ਉਤਪਤ Chapter 4

For English

Read ਉਤਪਤ Chapter 4 Online

Read ਉਤਪਤ Chapter 4 online from the Holy Bible. This chapter is part of the Book of ਉਤਪਤ in the Old Testament. Browse every verse with easy chapter navigation, continue to the next chapter, or explore the complete Book of ਉਤਪਤ and the Holy Bible online.

Choose a Chapter

ਉਤਪਤ 4

ਅਧਿਆਇ 4

1. ਤਦ ਆਦਮ ਨੇ ਆਪਣੀ ਤੀਵੀਂ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਣੀ ਹੋਈ ਅਤੇ ਕਇਨ ਨੂੰ ਜਣੀ ਤਾਂ ਉਹ ਨੇ ਆਖਿਆ ਕਿ ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ।

2. ਫੇਰ ਉਹ ਉਸ ਦੇ ਭਰਾ ਹਾਬਲ ਨੂੰ ਜਣੀ ਅਰ ਹਾਬਲ ਇੱਜੜਾਂ ਦਾ ਪਾਲੀ ਸੀ ਅਤੇ ਕਇਨ ਜ਼ਮੀਨ ਦਾ ਹਾਲੀ ਸੀ।

3. ਕੁਝ ਦਿਨਾਂ ਦੇ ਮਗਰੋਂ ਐਉਂ ਹੋਇਆ ਕਿ ਕਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਦੀ ਭੇਟ ਲਈ ਕੁਝ ਲੈ ਆਇਆ।

4. ਹਾਬਲ ਵੀ ਇੱਜੜ ਦੇ ਪਲੌਠਿਆਂ ਅਰ ਉਨ੍ਹਾਂ ਦੀ ਚਰਬੀ ਤੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਰ ਉਹ ਦੀ ਭੇਟ ਨੂੰ ਪਸੰਦ ਕੀਤਾ।

5. ਪਰ ਕਇਨ ਅਰ ਉਹਦੀ ਭੇਟ ਨੂੰ ਪਸੰਦ ਨਾ ਕੀਤਾ ਸੋ ਕਇਨ ਬਹੁਤ ਕਰੋਧਵਾਨ ਹੋਇਆ ਅਰ ਉਹ ਦਾ ਮੂੰਹ ਉੱਤਰ ਗਿਆ।

6. ਤਾਂ ਯਹੋਵਾਹ ਨੇ ਕਇਨ ਨੂੰ ਆਖਿਆ, ਤੂੰ ਕਿਓਂ ਕਰੋਧਵਾਨ ਹੈਂ ਅਤੇ ਤੇਰਾ ਮੂੰਹ ਨੀਵਾਂ ਕਿਓਂ ਹੋ ਗਿਆ?

7. ਜੇ ਤੂੰ ਭਲਾ ਕਰੇਂ ਕੀ ਉਹ ਉਤਾਹਾਂ ਨਾ ਕੀਤਾ ਜਾਵੇ? ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਬੂਹੇ ਉੱਤੇ ਛੈਹ ਵਿੱਚ ਬੈਠਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।

8. ਫੇਰ ਕਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਓਹ ਖੇਤ ਵਿੱਚ ਸਨ ਤਾਂ ਐਉਂ ਹੋਇਆ ਕਿ ਕਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠਕੇ ਉਹ ਨੂੰ ਮਾਰ ਸੁੱਟਿਆ।

9. ਤਾਂ ਯਹੋਵਾਹ ਨੇ ਕਇਨ ਨੂੰ ਆਖਿਆ ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖਾ ਹਾਂ?

10. ਫੇਰ ਉਸ ਨੇ ਆਖਿਆ ਕਿ ਤੈਂ ਕੀ ਕੀਤਾ? ਤੇਰੇ ਭਰਾ ਦੇ ਲਹੂ ਦੀ ਅਵਾਜ਼ ਜ਼ਮੀਨ ਵੱਲੋਂ ਮੇਰੇ ਅੱਗੇ ਦੁਹਾਈ ਦਿੰਦੀ ਹੈ।

11. ਹੁਣ ਤੂੰ ਜ਼ਮੀਨ ਤੋਂ ਜਿਹ ਨੇ ਆਪਣਾ ਮੂੰਹ ਤੇਰੇ ਭਰਾ ਦੇ ਲਹੂ ਨੂੰ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ ਸਰਾਪੀ ਹੋਇਆ।

