ਕੂਚ Chapter 28

For English

Read ਕੂਚ Chapter 28 Online

Read ਕੂਚ Chapter 28 online from the Holy Bible. This chapter is part of the Book of ਕੂਚ in the Old Testament. Browse every verse with easy chapter navigation, continue to the next chapter, or explore the complete Book of ਕੂਚ and the Holy Bible online.

Choose a Chapter

ਕੂਚ 28

ਅਧਿਆਇ 28

1. ਤੂੰ ਆਪਣੇ ਭਰਾ ਹਾਰੂਨ ਅਰ ਉਸ ਦੇ ਨਾਲ ਉਸ ਦੇ ਪੁੱਤ੍ਰਾਂ ਨੂੰ ਇਸਰਾਏਲੀਆਂ ਵਿਚੋਂ ਆਪਣੇ ਕੋਲ ਲਿਆਈਂ ਤਾਂ ਜੋ ਓਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ ਅਰਥਾਤ ਹਾਰੂਨ ਅਰ ਉਸ ਦੇ ਪੁੱਤ੍ਰ ਨਾਦਾਬ, ਅਬੀਹੂ, ਅਲਆਜਾਰ, ਈਥਾਮਾਰ।

2. ਤੂੰ ਆਪਣੇ ਭਰਾ ਹਾਰੂਨ ਲਈ ਪਵਿੱਤ੍ਰ ਬਸਤ੍ਰ ਪਰਤਾਪ ਅਤੇ ਸੁਹੱਪਣ ਲਈ ਬਣਾਈਂ।

3. ਤੂੰ ਸਾਰੇ ਬੁੱਧਵਾਨਾਂ ਨੂੰ ਜਿਨ੍ਹਾਂ ਵਿੱਚ ਮੈ ਬੁੱਧ ਦਾ ਆਤਮਾ ਭਰਿਆ ਹੈ ਬੋਲੀਂ ਕਿ ਓਹ ਹਾਰੂਨ ਦੇ ਬਸਤ੍ਰ ਉਹ ਦੀ ਪਵਿੱਤ੍ਰਤਾਈ ਲਈ ਬਣਾਉਣ ਤਾਂ ਜੋ ਉਹ ਜਾਜਕ ਦਾ ਕੰਮ ਮੇਰੇ ਲਈ ਕਰੇ।

4. ਜਿਹੜੇ ਬਸਤ੍ਰ ਓਹ ਬਣਾਉਣ ਸੋ ਏਹ ਹਨ —ਇੱਕ ਸੀਨੇ ਬੰਦ, ਇੱਕ ਏਫੋਦ, ਇੱਕ ਚੋਗ਼ਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਏਹ ਪਵਿੱਤ੍ਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤ੍ਰਾਂ ਲਈ ਬਣਾਉਣ ਤਾਂ ਜੋ ਓਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ।

5. ਅਤੇ ਓਹ ਸੋਨਾ, ਅਤੇ ਨੀਲਾ, ਬੈਂਗਣੀ, ਅਰ ਕਿਰਮਚੀ ਮਹੀਨ ਕਤਾਨ ਲੈਣ।

6. ਅਰ ਓਹ ਏਫੋਦ ਨੂੰ ਸੋਨੇ, ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਉਣ ਅਤੇ ਉਹ ਕਾਰੀਗਰ ਦਾ ਕੰਮ ਹੋਵੇ।

7. ਅਰ ਦੋਹਾਂ ਮੋਢਿਆਂ ਦੀਆਂ ਕਤਰਾਂ ਉਸ ਦੇ ਦੋਹਾਂ ਸਿਰਿਆਂ ਨੂੰ ਜੋੜ ਦੇਣ ਐਉਂ ਉਹ ਜੋੜਿਆ ਜਾਵੇ।

8. ਅਤੇ ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਹੈ ਜਿਹ ਦੇ ਨਾਲ ਉਹ ਕੱਸਿਆ ਜਾਵੇ ਉਸ ਦੇ ਕੰਮ ਅਨੁਸਾਰ ਉਸੇ ਤੋਂ ਹੋਵੇ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਹੋਵੇ

