ਕਹਾਉਤਾਂ Chapter 16

For English

Read ਕਹਾਉਤਾਂ Chapter 16 Online

Read ਕਹਾਉਤਾਂ Chapter 16 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.

Choose a Chapter

ਕਹਾਉਤਾਂ 16

ਅਧਿਆਇ 16

1. ਮਨ ਦੀਆਂ ਜੁਗਤਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ਬਾਨੋਂ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।

2. ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸੁੱਧ ਹੈ, ਪਰ ਯਹੋਵਾਹ ਰੂਹਾਂ ਨੂੰ ਜਾਚਦਾ ਹੈ।

3. ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇਹ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।

4. ਯਹੋਵਾਹ ਨੇ ਸਾਰੀਆਂ ਵਸਤਾਂ ਖਾਸ ਪਰੋਜਨ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ।

5. ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪੱਕ ਮੰਨੋ ਉਹ ਬਿਨਾ ਡੰਨ ਨਾ ਛੁੱਟੇਗਾ।

6. ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈ ਮੰਨਣ ਕਰਕੇ ਲੋਕ ਬੁਰਿਆਈ ਤੋਂ ਪਰੇ ਰਹਿੰਦੇ ਹਨ।

7. ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਦਾ ਵੀ ਉਸ ਨਾਲ ਮੇਲ ਕਰਾਉਂਦਾ ਹੈ।

8. ਧਰਮ ਨਾਲ ਥੋੜਾ ਜਿਹਾ ਕੁਨਿਆਉਂ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।

9. ਆਦਮੀ ਦਾ ਮਨ ਉਹ ਦਾ ਰਾਹ ਠਹਿਰਾਉਂਦਾ ਹੈ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।

10. ਪਾਤਸ਼ਾਹ ਦੇ ਬੁੱਲ੍ਹਾਂ ਤੋਂ ਸੁਰਗੀ ਬਚਨ ਨਿੱਕਲਦਾ ਹੈ, ਨਿਆਉਂ ਵਿੱਚ ਉਹ ਦਾ ਮੂੰਹ ਭੁੱਲ ਨਹੀਂ ਕਰਦਾ।

11. ਸੱਚੀ ਤੱਕੜੀ ਤੇ ਪਲੜੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।

12. ਬੁਰਿਆਈ ਕਰਨੀ ਪਾਤਸ਼ਾਹਾਂ ਲਈ ਘਿਣਾਉਣੀ ਹੈ, ਕਿਉਂ ਜੋ ਉਨ੍ਹਾਂ ਦੀ ਗੱਦੀ ਦਾ ਧਰਮ ਨਾਲ ਹੀ ਟਿਕਾਓ ਹੁੰਦਾ ਹੈ।

13. ਧਰਮੀ ਬੁੱਲ੍ਹਾਂ ਤੋਂ ਪਾਤਸ਼ਾਹ ਪਰਸੰਨ ਹੁੰਦੇ ਹਨ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।

14. ਪਾਤਸ਼ਾਹ ਦਾ ਗੁੱਸਾ ਮੌਤ ਦੇ ਦੂਤਾਂ ਵਰਗਾ ਹੈ, ਪਰ ਬੁੱਧਵਾਨ ਪੁਰਸ਼ ਉਹ ਨੂੰ ਠੰਡਿਆਂ ਕਰਦਾ ਹੈ।

15. ਪਾਤਸ਼ਾਹ ਦੇ ਮੁਖ ਦੇ ਚਾਨਣ ਵਿੱਚ ਜੀਉਣ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੇ ਛੇਕੜ ਦੀ ਬੱਦਲੀ ਵਰਗੀ ਹੁੰਦੀ ਹੈ।

16. ਬੁੱਧ ਦੀ ਪ੍ਰਾਪਤੀ ਸੋਨੇ ਨਾਲੋਂ ਕਿੰਨੀ ਵਧੀਕ ਚੰਗੀ ਹੈ! ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।

17. ਬੁਰਿਆਈ ਤੋਂ ਲਾਂਭੇ ਰਹਿਣਾ ਸਚਿਆਰਾਂ ਦਾ ਸ਼ਾਹ ਰਾਹ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।

18. ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘੁਮੰਡੀ ਰੂਹ ਹੁੰਦੀ ਹੈ।

19. ਘੁਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਮਸਕੀਨਾਂ ਦੇ ਸੰਗ ਅੱਝਾ ਹੋ ਕੇ ਰਹਿਣਾ ਚੰਗਾ ਹੈ।

20. ਜਿਹੜਾ ਬਚਨ ਉੱਤੇ ਚਿੱਤ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੈ!

