ਕਹਾਉਤਾਂ Chapter 4

For English

Read ਕਹਾਉਤਾਂ Chapter 4 Online

Read ਕਹਾਉਤਾਂ Chapter 4 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.

Choose a Chapter

ਕਹਾਉਤਾਂ 4

ਅਧਿਆਇ 4

1. ਹੇ ਮੇਰੇ ਪੁੱਤਰੋ, ਤੁਸੀਂ ਪਿਉ ਦਾ ਉਪਦੇਸ਼ ਸੁਣੋ, ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,

2. ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਤਾਲੀਮ ਨੂੰ ਨਾ ਛੱਡੋ।

3. ਜਦ ਮੈਂ ਆਪਣੇ ਪਿਉ ਦਾ ਪੁੱਤਰ, ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸਾਂ,

4. ਤਾਂ ਉਹ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।

5. ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਭੁਲਾਈਂ ਨਾ ਅਤੇ ਨਾ ਉਨ੍ਹਾਂ ਤੋਂ ਮੁੜੀਂ।

6. ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਛਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ।

7. ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ, ਅਤੇ ਆਪਣੀ ਸਾਰੀ ਪ੍ਰਾਪਤੀ ਨਾਲ ਸਮਝ ਨੂੰ ਪ੍ਰਾਪਤ ਕਰ।

8. ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ।

9. ਉਹ ਤੇਰੇ ਸਿਰ ਉੱਤੇ ਸਜਾਵਟ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ।

10. ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਮੰਨ ਲੈ, ਤਾਂ ਤੇਰੀ ਉਮਰ ਬਹੁਤ ਵਰਿਹਾਂ ਦੀ ਹੋਵੇਗੀ।

11. ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।

12. ਜਾਂ ਤੂੰ ਤੁਰੇਂਗਾ ਤਾਂ ਤੇਰੇ ਕਦਮ ਤੰਗ ਨਾ ਹੋਣਗੇ, ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।

13. ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਓਹੋ ਤੇਰਾ ਜੀਉਣ ਹੈ!

14. ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ, ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।

15. ਉਸ ਤੋਂ ਲਾਂਭੇ ਰਹੁ, ਉਹ ਦੇ ਉੱਤੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ,

16. ਕਿਉਂ ਜੋ ਜਿੰਨਾ ਚਿਰ ਓਹ ਬੁਰਿਆਈ ਨਾ ਕਰ ਲੈਣ ਉਨ੍ਹਾਂ ਨੂੰ ਨੀਂਦਰ ਨਹੀਂ ਆਉਂਦੀ, ਅਤੇ ਜਦ ਤਾਈਂ ਕਿਸੇ ਨੂੰ ਡੇਗ ਨਾ ਦੇਣ ਓਹ ਉਣੀਂਦਰੇ ਰਹਿੰਦੇ ਹਨ।

17. ਓਹ ਬੁਰਿਆਈ ਦੀ ਰੋਟੀ ਖਾਂਦੇ, ਅਤੇ ਜ਼ੁਲਮ ਦੀ ਮੈ ਪੀਂਦੇ ਹਨ।

18. ਪਰ ਧਰਮੀਆਂ ਦਾ ਰਾਹ ਫ਼ਜਰ ਦੇ ਚਾਨਣ ਵਰਗਾ ਹੈ, ਜਿਹ ਦਾ ਚਾਨਣ ਪੂਰੇ ਦਿਨ ਤਾਈਂ ਵੱਧਦਾ ਜਾਂਦਾ ਹੈ।

19. ਦੁਸ਼ਟਾਂ ਦਾ ਰਾਹ ਅਨ੍ਹੇਰ ਘੁੱਪ ਵਰਗਾ ਹੈ, ਓਹ ਜਾਣਦੇ ਵੀ ਨਹੀਂ ਭਈ ਓਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।

20. ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ, ਅਤੇ ਮੇਰੇ ਵਾਕਾਂ ਉੱਤੇ ਕੰਨ ਲਾ।

21. ਓਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਪਰੋਖੇ ਨਾ ਹੋਣ ਦੇਹ, ਆਪਣੇ ਮਨ ਵਿੱਚ ਓਹਨਾਂ ਨੂੰ ਸਾਂਭ ਕੇ ਰੱਖ।

22. ਜਿਨ੍ਹਾਂ ਨੂੰ ਓਹ ਪ੍ਰਾਪਤ ਹੁੰਦੀਆਂ ਹਨ ਉਨ੍ਹਾਂ ਦੇ ਲਈ ਜੀਉਣ ਹਨ, ਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ।

23. ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਉਣ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!

24. ਪੁੱਠਾ ਮੂੰਹ ਆਪ ਤੋਂ ਪਰੇ ਰੱਖ, ਅਤੇ ਟੇਢੇ ਬੁੱਲ੍ਹ ਆਪ ਤੋਂ ਦੂਰ ਕਰ।

25. ਤੇਰੀਆਂ ਅੱਖਾਂ ਨੱਕ ਦੀ ਸੇਧੇ ਵੇਖਦੀਆਂ ਰਹਿਣ, ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।

26. ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ, ਤਾਂ ਤੇਰੇ ਸਾਰੇ ਪਹੇ ਕਾਇਮ ਹੋਣਗੇ।

27. ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ।

About ਕਹਾਉਤਾਂ Chapter 4

Read ਕਹਾਉਤਾਂ Chapter 4 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.

Book Information

Book: ਕਹਾਉਤਾਂ
Chapter: 4
Testament: Old Testament

How to Read this Chapter

Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕਹਾਉਤਾਂ Chapter 4 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕਹਾਉਤਾਂ Chapter 4?

ਕਹਾਉਤਾਂ Chapter 4 is part of the Book of ਕਹਾਉਤਾਂ in the Holy Bible.

Can I read this chapter online?

Yes. You can read the complete ਕਹਾਉਤਾਂ Chapter 4 online for free with easy chapter navigation.

More Chapters from ਕਹਾਉਤਾਂ

  1. ਕਹਾਉਤਾਂ Chapter 25
  2. ਕਹਾਉਤਾਂ Chapter 9
  3. ਕਹਾਉਤਾਂ Chapter 3
  4. ਕਹਾਉਤਾਂ Chapter 2
  5. ਕਹਾਉਤਾਂ Chapter 20
  6. ਕਹਾਉਤਾਂ Chapter 16
  7. ਕਹਾਉਤਾਂ Chapter 7

Explore More from ਪੁਰਾਣਾ ਨੇਮ

  1. ਹਿਜ਼ਕੀਏਲ Chapter 11
  2. 1 ਸਮੂਏਲ Chapter 29
  3. ਹਿਜ਼ਕੀਏਲ Chapter 46
  4. 2 ਸਮੂਏਲ Chapter 24
  5. ਨਿਆਂਈਆਂ Chapter 16
  6. ਯਸਾਯਾਹ Chapter 20
  7. ਜ਼ਬੂਰ Chapter 46

Related Chapters & Readings

  1. ਨਿਆਂਈਆਂ Chapter 14
  2. ਨਿਆਂਈਆਂ Chapter 16
  3. ਜ਼ਬੂਰ Chapter 57
  4. ਲੇਵੀਆਂ Chapter 11
  5. 2 ਰਾਜਿਆਂ Chapter 9
  6. ਜ਼ਬੂਰ Chapter 53
  7. ਜ਼ਬੂਰ Chapter 5
Share Your Love

Leave a Reply

Your email address will not be published. Required fields are marked *