ਕਹਾਉਤਾਂ Chapter 7

For English

Read ਕਹਾਉਤਾਂ Chapter 7 Online

Read ਕਹਾਉਤਾਂ Chapter 7 online from the Holy Bible. This chapter is part of the Book of ਕਹਾਉਤਾਂ in the Old Testament. Browse every verse with easy chapter navigation, continue to the next chapter, or explore the complete Book of ਕਹਾਉਤਾਂ and the Holy Bible online.

Choose a Chapter

ਕਹਾਉਤਾਂ 7

ਅਧਿਆਇ 7

1. ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।

2. ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹੁ, ਅਤੇ ਮੇਰੀ ਤਾਲੀਮ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।

3. ਓਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਓਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।

4. ਬੁੱਧ ਨੂੰ ਕਹੁ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਜਾਣੂ ਆਖ,

5. ਤਾਂ ਜੋ ਓਹ ਤੈਨੂੰ ਪਰਾਈ ਇਸਤਰੀ ਤੋਂ ਬਚਾਈ ਰੱਖਣ, ਉਸ ਓਪਰੀ ਤੋਂ ਜਿਹੜੀ ਲੱਲੋ ਪੱਤੋ ਦੀਆਂ ਗੱਲਾਂ ਕਰਦੀ ਹੈ।

6. ਮੈਂ ਆਪਣੇ ਘਰ ਦੀ ਤਾਕੀ ਕੋਲ ਹੋ ਕੇ ਝਰੋਖੇ ਦੇ ਵਿੱਚੋਂ ਦੀ ਝਾਕਿਆ,

7. ਤਾਂ ਮੈਂ ਵੇਖਿਆ ਭਈ ਭੋਲਿਆਂ ਵਿੱਚੋਂ, ਗੱਭਰੂਆਂ ਵਿੱਚੋਂ ਇੱਕ ਜੁਆਨ ਨਿਰਬੁੱਧ ਜਿਹਾ,

8. ਉਸ ਇਸਤਰੀ ਦੀ ਨੁੱਕਰ ਦੇ ਲਾਗੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜਿਆ,

9. ਦਿਨ ਢਲੇ, ਸੰਝ ਦੇ ਵੇਲੇ, ਤੇ ਕਾਲੀ ਰਾਤ ਦੇ ਅਨ੍ਹੇਰੇ ਵਿੱਚ।

10. ਤਾਂ ਵੇਖੋ ਇੱਕ ਇਸਤਰੀ ਕੰਜਰੀ ਦਾ ਭੇਸ ਪਹਿਨੀ, ਅਤੇ ਮਨ ਮੋਹਣੀ ਉਹ ਨੂੰ ਆ ਮਿਲੀ।

11. ਉਹ ਬੜਬੋਲੀ ਅਤੇ ਮਨ ਮਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।

12. ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ ਹੈ, ਅਤੇ ਹਰੇਕ ਮੋੜ ਕੋਲ ਦਾਉਂ ਲਾਉਂਦੀ ਹੈ।

13. ਸੋ ਉਹ ਨੇ ਉਸ ਨੂੰ ਫ਼ੜ ਕੇ ਉਸ ਦਾ ਚੁੰਮਾ ਲਿਆ, ਤੇ ਬਿਸ਼ਰਮ ਮੂੰਹ ਨਾਲ ਉਸ ਨੂੰ ਆਖਿਆ,

14. ਮੇਲ ਦੀਆਂ ਭੇਟਾਂ ਮੈਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਾਂ ਭਰ ਦਿੱਤੀਆਂ।

15. ਤਾਹੀਏਂ ਮੈਂ ਤੈਨੂੰ ਮਿਲਣ ਅਤੇ ਆਹਰ ਨਾਲ ਤੈਨੂੰ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ!