21. ਜਿਹੜਾ ਬੁੱਧਵਾਨ ਹੈ ਉਹ ਬਿਬੇਕੀ ਕਹਾਉਂਦਾ ਹੈ, ਅਤੇ ਮਿੱਠੇ ਬੋਲਣ ਨਾਲ ਕਾਇਲ ਕਰਨ ਦੀ ਸ਼ਕਤੀ ਵੱਧ ਜਾਂਦੀ ਹੈ।

22. ਬੁੱਧਵਾਨ ਦੇ ਲਈ ਬੁੱਧ ਜੀਉਣ ਦਾ ਸੋਤਾ ਹੈ, ਪਰ ਮੂਰਖਾਂ ਦੀ ਸਿੱਖਿਆ ਮੂਰਖਤਾਈ ਹੀ ਹੈ।

23. ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੁੱਲ੍ਹਾਂ ਨੂੰ ਗਿਆਨ ਦਿੰਦਾ ਹੈ।

24. ਸ਼ੁਭ ਬਚਨ ਮਖੀਰ ਦੀ ਛੱਲੀ ਵਾਂਙੁ ਹਨ, ਓਹ ਜੀ ਨੂੰ ਮਿੱਠੇ ਲੱਗਦੇ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।

25. ਇੱਕ ਅਜਿਹਾ ਰਾਹ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਦੇ ਰਾਹ ਹਨ।

26. ਮਜੂਰ ਦੀ ਭੁੱਖ ਉਸ ਤੋਂ ਮਜੂਰੀ ਕਰਾਉਂਦੀ ਹੈ, ਉਹ ਦਾ ਮੂੰਹ ਜੋ ਉਹ ਨੂੰ ਉਭਾਰਦਾ ਹੈ।

27. ਨਿਕੰਮਾ ਪੁਰਸ਼ ਬੁਰਿਆਈ ਨੂੰ ਪੁੱਟਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।

28. ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।

29. ਅਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫ਼ੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ।

30. ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁਟਣ ਵਾਲਾ ਬੁਰਿਆਈ ਕਰ ਛੱਡਦਾ ਹੈ।

31. ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।

32. ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।

33. ਬੁੱਕਲ ਵਿੱਚ ਗੁਣੇ ਪਾਏ ਜਾਂਦੇ ਹਨ, ਪਰ ਉਨ੍ਹਾਂ ਦਾ ਫ਼ੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।

About ਕਹਾਉਤਾਂ Chapter 16

Read ਕਹਾਉਤਾਂ Chapter 16 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.

Book Information

Book: ਕਹਾਉਤਾਂ
Chapter: 16
Testament: Old Testament

How to Read this Chapter

Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕਹਾਉਤਾਂ Chapter 16 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕਹਾਉਤਾਂ Chapter 16?

ਕਹਾਉਤਾਂ Chapter 16 is part of the Book of ਕਹਾਉਤਾਂ in the Holy Bible.

Can I read this chapter online?

Yes. You can read the complete ਕਹਾਉਤਾਂ Chapter 16 online for free with easy chapter navigation.

More Chapters from ਕਹਾਉਤਾਂ

  1. ਕਹਾਉਤਾਂ Chapter 9
  2. ਕਹਾਉਤਾਂ Chapter 2
  3. ਕਹਾਉਤਾਂ Chapter 20
  4. ਕਹਾਉਤਾਂ Chapter 3
  5. ਕਹਾਉਤਾਂ Chapter 27
  6. ਕਹਾਉਤਾਂ Chapter 25
  7. ਕਹਾਉਤਾਂ Chapter 5

Explore More from ਪੁਰਾਣਾ ਨੇਮ

  1. ਜ਼ਬੂਰ Chapter 20
  2. ਸਫ਼ਨਯਾਹ Chapter 1
  3. 2 ਸਮੂਏਲ Chapter 2
  4. ਗਿਣਤੀ Chapter 6
  5. ਦਾਨੀਏਲ Chapter 11
  6. ਜ਼ਬੂਰ Chapter 147
  7. ਜ਼ਬੂਰ Chapter 140

Related Chapters & Readings

  1. 2 ਸਮੂਏਲ Chapter 23
  2. 2 ਇਤਹਾਸ Chapter 17
  3. ਜ਼ਬੂਰ Chapter 42
  4. ਯਹੋਸ਼ੁਆ Chapter 17
  5. ਮੱਤੀ Chapter 20
  6. ਅੱਯੂਬ Chapter 3
  7. ਜ਼ਬੂਰ Chapter 113
Share Your Love

Leave a Reply

Your email address will not be published. Required fields are marked *