣੇ ਹੀ ਨਾਲ ਪ੍ਰੇਮ ਕਰਦਾ ਹੈ।
29. ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ
30. ਕਿਉਂ ਜੋ ਅਸੀਂ ਉਹ ਦੀ ਦੇਹੀ ਦੇ ਅੰਗ ਹਾਂ।
31. ਇਸ ਕਰਕੇ ਮਨੁੱਖ ਆਪਣੇ ਮਾਪੇ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੇਂ ਇੱਕ ਸਰੀਰ ਹੋਣਗੇ।
32. ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਦੇ ਵਿਖੇ ਬੋਲਦਾ ਹਾਂ।
33. ਪਰ ਤੁਸਾਂ ਵਿੱਚੋਂ ਭੀ ਹਰੇਕ ਆਪੋ ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪ੍ਰੇਮ ਕਰੇ ਅਰ ਪਤਨੀ ਆਪਣੇ ਪਤੀ ਦਾ ਮਾਨ ਕਰੇ।
About ਅਫ਼ਸੀਆਂ Chapter 5
Read ਅਫ਼ਸੀਆਂ Chapter 5 online from the Holy Bible. This chapter is part of the Book of ਅਫ਼ਸੀਆਂ in the New Testament. Continue reading with the chapter navigation above or explore the complete book.
Book Information
Book: ਅਫ਼ਸੀਆਂ
Chapter: 5
Testament: New Testament
How to Read this Chapter
Use the Previous and Next Chapter buttons to continue reading ਅਫ਼ਸੀਆਂ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਅਫ਼ਸੀਆਂ Chapter 5 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਅਫ਼ਸੀਆਂ Chapter 5?
ਅਫ਼ਸੀਆਂ Chapter 5 is part of the Book of ਅਫ਼ਸੀਆਂ in the Holy Bible.
Can I read this chapter online?
Yes. You can read the complete ਅਫ਼ਸੀਆਂ Chapter 5 online for free with easy chapter navigation.
More Chapters from ਅਫ਼ਸੀਆਂ
Explore More from ਨਵਾਂ ਨੇਮ
- ਰੋਮੀਆਂ Chapter 1
- ਯੂਹੰਨਾ Chapter 3
- ਕੁਲੁੱਸੀਆਂ Chapter 2
- ਰੋਮੀਆਂ Chapter 5
- ਪਰਕਾਸ਼ ਦੀ ਪੋਥੀ Chapter 6
- ਯੂਹੰਨਾ Chapter 12
- ਰੋਮੀਆਂ Chapter 10