ਅੱਯੂਬ Chapter 39

For English

Read ਅੱਯੂਬ Chapter 39 Online

Read ਅੱਯੂਬ Chapter 39 online from the Holy Bible. This chapter is part of the Book of ਅੱਯੂਬ in the Old Testament. Browse every verse with easy chapter navigation, continue to the next chapter, or explore the complete Book of ਅੱਯੂਬ and the Holy Bible online.

Choose a Chapter

ਅੱਯੂਬ 39

ਅਧਿਆਇ 39

1. ਅੱਯੂਬ, ਕੀ ਤੂੰ ਜਾਣਦਾ ਹੈ ਕਿ ਕਦੋਂ ਪਹਾੜੀ ਬੱਕਰੀਆਂ ਜੰਮਦੀਆਂ ਨੇ? ਕੀ ਤੂੰ ਤੱਕਦਾ ਹੈਂ ਜਦੋਂ ਹਿਰਨੀ ਆਪਣੇ ਬੱਚੇ ਨੂੰ ਜਨਮ ਦਿੰਦੀ ਹੈ।

2. ਕੀ ਤੂੰ ਜਾਣਦਾ ਹੈ ਕਿੰਨੇ ਮਹੀਨਿਆਂ ਲਈ ਪਹਾੜੀ ਬੱਕਰੀ ਤੇ ਹਿਰਨ ਨੂੰ ਆਪਣੇ ਬੱਚਿਆਂ ਨੂੰ ਗਰਭ ਵਿੱਚ ਰੱਖਣਾ ਪੈਂਦਾ ਹੈ? ਕੀ ਤੂੰ ਉਨ੍ਹਾਂ ਦੇ ਜਨਮ ਦਾ ਸਹੀ ਸਮਾਂ ਜਾਣਦਾ ਹੈ?

3. ਉਹ ਜਾਨਵਰ ਲੇਟ ਜਾਂਦੇ ਨੇ, ਜਨਮ ਪੀੜਾਂ ਮਹਿਸੂਸ ਕਰਦੇ ਨੇ ਤੇ ਉਨ੍ਹਾਂ ਦੇ ਬੱਚੇ ਜੰਮ ਪੈਂਦੇ ਨੇ।

4. ਉਨ੍ਹਾਂ ਜਾਨਵਰਾਂ ਦੇ ਬੱਚੇ ਖੇਤਾਂ ਵਿੱਚ ਤਾਕਤ ਨਾਲ ਵੱਡੇ ਹੁੰਦੇ ਹਨ। ਫ਼ੇਰ ਉਹ ਆਪਣੀਆਂ ਮਾਵਾਂ ਨੂੰ ਛੱਡ ਜਾਂਦੇ ਹਨ ਤੇ ਕਦੇ ਵੀ ਵਾਪਸ ਨਹੀਂ ਪਰਤਦੇ।

5. ਅੱਯੂਬ, ਕਿਸਨੇ ਜੰਗਲੀ ਗਧਿਆਂ ਨੂੰ ਅਜ਼ਾਦ ਛੱਡਿਆ? ਕਿਸਨੇ ਉਨ੍ਹਾਂ ਦੇ ਰੱਸੇ ਖੋਲ੍ਹੇ ਤੇ ਉਨ੍ਹਾਂ ਨੂੰ ਖੁਲ੍ਹਾ ਛੱਡ ਦਿੱਤਾ?

6. ਮੈਂ, ਪਰਮੇਸ਼ੁਰ ਜੰਗਲੀ ਗਧੇ ਨੂੰ ਮਾਰੂਬਲ ਵਿੱਚ ਉਸ ਦਾ ਘਰ ਬਨਾਉਣ ਦਿੰਦਾ ਹਾਂ। ਮੈਂ ਉਨ੍ਹਾਂ ਨੂੰ ਰਹਿਣ ਲਈ ਲੂਣੀਆਂ ਜ਼ਮੀਨਾਂ ਦਿੱਤੀਆਂ।

7. ਜੰਗਲੀ ਗਧੇ ਸ਼ੋਰੀਲੇ ਸ਼ਹਿਰਾਂ ਉੱਤੇ ਹੱਸਦੇ ਨੇ। ਤੇ ਕੋਈ ਵੀ ਬੰਦਾ ਉਨ੍ਹਾਂ ਨੂੰ ਕਾਬੂ ਵਿੱਚ ਨਹੀਂ ਰੱਖ ਸਕਦਾ।

8. ਜੰਗਲੀ ਗਧੇ ਪਹਾੜਾਂ ਵਿੱਚ ਰਹਿੰਦੇ ਨੇ। ਇਹੀ ਉਨ੍ਹਾਂ ਦੀ ਚਰਾਂਦ ਹੈ। ਇਹੀ ਉਹ ਥਾਂ ਹੈ ਜਿੱਥੇ ਉਹ ਆਪਣਾ ਭੋਜਨ ਲੱਭਦੇ ਨੇ।

9. ਅੱਯੂਬ, ਕੀ ਕੋਈ ਜੰਗਲੀ ਬਲਦ ਤੇਰੀ ਸੇਵਾ ਕਰਨ ਲਈ ਮਂਨੇਗਾ? ਕੀ ਰਾਤ ਨੂੰ ਉਹ ਤੇਰੇ ਬਾੜੇ ਵਿੱਚ ਠਹਿਰੇਗਾ?

