Read ਕੂਚ Chapter 36 Online
Read ਕੂਚ Chapter 36 online from the Holy Bible. This chapter is part of the Book of ਕੂਚ in the Old Testament. Browse every verse with easy chapter navigation, continue to the next chapter, or explore the complete Book of ਕੂਚ and the Holy Bible online.
Choose a Chapter
ਕੂਚ 36
ਅਧਿਆਇ 36
1. ਬਸਲਏਲ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖ ਕੰਮ ਕਰਨ। ਯਹੋਵਾਹ ਨੇ ਉਨ੍ਹਾਂ ਨੂੰ ਬੁੱਧ ਅਤੇ ਸਮਝ ਦਿੱਤੀ ਕਿ ਓਹ ਜਾਣਨ ਭਈ ਪਵਿੱਤ੍ਰ ਅਸਥਾਨ ਦੀ ਉਪਾਸਨਾ ਦਾ ਸਾਰਾ ਕੰਮ ਯਹੋਵਾਹ ਦੇ ਸਾਰੇ ਹੁਕਮਾਂ ਅਨੁਸਾਰ ਕਿਵੇਂ ਕਰਨਾ ਹੈ।
2. ਫੇਰ ਮੂਸਾ ਨੇ ਬਸਲਏਲ ਅਰ ਆਹਾਲੀਆਬ ਅਰ ਸਾਰੇ ਬੁੱਧਵਾਨ ਮਨੁੱਖਾਂ ਨੂੰ ਜਿਨ੍ਹਾਂ ਦੇ ਮਨਾਂ ਵਿੱਚ ਯਹੋਵਾਹ ਨੇ ਬੁੱਧ ਦਿੱਤੀ ਸੀ ਸੱਦਿਆ ਅਰਥਾਤ ਸਾਰੇ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਭਈ ਓਹ ਨੇੜੇ ਆਕੇ ਏਹ ਕੰਮ ਕਰਨ।
3. ਉਨ੍ਹਾਂ ਨੇ ਮੂਸਾ ਦੇ ਅੱਗੋਂ ਸਾਰੀਆਂ ਭੇਟਾਂ ਨੂੰ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਪਵਿੱਤ੍ਰ ਅਸਥਾਨ ਦੀ ਉਪਾਸਨਾ ਦੇ ਕੰਮ ਨੂੰ ਪੂਰਾ ਕਰਨ ਲਈ ਲਿਆਦਾਂ ਸੀ ਲੈ ਲਿਆ ਪਰ ਓਹ ਉਹ ਦੇ ਕੋਲ ਹਰ ਸਵੇਰ ਨੂੰ ਖ਼ੁਸ਼ੀ ਦੀਆਂ ਭੇਟਾਂ ਵਾਫਰ ਲਿਆਉਂਦੇ ਰਹੇ।
4. ਤਾਂ ਸਾਰੇ ਬੁੱਧਵਾਨ ਜਿਹੜੇ ਪਵਿਤ੍ਰ ਅਸਥਾਨ ਦਾ ਸਾਰਾ ਕੰਮ ਕਰਦੇ ਸਨ ਆਪੋ ਆਪਣੇ ਕੰਮ ਤੋਂ ਜਿਹੜਾ ਓਹ ਕਰਦੇ ਸਨ ਆਏ।
5. ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ ਕਿ ਲੋਕ ਉਪਾਸਨਾ ਦੇ ਕੰਮ ਦੀ ਲੋੜ ਤੋਂ ਜਿਹ ਦਾ ਯਹੋਵਾਹ ਨੇ ਬਣਾਉਣ ਦਾ ਹੁਕਮ ਦਿੱਤਾ ਹੈ ਵਾਫਰ ਲਿਆਉਂਦੇ ਹਨ।
6. ਤਾਂ ਮੂਸਾ ਨੇ ਹੁਕਮ ਦਿੱਤਾ ਅਰ ਉਨ੍ਹਾਂ ਨੇ ਏਹ ਆਖ ਕੇ ਸਾਰੇ ਡੇਰੇ ਵਿੱਚ ਹੋਕਾ ਫਿਰਾਇਆ ਭਈ ਮਨੁੱਖ ਅਤੇ ਇਸਤਰੀਆਂ ਪਵਿੱਤ੍ਰ ਅਸਥਾਨ ਦੀ ਭੇਟਾਂ ਲਈ ਹੋਰ ਪਰਬੰਦ ਨਾ ਕਰਨ। ਸੋ ਲੋਕ ਲਿਆਉਣ ਤੋਂ ਹਟ ਗਏ।
7. ਕਿਉਂ ਜੋ ਉਸ ਸਾਰੇ ਕੰਮ ਦੇ ਬਣਾਉਣ ਲਈ ਮਸਾਲਾ ਬਹੁਤ ਸੀ ਸਗੋਂ ਵਾਫਰ ਵੀ ਸੀ।
