Read ਗਿਣਤੀ Chapter 21 Online
Read ਗਿਣਤੀ Chapter 21 online from the Holy Bible. This chapter is part of the Book of ਗਿਣਤੀ in the Old Testament. Browse every verse with easy chapter navigation, continue to the next chapter, or explore the complete Book of ਗਿਣਤੀ and the Holy Bible online.
Choose a Chapter
ਗਿਣਤੀ 21
ਅਧਿਆਇ 21
1. ਅਰਾਦ ਦੇ ਕਨਾਨੀ ਰਾਜਾ ਨੇ ਜਿਹੜਾ ਦੱਖਣ ਵੱਲ ਰਹਿੰਦਾ ਸੀ ਸੁਣਿਆ ਕਿ ਇਸਰਾਏਲ ਅਥਾਰੀਮ ਦੇ ਰਾਹ ਥਾਣੀ ਆ ਰਿਹਾ ਹੈ ਤਾਂ ਉਹ ਇਸਰਾਏਲ ਨਾਲ ਲੜਾਈ ਛੇੜ ਬੈਠਾ ਅਤੇ ਉਨ੍ਹਾਂ ਵਿੱਚੋਂ ਕੁਝ ਬੰਧੂਏ ਬਣਾ ਲਏ।
2. ਤਾਂ ਇਸਰਾਏਲ ਨੇ ਯਹੋਵਾਹ ਅੱਗੇ ਸੁੱਖਣਾ ਸੁੱਖੀ ਅਤੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ ਮੁੱਚ ਮੇਰੇ ਹੱਥ ਵਿੱਚ ਦੇ ਦੇਵੇਂ ਤਾਂ ਮੈਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗਾ।
3. ਤਾਂ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਰ ਕਨਾਨੀਆਂ ਨੂੰ ਉਸ ਦੇ ਹਵਾਲੇ ਕਰ ਦਿੱਤਾ ਤਾਂ ਉਨ੍ਹਾਂ ਨੇ ਓਹਨਾਂ ਦਾ ਅਤੇ ਓਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਉਂ ਹਾਰਮਾਹ ਪੈ ਗਿਆ।
4. ਤਾਂ ਉਨ੍ਹਾਂ ਨੇ ਹੋਰ ਨਾਮੀ ਪਰਬਤ ਤੋਂ ਲਾਲ ਸਮੁੰਦਰ ਥਾਣੀ ਅਦੋਮ ਦੇਸ ਦੇ ਉਦਾਲਿਓਂ ਦੀ ਕੂਚ ਕੀਤਾ ਪਰ ਪਰਜਾ ਦੀ ਜਾਨ ਰਾਹ ਦੇ ਕਾਰਨ ਹੁੱਸ ਗਈ।
5. ਸੋ ਪਰਜਾ ਯਹੋਵਾਹ ਦੇ ਵਿਰੁੱਧ ਅਤੇ ਮੂਸਾ ਦੇ ਵਿਰੁੱਧ ਬੋਲੀ ਭਈ ਤੁਸੀਂ ਕਿਉਂ ਸਾਨੂੰ ਮਿਸਰ ਤੋਂ ਉਤਾਹਾਂ ਲੈ ਆਏ ਤਾਂ ਜੋ ਅਸੀਂ ਉਜਾੜ ਵਿੱਚ ਮਰੀਏ? ਏੱਥੇ ਨਾ ਰੋਟੀ ਹੈ, ਨਾ ਪਾਣੀ ਹੈ। ਸਾਡੀਆਂ ਜਾਨਾਂ ਏਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ।
6. ਤਾਂ ਯਹੋਵਾਹ ਨੇ ਪਰਜਾ ਵਿੱਚ ਅਗਨੀ ਸੱਪ ਘੱਲੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ ਤਾਂ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ।
7. ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸਾਂ ਪਾਪ ਕੀਤਾ ਜੋ ਅਸੀਂ ਤੇਰੇ ਵਿਰੁੱਧ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਥੋਂ ਏਹ ਸੱਪ ਮੋੜ ਲਵੇ। ਸੋ ਮੂਸਾ ਨੇ ਪਰਜਾ ਲਈ ਬੇਨਤੀ ਕੀਤੀ।
8. ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਲਈ ਇੱਕ ਅਗਨੀ ਸੱਪ ਬਣਾ ਕੇ ਉਹ ਨੂੰ ਇੱਕ ਡੰਡੇ ਉੱਤੇ ਰੱਖ ਦੇਹ ਤਾਂ ਐਉਂ ਹੋਵੇਗਾ ਕਿ ਜਿਹੜਾ ਡਸਿਆ ਜਾਵੇ ਉਹ ਨੂੰ ਵੇਖ ਕੇ ਜੀਉਂਦਾ ਰਹੇਗਾ।
9. ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ ਉਹ ਨੂੰ ਡੰਡੇ ਉੱਤੇ ਰੱਖਿਆ ਤਾਂ ਐਉਂ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡਸਦਾ ਸੀ ਤਾਂ ਓਹ ਪਿੱਤਲ ਦੇ ਸੱਪ ਵੱਲ ਨਿਗਾਹ ਕਰ ਦੇ ਜੀਉਂਦਾ ਰਹਿੰਦਾ ਸੀ।
