Read ਕਹਾਉਤਾਂ Chapter 18 Online
Read ਕਹਾਉਤਾਂ Chapter 18 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.
Choose a Chapter
ਕਹਾਉਤਾਂ 18
ਅਧਿਆਇ 18
1. ਜੋ ਆਪ ਨੂੰ ਵੱਖਰਾ ਕਰੇ ਉਹ ਆਪਣੀ ਇੱਛਿਆ ਭਾਲਦਾ ਹੈ, ਉਹ ਸਾਰੀ ਖਰੀ ਬੁੱਧੀ ਦੇ ਵਿਰੁੱਧ ਚਿੜਦਾ ਹੈ।
2. ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਇਸ ਤੋਂ ਭਈ ਉਹ ਦੇ ਮਨ ਦਾ ਹਾਲ ਖੁੱਲ੍ਹ ਜਾਵੇ।
3. ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਆਦਰੀ ਦੇ ਨਾਲ ਲਾਜ ਆਉਂਦੀ ਹੈ।
4. ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ।
5. ਦੁਸ਼ਟਾਂ ਦੀ ਰਈ ਕਰਨੀ ਚੰਗੀ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
6. ਮੂਰਖ ਦੇ ਬੁੱਲ੍ਹ ਝਗੜਾ ਲਿਆਉਂਦੇ ਹਨ, ਅਤੇ ਉਹ ਦਾ ਮੂੰਹ ਕੋਟਲੇ ਮੰਗਦਾ ਹੈ।
7. ਮੂਰਖ ਦਾ ਮੂੰਹ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
8. ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਓਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
9. ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
10. ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
11. ਧਨਵਾਨ ਦੀ ਮਾਯਾ ਉਹ ਦੇ ਲੇਖੇ ਪੱਕਾ ਨਗਰ ਅਤੇ ਉੱਚੀ ਸ਼ਹਿਰ ਪਨਾਹ ਵਾਂਙੁ ਹੈ।
12. ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਅਧੀਨਗੀ ਹੁੰਦੀ ਹੈ।
13. ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ,—ਇਹ ਉਹ ਦੇ ਲਈ ਮੂਰਖਤਾਈ ਅਤੇ ਲਾਜ ਹੈ।
14. ਮਨੁੱਖ ਦਾ ਆਤਮਾ ਉਹ ਦੀ ਬਿਮਾਰੀ ਨੂੰ ਝੱਲੇਗਾ। ਪਰ ਉਦਾਸ ਆਤਮਾ ਨੂੰ ਕੌਣ ਸਹਿ ਸੱਕੇ?
15. ਸਿਆਣਾ ਪੁਰਸ਼ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
16. ਨਜ਼ਰਾਨਾ ਆਦਮੀ ਦੇ ਲਈ ਢੋਹ ਬਣਾ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
17. ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਗੁਆਂਢੀ ਆਣ ਕੇ ਉਹ ਦੀ ਕਲੀ ਖੋਲ੍ਹਦਾ ਹੈ।
18. ਗੁਣਾ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਜ਼ਬਰਦਸਤਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
19. ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲ੍ਹੇ ਦੇ ਹੋੜੇ ਵਰਗੇ ਹੁੰਦੇ ਹਨ।
20. ਆਦਮੀ ਦਾ ਢਿੱਡ ਉਹ ਦੇ ਮੂੰਹ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
21. ਮੌਤ ਅਤੇ ਜੀਉਣ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਓਹ ਉਸ ਦਾ ਫਲ ਖਾਣਗੇ।
22. ਜਿਹ ਨੂੰ ਵਹੁਟੀ ਲੱਭੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
23. ਦੀਣ ਤਾਂ ਤਰਲੇ ਕਰ ਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
24. ਬਹੁਤ ਸਾਰੇ ਮਿੱਤਰ ਨੁਕਸਾਨ ਦੇ ਕਾਰਨ ਹਨ, ਪਰ ਅਜੇਹਾ ਵੀ ਹਿੱਤਕਾਰੀ ਹੈ ਜੋ ਭਰਾ ਨਾਲੋਂ ਵੀ ਵੱਧ ਕੇ ਚਿਪਕਦਾ ਹੈ।
About ਕਹਾਉਤਾਂ Chapter 18
Read ਕਹਾਉਤਾਂ Chapter 18 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.
Book Information
Book: ਕਹਾਉਤਾਂ
Chapter: 18
Testament: Old Testament
How to Read this Chapter
Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਕਹਾਉਤਾਂ Chapter 18 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਕਹਾਉਤਾਂ Chapter 18?
ਕਹਾਉਤਾਂ Chapter 18 is part of the Book of ਕਹਾਉਤਾਂ in the Holy Bible.
Can I read this chapter online?
Yes. You can read the complete ਕਹਾਉਤਾਂ Chapter 18 online for free with easy chapter navigation.
More Chapters from ਕਹਾਉਤਾਂ
- ਕਹਾਉਤਾਂ Chapter 9
- ਕਹਾਉਤਾਂ Chapter 2
- ਕਹਾਉਤਾਂ Chapter 20
- ਕਹਾਉਤਾਂ Chapter 16
- ਕਹਾਉਤਾਂ Chapter 5
- ਕਹਾਉਤਾਂ Chapter 3
- ਕਹਾਉਤਾਂ Chapter 27
Explore More from ਪੁਰਾਣਾ ਨੇਮ
- ਸੁਲੇਮਾਨ ਦਾ ਗੀਤ Chapter 1
- ਜ਼ਬੂਰ Chapter 119
- ਅੱਯੂਬ Chapter 15
- ਕਹਾਉਤਾਂ Chapter 2
- ਬਿਵਸਥਾ ਸਾਰ Chapter 11
- ਕੂਚ Chapter 2
- ਬਿਵਸਥਾ ਸਾਰ Chapter 23