ਉਤਪਤ Chapter 5

For English

Read ਉਤਪਤ Chapter 5 Online

Read ਉਤਪਤ Chapter 5 online from the Holy Bible. This chapter is part of the Book of ਉਤਪਤ in the Old Testament. Browse every verse with easy chapter navigation, continue to the next chapter, or explore the complete Book of ਉਤਪਤ and the Holy Bible online.

Choose a Chapter

ਉਤਪਤ 5

ਅਧਿਆਇ 5

1. ਏਹ ਆਦਮ ਦੀ ਕੁਲ ਪੱਤਰੀ ਦੀ ਪੋਥੀ ਹੈ ਜਿਸ ਦਿਨ ਪਰਮੇਸ਼ੁਰ ਨੇ ਆਦਮ ਨੂੰ ਉਤਪਤ ਕੀਤਾ। ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ।

2. ਨਰ ਨਾਰੀ ਉਨ੍ਹਾਂ ਨੂੰ ਉਤਪਤ ਕੀਤਾ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਉਂ ਆਦਮ ਰੱਖਿਆ।

3. ਆਦਮ ਇੱਕ ਸੌ ਤੀਹਾਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਇੱਕ ਪੁੱਤ੍ਰ ਉਸ ਵਰਗਾ ਤੇ ਉਸ ਦੇ ਸਰੂਪ ਉੱਤੇ ਜੰਮਿਆ ਅਤੇ ਉਸ ਨੇ ਦਾ ਨਾਉਂ ਸੇਥ ਰੱਖਿਆ।

4. ਆਦਮ ਦੀ ਉਮਰ ਸੇਥ ਦੇ ਜੰਮਣ ਦੇ ਪਿੱਛੋਂ ਅੱਠ ਸੌ ਵਰਿਹਾਂ ਦੀ ਸੀ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ।

5. ਆਦਮ ਦੇ ਜੀਵਣ ਦੀ ਸਾਰੀ ਉਮਰ ਨੌ ਸੌ ਤੀਹ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।

6. ਸੇਥ ਇੱਕ ਸੌ ਪਜਾਹਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਅਨੋਸ਼ ਜੰਮਿਆ।

7. ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ।

8. ਸੇਥ ਦੀ ਸਾਰੀ ਉਮਰ ਨੌ ਸੌ ਬਾਰਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।

9. ਅਨੋਸ਼ ਨੱਵੇ ਵਰਿਹਾਂ ਦਾ ਸੀ ਤਾਂ ਉਸ ਤੋਂ ਕੇਨਾਨ ਜੰਮਿਆ।

10. ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ।

11. ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।

12. ਕੇਨਾਨ ਸੱਤਰ ਵਰਿਹਾਂ ਦਾ ਸੀ ਤਾਂ ਉਸ ਤੋਂ ਮਹਲਲੇਲ ਜੰਮਿਆਂ।

13. ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲੀ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ।

14. ਕੇਨਾਨ ਦੀ ਸਾਰੀ ਉਮਰ ਨੌ ਸੌ ਦਸਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।

15. ਮਹਲਲੇਲ ਪਹਿੰਟਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਯਰਦ ਜੰਮਿਆਂ।

16. ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਵਰਿਹਾਂ ਤੀਕ ਜਿਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ।

17. ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।

18. ਯਰਦ ਇੱਕ ਸੌ ਬਾਹਟਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਹਨੋਕ ਜੰਮਿਆ।

19. ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ।

20. ਯਰਦ ਦੀ ਸਾਰੀ ਉਮਰ ਨੌ ਸੌ ਬਾਹਟਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।

21. ਹਨੋਕ ਪਹਿਟਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਮਥੂਸਲਹ ਜੰਮਿਆ।

22. ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਵਰਿਹਾਂ ਤੀਕ ਪਰਮੇਸ਼ੁਰ ਦੇ ਸੰਗ ਚਲਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ।