10. ਫੇਰ ਇਸਰਾਏਲ ਨੇ ਕੂਚ ਕਰ ਕੇ ਓਬੋਥ ਵਿੱਚ ਡੇਰੇ ਲਾਏ।
11. ਫੇਰ ਓਬੋਥ ਤੋਂ ਕੂਚ ਕਰ ਕੇ ਈਯੇਅਬਾਰੀਮ ਦੀ ਉਸ ਉਜਾੜ ਵਿੱਚ ਜਿਹੜੀ ਮੋਆਬ ਦੇ ਸਾਹਮਣੇ ਚੜ੍ਹਦੇ ਪਾਸੇ ਹੈ ਡੇਰੇ ਲਾਏ।
12. ਉੱਥੋਂ ਕੂਚ ਕਰ ਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਕੀਤੇ।
13. ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਪਾਰ ਲਾਏ ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ।
14. ਏਸ ਲਈ ਯਹੋਵਾਹ ਦੇ ਜੰਗ ਨਾਮੇ ਵਿੱਚ ਲਿਖਿਆ ਹੈ, ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ,
15. ਅਤੇ ਵਾਦੀਆਂ ਦੀ ਢਾਲ, ਜਿਹੜੀ ਆਰ ਦੀ ਵੱਸੋਂ ਤੀਕ ਫੈਲੀ ਹੋਈ ਹੈ, ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ।
16. ਉੱਥੋਂ ਓਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਹ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।
17. ਤਦ ਇਸਰਾਏਲ ਨੇ ਏਹ ਗੀਤ ਗਾਇਆ,—ਹੇ ਖੂਹ, ਉੱਬਲ ਆ! ਉਸ ਲਈ ਗਾਓ,
18. ਉਹ ਖੂਹ ਜਿਹ ਨੂੰ ਸਰਦਾਰਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆਸਾ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!
19. ਓਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ।
20. ਅਤੇ ਬਾਮੋਥ ਤੋਂ ਉਸ ਢਾਬ ਨੂੰ ਜਿਹੜੀ ਮੋਆਬ ਦੇ ਮਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਥਲ ਉੱਤੇ ਪਲਮੀ ਹੋਈ ਹੈ।
21. ਤਾਂ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਹਲਕਾਰੇ ਘੱਲੇ।
22. ਕਿ ਤੁਸੀਂ ਮੈਨੂੰ ਆਪਣੇ ਦੇਸ ਵਿੱਚ ਦੀ ਲੰਘ ਜਾਣ ਦਿਓ। ਅਸੀਂ ਖੇਤ ਅਥਵਾ ਦਾਖ ਦੀ ਬਾੜੀ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਪਾਤਸ਼ਾਹੀ ਸੜਕ ਥਾਣੀ ਚੱਲਾਂਗੇ ਜਦ ਤਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
23. ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦੇ ਮਿਲਣ ਲਈ ਉਜਾੜ ਵਿੱਚ ਬਾਹਰ ਜਾ ਕੇ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ।
24. ਤਾਂ ਇਸਰਾਏਲ ਨੇ ਉਹ ਨੂੰ ਤੇਗ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯੱਬੋਕ ਤੀਕ ਅਰਥਾਤ ਅੰਮੋਨੀਆਂ ਤੀਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ।
25. ਅਤੇ ਇਸਰਾਏਲ ਨੇ ਏਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ।
26. ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੀਕ ਲੈ ਲਿਆ ਸੀ।
27. ਏਸ ਲਈ ਕਵੀ ਆਖਦੇ ਹਨ ਕਿ ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ,
28. ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਭਬੂਕਾ, ਮੋਆਬ ਦੇ ਆਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੀਆਂ ਉਚਿਆਈਆਂ ਦੇ ਮਾਲਕਾਂ ਨੂੰ।
29. ਹਾਏ ਤੈਨੂੰ, ਹੇ ਮੋਆਬ ! ਹੇ ਕਮੋਸ਼ ਦੇ ਪੂਜਕੋ, ਤੁਸੀਂ ਬਰਬਾਦ ਹੋਏ ! ਉਸ ਨੇ ਆਪਣੇ ਪੁੱਤ੍ਰਾਂ ਨੂੰ ਭਗੌੜਿਆਂ ਵਾਂਙੁ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਸੀਹੋਨ ਅਮੋਰੀਆਂ ਦੇ ਰਾਜੇ ਦੇ ਬੰਧਣ ਵਿੱਚ !
30. ਅਸਾਂ ਉਨ੍ਹਾਂ ਉੱਤੇ ਤੀਰ ਚਲਾਏ, ਹਸ਼ਬੋਨ ਦੀਬੋਨ ਤੀਕ ਬਰਬਾਦ ਹੋਇਆ, ਅਤੇ ਅਸਾਂ ਨੋਫ਼ਾਹ ਤੀਕ ਉਜਾੜ ਦਿੱਤਾ, ਜਿਹੜਾ ਮੇਦਬਾ ਤੀਕ ਫੈਲਿਆ ਹੋਇਆ ਹੈ।
31. ਐਉਂ ਇਸਰਾਏਲ ਅਮੋਰੀਆਂ ਦੀ ਧਰਤੀ ਵਿੱਚ ਵੱਸਿਆ।
32. ਫੇਰ ਮੂਸਾ ਨੇ ਯਾਜ਼ੇਰ ਦੀ ਖੋਜ ਕੱਢਣ ਲਈ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਕਾਬੂ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।
33. ਫੇਰ ਮੁੜ ਕੇ ਓਹ ਬਾਸ਼ਾਨ ਦੇ ਰਾਹ ਥਾਣੀ ਉਤਾਹਾਂ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਸ ਦੇ ਮਿਲਣ ਨੂੰ ਬਾਹਰ ਆਈ ਅਤੇ ਅਦਰਈ ਉੱਤੇ ਉਨ੍ਹਾਂ ਦੇ ਨਾਲ ਲੜੇ।
34. ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਰਈਅਤ ਨੂੰ ਅਤੇ ਉਸ ਦੀ ਧਰਤੀ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸ ਦੇ ਨਾਲ ਇਉਂ ਕਰੇਂਗਾ ਜਿਵੇਂ ਤੈਂ ਸੀਹੋਨ ਅਮੋਰੀਆਂ ਦੇ ਰਾਜੇ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ।
35. ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤ੍ਰਾਂ ਨੂੰ ਅਤੇ ਉਸ ਦੀ ਸਾਰੀ ਰਈਅਤ ਨੂੰ ਇਉਂ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ।
About ਗਿਣਤੀ Chapter 21
Read ਗਿਣਤੀ Chapter 21 online from the Holy Bible. This chapter is part of the Book of ਗਿਣਤੀ in the Old Testament. Continue reading with the chapter navigation above or explore the complete book.
Book Information
Book: ਗਿਣਤੀ
Chapter: 21
Testament: Old Testament
How to Read this Chapter
Use the Previous and Next Chapter buttons to continue reading ਗਿਣਤੀ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਗਿਣਤੀ Chapter 21 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਗਿਣਤੀ Chapter 21?
ਗਿਣਤੀ Chapter 21 is part of the Book of ਗਿਣਤੀ in the Holy Bible.
Can I read this chapter online?
Yes. You can read the complete ਗਿਣਤੀ Chapter 21 online for free with easy chapter navigation.