ਕੂਚ Chapter 7

For English

Read ਕੂਚ Chapter 7 Online

Read ਕੂਚ Chapter 7 online from the Holy Bible. This chapter is part of the Book of ਕੂਚ in the Old Testament. Browse every verse with easy chapter navigation, continue to the next chapter, or explore the complete Book of ਕੂਚ and the Holy Bible online.

Choose a Chapter

ਕੂਚ 7

ਅਧਿਆਇ 7

1. ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਜਿਹਾ ਠਹਿਰਾਇਆ ਹੈ ਅਤੇ ਤੇਰਾ ਭਰਾ ਹਾਰੂਨ ਤੇਰੇ ਲਈ ਨਬੀ ਹੋਵੇਗਾ।

2. ਤੂੰ ਓਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ ਕਰੀਂ ਅਰ ਤੇਰਾ ਭਰਾ ਹਾਰੂਨ ਫ਼ਿਰਊਨ ਨਾਲ ਗੱਲਾਂ ਕਰੇਗਾ ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਤੋਂ ਜਾਣ ਦੇਵੇ।

3. ਅਰ ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਰ ਆਪਣੇ ਨਿਸ਼ਾਨਾਂ ਅਰ ਅਚਰਜ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ।

4. ਪਰ ਫ਼ਿਰਊਨ ਤੁਹਾਡੀ ਨਹੀਂ ਸੁਣੇਗਾ ਅਰ ਮੈਂ ਆਪਣਾ ਹੱਥ ਮਿਸਰ ਉੱਤੇ ਪਾਵਾਂਗਾ ਅਤੇ ਆਪਣੀਆਂ ਸੈਨਾਂ ਅਰਥਾਤ ਆਪਣੀ ਪਰਜਾ ਇਸਰਾਏਲ ਨੂੰ ਵੱਡਿਆਂ ਨਿਆਵਾਂ ਨਾਲ ਮਿਸਰ ਦੇਸ ਤੋਂ ਬਾਹਰ ਲੈ ਆਵਾਂਗਾ।

5. ਤਾਂ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ ਜਦ ਮੈਂ ਮਿਸਰ ਉੱਤੇ ਆਪਣਾ ਹੱਥ ਪਸਾਰਾਂਗਾ ਅਰ ਇਸਰਾਏਲੀਆਂ ਨੂੰ ਉਨ੍ਹਾਂ ਵਿੱਚੋਂ ਕੱਢ ਲਿਆਵਾਂਗਾ।

6. ਤਾਂ ਮੂਸਾ ਅਤੇ ਹਾਰੁਨ ਨੇ ਓਵੇਂ ਕੀਤਾ। ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਓਵੇਂ ਹੀ ਕੀਤਾ।

7. ਅਤੇ ਜਿਸ ਵੇਲੇ ਉਨ੍ਹਾਂ ਦੋਹਾਂ ਨੇ ਫ਼ਿਰਊਨ ਨਾਲ ਗੱਲ ਕੀਤੀ ਮੂਸਾ ਅੱਸੀਆਂ ਵਰਿਹਾਂ ਦਾ ਅਰ ਹਾਰੂਨ ਤਿਰਾਸੀਆਂ ਵਰਿਹਾਂ ਦਾ ਸੀ।

8. ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਐਉਂ ਆਖਿਆ,

9. ਜਦ ਫ਼ਿਰਊਨ ਤੁਹਾਡੇ ਨਾਲ ਏਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ ਕੰਮ ਵਿਖਾਓ ਤਾਂ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣਾ ਢਾਂਗਾ ਲੈਕੇ ਫ਼ਿਰਊਨ ਅੱਗੇ ਸੁੱਟ ਦੇਹ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ।

10. ਸੋ ਮੂਸਾ ਅਤੇ ਹਾਰੂਨ ਫ਼ਰਊਨ ਕੋਲ ਗਏ ਅਰ ਓਵੇਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣਾ ਢਾਂਗਾ ਫ਼ਿਰਊਨ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੇ ਅੱਗੇ ਸੁੱਟਿਆ ਤਾਂ ਉਹ ਸਰਾਲ ਹੋ ਗਿਆ।

11. ਫੇਰ ਫ਼ਿਰਊਨ ਨੇ ਵੀ ਸਿਆਣਿਆਂ ਅਰ ਮੰਤ੍ਰੀਆਂ ਨੂੰ ਸੱਦਿਆ ਤਾਂ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਤਿਵੇਂ ਹੀ ਕੀਤਾ।