8. ਤਾਂ ਉਨ੍ਹਾਂ ਸਾਰਿਆ ਬੁੱਧਵਾਨਾਂ ਨੇ ਜੇਹੜੇ ਏਹ ਕੰਮ ਕਰਦੇ ਸਨ ਡੇਹਰੇ ਦੇ ਦਸ ਪੜਦੇ ਉਣੀ ਹੋਈ ਮਹੀਨ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਏ। ਉਸ ਨੇ ਉਨ੍ਹਾਂ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।
9. ਹਰ ਇੱਕ ਪੜਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪੜਦੇ ਦੀ ਚੁੜਾਈ ਚਾਰ ਹੱਥ ਸੀ ਅਤੇ ਇੱਕੋ ਹੀ ਨਾਪ ਸਾਰਿਆਂ ਪੜਦਿਆਂ ਦਾ ਸੀ।
10. ਉਸ ਨੇ ਪੰਜ ਪੜਦੇ ਇੱਕ ਦੂਜੇ ਨਾਲ ਜੋੜੇ ਅਤੇ ਦੂਜੇ ਪੰਜ ਪੜਦੇ ਭੀ ਇੱਕ ਦੂਜੇ ਨਾਲ ਜੋੜੇ।
11. ਅਤੇ ਉਸ ਨੇ ਨੀਲੇ ਰੰਗ ਦੇ ਬੀੜੇ ਹਰ ਇੱਕ ਪੜਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਏ ਅਤੇ ਐਉਂ ਹੀ ਉਸ ਪੜਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਏ।
12. ਪੰਜਾਹ ਬੀੜੇ ਉਸ ਨੇ ਇੱਕ ਪੜਦੇ ਵਿੱਚ ਅਤੇ ਪੰਜਾਹ ਬੀੜੇ ਉਸ ਨੇ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਸੀ ਬਣਾਏ। ਓਹ ਬੀੜੇ ਇੱਕ ਦੂਜੇ ਦੇ ਆਹਮੋ ਸਾਹਮਣੇ ਸਨ।
13. ਅਤੇ ਉਸ ਨੇ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਆਂ ਅਰ ਪੜਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜਿਆ। ਐਉਂ ਡੇਹਰਾ ਇੱਕੋ ਹੀ ਸੀ।
14. ਅਤੇ ਉਸ ਨੇ ਪਸ਼ਮ ਦੇ ਪੜਦੇ ਡੇਹਰੇ ਦੇ ਉਪਰਲੇ ਤੰਬੂ ਲਈ ਬਣਾਏ ਅਰ ਉਸ ਨੇ ਓਹ ਗਿਆਰਾਂ ਪੜਦੇ ਬਣਾਏ।
15. ਹਰ ਇੱਕ ਪੜਦੇ ਦੀ ਲੰਬਾਈ ਤੀਹ ਹੱਥ ਅਰ ਹਰ ਇੱਕ ਪੜਦੇ ਦੀ ਚੁੜਾਈ ਚਾਰ ਹੱਥ ਅਰ ਏਹ ਗਿਆਰਾਂ ਪੜਦੇ ਇੱਕੋ ਨਾਪ ਦੇ ਸਨ।
16. ਉਸ ਨੇ ਪੰਜ ਪੜਦੇ ਵੱਖਰੇ ਜੋੜੇ ਅਰ ਛੇ ਪੜਦੇ ਵੱਖਰੇ।
17. ਉਸ ਨੇ ਪੰਜਾਹ ਬੀੜੇ ਉਸ ਪੜਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਸੀ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਸੰਜਾਫ਼ ਵਿੱਚ ਬਣਾਏ।
18. ਅਤੇ ਉਸ ਨੇ ਪੰਜਾਹ ਕੁੰਡੀਆਂ ਪਿੱਤਲ ਦੀਆਂ ਤੰਬੂ ਦੇ ਜੋੜਨ ਲਈ ਬਣਾਈਆਂ ਤਾਂ ਜੋ ਉਹ ਇੱਕੋ ਹੀ ਹੋ ਜਾਵੇ।
19. ਅਰ ਉਸ ਨੇ ਤੰਬੂ ਦਾ ਢੱਕਣ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਉਤਲਾ ਢਕਣ ਬੱਕਰਿਆਂ ਦੀਆਂ ਖੱਲਾਂ ਦਾ ਬਣਾਇਆ।।