9. ਤੂੰ ਦੋ ਸੁਲੇਮਾਨੀ ਪੱਥਰ ਲੈਕੇ ਉਨ੍ਹਾਂ ਦੇ ਉੱਤੇ ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਉੱਕਰੀਂ

10. ਤ ਉਨ੍ਹਾਂ ਦੇ ਛੇ ਨਾਉਂ ਇੱਕ ਪੱਥਰ ਉੱਤੇ ਅਤੇ ਬਾਕੀ ਛੇ ਦੂਜੇ ਪੱਥਰ ਉੱਤੇ ਉਨ੍ਹਾਂ ਦੇ ਜਨਮ ਦੇ ਅਨੁਸਾਰ।

11. ਪੱਥਰਾਂ ਦੀ ਚਿਤਰਕਾਰੀ ਦੇ ਕੰਮ ਨਾਲ ਛਾਪ ਦੀ ਉੱਕਰਾਈ ਵਾਂਙੁ ਤੂੰ ਉਨ੍ਹਾਂ ਦੋਹਾਂ ਪੱਥਰਾਂ ਨੂੰ ਇਸਰਾਏਲ ਦੇ ਪੁੱਤ੍ਰਾਂ ਦੇ ਨਾਮਾਂ ਅਨੁਸਾਰ ਉੱਕਰਾਈਂ ਅਤੇ ਤੂੰ ਉਨ੍ਹਾਂ ਨੂੰ ਸੋਨੇ ਦੇ ਖ਼ਾਨਿਆਂ ਵਿੱਚ ਜੜੀਂ।

12. ਪ ਤੂੰ ਏਫੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਏਹ ਦੋਨੋਂ ਪੱਥਰ ਰੱਖੀਂ। ਓਹ ਇਸਰਾਏਲ ਦੇ ਪੁੱਤ੍ਰਾਂ ਲਈ ਯਾਦਗੀਰੀ ਦੇ ਪੱਥਰ ਹੋਣ। ਐਉਂ ਹਾਰੂਨ ਉਨ੍ਹਾਂ ਦੇ ਨਾਉਂ ਯਹੋਵਾਹ ਦੇ ਅੱਗੇ ਆਪਣੇ ਦੋਹਾਂ ਮੋਢਿਆਂ ਉੱਤੇ ਯਾਦਗਾਰੀ ਲੈ ਜਾਵੇ।

13. ਤ ਤੂੰ ਸੋਨੇ ਦੇ ਖ਼ਾਨੇ ਬਣਾਈਂ।

14. ਤ ਅਤੇ ਖ਼ਾਲਸ ਸੋਨੇ ਦੀਆਂ ਦੋ ਜੰਜੀਰੀਆਂ ਰੱਸਿਆਂ ਵਾਂਙੁ ਗੁੰਦੇ ਹੋਏ ਕੰਮ ਨਾਲ ਬਣਾਈਂ ਅਤੇ ਤੂੰ ਓਹ ਗੁੰਦੀਆਂ ਹੋਈਆਂ ਜੰਜੀਰੀਆਂ ਨੂੰ ਖ਼ਾਨਿਆਂ ਉੱਤੇ ਕੱਸੀਂ।

15. ਤੂੰ ਇੱਕ ਨਿਆਉਂ ਦਾ ਸੀਨਾ ਬੰਦ ਕਾਰੀਗਰ ਦੀ ਬਣਤ ਦਾ ਬਣਾਈਂ। ਏਫੋਦ ਦੇ ਕੰਮ ਵਾਂਙੁ ਉਹ ਨੂੰ ਬਣਾਈਂ ਅਰਥਾਤ ਸੋਨੇ ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਉਹ ਨੂੰ ਬਣਾਈਂ।

16. ਤ ਓਹ ਚੋਰਸ ਅਤੇ ਦੋਹਰਾ ਹੋਵੇ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੁੜਾਈ ਇੱਕ ਗਿੱਠ ਹੋਵੇ।