12. ਉਨ੍ਹਾਂ ਸਭਨਾਂ ਨੇ ਆਪਣੇ ਆਪਣੇ ਢਾਂਗੇ ਸੁੱਟੇ ਅਰ ਓਹ ਸਰਾਲਾਂ ਹੋ ਗਏ ਪਰ ਹਾਰੂਨ ਦਾ ਢਾਂਗਾ ਉਨ੍ਹਾਂ ਦੇ ਢਾਂਗਿਆਂ ਨੂੰ ਨਿਗਲ ਗਿਆ।

13. ਤਾਂ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਰ ਉਸ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਗੱਲ ਕੀਤੀ ਸੀ।

14. ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਦਾ ਮਨ ਭਾਰੀ ਹੋ ਗਿਆ ਹੈ ਜੋ ਉਹ ਲੋਕਾਂ ਨੂੰ ਨਹੀਂ ਜਾਣ ਦਿੰਦਾ।

15. ਤੂੰ ਸਵੇਰੇ ਫ਼ਿਰਊਨ ਕੋਲ ਚੱਲਿਆ ਜਾਹ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ। ਤੂੰ ਦਰਿਆ ਦੇ ਕੰਢੇ ਉਸ ਦੇ ਮਿਲਨ ਲਈ ਖੜਾ ਹੋ ਜਾਵੀਂ ਅਰ ਉਹ ਢਾਂਗਾ ਜਿਹੜਾ ਸੱਪ ਹੋ ਗਿਆ ਸੀ ਆਪਣੇ ਹੱਥ ਵਿੱਚ ਲਵੀਂ।

16. ਅਰ ਤੂੰ ਉਹ ਨੂੰ ਆਖੀਂ, ਯਹੋਵਾਹ ਇਬਰਾਨੀਆਂ ਦੇ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਏਹ ਫ਼ਰਮਾ ਕੇ ਘੱਲਿਆ ਹੈ ਭਈ ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਉਜਾੜ ਵਿੱਚ ਮੇਰੀ ਉਪਾਸਨਾ ਕਰੇ ਅਤੇ ਵੇਖ ਹੁਣ ਤੀਕ ਤੈਂ ਮੇਰੀ ਨਹੀਂ ਸੁਣੀ।

17. ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਤੂੰ ਇਸ ਤੋਂ ਜਾਣੇਂਗਾ ਕਿ ਮੈਂ ਯਹੋਵਾਹ ਹਾਂ, ਵੇਖ ਮੈਂ ਏਹ ਢਾਂਗਾ ਜਿਹੜਾ ਮੇਰੇ ਹੱਥ ਵਿੱਚ ਹੈ ਪਾਣੀਆਂ ਉੱਤੇ ਜਿਹੜੇ ਦਰਿਆ ਵਿੱਚ ਹਨ ਮਾਰਾਂਗਾ ਅਤੇ ਓਹ ਲਹੂ ਹੋ ਜਾਣਗੇ।

18. ਅਰ ਮੱਛੀਆਂ ਜਿਹੜੀਆਂ ਦਰਿਆ ਵਿੱਚ ਹਨ ਮਰ ਜਾਣਗੀਆਂ ਅਰ ਦਰਿਆ ਤੋਂ ਸੜਿਆਹਣ ਆਵੇਗੀ ਅਤੇ ਮਿਸਰੀ ਦਰਿਆ ਦੇ ਪਾਣੀ ਨੂੰ ਪੀਣ ਤੋਂ ਘਿਣ ਕਰਨਗੇ।

19. ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ ਆਪਣਾ ਢਾਂਗਾ ਲਏ ਅਰ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਤੇ ਅਰਥਾਤ ਉਨ੍ਹਾਂ ਦੀਆਂ ਨਹਿਰਾਂ ਉੱਤੇ ਉਨ੍ਹਾਂ ਦੇ ਦਰਿਆਵਾਂ ਉੱਤੇ ਅਰ ਉਨ੍ਹਾਂ ਦੇ ਤਲਾਬਾਂ ਉੱਤੇ ਅਰ ਉਨ੍ਹਾਂ ਦੇ ਪਾਣੀਆਂ ਦੇ ਸਾਰੇ ਜ਼ਖੀਰਿਆਂ ਉੱਤੇ ਪਸਾਰੇ ਤਾਂ ਜੋ ਓਹ ਲਹੂ ਹੋ ਜਾਣ ਅਤੇ ਸਾਰੇ ਮਿਸਰ ਦੇਸ ਵਿੱਚ ਲੱਕੜੀ ਅਰ ਪੱਥਰ ਦੇ ਭਾਂਡਿਆਂ ਵਿੱਚ ਲਹੂ ਹੋ ਜਾਵੇਗਾ।

