ਕਹਾਉਤਾਂ Chapter 20

For English

Read ਕਹਾਉਤਾਂ Chapter 20 Online

Read ਕਹਾਉਤਾਂ Chapter 20 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.

Choose a Chapter

ਕਹਾਉਤਾਂ 20

ਅਧਿਆਇ 20

1. ਮੈ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਓਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!

2. ਪਾਤਸ਼ਾਹ ਦਾ ਭੈ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਪਾਪ ਕਰਦਾ ਹੈ।

3. ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।

4. ਆਲਸੀ ਪਾਲੇ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।

5. ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।

6. ਬਹੁਤੇ ਆਦਮੀ ਆਪਣੀ ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸੱਕਦਾ ਹੈ?

7. ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ,—ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ!

8. ਪਾਤਸ਼ਾਹ ਜਿਹੜਾ ਨਿਆਉਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਸੱਭੋ ਬੁਰਿਆਈ ਫਟਕ ਸੁੱਟਦਾ ਹੈ।

9. ਕੌਣ ਆਖ ਸੱਕਦਾ ਹੈ ਭਈ ਮੈਂ ਆਪਣੇ ਮਨ ਨੂੰ ਸੁੱਧ ਕੀਤਾ ਹੈ, ਮੈਂ ਪਾਪ ਤੋਂ ਸਾਫ਼ ਹੋ ਗਿਆ ਹਾਂ?

10. ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਏਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।

11. ਬੱਚਾ ਵੀ ਆਪਣੇ ਕਰਤੱਬਾਂ ਤੋਂ ਸਿਆਣੀਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।

12. ਕੰਨ ਜਿਹੜਾ ਸੁਣਦਾ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।

13. ਨੀਂਦਰ ਨਾਲ ਪ੍ਰੀਤ ਨਾ ਲਾ ਮਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖੀਆਂ ਉਘਾੜ ਤਾਂ ਤੂੰ ਰੋਟੀ ਰੱਜ ਕੇ ਖਾਏਂਗਾ।

14. ਗਾਹਕ ਆਖਦਾ ਹੈ, “ਰੱਦੀ, ਰੱਦੀ”! ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।

15. ਸੋਨਾ ਵੀ ਹੈ ਤੇ ਲਾਲ ਵੀ ਢੇਰ ਸਾਰੇ ਹਨ, ਪਰ ਗਿਆਨ ਦੇ ਬੁੱਲ੍ਹ ਅਣਮੁੱਲ ਰਤਨ ਹਨ।

16. ਜਿਹੜਾ ਪਰਦੇਸੀ ਦਾ ਜ਼ਾਮਨ ਬਣੇ ਉਹ ਦੇ ਲੀੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦਾ ਜ਼ਾਮਨ ਬਣੇ ਉਹ ਦਾ ਕੁਝ ਗਹਿਣੇ ਰੱਖ ਲੈ।

17. ਧੋਖੇ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਓੜਕ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।

18. ਪਰੋਜਨ ਸਲਾਹ ਨਾਲ ਕਾਇਮ ਹੋ ਜਾਂਦੇ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਜੁੱਧ ਕਰ।

19. ਜਿਹੜਾ ਚੁਗਲੀ ਖਾਂਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਜਿਹ ਦੇ ਬੁੱਲ੍ਹ ਹੋਛੇ ਹਨ ਤੂੰ ਉਹ ਦਾ ਸੰਗ ਨਾ ਕਰੀਂ।

20. ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਅਨ੍ਹੇਰੇ ਵਿੱਚ ਬੁੱਝ ਜਾਵੇਗਾ।

21. ਪਹਿਲਾਂ ਲੋਭ ਨਾਲ ਲੱਭੀ ਹੋਈ ਮਿਰਾਸ, ਓੜਕ ਨੂੰ ਮੁਬਾਰਕ ਨਾ ਹੋਵੇਗੀ।

22. ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਵੱਟਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।

23. ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਝੂਠੀ ਤੱਕੜੀ ਚੰਗੀ ਨਹੀਂ।

24. ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿੱਕਰ ਆਪਣੇ ਰਾਹ ਨੂੰ ਬੁੱਝੇ?

25. ਜੇ ਬਿਨਾ ਵਿਚਾਰੇ ਕੋਈ ਆਖੇ, ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।

26. ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਨ੍ਹਾਂ ਉੱਤੇ ਪਹੀਆ ਚਲਾ ਦਿੰਦਾ ਹੈ।

27. ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜਦਾ ਹੈ।

28. ਦਯਾ ਅਤੇ ਸਚਿਆਈ ਪਾਤਸ਼ਾਹ ਦੀ ਰੱਛਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।

29. ਜੁਆਨਾਂ ਦੀ ਸੋਭਾ ਤਾਂ ਉਨ੍ਹਾਂ ਦਾ ਬਲ ਹੈ, ਅਤੇ ਬੁੱਢਿਆਂ ਦੀ ਸਜਾਵਟ ਉਨ੍ਹਾਂ ਦੇ ਧੌਲੇ ਵਾਲ ਹਨ।

30. ਸੱਟਾਂ ਜਿਹੜੀਆਂ ਘਾਉ ਬਣਾਉਂਦੀਆਂ ਹਨ ਬੁਰਿਆਈ ਨੂੰ ਸਾਫ਼ ਕਰਦੀਆਂ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।

About ਕਹਾਉਤਾਂ Chapter 20

Read ਕਹਾਉਤਾਂ Chapter 20 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.

Book Information

Book: ਕਹਾਉਤਾਂ
Chapter: 20
Testament: Old Testament

How to Read this Chapter

Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕਹਾਉਤਾਂ Chapter 20 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕਹਾਉਤਾਂ Chapter 20?

ਕਹਾਉਤਾਂ Chapter 20 is part of the Book of ਕਹਾਉਤਾਂ in the Holy Bible.

Can I read this chapter online?

Yes. You can read the complete ਕਹਾਉਤਾਂ Chapter 20 online for free with easy chapter navigation.

More Chapters from ਕਹਾਉਤਾਂ

  1. ਕਹਾਉਤਾਂ Chapter 9
  2. ਕਹਾਉਤਾਂ Chapter 25
  3. ਕਹਾਉਤਾਂ Chapter 3
  4. ਕਹਾਉਤਾਂ Chapter 18
  5. ਕਹਾਉਤਾਂ Chapter 16
  6. ਕਹਾਉਤਾਂ Chapter 5
  7. ਕਹਾਉਤਾਂ Chapter 2

Explore More from ਪੁਰਾਣਾ ਨੇਮ

  1. 1 ਇਤਹਾਸ Chapter 8
  2. ਗਿਣਤੀ Chapter 25
  3. ਅੱਯੂਬ Chapter 11
  4. ਬਿਵਸਥਾ ਸਾਰ Chapter 19
  5. ਯੂਨਾਹ Chapter 2
  6. ਯਿਰਮਿਯਾਹ Chapter 4
  7. ਜ਼ਬੂਰ Chapter 88

Related Chapters & Readings

  1. ਯਿਰਮਿਯਾਹ Chapter 30
  2. ਜ਼ਬੂਰ Chapter 89
  3. ਯੂਹੰਨਾ Chapter 18
  4. ਤੀਤੁਸ Chapter 1
  5. ਜ਼ਬੂਰ Chapter 11
  6. ਲੇਵੀਆਂ Chapter 13
  7. ਗਲਾਤੀਆਂ Chapter 2
Share Your Love

Leave a Reply

Your email address will not be published. Required fields are marked *