10. ਕੀ ਜੰਗਲੀ ਬਲਦ ਆਪਣੇ ਉੱਤੇ ਰੱਸੇ ਪੈਣ ਦੇਵੇਗਾ ਤਾਂ ਜੋ ਤੂੰ ਆਪਣੇ ਖੇਤਾਂ ਅੰਦਰ ਹਲ ਚਲਾ ਸਕੇ।

11. ਜੰਗਲੀ ਬਲਦ ਬਹੁਤ ਸ਼ਕਤੀਸ਼ਾਲੀ ਹੁੰਦਾ ਹੈ, ਪਰ ਕੀ ਤੂੰ ਆਪਣਾ ਕੰਮ ਖਤਮ ਕਰਾਉਣ ਵਾਸਤੇ ਉਸ ਉੱਤੇ ਭਰੋਸਾ ਕਰ ਸਕਦਾ ਹੈਂ?

12. ਕੀ ਤੂੰ ਆਪਣਾ ਭੋਜਨ ਇਕੱਠਾ ਕਰਨ ਵਿੱਚ ਤੇ ਉਸ ਨੂੰ ਉਸਦੀ ਗਹਾਈ ਕਰਨ ਲਈ ਉਸ ਉੱਤੇ ਭਰੋਸਾ ਕਰ ਸਕਦਾ ਹੈਂ?

13. ਸ਼ਤਰ ਮੁਰਗ ਜੋਸ਼ ਵਿੱਚ ਆ ਜਾਂਦਾ ਹੈ ਤੇ ਆਪਣੇ ਖੰਭ ਫ਼ੜਫ਼ੜਾਉਂਦਾ ਹੈ। ਪਰ ਕੋਈ ਸ਼ਤਰ ਮੁਰਗ ਉੱਡ ਨਹੀਂ ਸਕਦਾ। ਇਸਦੇ ਖੰਭ ਅਤੇ ਫ਼ਰ ਸਾਰਸ ਦੇ ਖੰਭਾਂ ਵਰਗੇ ਨਹੀਂ ਹਨ।

14. ਸ਼ਤਰ ਮੁਰਗੀ ਧਰਤੀ ਉੱਤੇ ਆਂਡੇ ਦਿੰਦੀ ਹੈ ਅਤੇ ਉਹ ਰੇਤ ਵਿੱਚ ਨਿੱਘੇ ਹੁੰਦੇ ਨੇ।

15. ਸ਼ਤਰ ਮੁਰਗੀ ਭੁੱਲ ਜਾਂਦੀ ਹੈ ਕਿ ਹੋ ਸਕਦਾ ਕਿ ਉਸਦੇ ਆਂਡਿਆਂ ਉੱਤੇ ਕਿਸੇ ਦੇ ਪੈਰ ਪੈ ਜਾਣ ਜਾਂ ਕੋਈ ਜੰਗਲੀ ਜਾਨਵਰ ਉਨ੍ਹਾਂ ਨੂੰ ਤੋੜ ਦੇਵੇ।

16. ਸ਼ਤਰ ਮੁਰਗੀ ਆਪਣੇ ਚੂਚਿਆਂ ਨੂੰ ਛੱਡ ਜਾਂਦੀ ਹੈ। ਉਹ ਉਨ੍ਹਾਂ ਨਾਲ ਇੰਝ ਵਰਤਾਉ ਕਰਦੀ ਹੈ ਜਿਵੇਂ ਉਹ ਉਸ ਦੇ ਨਹੀਂ ਹਨ। ਜੇ ਉਸ ਦੇ ਬੱਚੇ ਮਰ ਜਾਂਦੇ ਹਨ ਤਾਂ ਉਹ ਕੋਈ ਪਰਵਾਹ ਨਹੀਂ ਕਰਦੀ ਕਿ ਉਸਦੀ ਸਾਰੀ ਘਾਲਣਾ ਅਕਾਰਬ ਗਈ।

