ਕਹਾਉਤਾਂ Chapter 26

For English

Read ਕਹਾਉਤਾਂ Chapter 26 Online

Read ਕਹਾਉਤਾਂ Chapter 26 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.

Choose a Chapter

ਕਹਾਉਤਾਂ 26

ਅਧਿਆਇ 26

1. ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ, ਤਿਵੇਂ ਮੂਰਖ ਨੂੰ ਆਦਰ ਸੂਤ ਨਹੀਂ।

2. ਜਿਵੇਂ ਚਿੜੀ ਭੌਂਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ ਮੱਲੀ ਦਾ ਸਰਾਪ ਨਹੀਂ ਪੈਂਦਾ।

3. ਘੋੜੇ ਲਈ ਚਾਬਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਛਿਟੀ ਹੁੰਦੀ ਹੈ।

4. ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇਹ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ।

5. ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇਹ, ਕਿਤੇ ਉਹ ਆਪਣੇ ਲੇਖੇ ਬੁੱਧਵਾਨ ਨਾ ਬਣ ਬੈਠੇ।

6. ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰ ਵੱਢਦਾ ਅਤੇ ਵਿੱਸ ਪੀਂਦਾ ਹੈ।

7. ਜਿਵੇਂ ਲੰਙੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।

8. ਜਿਵੇਂ ਗੋਪੀਏ ਵਿੱਚ ਪੱਥਰ ਬੰਨ੍ਹਣਾ, ਤਿਵੇਂ ਮੂਰਖ ਨੂੰ ਆਦਰ ਦੇਣਾ ਹੈ,

9. ਜਿਵੇਂ ਸ਼ਰਾਬੀ ਦੇ ਹੱਥ ਵਿੱਚ ਸੂਲ ਚੁੱਭਦੀ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।

10. ਜਿਵੇਂ ਤੀਰ ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜੂਰੀ ਤੇ ਲਾਉਂਦਾ ਹੈ।

11. ਜਿਵੇਂ ਕੁੱਤਾ ਆਪਣੀ ਕੈ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਦੁਹਰਾਉਂਦਾ ਹੈ।

12. ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!

13. ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੀਂਹ ਹੈ, ਗਲੀਆਂ ਵਿੱਚ ਬਬਰ ਸ਼ੇਰ ਹੈ!

14. ਜਿਵੇਂ ਕਿਵਾੜ ਚੀਥੀ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।

15. ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤਾਈਂ ਲਿਆਉਣ ਨਾਲ ਉਹ ਥੱਕ ਜਾਂਦਾ ਹੈ।

16. ਆਲਸੀ ਆਪਣੀ ਨਿਗਾਹ ਵਿੱਚ ਓਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ ਬੁੱਧਵਾਨ ਹੈ।

17. ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ।

18. ਜਿਵੇਂ ਸੁਦਾਈ ਚੁਆਤੀਆਂ, ਬਾਣ ਅਤੇ ਮੌਤ ਸੁੱਟਦਾ ਹੈ,

19. ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨਾਲ ਛਲ ਖੇਡ ਕੇ ਆਖਦਾ ਹੈ, ਭਲਾ, ਮੈਂ ਹਾਸੀ ਨਹੀਂ ਸੀ ਕਰਦਾ?

20. ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਫੁਸ ਫੁਸੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।

21. ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਸੁਲਗਾਉਣ ਲਈ ਝਾਗੜੂ ਮਨੁੱਖ ਹੁੰਦਾ ਹੈ।

22. ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਓਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।

23. ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ, ਤਿਵੇਂ ਬਲਦੇ ਬੁੱਲ੍ਹ ਅਤੇ ਬੁਰਾ ਦਿਲ ਹੈ।

24. ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।

25. ਜਦ ਉਹ ਮਿੱਠੀਆਂ ਮਿੱਠੀਆਂ ਗੱਲਾਂ ਕਰੇ ਤਾਂ ਉਹ ਦੀ ਪਰਤੀਤ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।

26. ਭਾਵੇਂ ਉਹ ਦਾ ਵੈਰ ਮਕਰ ਨਾਲ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ।

27. ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ, ਅਤੇ ਜਿਹੜਾ ਪੱਥਰ ਰੇੜ੍ਹਦਾ ਹੈ ਉਹ ਮੁੜ ਕੇ ਓਸੇ ਉੱਤੇ ਆਣ ਪਵੇਗਾ।

28. ਝੂਠੀ ਜੀਭ ਓਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।

About ਕਹਾਉਤਾਂ Chapter 26

Read ਕਹਾਉਤਾਂ Chapter 26 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.

Book Information

Book: ਕਹਾਉਤਾਂ
Chapter: 26
Testament: Old Testament

How to Read this Chapter

Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕਹਾਉਤਾਂ Chapter 26 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕਹਾਉਤਾਂ Chapter 26?

ਕਹਾਉਤਾਂ Chapter 26 is part of the Book of ਕਹਾਉਤਾਂ in the Holy Bible.

Can I read this chapter online?

Yes. You can read the complete ਕਹਾਉਤਾਂ Chapter 26 online for free with easy chapter navigation.

More Chapters from ਕਹਾਉਤਾਂ

  1. ਕਹਾਉਤਾਂ Chapter 9
  2. ਕਹਾਉਤਾਂ Chapter 20
  3. ਕਹਾਉਤਾਂ Chapter 3
  4. ਕਹਾਉਤਾਂ Chapter 2
  5. ਕਹਾਉਤਾਂ Chapter 27
  6. ਕਹਾਉਤਾਂ Chapter 25
  7. ਕਹਾਉਤਾਂ Chapter 16

Explore More from ਪੁਰਾਣਾ ਨੇਮ

  1. 2 ਇਤਹਾਸ Chapter 14
  2. ਉਤਪਤ Chapter 1
  3. ਜ਼ਬੂਰ Chapter 122
  4. 1 ਰਾਜਿਆਂ Chapter 17
  5. ਕਹਾਉਤਾਂ Chapter 27
  6. ਜ਼ਬੂਰ Chapter 128
  7. ਵਿਰਲਾਪ Chapter 1

Related Chapters & Readings

  1. ਉਤਪਤ Chapter 22
  2. ਕਹਾਉਤਾਂ Chapter 7
  3. ਉਤਪਤ Chapter 5
  4. ਮਰਕੁਸ Chapter 7
  5. ਉਪਦੇਸ਼ਕ Chapter 6
  6. ਅੱਯੂਬ Chapter 10
  7. ਯਹੋਸ਼ੁਆ Chapter 4
Share Your Love

Leave a Reply

Your email address will not be published. Required fields are marked *