20. ਉਸ ਨੇ ਸ਼ਿਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਹਰੇ ਲਈ ਬਣਾਏ।
21. ਹਰ ਫੱਟੇ ਦੀ ਲੰਬਾਈ ਦਸ ਹੱਥ ਅਰ ਹਰ ਫੱਟੇ ਦੀ ਚੁੜਾਈ ਡੂਢ ਹੱਥ ਸੀ।
22. ਅਰ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਸਨ। ਐਉਂ ਉਸ ਨੇ ਡੇਹਰੇ ਦੇ ਸਾਰੇ ਫੱਟੇ ਬਣਾਏ।
23. ਉਸ ਨੇ ਡੇਹਰੇ ਦੇ ਫੱਟੇ ਐਉਂ ਬਣਾਏ — ਬੀਹ ਫੱਟੇ ਦੱਖਣ ਦੇ ਪਾਸੇ ਵੱਲ ਲਈ।
24. ਅਤੇ ਉਸ ਨੇ ਚਾਂਦੀ ਦੀਆਂ ਚਾਲੀ ਚੀਥੀਆਂ ਉਨ੍ਹਾਂ ਬੀਹ ਫੱਟਿਆਂ ਦੇ ਹੇਠ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਉਨ੍ਹਾਂ ਦੀਆਂ ਦੋਹਾਂ ਚੂਲਾਂ ਲਈ ਬਣਾਈਆਂ ਅਤੇ ਦੂਜੇ ਫੱਟੇ ਲਈ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ।
25. ਅਤੇ ਡੇਹਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਬੀਹ ਫੱਟੇ ਬਣਾਏ।
26. ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲੀ ਚੀਥੀਆਂ ਅਰਥਾਤ ਹਰ ਫੱਟੇ ਹੇਠ ਦੋ ਚੀਥੀਆਂ।
27. ਅਤੇ ਡੇਹਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਵੱਲ ਉਸ ਨੇ ਛੇ ਫੱਟੇ ਬਣਾਏ।
28. ਉਸ ਨੇ ਦੋ ਫੱਟੇ ਡੇਹਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਏ।
29. ਓਹ ਹੇਠੋਂ ਦੋਹਰੇ ਸਨ ਅਤੇ ਓਹ ਏਸ ਪਰਕਾਰ ਆਪਣਿਆਂ ਸਿਰਿਆਂ ਤੀਕ ਇੱਕ ਕੜੇ ਨਾਲ ਸਾਬਤ ਰਹਿੰਦੇ ਸਨ। ਐਉਂ ਉਸ ਦੇ ਉਨ੍ਹਾਂ ਦੋਹਾਂ ਨੂੰ ਦੋਹਾਂ ਖੂੰਜਿਆਂ ਵਿੱਚ ਬਣਾਇਆ।
30. ਅਰ ਓਹ ਅੱਠ ਫੱਟੇ ਸਨ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਸਨ ਅਰਥਾਤ ਹਰ ਫੱਟੇ ਹੇਠ ਦੋ ਚੀਥੀਆਂ।
31. ਅਤੇ ਉਸ ਨੇ ਸ਼ਿਟੀਮ ਦੀ ਲੱਕੜੀ ਦੇ ਹੋੜੇ ਬਣਾਏ ਡੇਹਰੇ ਦੇ ਇੱਕ ਪਾਸੇ ਦਿਆਂ ਫੱਟਿਆਂ ਲਈ ਪੰਜ ਹੋੜੇ ਅਤੇ ਡੇਹਰੇ ਦੇ ਦੂਜੇ ਪਾਸੇ ਦਿਆਂ ਫੱਟਿਆਂ ਲਈ ਪੰਜ ਹੋੜੇ।
32. ਅਤੇ ਡੇਹਰੇ ਦੇ ਪਿਛਵਾੜੇ ਦੇ ਲਹਿਂਦੇ ਪਾਸੇ ਦਿਆਂ ਫੱਟਿਆਂ ਲਈ ਪੰਜ ਹੋੜੇ।
33. ਅਤੇ ਵਿੱਚਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਦੁਸਾਰ ਪਾਰ ਲੰਘਇਆ।
34. ਅਰ ਉਸ ਨੇ ਫੱਟਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਏ ਅਤੇ ਉਸ ਨੇ ਹੋੜਿਆਂ ਨੂੰ ਸੋਨੇ ਨਾਲ ਮੜ੍ਹਿਆ।
