Read ਉਤਪਤ Chapter 3 Online
Read ਉਤਪਤ Chapter 3 online from the Holy Bible. This chapter is part of the Book of ਉਤਪਤ in the Old Testament. Browse every verse with easy chapter navigation, continue to the next chapter, or explore the complete Book of ਉਤਪਤ and the Holy Bible online.
Choose a Chapter
ਉਤਪਤ 3
ਅਧਿਆਇ 3
1. ਸੱਪ ਸਭ ਜੰਗਲੀ ਜਾਨਵਰਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ ਚਾਤਰ ਸੀ ਅਤੇ ਉਸ ਨੇ ਉਸ ਤੀਵੀਂ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ ਮੁੱਚ ਆਖਿਆ ਹੈ ਕਿ ਬਾਗ ਦੇ ਕਿਸੇ ਬਿਰਛ ਤੋਂ ਤੁਸੀਂ ਨਾ ਖਾਓ?
2. ਤੀਵੀਂ ਨੇ ਸੱਪ ਨੂੰ ਆਖਿਆ ਕਿ ਬਾਗ ਦੇ ਬਿਰਛਾਂ ਦੇ ਫਲੋਂ ਤਾਂ ਅਸੀਂ ਖਾਂਦੇ ਹਾਂ।
3. ਪਰ ਜਿਹੜਾ ਬਿਰਛ ਬਾਗ ਦੇ ਵਿਚਕਾਰ ਹੈ ਉਸ ਦੇ ਫਲ ਤੋਂ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।
4. ਪਰ ਸੱਪ ਨੇ ਤੀਵੀਂ ਨੂੰ ਆਖਿਆ ਕਿ ਤੁਸੀਂ ਕਦੀ ਨਾ ਮਰੋਗੇ।
5. ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਤੋਂ ਖਾਓਗੇ ਤੁਹਾਡੀਆਂ ਅੱਖੀਆਂ ਖੁਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਵਾਂਙੁ ਭਲੇ ਬੁਰੇ ਦੀ ਸਿਆਣਵਾਲੇ ਹੋ ਜਾਓਗੇ।
6. ਜਾਂ ਤੀਵੀਂ ਨੇ ਵੇਖਿਆ ਕਿ ਉਹ ਬਿਰਛ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਹ ਬਿਰਛ ਬੁੱਧ ਦੇਣ ਲਈ ਲੋੜੀਦਾ ਹੈ ਤਾਂ ਉਸ ਨੇ ਉਹ ਦੇ ਫਲ ਤੋਂ ਲਿਆ ਤੇ ਆਪ ਖਾਧਾ ਨਾਲੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਖਾਧਾ।
7. ਤਦ ਦੋਹਾਂ ਦੀਆਂ ਅੱਖੀਆਂ ਖੁਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ ਭਈ ਅਸੀਂ ਨੰਗੇ ਹਾਂ ਸੋ ਉਨ੍ਹਾਂ ਨੇ ਫਗੂੜੀ ਦੇ ਪੱਤੇ ਸੀਉਂਕੇ ਆਪਣੇ ਲਈ ਤਹਿਮਦ ਬਣਾਏ।
8. ਤਾਂ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ ਜਦ ਉਹ ਬਾਗ ਵਿੱਚ ਠੰਡੇ ਵੇਲੇ ਫਿਰਦਾ ਸੀ ਅਤੇ ਉਸ ਮਰਦ ਅਰ ਉਹ ਦੀ ਤੀਵੀਂ ਨੇ ਬਾਗ ਦੇ ਬਿਰਛਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾਇਆ।
9. ਤਦ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਪੁਕਾਰਕੇ ਆਖਿਆ ਕਿ ਤੂੰ ਕਿੱਥੇ ਹੈਂ?
