ਉਤਪਤ Chapter 20

For English

Read ਉਤਪਤ Chapter 20 Online

Read ਉਤਪਤ Chapter 20 online from the Holy Bible. This chapter is part of the Book of ਉਤਪਤ in the Old Testament. Browse every verse with easy chapter navigation, continue to the next chapter, or explore the complete Book of ਉਤਪਤ and the Holy Bible online.

Choose a Chapter

ਉਤਪਤ 20

ਅਧਿਆਇ 20

1. ਤਾਂ ਅਬਰਾਹਾਮ ਨੇ ਉੱਥੋਂ ਦੱਖਣ ਦੇ ਦੇਸ ਵੱਲ ਕੂਚ ਕੀਤਾ ਅਤੇ ਕਾਦੇਸ ਅਰ ਸ਼ੂਰ ਦੇ ਵਿਚਕਾਰ ਟਿਕ ਕੇ ਗਰਾਰ ਵਿੱਚ ਜਾ ਵੱਸਿਆ।

2. ਅਤੇ ਅਬਰਾਹਾਮ ਨੇ ਸਾਰਾਹ ਆਪਣੀ ਪਤਨੀ ਦੇ ਵਿਖੇ ਆਖਿਆ ਭਈ ਏਹ ਮੇਰੀ ਭੈਣ ਹੈ ਸੋ ਅਬੀਮਲਕ ਗਰਾਰ ਦੇ ਰਾਜਾ ਨੇ ਆਦਮੀ ਘੱਲਕੇ ਸਾਰਾਹ ਨੂੰ ਮੰਗਵਾ ਲਿਆ।

3. ਅਤੇ ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫਨੇ ਵਿੱਚ ਆਕੇ ਉਹ ਨੂੰ ਆਖਿਆ, ਵੇਖ ਤੂੰ ਏਸ ਤੀਵੀਂ ਦੇ ਕਾਰਨ ਜਿਹ ਨੂੰ ਤੂੰ ਲਿਆ ਹੈ ਮਰਨ ਵਾਲਾ ਹੈਂ ਕਿਉਂਜੋ ਉਹ ਵਿਆਹੀ ਹੋਈ ਹੈ।

4. ਪਰ ਅਜੇ ਅਬੀਮਲਕ ਉਹ ਦੇ ਨੇੜੇ ਨਹੀਂ ਗਿਆ ਸੀ ਤਾਂ ਉਸ ਨੇ ਆਖਿਆ, ਹੇ ਪ੍ਰਭੁ ਕੀ ਤੂੰ ਇੱਕ ਧਰਮੀ ਕੌਮ ਨੂੰ ਵੀ ਮਾਰ ਸੁੱਟੇਂਗਾ?

5. ਕੀ ਉਹ ਨੇ ਮੈਨੂੰ ਨਹੀਂ ਆਖਿਆ ਕਿ ਏਹ ਮੇਰੀ ਭੈਣ ਹੈ? ਅਤੇ ਕੀ ਉਸ ਨੇ ਵੀ ਆਪ ਹੀ ਨਹੀਂ ਆਖਿਆ ਕਿ ਉਹ ਮੇਰਾ ਭਰਾ ਹੈ? ਮੈਂ ਤਾਂ ਆਪਣੇ ਦਿਲ ਦੀ ਸਿਧਿਆਈ ਅਰ ਆਪਣੇ ਹੱਥਾਂ ਦੀ ਨਿਰਮਲਤਾਈ ਨਾਲ ਏਹ ਕੀਤਾ ਹੈ।

6. ਤਾਂ ਪਰਮੇਸ਼ੁਰ ਨੇ ਸੁਫਨੇ ਵਿੱਚ ਉਹ ਨੂੰ ਆਖਿਆ, ਮੈਂ ਵੀ ਜਾਣ ਲਿਆ ਹੈ ਕਿ ਤੂੰ ਆਪਣੇ ਦਿਲ ਦੀ ਸਿਧਿਆਈ ਨਾਲ ਇਹ ਕੀਤਾ ਹੈ। ਮੈਂ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕਿਆ ਹੈ ਕਿਉਂਕਿ ਮੈਂ ਤੈਨੂੰ ਉਹ ਨੂੰ ਛੋਹਣ ਨਹੀਂ ਦਿੱਤਾ।

