ਕੂਚ Chapter 35

For English

Read ਕੂਚ Chapter 35 Online

Read ਕੂਚ Chapter 35 online from the Holy Bible. This chapter is part of the Book of ਕੂਚ in the Old Testament. Browse every verse with easy chapter navigation, continue to the next chapter, or explore the complete Book of ਕੂਚ and the Holy Bible online.

Choose a Chapter

ਕੂਚ 35

ਅਧਿਆਇ 35

1. ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰਕੇ ਉਨ੍ਹਾਂ ਨੂੰ ਆਖਿਆ, ਏਹ ਗੱਲਾਂ ਹਨ ਜਿਨ੍ਹਾਂ ਦੇ ਕਰਨ ਦਾ ਯਹੋਵਾਹ ਨੇ ਤੂਹਾਨੂੰ ਹੁਕਮ ਦਿੱਤਾ ਹੈ।

2. ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਤੁਹਾਡਾ ਵਿਸਰਾਮ ਦਾ ਪਵਿਤ੍ਰ ਸਬਤ ਯਹੋਵਾਹ ਲਈ ਹੋਵੇ। ਜੋ ਕੋਈ ਉਸ ਵਿਚ ਕੰਮ ਕਰੇ ਉਹ ਮਾਰਿਆ ਜਾਵੇ।

3. ਤੁਸਾਂ ਆਪਣੇ ਵਾਸਾਂ ਵਿਚ ਸਬਤ ਦੇ ਦਿਨ ਅੱਗ ਨਾ ਬਾਲਣੀ।।

4. ਮੂਸਾ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਜਿਹੜੀ ਗੱਲ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਉਹ ਏਹ ਹੈ।

5. ਤਸੀ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ। ਜਿਹ ਦੇ ਮੰਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ –ਸੋਨਾਂ ਚਾਂਦੀ ਪਿੱਤਲ।

6. ਅਰ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦੇ ਪਸ਼ਮ।

7. ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਰ ਬੱਕਰਿਆਂ ਦੀਆਂ ਖੱਲਾਂ ਅਰ ਸ਼ਿੱਟੀਮ ਦੀ ਲੱਕੜੀ।

8. ਅਰ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁੰਗਧੀ ਧੂਪ ਦਾ ਮਸਾਲਾ।

9. ਸੁਲੇਮਾਨੀ ਪੱਥਰ ਏਫੋਦ ਅਰ ਸੀਨੇ ਬੰਦ ਵਿਚ ਜੜਨ ਲਈ ਨਗ।

10. ਤੁਹਾਡੇ ਵਿੱਚੋਂ ਹਰ ਇੱਕ ਚਤਰਾ ਆਵੇ ਅਰ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ।

11. ਡੇਹਰਾ ਅਰ ਉਸ ਦਾ ਤੰਬੂ ਅਰ ਉਸ ਦਾ ਢੱਕਣ ਅਰ ਉਸ ਦੀਆਂ ਕੁੰਡੀਆਂ ਅਰ ਉਸ ਦੀਆਂ ਫੱਟੀਆਂ ਅਰ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਰ ਉਸ ਦੀਆਂ ਚੀਥੀਆਂ।

12. ਸੰਦੂਕ ਅਤੇ ਉਸ ਦੀਆਂ ਚੋਬਾਂ ਪਰਾਸਚਿਤ ਦਾ ਸਰਪੋਸ਼ ਅਰ ਓਟ ਦਾ ਪੜਦਾ।

13. ਮੇਜ਼ ਅਤੇ ਉਸ ਦੀਆਂ ਚੋਬਾਂ ਅਤੇ ਉਸ ਦਾ ਸਾਰਾ ਸਮਾਨ ਅਤੇ ਹਜੂਰੀ ਦੀ ਰੋਟੀ।

14. ਸ਼ਮਾਦਾਨ ਚਾਨਣਾ ਦੇਣ ਲਈ ਅਤੇ ਉਸ ਦਾ ਸਮਾਨ ਅਰ ਉਸ ਦੇ ਦੀਵੇ ਅਤੇ ਚਾਨਣ ਲਈ ਤੇਲ।

15. ਧੂਪ ਦੀ ਜਗਵੇਦੀ ਅਤੇ ਉਸ ਦੀਆਂ ਚੋਬਾਂ ਅਤੇ ਮਸਹ ਕਰਨ ਦਾ ਤੇਲ ਸੁੰਗਧੀ ਧੂਪ ਅਤੇ ਡੇਹਰੇ ਦੇ ਦਰਵੱਜੇ ਕੋਲ ਬੂਹੇ ਦੀ ਓਟ।

