Read ਕੂਚ Chapter 34 Online
Read ਕੂਚ Chapter 34 online from the Holy Bible. This chapter is part of the Book of ਕੂਚ in the Old Testament. Browse every verse with easy chapter navigation, continue to the next chapter, or explore the complete Book of ਕੂਚ and the Holy Bible online.
Choose a Chapter
ਕੂਚ 34
ਅਧਿਆਇ 34
1. ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਤੂੰ ਪਹਿਲੇ ਵਰਗੀਆਂ ਪੱਥਰਾਂ ਦੀਆਂ ਦੋ ਫਟੀਆਂ ਘੜ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਓਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੈਂ ਭੰਨ ਸੁੱਟਿਆ।
2. ਸਵੇਰ ਤੋਂ ਤਿਆਰ ਹੋ ਅਰ ਸਵੇਰ ਨੂੰ ਸੀਨਈ ਪਹਾੜ ਉੱਤੇ ਚੜ੍ਹ ਅਰ ਓੱਥੇ ਪਹਾੜ ਦੀ ਟੀਸੀ ਉੱਤੇ ਮੇਰੇ ਲਈ ਖਲੋ ਰਹੁ।
3. ਤੇਰੇ ਸੰਗ ਕੋਈ ਮਨੁੱਖ ਨਾ ਚੜ੍ਹੇ ਅਰ ਸਾਰੇ ਪਹਾੜ ਵਿੱਚ ਕੋਈ ਵੀ ਮਨੁੱਖ ਨਾ ਦਿੱਸੇ ਅਰ ਨਾ ਹੀ ਉਸ ਪਹਾੜ ਦੇ ਅੱਗੇ ਇੱਜੜ ਚੁਗੇ ਅਰ ਨਾ ਹੀ ਚੌਣਾ।
4. ਉਪਰੰਤ ਉਸ ਨੇ ਪਹਿਲੇ ਵਰਗੀਆਂ ਪੱਥਰ ਦੀਆਂ ਦੋ ਫੱਟੀਆਂ ਘੜੀਆਂ ਅਰ ਮੂਸਾ ਸਵੇਰ ਨੂੰ ਉੱਠ ਕੇ ਸੀਨਈ ਪਹਾੜ ਉੱਤੇ ਚੜ੍ਹ ਗਿਆ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਅਰ ਆਪਣੇ ਹੱਥ ਵਿੱਚ ਪੱਥਰ ਦੀਆਂ ਦੋ ਫੱਟੀਆਂ ਲਈਆਂ।
5. ਯਹੋਵਾਹ ਬੱਦਲ ਵਿੱਚ ਉੱਤਰਿਆ ਅਰ ਉੱਥੇ ਉਸ ਦੇ ਨਾਲ ਖਲੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ।
6. ਅਰ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਐਉਂ ਪਰਚਾਰ ਕੀਤਾ, ਯਹੋਵਾਹ , ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕਰੋਧ ਵਿੱਚ ਧੀਰਜੀ ਅਰ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ।
7. ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਰ ਪਾਪ ਦਾ ਬਖ਼ਸ਼ਣ ਹਾਰ ਅਤੇ ਕੁਧਰਮੀ ਨੂੰ ਏਵੇਂ ਨਹੀਂ ਛੱਡਦਾ ਪਰ ਪੇਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤ੍ਰਾਂ ਉੱਤੇ ਅਤੇ ਪੁੱਤ੍ਰਾਂ ਦੇ ਪੱਤ੍ਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੀਕ ਬਦਲਾ ਲੈਣ ਹਾਰ ਹੈ।
