ਇਬਰਾਨੀਆਂ Chapter 12

For English

Read ਇਬਰਾਨੀਆਂ Chapter 12 Online

Read ਇਬਰਾਨੀਆਂ Chapter 12 online from the Holy Bible. This chapter is part of the Book of ਇਬਰਾਨੀਆਂ in the New Testament. Browse every verse with easy chapter navigation, continue to the next chapter, or explore the complete Book of ਇਬਰਾਨੀਆਂ and the Holy Bible online.

Choose a Chapter

ਇਬਰਾਨੀਆਂ 12

ਅਧਿਆਇ 12

1. ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਸਹਿਜ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।

2. ਅਤੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਹੜਾ ਨਿਹਚਾ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਹ ਨੇ ਉਸ ਅਨੰਦ ਨਮਿੱਤ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਲਾਜ ਨੂੰ ਤੁੱਛ ਜਾਣ ਕੇ ਸਲੀਬ ਦਾ ਦੁਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

3. ਤੁਸੀਂ ਉਹ ਨੂੰ ਸੋਚੋ ਜਿਹ ਨੇ ਆਪਣੇ ਉੱਤੇ ਪਾਪੀਆਂ ਦੀ ਐਡੀ ਲਾਗਬਾਜ਼ੀ ਸਹਿ ਲਈ ਭਈ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਜੀ ਵਿੱਚ ਢਿੱਲੇ ਪੈ ਜਾਓ।

4. ਤੁਸਾਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੀਕੁਰ ਸਾਹਮਣਾ ਨਹੀਂ ਕੀਤਾ।

5. ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤ੍ਰਾਂ ਵਾਂਙੁ ਸਮਝਾਈਦਾ ਹੈ,- ਹੇ ਮੇਰੇ ਪੁੱਤ੍ਰ, ਤੂੰ ਪ੍ਰਭੁ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਾਂ ਉਹ ਤੈਨੂੰ ਝਿੜਕੇ ਤਾਂ ਅੱਕ ਜਾਈਂ,

6. ਕਿਉਂ ਜੋ ਜਿਹ ਦੇ ਨਾਲ ਪਿਆਰ ਕਰਦਾ ਹੈ, ਪ੍ਰਭੁ ਉਹ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤ੍ਰ ਨੂੰ ਜਿਹ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ।

7. ਤੁਸੀਂ ਸਹਾਰਾ ਜੋ ਕਰਦੇ ਹੋ ਇਹ ਤਾੜੇ ਜਾਣ ਦੇ ਨਮਿੱਤ ਹੈ। ਪਰਮੇਸ਼ੁਰ ਤੁਹਾਡੇ ਨਾਲ ਅਜਿਹਾ ਵਰਤਦਾ ਹੈ ਜਿਹਾ ਪੁੱਤ੍ਰਾਂ ਨਾਲ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ ?

8. ਪਰ ਜੇ ਤੁਸੀਂ ਉਸ ਤਾੜਨਾ ਬਿਨਾ ਰਹੇ ਜਿਹ ਦੇ ਵਿੱਚ ਸੱਭੋ ਸਾਂਝੀ ਹੋਏ ਹਨ ਤਾਂ ਤੁਸੀਂ ਪੁੱਤ੍ਰ ਨਹੀਂ ਸਗੋਂ ਹਰਾਮ ਦੇ ਹੋ !

9. ਫੇਰ ਸਾਡੇ ਸਰੀਰਕ ਪਿਉ ਸਨ ਜਿਹੜੇ ਤਾੜਨਾ ਕਰਦੇ ਸਨ ਅਤੇ ਅਸਾਂ ਓਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਬਹੁਤ ਵਧੀਕ ਆਤਮਿਆਂ ਦੇ ਪਿਤਾ ਦੇ ਅਧੀਨ ਨਾ ਹੋਈਏ ਅਤੇ ਜੀਵੀਏ ?