35. ਉਸ ਨੇ ਨੀਲੇ, ਬੈਂਗਣੀ ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪੜਦਾ ਬਣਾਇਆ। ਉਸ ਨੇ ਉਹ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।
36. ਉਸ ਨੇ ਸ਼ਿਟੀਮ ਦੀ ਲਕੜੀ ਦੀਆਂ ਚਾਰ ਥੰਮ੍ਹੀਆਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਸਨ ਅਰ ਉਸ ਨੇ ਚਾਂਦੀ ਦੀਆਂ ਚਾਰ ਚੀਥੀਆਂ ਉਨ੍ਹਾਂ ਲਈ ਢਾਲੀਆਂ।
37. ਅਰ ਉਸ ਨੇ ਤੰਬੂ ਦੇ ਦਰਵੱਜੇ ਲਈ ਇੱਕ ਓਟ ਨੀਲੇ ਬੈਂਗਣੀ ਕਿਰਮਚੀ ਰੰਗ ਦੀ ਮਹੀਨ ਉਣੇ ਹੋਏ ਕਤਾਨ ਦੀ ਬਣਾਈ।
38. ਉਸ ਨੇ ਪੰਜ ਥੰਮ੍ਹੀਆਂ ਉਹ ਦੇ ਲਈ ਕੁੰਡਿਆਂ ਸਣੇ ਬਣਾਈਆਂ ਅਤੇ ਉਨ੍ਹਾਂ ਦੇ ਸਿਰਿਆਂ ਅਤੇ ਕੜਿਆਂ ਨੂੰ ਸੋਨੇ ਨਾਲ ਮੜ੍ਹਿਆ ਅਰ ਉਨ੍ਹਾਂ ਦੀਆਂ ਪੰਜ ਚੀਥੀਆਂ ਪਿੱਤਲ ਦੀਆਂ ਸਨ।
About ਕੂਚ Chapter 36
Read ਕੂਚ Chapter 36 online from the Holy Bible. This chapter is part of the Book of ਕੂਚ in the Old Testament. Continue reading with the chapter navigation above or explore the complete book.
Book Information
Book: ਕੂਚ
Chapter: 36
Testament: Old Testament
How to Read this Chapter
Use the Previous and Next Chapter buttons to continue reading ਕੂਚ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਕੂਚ Chapter 36 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਕੂਚ Chapter 36?
ਕੂਚ Chapter 36 is part of the Book of ਕੂਚ in the Holy Bible.
Can I read this chapter online?
Yes. You can read the complete ਕੂਚ Chapter 36 online for free with easy chapter navigation.
More Chapters from ਕੂਚ
Explore More from ਪੁਰਾਣਾ ਨੇਮ
- ਬਿਵਸਥਾ ਸਾਰ Chapter 6
- 1 ਸਮੂਏਲ Chapter 28
- ਵਿਰਲਾਪ Chapter 4
- ਰੂਥ Chapter 2
- 2 ਰਾਜਿਆਂ Chapter 15
- 1 ਰਾਜਿਆਂ Chapter 4
- 1 ਇਤਹਾਸ Chapter 1