17. ਤੂੰ ਉਸ ਵਿੱਚ ਪੱਥਰਾਂ ਲਈ ਖ਼ਾਨੇ ਰੱਖੀਂ ਅਤੇ ਪੱਥਰਾਂ ਦੀਆਂ ਚਾਰ ਪਾਲਾਂ ਜੜੀਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ, ਜ਼ਬਰਜਦ, ਅਰਥਾਤ ਏਹ ਪਹਿਲੀ ਪਾਲ ਹੈ।

18. ਤ ਦੂਜੀ ਪਾਲ ਵਿੱਚ ਪੱਠਾ, ਨੀਲਮ, ਦੂਧੀਯਾ ਬਿਲੌਰ।

19. ਦ ਤੀਜੀ ਪਾਲ ਵਿੱਚ ਜ਼ਰਕਨ, ਹਰੀ ਅਕੀਕ, ਕਟਹਿਲਾ।

20. ਤ ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ, ਯਸ਼ੁਬ। ਏਹ ਆਪੋ ਆਪਣੇ ਖ਼ਾਨੀਆਂ ਵਿੱਚ ਸੋਨੇ ਨਾਲ ਜੜੇ ਜਾਣ।

21. ਚ ਓਹ ਪੱਥਰ ਇਸਰਾਏਲ ਦੇ ਪੁੱਤ੍ਰਾਂ ਦੇ ਨਾਮਾਂ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉਕਰਾਈ ਵਾਂਙੁ ਹਰ ਇੱਕ ਦੇ ਨਾਉਂ ਦੇ ਅਨੁਸਾਰ ਓਹ ਬਾਰਾਂ ਗੋਤਾਂ ਲਈ ਹੋਣਗੇ।

22. ਤੂੰ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜੀਰੀ ਰੱਸਿਆਂ ਵਾਂਙੁ ਗੁੰਦੇ ਹੋਏ ਕੰਮ ਦੀ ਬਣਾਈਂ।

23. ਤ ਅਤੇ ਤੂੰ ਸੀਨੇ ਬੰਦ ਉਤੇ ਸੋਨੇ ਦੇ ਦੋ ਕੜੇ ਬਣਾਈਂ ਅਤੇ ਤੂੰ ਦੋਨੇ ਕੜੇ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ।

24. ਤੂੰ ਉਨ੍ਹਾਂ ਦੋਹਾਂ ਗੁੰਦੀਆਂ ਹੋਈਆਂ ਸੋਨੇ ਦੀਆਂ ਜ਼ੰਜੀਰੀਆਂ ਨੂੰ ਸੀਨੇ ਬੰਦ ਦੇ ਸਿਰਿਆਂ ਉੱਤੇ ਉਨ੍ਹਾਂ ਦੋਹਾਂ ਕੜਿਆਂ ਵਿੱਚ ਪਾਵੀਂ।

25. ਤ ਅਰ ਦੂਜੇ ਦੋਨੋਂ ਸਿਰੇ ਗੁੰਦੀਆਂ ਹੋਈਆਂ ਜ਼ੰਜੀਰੀਆਂ ਦੇ ਉਨ੍ਹਾਂ ਦੋਹਾਂ ਖ਼ਾਨਿਆਂ ਵਿੱਚ ਕੱਸੀਂ ਅਤੇ ਤੂੰ ਉਨ੍ਹਾਂ ਨੂੰ ਏਫੋਦ ਦੇ ਮੋਢਿਆਂ ਦੀਆਂ ਕੱਤਰਾਂ ਉੱਤੇ ਅਗਲੇ ਪਾਸੇ ਰੱਖੀਂ।

26. ਤੂੰ ਸੋਨੇ ਦੇ ਦੋ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਵੀਂ ਜਿਹੜੇ ਏਫੋਦ ਦੀ ਕਨਾਰੀ ਦੇ ਅੰਦਰਲੇ ਪਾਸੇ ਹਨ।

27. ਤ ਤਾ ਤੂੰ ਸੋਨੇ ਦੇ ਦੋ ਹੋਰ ਕੜੇ ਬਣਾਈਂ ਅਰ ਤੂੰ ਉਨ੍ਹਾਂ ਨੂੰ ਏਫੋਦ ਦੇ ਦੋਹਾਂ ਮੋਢਿਆਂ ਦੀਆਂ ਕੱਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖੀਂ।