8. ਤਾਂ ਮੂਸਾ ਨੇ ਛੇਤੀ ਕਰ ਕੇ ਆਪਣਾ ਸੀਸ ਧਰਤੀ ਉੱਤੇ ਨਿਵਾਇਆ ਅਤੇ ਮੱਥਾ ਟੇਕਿਆ।
9. ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਨਾਲ ਚੱਲੇ ਭਾਵੇਂ ਏਹ ਹਠੀਏ ਹੀ ਲੋਕ ਹਨ ਅਰ ਸਾਡਾ ਕੁਧਰਮ ਅਰ ਸਾਡਾ ਪਾਪ ਬਖ਼ਸ਼ੇ ਅਰ ਸਾਨੂੰ ਆਪਣਾ ਅਧਿਕਾਰੀ ਬਣਾਵੇ।
10. ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜੇਹੇ ਅਚਰਜ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦਾ ਕੰਮ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ।
11. ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੋਂ ਅਮੋਰੀ, ਕਨਾਨੀ, ਹਿੱਤੀ, ਫਰਿੱਜੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ।
12. ਸੁਚੇਤ ਰਹੁ ਮਤੇ ਤੂੰ ਉਸ ਧਰਤੀ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਜਿੱਥੇ ਤੂੰ ਜਾਂਦਾ ਹੈ ਅਜੇਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ।
13. ਕਿਉਂ ਜੋ ਤੁਸਾਂ ਉਨ੍ਹਾਂ ਦੀਆਂ ਜਗਵੇਦੀਆਂ ਨੂੰ ਢਾਉਣਾ ਅਰ ਉਨ੍ਹਾਂ ਦੇ ਥੰਮ੍ਹਾਂ ਨੂੰ ਚੂਰ ਚੂਰ ਕਰਨਾ ਹੈ ਅਤੇ ਉਨ੍ਹਾਂ ਦੇ ਟੁੰਡਾਂ ਨੂੰ ਵੱਡ ਸੁੱਟਣਾ।
14. ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਵਾਲਾ ਪਰਮੇਸ਼ੁਰ ਹੈ।
15. ਮਤੇ ਤੂੰ ਉਸ ਦੇਸ ਦੇ ਵਸਨੀਕਾਂ ਨਾਲ ਨੇਮ ਬੰਨ੍ਹੇ ਅਤੇ ਜਦ ਓਹ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਰ ਤੂੰ ਉਸ ਦੀ ਬਲੀ ਤੋਂ ਖਾਵੇਂ।
16. ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤ੍ਰਾਂ ਲਈ ਲਵੇਂ ਅਰ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਤੇਰੇ ਪੁੱਤ੍ਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮੱਗਰ ਜ਼ਨਾਕਾਰੀ ਕਰਾਉਣ।।
17. ਤੂੰ ਆਪਣੇ ਲਈ ਢਾਲੇ ਹੋਏ ਦੇਵਤੇ ਨਾ ਬਣਾਈਂ।
18. ਪਤੀਰੀ ਰੋਟੀ ਦਾ ਪਰਬ ਤੂੰ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹਿਨੇ ਦੇ ਠਹਿਰਾਏ ਹੋਏ ਸਮੇਂ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ।
19. ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਅਤੇ ਤੇਰੇ ਸਾਰੇ ਪਸੂਆਂ ਵਿੱਚੋਂ ਗਾਈਆਂ ਅਤੇ ਭੇਡਾਂ ਦੇ ਪਲੋਠੇ ਨਰ ਮੇਰੇ ਹਨ।
