Read ਕਹਾਉਤਾਂ Chapter 1 Online
Read ਕਹਾਉਤਾਂ Chapter 1 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.
Choose a Chapter
ਕਹਾਉਤਾਂ 1
ਅਧਿਆਇ 1
1. ਦਾਊਦ ਦੇ ਪੁੱਤਰ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਦੀਆਂ ਕਹਾਉਤਾਂ,—
2. ਬੁੱਧ ਤੇ ਸਿੱਖਿਆ ਜਾਣਨ ਲਈ, ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,
3. ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਉਂ, ਤੇ ਇਨਸਾਫ਼ ਵੀ,
4. ਭੋਲਿਆਂ ਨੂੰ ਸਿਆਣਪ, ਅਤੇ ਜੁਆਨਾਂ ਨੂੰ ਗਿਆਨ ਤੇ ਮੱਤ ਦੇਣ ਲਈ,
5. ਭਈ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ, ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
6. ਭਈ ਓਹ ਕਹਾਉਤਾਂ ਤੇ ਦ੍ਰਿਸ਼ਟਾਂਤਾਂ, ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।
7. ਯਹੋਵਾਹ ਦਾ ਭੈ ਗਿਆਨ ਦਾ ਮੂਲ ਹੈ, ਬੁੱਧ ਅਤੇ ਸਿੱਖਿਆ ਨੂੰ ਮੂਰਖ ਤੁੱਛ ਜਾਣਦੇ ਹਨ।
8. ਹੇ ਮੇਰੇ ਪੁੱਤਰ, ਤੂੰ ਆਪਣੇ ਪਿਉ ਦਾ ਉਪਦੇਸ਼ ਸੁਣ, ਅਤੇ ਆਪਣੀ ਮਾਂ ਦੀ ਤਾਲੀਮ ਨੂੰ ਨਾ ਛੱਡੀਂ,
9. ਕਿਉਂ ਜੋ ਓਹ ਤੇਰੇ ਸਿਰ ਲਈ ਸਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ ਦੇ ਲਈ ਕੈਂਠਾਂ ਹੋਣਗੀਆਂ।
10. ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਨਾ ਮੰਨੀਂ।
11. ਜੇ ਓਹ ਆਖਣ ਭਈ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਨੂੰ ਦਾਉ ਲਾਈਏ, ਆਪਾਂ ਨਹੱਕ ਬਿਦੋਸ਼ਾਂ ਦੀ ਘਾਤ ਵਿੱਚ ਲੁਕ ਕੇ ਬੈਠੀਏ,
12. ਅਸੀਂ ਓਹਨਾਂ ਨੂੰ ਪਤਾਲ ਵਾਂਙੁ ਜੀਉਂਦਾ ਈ ਭੱਛ ਲਈਏ, ਅਤੇ ਸਾਬਤਾ, ਓਹਨਾਂ ਵਾਂਙੁ ਜੋ ਟੋਏ ਵਿੱਚ ਉਤਰਦੇ ਹਨ!
13. ਸਾਨੂੰ ਸਭ ਪਰਕਾਰ ਦੇ ਅਣਮੁੱਲ ਪਦਾਰਥ ਮਿਲਨਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!
14. ਸਾਡੇ ਵਿੱਚ ਹੀ ਆਪਣਾ ਗੁਣਾ ਪਾ ਲੈ, ਸਾਡੀ ਸਭਨਾਂ ਦੀ ਇੱਕੋ ਥੈਲੀ ਹੋਊ।
15. ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਸੰਗ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕੀਂ,
16. ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਵੱਲ ਨੱਠਦੇ, ਅਤੇ ਖ਼ੂਨ ਕਰਨ ਨੂੰ ਫੁਰਤੀ ਕਰਦੇ ਹਨ!
17. ਕਿਸੇ ਪੰਛੀ ਦੇ ਵੇਖਦਿਆਂ ਜਾਲ ਵਿਛਾਉਣਾ ਵਿਅਰਥ ਹੈ।
18. ਓਹ ਆਪਣਾ ਹੀ ਖ਼ੂਨ ਕਰਨ ਲਈ ਦਾਉ ਲਾਉਂਦੇ ਹਨ, ਓਹ ਆਪਣੀਆਂ ਹੀ ਜਾਨਾਂ ਦੇ ਲਈ ਲੁਕ ਕੇ ਘਾਤ ਵਿੱਚ ਬੈਠਦੇ ਹਨ।
19. ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਜਾਂਦਾ ਹੈ।
20. ਬੁੱਧ ਗਲੀਆਂ ਵਿੱਚ ਉੱਚੀ ਦੇ ਕੇ ਬੋਲਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।
21. ਉਹ ਬਜ਼ਾਰਾਂ ਦਿਆਂ ਸਿਿਰਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਏਹ ਗੱਲਾਂ ਕਰਦੀ ਹੈ,—
22. ਹੇ ਭੋਲਿਓ, ਤੁਸੀਂ ਕਦੋਂ ਤਾਈ ਭੋਲੇਪਣ ਨਾਲ ਪ੍ਰੀਤ ਪਾਲੋਗੇ? ਅਤੇ ਮਖੌਲੀਏ ਆਪਣੇ ਮਖੌਲਾਂ ਤੋਂ ਪਰਸੰਨ ਹੋਣਗੇ, ਅਤੇ ਮੂਰਖ ਗਿਆਨ ਨਾਲ ਵੈਰ ਰੱਖਣਗੇ?