28. ਤ ਤਾਂ ਜੋ ਸੀਨੇ ਬੰਦ ਨੂੰ ਉਸ ਦੇ ਕੜਿਆਂ ਨਾਲ ਏਫੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਓਹ ਅਜੇਹਾ ਬੰਨਣ ਕਿ ਓਹ ਏਫੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਉੱਤੇ ਰਹੇ ਅਤੇ ਸੀਨਾ ਬੰਦ ਏਫੋਦ ਦੇ ਉੱਤੋਂ ਨਾ ਖੁਲ੍ਹੇ।

29. ਤ ਐਉਂ ਹਾਰੂਨ ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਨਿਆਉਂ ਦੇ ਸੀਨੇ ਬੰਦ ਵਿੱਚ ਆਪਣੇ ਹਿਰਦੇ ਉੱਤੇ ਚੁੱਕੇ ਜਦ ਉਹ ਪਵਿੱਤ੍ਰ ਅਸਥਾਨ ਵਿੱਚ ਜਾਵੇ ਤਾਂ ਜੋ ਯਹੋਵਾਹ ਦੇ ਸਨਮੁਖ ਏਹ ਸਦਾ ਦੀ ਯਾਦਗੀਰੀ ਹੋਵੇ।

30. ਤੂੰ ਨਿਆਉਂ ਦੇ ਸੀਨੇ ਬੰਦ ਵਿੱਚ ਊਰੀਮ ਅਰ ਤੁੰਮੀਮ ਪਾਵੀਂ ਅਰ ਐਉਂ ਉਹ ਹਾਰੂਨ ਦੇ ਹਿਰਦੇ ਉੱਤੇ ਹੋਣ ਜਦ ਉਹ ਯਹੋਵਾਹ ਦੇ ਸਨਮੁਖ ਜਾਵੇ ਅਰ ਹਾਰੂਨ ਇਸਰਾਏਲ ਦੇ ਪੁੱਤ੍ਰਾਂ ਦਾ ਨਿਆਉਂ ਆਪਣੇ ਹਿਰਦੇ ਉੱਤੇ ਯਹੋਵਾਹ ਦੇ ਸਨਮੁਖ ਸਦਾ ਲਈ ਚੁੱਕੇ।

31. ਤ ਤੂੰ ਏਫੋਦ ਦੇ ਚੋਗ਼ੇ ਨੂੰ ਸਾਰਾ ਨੀਲੇ ਰੰਗ ਦਾ ਬਣਾਈਂ।

32. ਤ ਅਤੇ ਉਹ ਦੇ ਵਿਚਕਾਰ ਉਹ ਦੇ ਸਿਰ ਲਈ ਛੇਕ ਹੋਵੇ ਅਤੇ ਛੇਕ ਦੇ ਚੁਫੇਰੇ ਇੱਕ ਉਣੀ ਹੋਈ ਕੋਰ ਹੋਵੇ ਸੰਜੋ ਦੇ ਛੇਕ ਵਰਗੀ ਤਾਂ ਜੋ ਉਹ ਨਾ ਪਾਟੇ।

33. ਤੂੰ ਉਸ ਦੇ ਪੱਲੇ ਦੇ ਘੇਰੇ ਉੱਤੇ ਨੀਲੇ ਬੈਂਗਣੀ, ਅਤੇ ਕਿਰਮਚੀ ਰੰਗ ਦੇ ਅਨਾਰ ਬਣਾਈਂ ਅਤੇ ਉਨ੍ਹਾਂ ਦੇ ਵਿਚਕਾਰ ਆਲੇ ਦੁਆਲੇ ਸੋਨੇ ਦੇ ਘੁੰਗਰੂ ਪਾਵੀਂ।

34. ਤ ਅਰਥਾਤ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਅਰ ਸੋਨੇ ਦਾ ਘੁੰਗਰੂ ਅਤੇ ਇੱਕ ਅਨਾਰ ਚੋਗ਼ੇ ਦੇ ਪੱਲੇ ਦੇ ਘੇਰੇ ਉੱਤੇ ਹੋਣ।