10. ਓਹ ਤਾਂ ਥੋੜੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ।

11. ਸਾਰੀ ਤਾੜਨਾ ਤਾਂ ਓਸ ਵੇਲੇ ਅਨੰਦ ਦੀ ਨਹੀਂ ਸਗੋਂ ਸੋਗ ਦੀ ਗੱਲ ਸੁੱਝਦੀ ਹੈ ਪਰ ਮਗਰੋਂ ਉਹ ਓਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਧਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ।

12. ਇਸ ਲਈ ਢਿੱਲਿਆਂ ਹੱਥਾਂ ਅਤੇ ਭਿੜਦਿਆਂ ਗੋਡਿਆਂ ਨੂੰ ਸਿੱਧਿਆਂ ਕਰੋ।

13. ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਙਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ !

14. ਸਭਨਾਂ ਨਾਲ ਮੇਲ ਰੱਖਣ ਦਾ ਪਿੱਛਾ ਕਰੋ ਅਤੇ ਪਵਿੱਤਰਤਾਈ ਦਾ ਜਿਹ ਦੇ ਬਿਨਾ ਕੋਈ ਪ੍ਰਭੁ ਨੂੰ ਨਾ ਵੇਖੇਗਾ।

15. ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵੰਜਿਆ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁਖ ਦੇਵੇ ਅਤੇ ਬਾਹਲੇ ਉਹ ਦੇ ਕਾਰਨ ਭ੍ਰਿਸ਼ਟ ਹੋ ਜਾਣ।

16. ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਓ ਵਾਂਙੁ ਕੁਧਰਮੀ ਹੋਵੇ ਜਿਹ ਨੇ ਇੱਕ ਡੰਗ ਦੇ ਖਾਣ ਪਿੱਛੇ ਆਪਣੇ ਜੇਠੇ ਹੋਣ ਦਾ ਹੱਕ ਵੇਚ ਸੁੱਟਿਆ।

17. ਕਿਉਂ ਜੋ ਤੁਸੀਂ ਜਾਣਦੇ ਹੋ ਭਈ ਮਗਰੋਂ ਜਦ ਉਹ ਨੇ ਬਰਕਤ ਦਾ ਅਧਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪ ਰਵਾਨ ਹੋਇਆ ਇਸ ਲਈ ਜੋ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਅੰਝੂ ਕੇਰ ਕੇਰ ਕੇ ਉਹ ਨੂੰ ਭਾਲਿਆ।

18. ਤੁਸੀਂ ਤਾਂ ਓਸ ਪਹਾੜ ਦੇ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੇ ਬੋਲੇ, ਨਾ ਅਨ੍ਹੇਰੇ ਘੁੱਪ, ਨਾ ਝੱਖੜ ਝੋਲੇ,

19. ਨਾ ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਭਈ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ !

20. ਕਿਉਂ ਜੋ ਓਹ ਉਸ ਹੁਕਮ ਨੂੰ ਸਹਾਰ ਨਾ ਸੱਕੇ ਭਈ ਜੇ ਪਸੂ ਭੀ ਪਹਾੜ ਨਾਲ ਲੱਗੇ ਤਾਂ ਪਥਰਾਓ ਕੀਤਾ ਜਾਵੇ।

21. ਅਤੇ ਉਹ ਜੋ ਦਿੱਸਿਆ ਸੋ ਅਜਿਹਾ ਭਿਆਣਕ ਸੀ ਜੋ ਮੂਸਾ ਨੇ ਆਖਿਆ ਭਈ ਮੈਂ ਬਹੁਤ ਹੀ ਡਰਦਾ ਅਤੇ ਥਰ ਥਰ ਕੰਬਦਾ ਹਾਂ !

22. ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅਕਾਲ ਪੁਰਖ ਦੀ ਨਗਰੀ ਸੁਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ।

23. ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਉਂ ਸੁਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਭਨਾਂ ਦਾ ਨਿਆਉਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆਂ ਧਰਮੀਆਂ ਦੇ ਆਤਮਿਆਂ ਕੋਲ।

24. ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ।

25. ਵੇਖੋ, ਤੁਸੀਂ ਓਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਓਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ ਤਾਂ ਬਹੁਤ ਵਧੀਕ ਕਰਕੇ ਅਸੀਂ ਨਾ ਬਚਾਂਗੇ ਜੇ ਓਸ ਤੋਂ ਬੇਮੁਖ ਹੋਈਏ ਜਿਹੜਾ ਸੁਰਗ ਉੱਤੋਂ ਚਿਤਾਰਦਾ ਹੈ।

26. ਜਿਹ ਦੇ ਸ਼ਬਦ ਨੇ ਓਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਨਿਰਾ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਕਾਂਬਾ ਲਾ ਦਿਆਂਗਾ।

27. ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਪਤਾ ਦਿੰਦਾ ਹੈ ਭਈ ਬਣਾਈਆਂ ਹੋਈਆਂ ਵਸਤਾਂ ਵਾਂਙੁ ਓਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ ਤਾਂ ਜੋ ਓਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ।

28. ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਭੈ ਨਾਲ ਪਰਮੇਸ਼ੁਰ ਦੀ ਉਹ ਉਪਾਸਨਾ ਕਰੀਏ ਜੋ ਉਹ ਦੇ ਮਨ ਭਾਵੇ, ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ।

About ਇਬਰਾਨੀਆਂ Chapter 12

Read ਇਬਰਾਨੀਆਂ Chapter 12 online from the Holy Bible. This chapter is part of the Book of ਇਬਰਾਨੀਆਂ in the New Testament. Continue reading with the chapter navigation above or explore the complete book.

Book Information

Book: ਇਬਰਾਨੀਆਂ
Chapter: 12
Testament: New Testament

How to Read this Chapter

Use the Previous and Next Chapter buttons to continue reading ਇਬਰਾਨੀਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਇਬਰਾਨੀਆਂ Chapter 12 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਇਬਰਾਨੀਆਂ Chapter 12?

ਇਬਰਾਨੀਆਂ Chapter 12 is part of the Book of ਇਬਰਾਨੀਆਂ in the Holy Bible.

Can I read this chapter online?

Yes. You can read the complete ਇਬਰਾਨੀਆਂ Chapter 12 online for free with easy chapter navigation.

More Chapters from ਇਬਰਾਨੀਆਂ

  1. ਇਬਰਾਨੀਆਂ Chapter 2
  2. ਇਬਰਾਨੀਆਂ Chapter 11
  3. ਇਬਰਾਨੀਆਂ Chapter 10
  4. ਇਬਰਾਨੀਆਂ Chapter 8
  5. ਇਬਰਾਨੀਆਂ Chapter 13
  6. ਇਬਰਾਨੀਆਂ Chapter 7
  7. ਇਬਰਾਨੀਆਂ Chapter 9

Explore More from ਨਵਾਂ ਨੇਮ

  1. ਪਰਕਾਸ਼ ਦੀ ਪੋਥੀ Chapter 15
  2. ਮੱਤੀ Chapter 6
  3. ਗਲਾਤੀਆਂ Chapter 2
  4. 1 ਥੱਸਲੁਨੀਕੀਆਂ Chapter 3
  5. ਇਬਰਾਨੀਆਂ Chapter 11
  6. ਮੱਤੀ Chapter 12
  7. ਰਸੂਲਾਂ ਦੇ ਕਰਤੱਬ Chapter 4

Related Chapters & Readings

  1. ਗਿਣਤੀ Chapter 31
  2. 1 ਪਤਰਸ Chapter 5
  3. ਲੂਕਾ Chapter 18
  4. ਬਿਵਸਥਾ ਸਾਰ Chapter 32
  5. ਬਿਵਸਥਾ ਸਾਰ Chapter 19
  6. ਕੂਚ Chapter 36
  7. 2 ਕੁਰਿੰਥੀਆਂ Chapter 4
Share Your Love

Leave a Reply

Your email address will not be published. Required fields are marked *