12. ਜਾਂ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਰ ਭੌਂਦੂ ਹੋਵੇਂਗਾ।

13. ਤਾਂ ਕਇਨ ਨੇ ਯਹੋਵਾਹ ਨੂੰ ਆਖਿਆ ਕਿ ਮੇਰਾ ਡੰਡ ਸਹਿਣ ਤੋਂ ਬਾਹਰ ਹੈ।

14. ਵੇਖ ਤੈਂ ਅੱਜ ਮੈਨੂੰ ਏਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਰ ਮੈਂ ਤੇਰੇ ਮੂੰਹੋਂ ਲੁਕ ਜਾਵਾਂਗਾ ਅਰ ਮੈਂ ਧਰਤੀ ਉੱਤੇ ਭਗੌੜਾ ਅਰ ਭੌਂਦੂ ਹੋਵਾਂਗਾ ਅਤੇ ਐਉਂ ਹੋਵੇਗਾ ਕਿ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਵੱਢ ਸੁੱਟੇਗਾ।

15. ਤਦ ਯਹੋਵਾਹ ਨੇ ਆਖਿਆ ਕਿ ਏਸ ਲਈ ਜੋ ਕੋਈ ਕਇਨ ਨੂੰ ਵੱਢੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਕੋਈ ਉਹ ਨੂੰ ਲੱਭ ਕੇ ਨਾ ਮਾਰ ਸੁੱਟੇ।

16. ਸੋ ਕਇਨ ਯਹੋਵਾਹ ਦੇ ਹਜੂਰੋਂ ਚੱਲਿਆ ਗਿਆ ਅਰ ਅਦਨ ਦੇ ਚੜ੍ਹਦੇ ਪਾਸੇ ਨੋਦ ਦੇਸ ਵਿੱਚ ਜਾ ਵੱਸਿਆ।

17. ਅਤੇ ਕਇਨ ਨੇ ਆਪਣੀ ਤੀਵੀਂ ਨਾਲ ਸੰਗ ਕੀਤਾ ਅਰ ਉਹ ਗਰਭਣੀ ਹੋਈ ਅਰ ਹਨੋਕ ਨੂੰ ਜਣੀ ਅਤੇ ਉਸ ਨੇ ਇੱਕ ਨਗਰ ਬਣਾਇਆ ਅਰ ਉਸ ਨੇ ਉਸ ਨਗਰ ਦੇ ਨਾਉਂ ਨੂੰ ਆਪਣੇ ਪੁੱਤ੍ਰ ਦੇ ਨਾਉਂ ਉੱਤੇ ਹਨੋਕ ਰੱਖਿਆ।

18. ਹਨੋਕ ਤੋਂ ਈਰਾਦ ਜੰਮਿਆ ਅਰ ਈਰਾਦ ਤੋਂ ਮਹੂਯਾਏਲ ਜੰਮਿਆ ਅਰ ਮਹੂਯਾਏਲ ਤੋਂ ਮਥੂਸ਼ਾਏਲ ਜੰਮਿਆ ਅਰ ਮਥੂਸ਼ਾਏਲ ਤੋਂ ਲਾਮਕ ਜੰਮਿਆ।

19. ਅਤੇ ਲਾਮਕ ਨੇ ਆਪਣੇ ਲਈ ਦੋ ਤੀਵੀਆਂ ਕੀਤੀਆਂ ਅਰ ਇੱਕ ਦਾ ਨਾਉਂ ਆਦਾਹ ਸੀ ਅਰ ਦੂਈ ਦਾ ਨਾਉਂ ਜਿੱਲਾਹ ਸੀ।

20. ਅਤੇ ਅਦਾਹ ਯਾਬਲ ਨੂੰ ਜਣੀ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਰ ਪਸੂ ਪਾਲਦੇ ਸਨ।

21. ਅਰ ਉਸ ਦੇ ਭਰਾ ਦਾ ਨਾਉਂ ਜੂਬਲ ਸੀ। ਉਹ ਸਾਰਿਆਂ ਦਾ ਪਿਤਾ ਸੀ ਜਿਹੜੇ ਬਰਬਤ ਅਰ ਬੀਨ ਬਜਾਉਂਦੇ ਸਨ।