35. ਉਹ ਹਾਰੂਨ ਉੱਤੇ ਉਪਾਸਨਾ ਲਈ ਹੋਵੇ ਅਤੇ ਉਨ੍ਹਾਂ ਦੀ ਅਵਾਜ਼ ਸੁਣਾਈ ਦੇਵੇ ਜਦ ਉਹ ਯਹੋਵਾਹ ਦੇ ਪਵਿੱਤ੍ਰ ਅਸਥਾਨ ਵਿੱਚ ਵੜੇ ਯਾਂ ਨਿਕਲੇ ਤਾਂ ਜੋ ਉਹ ਮਰ ਨਾ ਜਾਵੇ।

36. ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤ੍ਰਾ ਬਣਾਈਂ ਅਤੇ ਉਹ ਦੇ ਉੱਤੇ ਛਾਪ ਦੀ ਉਕਰਾਈ ਵਰਗਾ ਏਹ ਉੱਕਰੀਂ “ਯਹੋਵਾਹ ਲਈ ਪਵਿੱਤ੍ਰਤਾਈ”

37. ਤ ਤੂੰ ਉਹ ਦੇ ਵਿੱਚ ਨੀਲੀ ਡੋਰ ਪਾਵੀਂ ਅਤੇ ਉਹ ਅਮਾਮੇ ਉੱਤੇ ਹੋਵੇ ਅਰਥਾਤ ਅਮਾਮੇ ਦੇ ਅਗਲੇ ਪਾਸੇ ਉੱਤੇ।

38. ਤ ਐਉਂ ਉਹ ਹਾਰੂਨ ਦੇ ਮਸਤਕ ਉੱਤੇ ਹੋਵੇ ਤਾਂ ਜੋ ਹਾਰੂਨ ਪਵਿੱਤ੍ਰ ਵਸਤਾਂ ਦੇ ਦੋਸ਼ ਨੂੰ ਚੁੱਕੇ ਜਿਹੜੀਆਂ ਇਸਰਾਏਲੀ ਪਵਿੱਤ੍ਰ ਕਰਨ ਅਰਥਾਤ ਉਨ੍ਹਾਂ ਦੇ ਸਾਰੇ ਪਵਿੱਤ੍ਰ ਪੁਨ ਦਾਨ, ਅਤੇ ਉਹ ਉਸ ਦੇ ਮਸਤਕ ਉੱਤੇ ਸਦਾ ਲਈ ਹੋਵੇ ਤਾਂ ਜੋ ਯਹੋਵਾਹ ਦੇ ਸਨਮੁਖ ਉਨ੍ਹਾਂ ਦੀ ਮਨਜੂਰੀ ਹੋਵੇ।

39. ਤੂੰ ਮਹੀਨ ਕਤਾਨ ਦਾ ਕੁੜਤਾ ਕੱਢੀਂ ਅਰ ਤੂੰ ਮਹੀਨ ਕਤਾਨ ਦਾ ਅਮਾਮਾ ਬਣਾਈਂ ਅਤੇ ਇੱਕ ਪੇਟੀ ਕਸੀਦੇਕਾਰ ਦੇ ਕੰਮ ਦੀ ਬਣਾਈਂ।

40. ਤ ਤੂੰ ਹਾਰੂਨ ਦੇ ਪੁੱਤ੍ਰਾਂ ਲਈ ਕੁੜਤੇ ਬਣਾਈਂ ਅਤੇ ਤੂੰ ਉਨ੍ਹਾਂ ਦੇ ਲਈ ਪੇਟੀਆਂ ਬਣਾਈਂ ਨਾਲੇ ਤੂੰ ਉਨ੍ਹਾਂ ਲਈ ਪਰਤਾਪ ਅਤੇ ਸੁਹੱਪਣ ਦੇ ਸਾਫ਼ੇ ਬਣਾਈਂ।