20. ਪਰ ਖੋਤੀ ਦੇ ਪਲੋਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇਂ ਤਾਂ ਤੂੰ ਉਸ ਦੀ ਧੌਣ ਭੰਨ ਸੁੱਟੀਂ। ਆਪਣੇ ਪੁੱਤ੍ਰਾਂ ਵਿੱਚੋਂ ਹਰ ਇੱਕ ਪਲੋਠੇ ਨੂੰ ਤੂੰ ਛੁਡਾਵੀਂ ਅਤੇ ਓਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ।
21. ਛੇ ਦਿਨ ਤੂੰ ਕੰਮ ਕਰੀਂ ਪਰ ਸੱਤਵੇਂ ਦਿਨ ਤੂੰ ਵਿਸਰਾਮ ਕਰੀਂ। ਵਾਹੁਣ ਦੇ ਵੇਲੇ ਅਰ ਵੱਡਣ ਦੇ ਵੇਲੇ ਤੂੰ ਵਿਸਰਾਮ ਕਰੀਂ।
22. ਅਤੇ ਤੂੰ ਅਠਵਾਰੇ ਦਾ ਪਰਬ ਅਤੇ ਕਣਕ ਦੀ ਫ਼ਸਲ ਦੇ ਪਹਿਲੇ ਫਲ ਅਤੇ ਸਾਲ ਦੇ ਅੰਤ ਵਿੱਚ ਫ਼ਸਲ ਦੇ ਸਾਂਭਣ ਦਾ ਪਰਬ ਮਨਾਈਂ।
23. ਵਰਹੇ ਵਿੱਚ ਤਿੰਨ ਵਾਰੀ ਤੇਰੇ ਸਾਰੇ ਨਰ ਪ੍ਰਭੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਵਿਖਲਾਈ ਦੇਣ।
24. ਕਿਉਂ ਜੋ ਮੈਂ ਤੇਰੇ ਅੱਗੋਂ ਕੌਮਾਂ ਨੂੰ ਕੱਢਾਂਗਾ ਅਤੇ ਤੇਰੀਆਂ ਹੱਦਾਂ ਨੂੰ ਵਧਾਵਾਂਗਾ ਅਤੇ ਕੋਈ ਮਨੁੱਖ ਤੇਰੀ ਧਰਤੀ ਦਾ ਲੋਭ ਨਾ ਕਰੇਗਾ ਜਦ ਤੂੰ ਸਾਲ ਵਿੱਚ ਤਿੰਨ ਵਾਰੀ ਆਪਣੇ ਯਹੋਵਾਹ ਪਰਮੇਸ਼ੁਰ ਦੇ ਸਨਮੁਖ ਵਿਖਲਾਈ ਦੇਵੇਂ।
25. ਤੂੰ ਮੇਰੀ ਬਲੀ ਦਾ ਲਹੂ ਖ਼ਮੀਰ ਰੋਟੀ ਨਾਲ ਨਾ ਚੜ੍ਹਾਵੀਂ ਅਤੇ ਨਾ ਪਸਾਹ ਦੇ ਪਰਬ ਦੀ ਬਲੀ ਤੋਂ ਸਵੇਰ ਤੀਕ ਰੱਖ ਛੱਡੀਂ।
26. ਤੂੰ ਆਪਣੇ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।।
27. ਯਹੋਵਾਹ ਨੇ ਮੂਸਾ ਨੂੰ ਫਰਮਾਇਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ।
28. ਉਹ ਚਾਲੀ ਦਿਨ ਅਤੇ ਚਾਲੀ ਰਾਤਾਂ ਯਹੋਵਾਹ ਦੇ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਉਸ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ।
29. ਤਾਂ ਐਉਂ ਹੋਇਆ ਕਿ ਜਾਂ ਮੂਸਾ ਸੀਨਈ ਪਹਾੜ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਹਾੜ ਤੋਂ ਉੱਤਰਨ ਦੇ ਸਮੇ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਲੂਮ ਨਾ ਹੋਇਆ ਭਈ ਉਸ ਦੇ ਮੂੰਹ ਦੀ ਖੱਲ ਉਸ ਦੇ ਨਾਲ ਬੋਲਣ ਦੇ ਕਾਰਨ ਚਪਕਦੀ ਹੈ।
30. ਜਦ ਹਾਰੂਨ ਨੇ ਅਤੇ ਸਾਰੇ ਇਸਰਾਏਲੀਆਂ ਨੇ ਮੂਸਾ ਨੂੰ ਡਿੱਠਾ ਤਾਂ ਵੇਖੋ ਉਸ ਦੇ ਮੂੰਹ ਦੀ ਖਲ ਚਿਪਕਦੀ ਸੀ ਅਰ ਓਹ ਉਸ ਦੇ ਨੇੜੇ ਜਾਣ ਤੋਂ ਡਰੇ।