10. ਉਸਨੇ ਆਖਿਆ ਕਿ ਤੇਰੀ ਅਵਾਜ਼ ਬਾਗ ਵਿੱਚ ਸੁਣ ਕੇ ਮੈਂ ਡਰ ਗਿਆ ਕਿਉਂਜੋ ਮੈਂ ਨੰਗਾ ਹਾਂ ਸੋ ਮੈਂ ਆਪਣੇ ਆਪ ਨੂੰ ਲੁਕਾਇਆ।
11. ਤਾਂ ਉਸ ਨੇ ਆਖਿਆ, ਕਿਨ ਤੈਨੂੰ ਦੱਸਿਆ ਭਈ ਤੂੰ ਨੰਗਾ ਹੈਂ? ਜਿਸ ਬਿਰਛ ਤੋਂ ਮੈਂ ਤੈਨੂੰ ਹੁਕਮ ਦਿੱਤਾ ਕਿ ਉਸ ਤੋਂ ਨਾ ਖਾਈਂ ਕੀ ਤੂੰ ਉਸ ਤੋਂ ਖਾਧਾ?
12. ਫੇਰ ਆਦਮੀ ਨੇ ਆਖਿਆ ਕਿ ਜਿਸ ਤੀਵੀਂ ਨੂੰ ਤੂੰ ਮੈਨੂੰ ਦਿੱਤਾ ਸੀ ਉਸ ਨੇ ਉਸ ਬਿਰਛ ਤੋਂ ਮੈਨੂੰ ਦਿੱਤਾ ਤੇ ਮੈਂ ਖਾਧਾ।
13. ਤਦ ਯਹੋਵਾਹ ਪਰਮੇਸ਼ੁਰ ਨੇ ਤੀਵੀਂ ਨੂੰ ਆਖਿਆ ਕਿ ਤੈਂ ਇਹ ਕੀ ਕੀਤਾ? ਤੀਵੀਂ ਨੇ ਆਖਿਆ ਕਿ ਸੱਪ ਨੇ ਮੈਨੂੰ ਭਰਮਾਇਆ ਤਾਂ ਮੈਂ ਖਾਧਾ।
14. ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ ਭਈ ਏਸ ਲਈ ਕਿ ਤੂੰ ਇਹ ਕੀਤਾ ਤੂੰ ਸਾਰੇ ਡੰਗਰਾਂ ਨਾਲੋਂ ਅਤੇ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਢਿੱਡ ਭਾਰ ਤੁਰੇਂਗਾ ਅਤੇ ਆਪਣੇ ਜੀਵਣ ਦੇ ਸਾਰੇ ਦਿਨ ਤੂੰ ਮਿੱਟੀ ਖਾਇਆ ਕਰੇਂਗਾ।
15. ਅਤੇ ਤੇਰੇ ਤੇ ਤੀਵੀਂ ਵਿੱਚ ਅਤੇ ਤੇਰੀ ਸੰਤਾਨ ਤੇ ਤੀਵੀਂ ਦੀ ਸੰਤਾਨ ਵਿੱਚ ਮੈਂ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਗਾ ਅਤੇ ਤੂੰ ਉਹ ਦੀ ਅੱਡੀ ਨੂੰ ਡੰਗ ਮਾਰੇਂਗਾ।
16. ਉਸ ਨੇ ਤੀਵੀਂ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
17. ਫੇਰ ਉਸ ਨੇ ਆਦਮੀ ਨੂੰ ਆਖਿਆ ਕਿ ਏਸ ਲਈ ਕਿ ਤੂੰ ਆਪਣੀ ਤੀਵੀਂ ਦੀ ਗੱਲ ਸੁਣੀ ਅਤੇ ਉਸ ਬਿਰਛ ਤੋਂ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਭਈ ਉਸ ਤੋਂ ਨਾ ਖਾਈਂ ਸੋ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਆਪਣੇ ਜੀਵਣ ਦੇ ਸਾਰੇ ਦਿਨ ਉਸ ਤੋਂ ਦੁੱਖ ਨਾਲ ਖਾਵੇਂਗਾ।
18. ਉਹ ਕੰਡੇ ਅਰ ਕੰਡਿਆਲੇ ਤੇਰੇ ਲਈ ਉਗਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ।
19. ਤੁੰ ਆਪਣੇ ਮੂੰਹ ਦੇ ਮੁੜ੍ਹਕੇ ਨਾਲ ਰੋਟੀ ਖਾਵੇਂਗਾ ਜਦ ਤੀਕ ਤੂੰ ਮਿੱਟੀ ਵਿੱਚ ਫੇਰ ਨਾ ਮੁੜੇਂ ਕਿਉਂ ਜੋ ਤੂੰ ਉਸ ਤੋਂ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਤੂੰ ਮੁੜ ਜਾਵੇਂਗਾ।
20. ਆਦਮੀ ਨੇ ਆਪਣੀ ਤੀਵੀਂ ਦਾ ਨਾਉਂ ਹੱਵਾਹ ਰੱਖਿਆ ਏਸ ਲਈ ਕਿ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੈ।
21. ਤਾਂ ਯਹੋਵਾਹ ਪਰਮੇਸ਼ੁਰ ਨੇ ਆਦਮੀ ਤੇ ਉਹ ਤੀਵੀਂ ਲਈ ਚਮੜੇ ਦੇ ਚੋਲੇ ਬਣਾਕੇ ਉਨ੍ਹਾਂ ਨੂੰ ਪਵਾਏ।
22. ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਆਦਮੀ ਭਲੇ ਬੁਰੇ ਦੀ ਸਿਆਣ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਅਤੇ ਹੁਣ ਅਜੇਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾਕੇ ਜੀਵਣ ਦੇ ਬਿਰਛ ਤੋਂ ਵੀ ਲੈਕੇ ਖਾਵੇ ਅਤੇ ਸਦਾ ਜੀਉਂਦਾ ਰਹੇ।
23. ਸੋ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗੋਂ ਕੱਢ ਦਿੱਤਾ ਤਾਂਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਕੱਢਿਆ ਗਿਆ ਸੀ।
24. ਸੋ ਉਸ ਨੇ ਆਦਮੀ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ ਦੇ ਚੜ੍ਹਦੇ ਪਾਸੇ ਦੂਤਾਂ ਨੂੰ ਅਤੇ ਚੌਪਾਸੇ ਘੁੰਮਣ ਵਾਲੇ ਖੰਡੇ ਦੀ ਲਸ਼ਕ ਨੂੰ ਰੱਖਿਆ ਤਾਂਜੋ ਓਹ ਜੀਵਣ ਦੇ ਬਿਰਛ ਦੇ ਰਾਹ ਦੀ ਰਾਖੀ ਕਰਨ।
About ਉਤਪਤ Chapter 3
Read ਉਤਪਤ Chapter 3 online from the Holy Bible. This chapter is part of the Book of ਉਤਪਤ in the Old Testament. Continue reading with the chapter navigation above or explore the complete book.
Book Information
Book: ਉਤਪਤ
Chapter: 3
Testament: Old Testament
How to Read this Chapter
Use the Previous and Next Chapter buttons to continue reading ਉਤਪਤ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਉਤਪਤ Chapter 3 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਉਤਪਤ Chapter 3?
ਉਤਪਤ Chapter 3 is part of the Book of ਉਤਪਤ in the Holy Bible.
Can I read this chapter online?
Yes. You can read the complete ਉਤਪਤ Chapter 3 online for free with easy chapter navigation.
More Chapters from ਉਤਪਤ
- ਉਤਪਤ Chapter 41
- ਉਤਪਤ Chapter 6
- ਉਤਪਤ Chapter 34
- ਉਤਪਤ Chapter 33
- ਉਤਪਤ Chapter 24
- ਉਤਪਤ Chapter 47
- ਉਤਪਤ Chapter 39
Explore More from ਪੁਰਾਣਾ ਨੇਮ
- ਜ਼ਬੂਰ Chapter 73
- 2 ਇਤਹਾਸ Chapter 9
- ਅੱਯੂਬ Chapter 29
- ਰੂਥ Chapter 4
- ਯਿਰਮਿਯਾਹ Chapter 49
- ਅੱਯੂਬ Chapter 35
- 2 ਸਮੂਏਲ Chapter 2