41. ਤ ਅਰ ਤੂੰ ਆਪਣੇ ਭਰਾ ਹਾਰੂਨ ਅਤੇ ਉਹ ਦੇ ਨਾਲ ਉਹ ਦੇ ਪੁੱਤ੍ਰਾਂ ਨੂੰ ਏਹ ਪਵਾਈਂ ਅਤੇ ਤੂੰ ਉਨ੍ਹਾਂ ਨੂੰ ਮਸਹ ਕਰੀਂ ਅਤੇ ਉਨ੍ਹਾਂ ਨੂੰ ਥਾਪੀਂ ਅਤੇ ਉਨ੍ਹਾਂ ਨੂੰ ਪਵਿੱਤ੍ਰ ਕਰੀਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ।

42. ਤੂੰ ਉਨ੍ਹਾਂ ਲਈ ਕਤਾਨ ਦੀ ਕੱਛ ਉਨ੍ਹਾਂ ਦੇ ਨੰਗੇਜ ਦੇ ਕੱਜਣ ਲਈ ਬਣਾਈਂ। ਉਹ ਲੱਕ ਤੋਂ ਪੱਟਾਂ ਤੀਕ ਹੋਵੇ।

43. ਤ ਅਤੇ ਉਹ ਹਾਰੂਨ ਅਤੇ ਉਹ ਦੇ ਪੁੱਤ੍ਰਾਂ ਉੱਤੇ ਹੋਵੇ ਜਦ ਉਹ ਮੰਡਲੀ ਦੇ ਤੰਬੂ ਵਿੱਚ ਵੜਨ ਯਾ ਜਗਵੇਦੀ ਕੋਲ ਜਾਣ ਭਈ ਓਹ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਕਰਨ ਅਜੇਹਾ ਨਾ ਹੋਵੇ ਭਈ ਓਹ ਅਪਰਾਧੀ ਹੋਕੇ ਮਰਨ। ਏਹ ਉਹ ਦੇ ਲਈ ਅਤੇ ਉਹ ਦੇ ਪਿੱਛੋਂ ਉਹ ਦੀ ਅੰਸ ਲਈ ਸਦਾ ਦੀ ਬਿਧੀ ਹੋਵੇ।

About ਕੂਚ Chapter 28

Read ਕੂਚ Chapter 28 online from the Holy Bible. This chapter is part of the Book of ਕੂਚ in the Old Testament. Continue reading with the chapter navigation above or explore the complete book.

Book Information

Book: ਕੂਚ
Chapter: 28
Testament: Old Testament

How to Read this Chapter

Use the Previous and Next Chapter buttons to continue reading ਕੂਚ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕੂਚ Chapter 28 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕੂਚ Chapter 28?

ਕੂਚ Chapter 28 is part of the Book of ਕੂਚ in the Holy Bible.

Can I read this chapter online?

Yes. You can read the complete ਕੂਚ Chapter 28 online for free with easy chapter navigation.

More Chapters from ਕੂਚ

  1. ਕੂਚ Chapter 24
  2. ਕੂਚ Chapter 22
  3. ਕੂਚ Chapter 32
  4. ਕੂਚ Chapter 30
  5. ਕੂਚ Chapter 20
  6. ਕੂਚ Chapter 19
  7. ਕੂਚ Chapter 16

Explore More from ਪੁਰਾਣਾ ਨੇਮ

  1. ਯਿਰਮਿਯਾਹ Chapter 7
  2. ਕਹਾਉਤਾਂ Chapter 24
  3. ਨਿਆਂਈਆਂ Chapter 3
  4. ਹੋਸ਼ੇਆ Chapter 11
  5. ਯਸਾਯਾਹ Chapter 28
  6. 1 ਇਤਹਾਸ Chapter 5
  7. ਮੀਕਾਹ Chapter 7

Related Chapters & Readings

  1. ਬਿਵਸਥਾ ਸਾਰ Chapter 31
  2. ਮੱਤੀ Chapter 27
  3. ਜ਼ਬੂਰ Chapter 10
  4. ਮੱਤੀ Chapter 15
  5. ਕੂਚ Chapter 40
  6. ਪਰਕਾਸ਼ ਦੀ ਪੋਥੀ Chapter 4
  7. ਜ਼ਬੂਰ Chapter 79
Share Your Love

Leave a Reply

Your email address will not be published. Required fields are marked *