31. ਤਾਂ ਮੂਸਾ ਨੇ ਉਨ੍ਹਾਂ ਨੂੰ ਬੁਲਾਇਆ ਅਤੇ ਹਾਰੂਨ ਅਰ ਮੰਡਲੀ ਦੇ ਸਾਰੇ ਪਰਧਾਨ ਉਸ ਦੇ ਕੋਲ ਮੁੜ ਆਏ ਅਰ ਮੂਸਾ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ।
32. ਫੇਰ ਸਾਰੇ ਇਸਰਾਏਲੀ ਉਸ ਦੇ ਨੇੜੇ ਆਏ ਤਾਂ ਉਸ ਨੇ ਸਾਰੇ ਹੁਕਮ ਜਿਹੜੇ ਯਹੋਵਾਹ ਨੇ ਉਸ ਨੂੰ ਸੀਨਈ ਪਹਾੜ ਉੱਤੇ ਆਖੇ ਸਨ ਉਨ੍ਹਾਂ ਨੂੰ ਦਿੱਤੇ।
33. ਜਾਂ ਮੂਸਾ ਉਨ੍ਹਾਂ ਨਾਲ ਗੱਲਾਂ ਕਰ ਚੁੱਕਿਆ ਤਾਂ ਆਪਣੇ ਮੂੰਹ ਉੱਤੇ ਪੜਦਾ ਪਾ ਲਿਆ।
34. ਜਦ ਮੂਸਾ ਯਹੋਵਾਹ ਦੇ ਸਨਮੁਖ ਗੱਲਾਂ ਕਰਨ ਲਈ ਜਾਂਦਾ ਸੀ ਤਾਂ ਪੜਦਾ ਲਾਹ ਸੁੱਟਦਾ ਸੀ ਜਦ ਤੀਕ ਉਹ ਬਾਹਰ ਨਹੀਂ ਸੀ ਆਉਂਦਾ ਅਰ ਬਾਹਰ ਆਕੇ ਉਹ ਇਸਰਾਏਲੀਆਂ ਨੂੰ ਜੋ ਉਹ ਨੂੰ ਹੁਕਮ ਹੁੰਦਾ ਸੀ ਦੱਸਦਾ ਸੀ।
35. ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਭਈ ਮੂਸਾ ਦੇ ਮੂੰਹ ਦੀ ਖੱਲ ਚਪਕਦੀ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪੜਦਾ ਪਾ ਲੈਂਦਾ ਸੀ ਜਦ ਤੀਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ।
About ਕੂਚ Chapter 34
Read ਕੂਚ Chapter 34 online from the Holy Bible. This chapter is part of the Book of ਕੂਚ in the Old Testament. Continue reading with the chapter navigation above or explore the complete book.
Book Information
Book: ਕੂਚ
Chapter: 34
Testament: Old Testament
How to Read this Chapter
Use the Previous and Next Chapter buttons to continue reading ਕੂਚ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਕੂਚ Chapter 34 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਕੂਚ Chapter 34?
ਕੂਚ Chapter 34 is part of the Book of ਕੂਚ in the Holy Bible.
Can I read this chapter online?
Yes. You can read the complete ਕੂਚ Chapter 34 online for free with easy chapter navigation.
More Chapters from ਕੂਚ
Explore More from ਪੁਰਾਣਾ ਨੇਮ
- ਉਤਪਤ Chapter 16
- ਹਿਜ਼ਕੀਏਲ Chapter 29
- ਆਮੋਸ Chapter 7
- 2 ਸਮੂਏਲ Chapter 10
- ਉਤਪਤ Chapter 8
- 1 ਰਾਜਿਆਂ Chapter 4
- ਰੂਥ Chapter 3