17. ਕਿਉਂ ਕਿ ਮੈਂ, ਪਰਮੇਸ਼ੁਰ ਨੇ ਸ਼ਤਰ ਮੁਰਗੀ ਨੂੰ ਸਿਆਣਪ ਨਹੀਂ ਦਿੱਤੀ। ਸ਼ਤਰ ਮੁਰਗੀ ਮੂਰਖ ਹੈ, ਤੇ ਮੈਂ ਉਸਨੂੰ ਇਸੇ ਤਰ੍ਹਾਂ ਬਣਾਇਆ ਹੈ।

18. ਪਰ ਜਦੋਂ ਸ਼ੁਤਰ ਮੁਰਗੀ ਭੱਜਣ ਲਈ ਉੱਠ ਖਲੋਦੀ ਹੈ, ਉਹ ਘੋੜੇ ਅਤੇ ਉਸਦੇ ਸਵਾਰ ਉੱਤੇ ਹੱਸਦੀ ਹੈ ਕਿਉਂਕਿ ਉਹ ਕਿਸੇ ਘੋੜੇ ਨਾਲੋਂ ਵੀ ਤੇਜ਼ ਭੱਜ ਸਕਦੀ ਹੈ।

19. ਅੱਯੂਬ, ਕੀ ਘੋੜੇ ਨੂੰ ਤਾਕਤ ਤੂੰ ਦਿੱਤੀ ਸੀ? ਕੀ ਉਸਦੀ ਧੌਣ ਉੱਤੇ ਅਯਾਲ ਤੂੰ ਉਗਾਈ ਸੀ?

20. ਕੀ ਤੂੰ ਘੋੜੇ ਨੂੰ ਟਿੱਡੇ ਵਾਂਗੂ ਟੱਪਣ ਦੇ ਯੋਗ ਬਣਾਇਆ ਸੀ। ਘੋੜਾ ਲੋਕਾਂ ਨੂੰ ਡਰਾਉਂਦਿਆਂ ਉੱਚੀ-ਉੱਚੀ ਫਰਾਟੇ ਮਾਰਦਾ ਹੈ।

21. ਘੋੜਾ ਖੁਸ਼ ਹੈ ਕਿ ਉਹ ਇੰਨਾ ਤਾਕਤਵਰ ਹੈ। ਉਹ ਆਪਣੇ ਪੈਰਾਂ ਨਾਲ ਮੈਦਾਨ ਨੂੰ ਖੁਰਚਦਾ ਅਤੇ ਯੁੱਧ ਵਿੱਚ ਤੇਜੀ ਨਾਲ ਭੱਜ ਪੈਂਦਾ ਹੈ।

22. ਘੋੜਾ ਡਰ ਉੱਤੇ ਹੱਸਦਾ ਹੈ। ਉਹ ਭੈਭੀਤ ਨਹੀਂ ਹੁੰਦਾ ਅਤੇ ਉਹ ਯੁੱਧ ਵਿੱਚੋਂ ਭੱਜਦਾ ਨਹੀਂ।

23. ਫੌਜੀ ਦਾ ਤਰਕਸ਼ ਘੋੜੇ ਦੇ ਪਾਸੇ ਤੇ ਹਿਲਦਾ, ਢਾਲ ਅਤੇ ਜਿਹੜੇ ਹਬਿਆਰ ਉਸਦਾ ਸਵਾਰ ਚੁੱਕਦਾ, ਧੁੱਪ ਵਿੱਚ ਲਿਸ਼ਕਦੇ ਹਨ।

24. ਘੋੜਾ ਬਹੁਤ ਉੱਤੇਜਿਤ ਹੁੰਦਾ ਹੈ ਅਤੇ ਮੈਦਾਨ ਉੱਤੇ ਤੇਜ਼ੀ ਨਾਲ ਭੱਜਦਾ ਹੈ। ਜਦੋਂ ਘੋੜਾ ਤੂਰ੍ਹੀ ਦੀ ਆਵਾਜ਼ ਸੁਣਦਾ ਹੈ, ਉਹ ਖੜਾ ਨਹੀਂ ਰਹਿ ਸਕਦਾ।

25. ਜਦੋਂ ਤੂਰ੍ਹੀ ਵਜਦੀ ਹੈਂ ਘੋੜਾ ਸ਼ੋਰ ਮਚਾਉਂਦਾ ਹੈ, 'ਹੁਰ੍ਰੇ।' ਉਹ ਜੰਗ ਨੂੰ ਦੂਰ ਤੋਂ ਹੀ ਸੁੰਘ ਲੈਂਦਾ ਹੈ। ਉਹ ਕਮਾਂਡਰਾਂ ਨੂੰ ਉੱਚੀ ਹੁਕਮ ਸੁਣਾਂਦਿਆਂ ਅਤੇ ਯੁੱਧ ਦੀਆਂ ਹੋਰ ਸਾਰੀਆਂ ਆਵਾਜ਼ਾਂ ਸੁਣਦਾ ਹੈਂ।

26. ਅੱਯੂਬ, ਕੀ ਤੂੰ ਬਾਜ ਨੂੰ ਸਿਖਾਇਆ ਸੀ ਕਿ ਕਿਵੇਂ ਆਪਣੇ ਖੰਭ ਖੋਲ੍ਹਕੇ ਦੱਖਣ ਵੱਲ ਉਡਾਰੀ ਮਾਰਨੀ ਹੈ?