20. ਤਾਂ ਮੂਸਾ ਅਰ ਹਾਰੂਨ ਨੇ ਉਵੇਂ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਤਾਂ ਉਸ ਢਾਂਗਾ ਉਤਾਹਾਂ ਚੁੱਕ ਕੇ ਫ਼ਿਰਊਨ ਦੀਆਂ ਅੱਖਾਂ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੀਆਂ ਅੱਖਾਂ ਦੇ ਅੱਗੇ ਦਰਿਆ ਦੇ ਪਾਣੀਆਂ ਉੱਤੇ ਮਾਰਿਆ ਤਾਂ ਸਾਰੇ ਪਾਣੀ ਜਿਹੜੇ ਦਰਿਆ ਵਿੱਚ ਸਨ ਲਹੂ ਬਣ ਗਏ।

21. ਅਤੇ ਮੱਛੀਆਂ ਜਿਹੜੀਆਂ ਦਰਿਆ ਵਿੱਚ ਸਨ ਮਰ ਗਈਆਂ ਅਰ ਦਰਿਆ ਤੋਂ ਸੜਿਆਹਣ ਆਈ ਅਰ ਮਿਸਰੀ ਦਰਿਆ ਦਾ ਪਾਣੀ ਪੀ ਨਾ ਸਕਦੇ ਸਨ ਅਰ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ।

22. ਮਿਸਰ ਦੇ ਜਾਦੂਗਰਾਂ ਨੇ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਓਵੇਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਉਨ੍ਹਾਂ ਦੀ ਨਾ ਸੁਣੀ ਜਿਵੇਂ ਯਹੋਵਾਹ ਨੇ ਫ਼ਰਮਾਇਆ ਸੀ।

23. ਤਾਂ ਫ਼ਿਰਊਨ ਮੁੜ ਕੇ ਆਪਣੇ ਮਹਿਲੀਂ ਜਾ ਵੜਿਆ ਅਰ ਏਸ ਗੱਲ ਉੱਤੇ ਵੀ ਆਪਣਾ ਮਨ ਨਾ ਧਰਿਆ।

24. ਤਾਂ ਸਾਰੇ ਮਿਸਰੀ ਦੇ ਆਲੇ ਦੁਆਲੇ ਪੀਣ ਦੇ ਪਾਣੀ ਲਈ ਪੁੱਟਣ ਲੱਗੇ ਕਿਉਂ ਜੋ ਓਹ ਦਰਿਆ ਦਾ ਪਾਣੀ ਨਾ ਪੀ ਸੱਕੇ।

25. ਅਰ ਸੱਤ ਦਿਨ ਪੂਰੇ ਹੋਏ ਉਸ ਦੇ ਪਿੱਛੋਂ ਕਿ ਯਹੋਵਾਹ ਨੇ ਦਰਿਆ ਨੂੰ ਮਾਰਿਆ।

About ਕੂਚ Chapter 7

Read ਕੂਚ Chapter 7 online from the Holy Bible. This chapter is part of the Book of ਕੂਚ in the Old Testament. Continue reading with the chapter navigation above or explore the complete book.

Book Information

Book: ਕੂਚ
Chapter: 7
Testament: Old Testament

How to Read this Chapter

Use the Previous and Next Chapter buttons to continue reading ਕੂਚ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਕੂਚ Chapter 7 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਕੂਚ Chapter 7?

ਕੂਚ Chapter 7 is part of the Book of ਕੂਚ in the Holy Bible.

Can I read this chapter online?

Yes. You can read the complete ਕੂਚ Chapter 7 online for free with easy chapter navigation.

More Chapters from ਕੂਚ

  1. ਕੂਚ Chapter 24
  2. ਕੂਚ Chapter 30
  3. ਕੂਚ Chapter 19
  4. ਕੂਚ Chapter 15
  5. ਕੂਚ Chapter 11
  6. ਕੂਚ Chapter 26
  7. ਕੂਚ Chapter 22

Explore More from ਪੁਰਾਣਾ ਨੇਮ

  1. ਯਸਾਯਾਹ Chapter 18
  2. 2 ਸਮੂਏਲ Chapter 2
  3. ਯਿਰਮਿਯਾਹ Chapter 52
  4. ਜ਼ਬੂਰ Chapter 124
  5. 1 ਸਮੂਏਲ Chapter 15
  6. ਅਸਤਰ Chapter 10
  7. ਅੱਯੂਬ Chapter 5

Related Chapters & Readings

  1. ਬਿਵਸਥਾ ਸਾਰ Chapter 22
  2. ਯਹੋਸ਼ੁਆ Chapter 16
  3. ਜ਼ਬੂਰ Chapter 118
  4. 2 ਇਤਹਾਸ Chapter 15
  5. ਬਿਵਸਥਾ ਸਾਰ Chapter 20
  6. ਯੂਹੰਨਾ Chapter 4
  7. ਅੱਯੂਬ Chapter 23
Share Your Love

Leave a Reply

Your email address will not be published. Required fields are marked *