16. ਮੈਂ ਆਪਣੀ ਸੇਜ ਉੱਤੇ ਪਲੰਘ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ।

17. ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ, ਅਤੇ ਦਾਰਚੀਨੀ ਛਿੜਕੀ ਹੈ।

18. ਆ, ਅਸੀ ਸਵੇਰ ਤਾਂਈ ਪ੍ਰੇਮ ਨਾਲ ਰੱਤੇ ਜਾਈਏ, ਲਾਡ ਪਿਆਰ ਨਾਲ ਅਸੀਂ ਜੀ ਬਹਿਲਾਈਏ,

19. ਕਿਉਂ ਜੋ ਮੇਰਾ ਭਰਤਾ ਘਰ ਵਿੱਚ ਨਹੀਂ ਹੈ, ਉਹ ਦੂਰ ਦੇ ਪੈਂਡੇ ਗਿਆ ਹੋਇਆ ਹੈ।

20. ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।

21. ਉਹ ਨੇ ਆਪਣੀਆਂ ਬਾਹਲੀਆਂ ਚਿਕਣੀਆਂ ਚੋਪੜੀਆਂ ਗੱਲਾਂ ਨਾਲ ਉਹ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ ਪੱਤੋ ਨਾਲ ਧੱਕੋ ਧੱਕੀ ਉਹ ਨੂੰ ਲੈ ਗਈ।

22. ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲਦ ਕੱਟਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਦੀ ਸਜ਼ਾ ਲਈ ਜਾਵੇ,

23. ਜਦ ਤੀਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨ੍ਹੇ,—ਜਿਵੇਂ ਪੰਛੀ ਫਾਹੇ ਨੂੰ ਛੇਤੀ ਕਰੇ, ਅਤੇ ਨਹੀ ਜਾਣਦਾ ਭਈ ਉਹ ਉਸ ਦੀ ਜਾਨ ਲਈ ਹੈ।

24. ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਚਿੱਤ ਲਾਓ।

25. ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਪਹਿਆਂ ਵਿੱਚ ਨਾ ਭਟਕਦਾ ਫਿਰੀਂ,

26. ਕਿਉਂ ਜੋ ਉਹ ਨੇ ਬਾਹਲਿਆਂ ਨੂੰ ਘਾਇਲ ਕਰ ਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ!

27. ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵਿੱਚ ਲਹਿ ਪੈਂਦਾ ਹੈ।

About ਕਹਾਉਤਾਂ Chapter 7

Read ਕਹਾਉਤਾਂ Chapter 7 online from the Holy Bible. This chapter is part of the Book of ਕਹਾਉਤਾਂ in the Old Testament. Continue reading with the chapter navigation above or explore the complete book.

Book Information

Book: ਕਹਾਉਤਾਂ
Chapter: 7
Testament: Old Testament

How to Read this Chapter

Use the Previous and Next Chapter buttons to continue reading ਕਹਾਉਤਾਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕਹਾਉਤਾਂ Chapter 7 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕਹਾਉਤਾਂ Chapter 7?

ਕਹਾਉਤਾਂ Chapter 7 is part of the Book of ਕਹਾਉਤਾਂ in the Holy Bible.

Can I read this chapter online?

Yes. You can read the complete ਕਹਾਉਤਾਂ Chapter 7 online for free with easy chapter navigation.

More Chapters from ਕਹਾਉਤਾਂ

  1. ਕਹਾਉਤਾਂ Chapter 9
  2. ਕਹਾਉਤਾਂ Chapter 2
  3. ਕਹਾਉਤਾਂ Chapter 20
  4. ਕਹਾਉਤਾਂ Chapter 16
  5. ਕਹਾਉਤਾਂ Chapter 3
  6. ਕਹਾਉਤਾਂ Chapter 27
  7. ਕਹਾਉਤਾਂ Chapter 25

Explore More from ਪੁਰਾਣਾ ਨੇਮ

  1. 1 ਸਮੂਏਲ Chapter 10
  2. ਜ਼ਬੂਰ Chapter 108
  3. ਹਿਜ਼ਕੀਏਲ Chapter 6
  4. ਦਾਨੀਏਲ Chapter 5
  5. ਯਹੋਸ਼ੁਆ Chapter 14
  6. ਹਿਜ਼ਕੀਏਲ Chapter 5
  7. 2 ਰਾਜਿਆਂ Chapter 13

Related Chapters & Readings

  1. ਰਸੂਲਾਂ ਦੇ ਕਰਤੱਬ Chapter 10
  2. ਯਿਰਮਿਯਾਹ Chapter 41
  3. ਨਹਮਯਾਹ Chapter 1
  4. ਲੂਕਾ Chapter 2
  5. ਨਹਮਯਾਹ Chapter 12
  6. ਯਸਾਯਾਹ Chapter 37
  7. ਲੇਵੀਆਂ Chapter 2
Share Your Love

Leave a Reply

Your email address will not be published. Required fields are marked *