7. ਸੋ ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦਿਹ ਕਿਉਂਜੋ ਉਹ ਨਬੀ ਹੈ ਅਰ ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜਿਉਂਦਾ ਰਹੇਂਗਾ ਪਰ ਜੇ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਰ ਸਾਰੇ ਜੋ ਤੇਰੇ ਹਨ ਜ਼ਰੂਰ ਮਰਨਗੇ।

8. ਤਾਂ ਅਬੀਮਲਕ ਸਵੇਰੇ ਹੀ ਉੱਠਿਆ ਅਰ ਆਪਣੇ ਸਾਰੇ ਟਹਿਲੂਆਂ ਨੂੰ ਬੁਲਾਕੇ ਉਨ੍ਹਾਂ ਦੇ ਕੰਨਾਂ ਵਿੱਚ ਏਹ ਸਾਰੀਆਂ ਗੱਲਾਂ ਪਾਈਆਂ ਤਾਂ ਓਹ ਮਨੁੱਖ ਬਹੁਤ ਹੀ ਡਰ ਗਏ।

9. ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾਕੇ ਆਖਿਆ, ਤੈਂ ਸਾਡੇ ਨਾਲ ਏਹ ਕੀ ਕੀਤਾ? ਮੈਂ ਤੇਰਾ ਕੀ ਪਾਪ ਕੀਤਾ ਕਿ ਤੂੰ ਮੇਰੇ ਉੱਤੇ ਅਰ ਮੇਰੀ ਬਾਦਸ਼ਾਹੀ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈ? ਇਹ ਕਰਤੂਤ ਜਿਹੜੀ ਤੈਨੂੰ ਨਹੀਂ ਕਰਨੀ ਚਾਹੀਦੀ ਸੀ ਤੈਂ ਮੇਰੇ ਨਾਲ ਕੀਤੀ।

10. ਤਾਂ ਅਬੀਮਲਕ ਨੇ ਅਬਰਾਹਾਮ ਨੂੰ ਆਖਿਆ ਤੈਂ ਕੀ ਵੇਖਿਆ ਭਈ ਤੈਂ ਇਹ ਗੱਲ ਕੀਤੀ?

11. ਤਾਂ ਅਬਰਾਹਾਮ ਨੇ ਆਖਿਆ ਏਸ ਲਈ ਕਿ ਮੈਂ ਆਖਿਆ ਭਈ ਪਰਮੇਸ਼ੁਰ ਦਾ ਡਰ ਏਸ ਥਾਂ ਜ਼ਰੂਰ ਨਹੀਂ ਹੈ ਅਰ ਓਹ ਮੇਰੀ ਪਤਨੀ ਦੀ ਖ਼ਾਤਰ ਮੈਨੂੰ ਮਾਰ ਸੁੱਟਣਗੇ।

12. ਪਰ ਉਹ ਸੱਚ ਮੁੱਚ ਮੇਰੀ ਭੈਣ ਹੈ। ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਤਾ ਦੀ ਧੀ ਨਹੀਂ ਹੈ ਫੇਰ ਉਹ ਮੇਰੀ ਪਤਨੀ ਹੋ ਗਈ।

13. ਐਉਂ ਹੋਇਆ ਕਿ ਜਦ ਪਰਮੇਸ਼ੁਰ ਨੇ ਮੇਰੇ ਪਿਤਾ ਦੇ ਘਰ ਤੋਂ ਮੈਨੂੰ ਐਧਰ ਔਧਰ ਘੁਮਾਇਆ ਤਾਂ ਮੈਂ ਏਹ ਨੂੰ ਆਖਿਆ ਭਈ ਏਹ ਤੇਰੀ ਦਯਾ ਹੋਵੇਗੀ ਜੋ ਤੂੰ ਮੇਰੇ ਉੱਤੇ ਕਰੇਂ। ਹਰ ਥਾਂ ਜਿੱਥੇ ਅਸੀਂ ਜਾਈਏ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ।

14. ਉਪਰੰਤ ਅਬੀਮਲਕ ਨੇ ਇੱਜੜ ਅਰ ਪਸੂ ਅਰ ਗੋੱਲੇ ਗੋੱਲੀਆਂ ਲੈਕੇ ਅਬਰਾਹਾਮ ਨੂੰ ਦਿੱਤੇ ਅਰ ਉਹ ਨੂੰ ਸਾਰਾਹ ਉਹ ਦੀ ਪਤਨੀ ਵੀ ਮੋੜ ਦਿੱਤੀ।