22. ਜ਼ਿੱਲਾਹ ਵੀ ਤੂਬਲ-ਕਇਨ ਨੂੰ ਜਣੀ। ਉਹ ਲੋਹੇ ਅਰ ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਦਾ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ-ਕਇਨ ਦੀ ਭੈਣ ਨਾਮਾਹ ਸੀ।

23. ਲਾਮਕ ਨੇ ਆਪਣੀਆਂ ਤੀਵੀਆਂ ਨੂੰ ਆਖਿਆ- ਆਦਾਹ ਤੇ ਜ਼ਿੱਲਾਹ, ਮੇਰੀ ਅਵਾਜ਼ ਸੁਣੋ, ਹੇ ਲਾਮਕ ਦੀਓ ਤੀਵੀਂਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ ਜਿਹ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗਭਰੂ ਜਿਹੜੇ ਮੈਨੂੰ ਸੱਟ ਮਾਰੀ ਵੱਢ ਸੁੱਟਿਆ ਹੈ।

24. ਜੇ ਕਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸਤੱਤਰ ਗੁਣਾ ਲਿਆ ਜਾਵੇਗਾ

25. ਆਦਮ ਨੇ ਫੇਰ ਆਪਣੀ ਤੀਵੀਂ ਨਾਲ ਸੰਗ ਕੀਤਾ ਅਤੇ ਉਹ ਪੁੱਤ੍ਰ ਜਣੀ ਅਤੇ ਉਸ ਨੇ ਏਹ ਕਹਿਕੇ ਉਹ ਦਾ ਨਾਉਂ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਇੱਕ ਹੋਰ ਵੰਸ ਹਾਬਲ ਦੀ ਥਾਂ ਜਿਹ ਨੂੰ ਕਇਨ ਨੇ ਵੱਢ ਸੁੱਟਿਆ ਸੀ ਦੇ ਦਿੱਤੀ ਹੈ।

26. ਅਤੇ ਸੇਥ ਤੋਂ ਵੀ ਇੱਕ ਪੁੱਤ੍ਰ ਜੰਮਿਆ ਅਤੇ ਉਸ ਨੇ ਉਹ ਦਾ ਨਾਉਂ ਅਨੋਸ਼ ਰੱਖਿਆ। ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ।

About ਉਤਪਤ Chapter 4

Read ਉਤਪਤ Chapter 4 online from the Holy Bible. This chapter is part of the Book of ਉਤਪਤ in the Old Testament. Continue reading with the chapter navigation above or explore the complete book.

Book Information

Book: ਉਤਪਤ
Chapter: 4
Testament: Old Testament

How to Read this Chapter

Use the Previous and Next Chapter buttons to continue reading ਉਤਪਤ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਉਤਪਤ Chapter 4 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਉਤਪਤ Chapter 4?

ਉਤਪਤ Chapter 4 is part of the Book of ਉਤਪਤ in the Holy Bible.

Can I read this chapter online?

Yes. You can read the complete ਉਤਪਤ Chapter 4 online for free with easy chapter navigation.

More Chapters from ਉਤਪਤ

  1. ਉਤਪਤ Chapter 6
  2. ਉਤਪਤ Chapter 41
  3. ਉਤਪਤ Chapter 39
  4. ਉਤਪਤ Chapter 24
  5. ਉਤਪਤ Chapter 23
  6. ਉਤਪਤ Chapter 8
  7. ਉਤਪਤ Chapter 49

Explore More from ਪੁਰਾਣਾ ਨੇਮ

  1. ਕੂਚ Chapter 40
  2. ਕੂਚ Chapter 28
  3. ਯਿਰਮਿਯਾਹ Chapter 15
  4. ਲੇਵੀਆਂ Chapter 4
  5. 1 ਇਤਹਾਸ Chapter 26
  6. ਉਤਪਤ Chapter 14
  7. ਜ਼ਬੂਰ Chapter 94

Related Chapters & Readings

  1. ਜ਼ਬੂਰ Chapter 135
  2. ਅੱਯੂਬ Chapter 14
  3. ਲੇਵੀਆਂ Chapter 22
  4. 2 ਰਾਜਿਆਂ Chapter 6
  5. ਮਲਾਕੀ Chapter 3
  6. ਕੂਚ Chapter 34
  7. ਕੂਚ Chapter 10
Share Your Love

Leave a Reply

Your email address will not be published. Required fields are marked *