23. ਹਨੋਕ ਦੀ ਸਾਰੀ ਉਮਰ ਤਿੰਨ ਸੌ ਪਹਿੰਟਾਂ ਵਰਿਹਾਂ ਦੀ ਸੀ।

24. ਹਨੋਕ ਪਰਮੇਸ਼ੁਰ ਦੇ ਸੰਗ ਚਲਦਾ ਚਲਦਾ ਅਲੋਪ ਹੋ ਗਿਆ ਕਿਉਂਜੋ ਪਰਮੇਸ਼ੁਰ ਨੇ ਉਸ ਨੂੰ ਲੈ ਲਿਆ।

25. ਮਥੂਸਲਹ ਇੱਕ ਸੌ ਸਤਾਸੀਆਂ ਵਰਿਹਾਂ ਦਾ ਸੀ ਤਾਂ ਉਸ ਲਾਮਕ ਜੰਮਿਆ।

26. ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਵਰਿਹਾਂ ਤੀਕ ਜਿਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ।

27. ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।

28. ਲਾਮਕ ਇੱਕ ਸੌ ਬਿਆਸੀ ਵਰਿਹਾਂ ਦਾ ਸੀ ਤਾਂ ਉਸ ਤੋਂ ਇੱਕ ਪੁੱਤ੍ਰ ਜੰਮਿਆ।

29. ਅਤੇ ਇਹ ਕਹਿਕੇ ਉਸ ਦਾ ਨਾਉਂ ਨੂਹ ਰੱਖਿਆ ਕਿ ਇਹਰਨ ਸਾਡੇ ਉੱਤੇ ਆਈ ਹੋਈ ਹੈ ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ ਸ਼ਾਂਤ ਦੇਵੇਗਾ

30. ਨੂਹ ਦੇ ਜੰਮਣ ਦੇ ਪਿੱਛੋਂ ਲਾਮਕ ਪੰਜ ਸੌ ਪਚਾਨਵੇਂ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ।

31. ਲਾਮਕ ਦੀ ਸਾਰੀ ਉਮਰ ਸੱਤ ਸੌ ਸਤੱਤਰਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।

32. ਨੂਹ ਪੰਜ ਸੌ ਵਰਿਹਾਂ ਦਾ ਸੀ ਤਾਂ ਨੂਹ ਤੋਂ ਸ਼ੇਮ, ਹਾਮ ਤੇ ਯਾਫਥ ਜੰਮੇ।

About ਉਤਪਤ Chapter 5

Read ਉਤਪਤ Chapter 5 online from the Holy Bible. This chapter is part of the Book of ਉਤਪਤ in the Old Testament. Continue reading with the chapter navigation above or explore the complete book.

Book Information

Book: ਉਤਪਤ
Chapter: 5
Testament: Old Testament

How to Read this Chapter

Use the Previous and Next Chapter buttons to continue reading ਉਤਪਤ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਉਤਪਤ Chapter 5 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਉਤਪਤ Chapter 5?

ਉਤਪਤ Chapter 5 is part of the Book of ਉਤਪਤ in the Holy Bible.

Can I read this chapter online?

Yes. You can read the complete ਉਤਪਤ Chapter 5 online for free with easy chapter navigation.

More Chapters from ਉਤਪਤ

  1. ਉਤਪਤ Chapter 41
  2. ਉਤਪਤ Chapter 23
  3. ਉਤਪਤ Chapter 19
  4. ਉਤਪਤ Chapter 6
  5. ਉਤਪਤ Chapter 47
  6. ਉਤਪਤ Chapter 34
  7. ਉਤਪਤ Chapter 33

Explore More from ਪੁਰਾਣਾ ਨੇਮ

  1. ਗਿਣਤੀ Chapter 18
  2. 2 ਰਾਜਿਆਂ Chapter 25
  3. ਜ਼ਬੂਰ Chapter 96
  4. 2 ਇਤਹਾਸ Chapter 12
  5. ਜ਼ਬੂਰ Chapter 149
  6. ਹੋਸ਼ੇਆ Chapter 2
  7. ਹੋਸ਼ੇਆ Chapter 8

Related Chapters & Readings

  1. ਮੱਤੀ Chapter 20
  2. ਹਿਜ਼ਕੀਏਲ Chapter 29
  3. ਯਿਰਮਿਯਾਹ Chapter 52
  4. ਯੂਹੰਨਾ Chapter 18
  5. 1 ਸਮੂਏਲ Chapter 28
  6. ਜ਼ਬੂਰ Chapter 70
  7. ਇਬਰਾਨੀਆਂ Chapter 1
Share Your Love

Leave a Reply

Your email address will not be published. Required fields are marked *