15. ਨਾਲੇ ਅਬੀਮਲਕ ਨੇ ਆਖਿਆ, ਵੇਖ ਮੇਰਾ ਦੇਸ ਤੇਰੇ ਅੱਗੇ ਹੈ। ਜਿੱਥੇ ਤੇਰੀ ਨਿਗਾਹ ਵਿੱ ਚ ਚੰਗਾ ਲੱਗੇ ਉੱਥੇ ਵੱਸ।

16. ਅਤੇ ਸਾਰਾਹ ਨੂੰ ਉਸ ਨੇ ਆਖਿਆ, ਵੇਖ ਮੈਂ ਤੇਰੇ ਭਰਾ ਨੂੰ ਇੱਕ ਹਜ਼ਾਰ ਚਾਂਦੀ ਦੇ ਟਕੇ ਦਿੱਤੇ। ਵੇਖ ਓਹ ਤੇਰੇ ਲਈ ਅਰ ਸਾਰਿਆਂ ਲਈ ਜੋ ਤੇਰੇ ਸੰਗ ਹਨ ਅੱਖੀਆਂ ਦਾ ਪੜਦਾ ਹੋਣਗੇ ਅਤੇ ਐਉਂ ਹਰ ਤਰਾਂ ਤੇਰੀ ਦਾਦ ਰਸੀ ਹੋਵੇਗੀ।

17. ਤਾਂ ਅਬਰਾਹਾਮ ਨੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਰ ਪਰਮੇਸ਼ੁਰ ਨੇ ਅਬੀਮਲਕ ਅਰ ਉਸ ਦੀ ਤੀਵੀਂ ਅਰ ਉਸ ਦੀਆਂ ਗੋੱਲੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ।

18. ਕਿਉਂਕਿ ਯਹੋਵਾਹ ਨੇ ਅਬੀਮਲਕ ਦੇ ਘਰਾਣੇ ਦੀ ਹਰ ਕੁੱਖ ਨੂੰ ਸਾਰਾਹ ਅਬਰਾਹਾਮ ਦੀ ਪਤਨੀ ਦੇ ਕਾਰਨ ਸਖ਼ਤੀ ਨਾਲ ਬੰਦ ਕਰ ਛੱਡਿਆ ਸੀ।

About ਉਤਪਤ Chapter 20

Read ਉਤਪਤ Chapter 20 online from the Holy Bible. This chapter is part of the Book of ਉਤਪਤ in the Old Testament. Continue reading with the chapter navigation above or explore the complete book.

Book Information

Book: ਉਤਪਤ
Chapter: 20
Testament: Old Testament

How to Read this Chapter

Use the Previous and Next Chapter buttons to continue reading ਉਤਪਤ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਉਤਪਤ Chapter 20 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਉਤਪਤ Chapter 20?

ਉਤਪਤ Chapter 20 is part of the Book of ਉਤਪਤ in the Holy Bible.

Can I read this chapter online?

Yes. You can read the complete ਉਤਪਤ Chapter 20 online for free with easy chapter navigation.

More Chapters from ਉਤਪਤ

  1. ਉਤਪਤ Chapter 6
  2. ਉਤਪਤ Chapter 41
  3. ਉਤਪਤ Chapter 34
  4. ਉਤਪਤ Chapter 47
  5. ਉਤਪਤ Chapter 39
  6. ਉਤਪਤ Chapter 33
  7. ਉਤਪਤ Chapter 30

Explore More from ਪੁਰਾਣਾ ਨੇਮ

  1. ਦਾਨੀਏਲ Chapter 1
  2. 1 ਰਾਜਿਆਂ Chapter 22
  3. ਕੂਚ Chapter 19
  4. ਗਿਣਤੀ Chapter 34
  5. ਉਤਪਤ Chapter 15
  6. ਯਿਰਮਿਯਾਹ Chapter 34
  7. ਅੱਯੂਬ Chapter 32

Related Chapters & Readings

  1. ਹਿਜ਼ਕੀਏਲ Chapter 14
  2. 2 ਇਤਹਾਸ Chapter 1
  3. ਉਤਪਤ Chapter 46
  4. ਜ਼ਬੂਰ Chapter 128
  5. ਉਤਪਤ Chapter 14
  6. ਜ਼ਬੂਰ Chapter 102
  7. ਜ਼ਬੂਰ Chapter 140
Share Your Love

Leave a Reply

Your email address will not be published. Required fields are marked *