23. ਮੇਰੀ ਤਾੜ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।
24. ਮੈਂ ਤਾਂ ਅਵਾਜ਼ ਮਾਰੀ ਪਰ ਤੁਸਾਂ ਆਖਾ ਨਾ ਮੰਨਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
25. ਸਗੋਂ ਤੁਸਾਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।
26. ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ, ਅਤੇ ਜਦ ਤੁਹਾਡੇ ਉੱਤੇ ਭੈ ਆ ਪਵੇਗਾ ਤਾਂ ਮੈਂ ਠੱਠਾ ਮਾਰਾਂਗੀ,
27. ਜਿਸ ਵੇਲੇ ਝੱਖੜ ਝੋਲੇ ਵਾਂਗਰ ਤੁਹਾਡੇ ਉੱਤੇ ਭੈ ਆ ਪਵੇਗਾ, ਅਤੇ ਵਾਵਰੋਲੇ ਦੀ ਨਿਆਈਂ ਤੁਹਾਡੇ ਉੱਤੇ ਬਿਪਤਾ ਆ ਪਵੇਗੀ, ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,
28. ਉਸ ਵੇਲੇ ਓਹ ਮੇਰੀਆਂ ਦੁਹਾਈਆਂ ਦੇਣਗੇ ਪਰ ਮੈਂ ਉੱਤਰ ਨਾ ਦੇਵਾਂਗੀ, ਓਹ ਮਨੋਂ ਲਾ ਕੇ ਮੈਨੂੰ ਭਾਲਣਗੇ ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
29. ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ, ਅਤੇ ਯਹੋਵਾਹ ਦਾ ਭੈ ਪਸੰਦ ਨਾ ਕੀਤਾ,
30. ਉਨ੍ਹਾਂ ਮੇਰੀ ਮੱਤ ਦੀ ਕੁਝ ਲੋੜ ਨਾ ਰੱਖੀ, ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,
31. ਏਸ ਲਈ ਓਹ ਆਪਣੀ ਕਰਨੀ ਦਾ ਫਲ ਭੋਗਣਗੇ, ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,
32. ਕਿਉਂ ਜੋ ਭੋਲੇ ਫਿਰ ਜਾਣ ਕਰਕੇ ਮਾਰੇ ਜਾਣਗੇ, ਅਤੇ ਮੂਰਖਾਂ ਦੀ ਲਾਪਰਵਾਹੀ ਓਹਨਾਂ ਦਾ ਨਾਸ ਕਰੇਗੀ।
33. ਪਰ ਜੋ ਮੇਰੀ ਸੁਣਦਾ ਹੈ ਉਹ ਸੁਖ ਨਾਲ ਵੱਸੇਗਾ, ਅਤੇ ਬਲਾ ਤੋਂ ਨਿਰਭੈ ਹੋ ਕੇ ਸ਼ਾਂਤੀ ਨਾਲ ਰਹੇਗਾ।
About ਕਹਾਉਤਾਂ Chapter 1
Read ਕਹਾਉਤਾਂ Chapter 1 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.
Book Information
Book: ਕਹਾਉਤਾਂ
Chapter: 1
Testament: Old Testament
How to Read this Chapter
Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਕਹਾਉਤਾਂ Chapter 1 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਕਹਾਉਤਾਂ Chapter 1?
ਕਹਾਉਤਾਂ Chapter 1 is part of the Book of ਕਹਾਉਤਾਂ in the Holy Bible.
Can I read this chapter online?
Yes. You can read the complete ਕਹਾਉਤਾਂ Chapter 1 online for free with easy chapter navigation.
More Chapters from ਕਹਾਉਤਾਂ
- ਕਹਾਉਤਾਂ Chapter 9
- ਕਹਾਉਤਾਂ Chapter 25
- ਕਹਾਉਤਾਂ Chapter 20
- ਕਹਾਉਤਾਂ Chapter 5
- ਕਹਾਉਤਾਂ Chapter 3
- ਕਹਾਉਤਾਂ Chapter 2
- ਕਹਾਉਤਾਂ Chapter 16
Explore More from ਪੁਰਾਣਾ ਨੇਮ
- ਨਹਮਯਾਹ Chapter 3
- 1 ਸਮੂਏਲ Chapter 5
- ਬਿਵਸਥਾ ਸਾਰ Chapter 13
- ਜ਼ਬੂਰ Chapter 49
- ਕੂਚ Chapter 5
- ਜ਼ਬੂਰ Chapter 52
- ਉਤਪਤ Chapter 33