27. ਕੀ ਤੂੰ ਹੀ ਉਹ ਹੈਂ ਜਿਸਨੇ ਬਾਜ਼ ਨੂੰ ਆਖਿਆ ਕਿ ਅਕਾਸ਼ ਵਿੱਚ ਉੱਚਾ ਉੱਡੇ। ਕੀ ਤੂੰ ਉਸਨੂੰ ਆਖਿਆ ਸੀ ਕੀ ਆਪਣਾ ਆਲ੍ਹਣਾ ਉੱਚੇ ਪਹਾੜਾਂ ਵਿੱਚ ਬਣਾਵੇ?

28. ਬਾਜ ਚੱਟਾਨ ਦੇ ਉੱਤੇ ਰਹਿੰਦਾ ਹੈ, ਚੱਟਾਨ ਉਸਦਾ ਕਿਲ੍ਹਾ ਹੈ।

29. ਬਾਜ਼ ਆਪਣੇ ਭੋਜਨ ਲਈ ਆਪਣੇ ਉੱਚੇ ਕਿਲ੍ਹੇ ਉੱਪਰੋਂ ਤੱਕਦਾ ਹੈ। ਬਾਜ਼ ਦੂਰ ਤੋਂ ਆਪਣੇ ਭੋਜਨ ਨੂੰ ਦੇਖ ਸਕਦਾ ਹੈ।

30. ਬਾਜ਼ ਉੱਥੇ ਇਕੱਠੇ ਹੋਣਗੇ ਜਿੱਥੇ ਲਾਸ਼ਾਂ ਹੋਣਗੀਆਂ। ਤੇ ਉਨ੍ਹਾਂ ਦੇ ਬੱਚੇ ਖੂਨ ਪੀਣਗੇ।"

About ਅੱਯੂਬ Chapter 39

Read ਅੱਯੂਬ Chapter 39 online from the Holy Bible. This chapter is part of the Book of ਅੱਯੂਬ in the Old Testament. Continue reading with the chapter navigation above or explore the complete book.

Book Information

Book: ਅੱਯੂਬ
Chapter: 39
Testament: Old Testament

How to Read this Chapter

Use the Previous and Next Chapter buttons to continue reading ਅੱਯੂਬ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਅੱਯੂਬ Chapter 39 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਅੱਯੂਬ Chapter 39?

ਅੱਯੂਬ Chapter 39 is part of the Book of ਅੱਯੂਬ in the Holy Bible.

Can I read this chapter online?

Yes. You can read the complete ਅੱਯੂਬ Chapter 39 online for free with easy chapter navigation.

More Chapters from ਅੱਯੂਬ

  1. ਅੱਯੂਬ Chapter 32
  2. ਅੱਯੂਬ Chapter 5
  3. ਅੱਯੂਬ Chapter 41
  4. ਅੱਯੂਬ Chapter 4
  5. ਅੱਯੂਬ Chapter 37
  6. ਅੱਯੂਬ Chapter 33
  7. ਅੱਯੂਬ Chapter 22

Explore More from ਪੁਰਾਣਾ ਨੇਮ

  1. ਯਸਾਯਾਹ Chapter 56
  2. ਅੱਯੂਬ Chapter 40
  3. ਯਸਾਯਾਹ Chapter 48
  4. ਕਹਾਉਤਾਂ Chapter 27
  5. ਯਹੋਸ਼ੁਆ Chapter 23
  6. ਉਪਦੇਸ਼ਕ Chapter 4
  7. ਜ਼ਬੂਰ Chapter 70

Related Chapters & Readings

  1. ਜ਼ਬੂਰ Chapter 64
  2. ਜ਼ਬੂਰ Chapter 102
  3. 2 ਰਾਜਿਆਂ Chapter 23
  4. ਬਿਵਸਥਾ ਸਾਰ Chapter 26
  5. ਨਿਆਂਈਆਂ Chapter 3
  6. ਜ਼ਬੂਰ Chapter 78
  7. ਹਿਜ਼ਕੀਏਲ Chapter 46
Share Your Love

Leave a Reply

Your email address will not be published. Required fields are marked *