16. ਅਤੇ ਹੋਮ ਦੀ ਜਗਵੇਦੀ ਅਤੇ ਉਹ ਦੇ ਲਈ ਪਿੱਤਲ ਦੀ ਝੰਜਰੀ ਅਤੇ ਉਹ ਦੀਆਂ ਚੋਬਾਂ ਅਰ ਉਸ ਦਾ ਸਾਰਾ ਸਮਾਨ ਹੌਦ ਅਰ ਉਸ ਦੀ ਚੌਂਕੀ।

17. ਹਾਤੇ ਦੀਆਂ ਕਨਾਤਾ ਅਰ ਉਸ ਦੀਆਂ ਥੰਮੀਆਂ ਅਰ ਉਸ ਦੀਆਂ ਚੀਥੀਆਂ ਅਰ ਹਾਤੇ ਦੇ ਫਾਟਕ ਦੀ ਓਟ।

18. ਡੇਹਰੇ ਦੀਆਂ ਕੀਲੀਆਂ ਅਤੇ ਹਾਤੇ ਦੀਆਂ ਕੀਲੀਆਂ ਅਰ ਉਨ੍ਹਾਂ ਦੀਆਂ ਲਾਸਾਂ।

19. ਅਤੇ ਮਹੀਨ ਉਣੇ ਹੋਏ ਬਸਤ੍ਰ ਪਵਿੱਤ੍ ਅਸਥਾਨ ਵਿੱਚ ਉਪਾਸਨਾ ਲਈ ਹਾਰੂਨ ਜਾਜਕ ਲਈ ਅਰ ਉਹ ਦੇ ਪੁੱਤ੍ਰਾਂ ਲਈ ਅਤੇ ਓਹਨਾਂ ਦੇ ਜਾਜਕਾਈ ਦੇ ਕੰਮ ਲਈ ਬਸਤ੍ਰ।

20. ਇਸਰਾਏਲੀਆਂ ਦੀ ਸਾਰੀ ਮੰਡਲੀ ਮੂਸਾ ਦੇ ਅੱਗੋਂ ਬਾਹਰ ਗਈ।

21. ਅਤੇ ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਆਏ ਅਤੇ ਜਿਨ੍ਹਾਂ ਦੇ ਆਤਮਾਂ ਨੇ ਉਸ ਦੀ ਭਾਉਣੀ ਕੀਤੀ ਓਹ ਯਹੋਵਾਹ ਲਈ ਭੇਟਾਂ ਮੰਡਲੀ ਦੇ ਤੰਬੂ ਦੇ ਬਣਾਉਣ ਲਈ ਅਤੇ ਉਸ ਦੀ ਸਾਰੀ ਉਪਾਸਨਾ ਲਈ ਅਤੇ ਪਵਿਤ੍ਰ ਬਸਤ੍ਰਾਂ ਲਈ ਲਿਆਏ।

22. ਮਨੁੱਖ ਅਤੇ ਉਨ੍ਹਾਂ ਦੇ ਨਾਲ ਤੀਵੀਆਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ ਨੱਥਾਂ ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਰ ਸਾਰੇ ਮਨੁੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ।

23. ਅਤੇ ਜਿਨ੍ਹਾਂ ਮਨੁੱਖਾਂ ਕੋਲੋਂ ਨੀਲਾ ਬੈਂਗਣੀ ਅਰ ਕਿਰਮਚੀ ਸੂਤ ਅਰ ਮਹੀਨ ਕਤਾਨ ਅਤੇ ਪਸ਼ਮ ਅਰ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਬੱਕਰਿਆਂ ਦੀਆਂ ਖੱਲਾਂ ਲੱਭੀਆਂ ਓਹ ਲਿਆਏ।

24. ਜਿੰਨਿਆਂ ਨੇ ਚਾਂਦੀ ਅਰ ਪਿੱਤਲ ਦੀਆਂ ਭੇਟਾਂ ਚੜ੍ਹਾਉਣੀਆਂ ਚਾਹੀਆਂ ਓਹ ਯਹੋਵਾਹ ਲਈ ਭੇਟਾਂ ਲਿਆਏ ਅਤੇ ਜਿੰਨਿਆਂ ਦੇ ਕੋਲੋਂ ਸ਼ਿੱਟੀਮ ਦੀ ਲੱਕੜੀ ਉਪਾਸਨਾ ਦੇ ਕਿਸੇ ਕੰਮ ਲਈ ਲੱਭੀ ਓਹ ਲਿਆਏ।

25. ਅਤੇ ਸਾਰੀਆਂ ਚਤਰੀਆਂ ਇਸਤਰੀਆਂ ਨੇ ਆਪਣੇ ਹੱਥੀਂ ਕੱਤਿਆ ਅਤੇ ਜੋ ਕੱਤਿਆ ਲੈ ਆਈਆਂ, ਅਰਥਾਤ ਨੀਲਾ ਬੈਂਗਣੀ ਅਰ ਕਿਰਮਚੀ ਮਹੀਨ ਕਤਾਨ।

26. ਅਤੇ ਸਾਰੀਆਂ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਬੁੱਧ ਨਾਲ ਪਰੇਰਿਆ ਪਸ਼ਮ ਕੱਤੀ।

27. ਅਤੇ ਸਰਦਾਰ ਸੁਲੇਮਾਨੀ ਪੱਥਰ ਅਰ ਏਫ਼ੋਦ ਅਰ ਸੀਨੇ ਬੰਦ ਵਿੱਚ ਜੜਨ ਲਈ ਨਗ ਲਿਆਏ।

28. ਅਰ ਮਸਾਲਾ ਅਤੇ ਚਾਨਣੇ ਲਈ ਤੇਲ ਮਸਹ ਕਰਨ ਲਈ ਤੇਲ ਅਰ ਸੁੰਗਧੀ ਧੂਪ।

29. ਅਰ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਓਹ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਬਣਾਉਣ ਦਾ ਹੁਕਮ ਦਿੱਤਾ ਸੀ ਓਹ ਯਹੋਵਾਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ।

30. ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ ਬਸਲਏਲ ਹੂਰ ਦੇ ਪੋਤ੍ਰੇ ਅਤੇ ਊਰੀ ਦੇ ਪੁੱਤ੍ਰ ਨੂੰ ਜਿਹੜਾ ਯਹੂਦਾਹ ਦੇ ਗੋਤ ਦਾ ਹੈ ਯਹੋਵਾਹ ਨੇ ਨਾਉਂ ਲੈ ਕੇ ਬੁਲਾਇਆ ਹੈ।

31. ਅਤੇ ਉਸ ਨੇ ਉਹ ਨੂੰ ਪਰਮੇਸ਼ਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ, ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ।

32. ਕਿ ਉਹ ਚਤਰਾਈ ਦਾ ਕੰਮ ਕੱਢੇ ਅਤੇ ਸੋਨੇ ਚਾਂਦੀ ਅਰ ਪਿੱਤਲ ਦਾ ਕੰਮ ਕਰੇ।

33. ਅਤੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਰਥਾਤ ਸਭ ਪਰਕਾਰ ਦੀ ਚਤਰਾਈ ਦਾ ਕੰਮ ਕਰੇ।

34. ਅਤੇ ਉਸ ਨੇ ਸਿਖਲਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਕ ਦੇ ਪੁੱਤ੍ਰ ਆਹਾਲੀਆਬ ਨੂੰ ਦਿੱਤੀ।

35. ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਓਹ ਹਰ ਪਰਕਾਰ ਦਾ ਕਾਰਾਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਰ ਸਾਰੀ ਕਾਰਾਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ।

About ਕੂਚ Chapter 35

Read ਕੂਚ Chapter 35 online from the Holy Bible. This chapter is part of the Book of ਕੂਚ in the Old Testament. Continue reading with the chapter navigation above or explore the complete book.

Book Information

Book: ਕੂਚ
Chapter: 35
Testament: Old Testament

How to Read this Chapter

Use the Previous and Next Chapter buttons to continue reading ਕੂਚ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕੂਚ Chapter 35 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕੂਚ Chapter 35?

ਕੂਚ Chapter 35 is part of the Book of ਕੂਚ in the Holy Bible.

Can I read this chapter online?

Yes. You can read the complete ਕੂਚ Chapter 35 online for free with easy chapter navigation.

More Chapters from ਕੂਚ

  1. ਕੂਚ Chapter 24
  2. ਕੂਚ Chapter 22
  3. ਕੂਚ Chapter 32
  4. ਕੂਚ Chapter 15
  5. ਕੂਚ Chapter 38
  6. ਕੂਚ Chapter 36
  7. ਕੂਚ Chapter 30

Explore More from ਪੁਰਾਣਾ ਨੇਮ

  1. ਨਹਮਯਾਹ Chapter 12
  2. ਹਿਜ਼ਕੀਏਲ Chapter 45
  3. ਕਹਾਉਤਾਂ Chapter 24
  4. ਯਿਰਮਿਯਾਹ Chapter 46
  5. ਜ਼ਬੂਰ Chapter 137
  6. ਅੱਯੂਬ Chapter 38
  7. 2 ਰਾਜਿਆਂ Chapter 19

Related Chapters & Readings

  1. 1 ਕੁਰਿੰਥੀਆਂ Chapter 7
  2. ਜ਼ਬੂਰ Chapter 56
  3. ਜ਼ਬੂਰ Chapter 75
  4. ਯਸਾਯਾਹ Chapter 47
  5. 2 ਸਮੂਏਲ Chapter 20
  6. ਹਿਜ਼ਕੀਏਲ Chapter 27
  7. ਲੇਵੀਆਂ Chapter 18
Share Your Love

Leave a Reply

Your email address will not be published. Required fields are marked *