Read ਗਿਣਤੀ Chapter 27 Online
Read ਗਿਣਤੀ Chapter 27 online from the Holy Bible. This chapter is part of the Book of ਗਿਣਤੀ in the Old Testament. Browse every verse with easy chapter navigation, continue to the next chapter, or explore the complete Book of ਗਿਣਤੀ and the Holy Bible online.
Choose a Chapter
ਗਿਣਤੀ 27
ਅਧਿਆਇ 27
1. ਯੂਸਫ਼ ਦੇ ਪੁੱਤ੍ਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦਾ ਪੁੱਤ੍ਰ ਗਿਲਆਦ ਦਾ ਪੋਤਾ ਮਕੀਰ ਦਾ ਪੜੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਉਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਉਂ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ ਸਨ।
2. ਅਤੇ ਮੂਸਾ ਦੇ ਅੱਗੇ, ਅਲਆਜ਼ਾਰ ਜਾਜਕ ਦੇ ਅੱਗੇ ਅਤੇ ਪਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵੱਜੇ ਵਿੱਚ ਖਲੋ ਕੇ ਆਖਿਆ,
3. ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚੋਂ ਨਹੀਂ ਸੀ ਜਿਹੜੇ ਕੋਹਰ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਆਕੀ ਹੋ ਗਏ ਸਨ। ਉਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸ ਦੇ ਪੁੱਤ੍ਰ ਨਹੀਂ ਸਨ।
4. ਸਾਡੇ ਪਿਤਾ ਦਾ ਨਾਉਂ ਉਸ ਦੇ ਟੱਬਰ ਵਿੱਚੋਂ ਪੁੱਤ੍ਰ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੀ ਭਰਾਵਾਂ ਨਾਲ ਮਿਲਖ ਦਿਓ।
5. ਤਾਂ ਮੂਸਾ ਉਨ੍ਹਾਂ ਦੇ ਨਿਆਉਂ ਨੂੰ ਯਹੋਵਾਹ ਅੱਗੇ ਲੈ ਗਿਆ ।
6. ਤਾਂ ਯਹੋਵਾਹ ਮੂਸਾ ਨੂੰ ਬੋਲਿਆ,
7. ਸਲਾਫ਼ਹਾਦ ਦੀਆਂ ਧੀਆਂ ਠੀਕ ਬੋਲਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਨਾਲ ਜਰੂਰ ਮਿਲਕੱਯਤ ਦੇਹ ਅਰਥਾਤ ਉਨ੍ਹਾਂ ਤੀਕ ਉਨ੍ਹਾਂ ਦੇ ਪਿਤਾ ਦੀ ਮਿਲਖ ਪਹੁੰਚਾ ਦੇਹ।
8. ਤੂੰ ਇਸਰਾਏਲੀਆਂ ਨੂੰ ਬੋਲ ਕਿ ਜੋ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤ੍ਰ ਨਾ ਹੋਵੇ ਤਾਂ ਉਸ ਦੀ ਮਿਲਖ ਉਸ ਦੀ ਧੀ ਤੀਕ ਪਹੁੰਚਾਓ।
9. ਜੇ ਉਸ ਦੀ ਧੀ ਨਾ ਹੋਵੇ ਤਾਂ ਤੁਸੀਂ ਉਸ ਦੀ ਮਿਲਖ ਉਸ ਦੇ ਭਰਾਵਾਂ ਨੂੰ ਦਿਓ।
10. ਜੇ ਉਸ ਦਾ ਭਰਾ ਨਾ ਹੋਵੇ ਤਾਂ ਤੁਸੀਂ ਉਸ ਦੀ ਮਿਲਖ ਉਸ ਦੇ ਪਿਤਾ ਦੇ ਭਰਾਵਾਂ ਨੂੰ ਦਿਓ।
11. ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਉਸ ਦੀ ਮਿਲਖ ਉਸ ਦੇ ਨੇੜਦਾਰਾਂ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਓਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਏਹ ਇਸਰਾਏਲੀਆਂ ਲਈ ਨਿਆਉਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
12. ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਏਸ ਅਬਾਰੀਮ ਨਾਮੀ ਪਹਾੜ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ।
13. ਜਦ ਉਹ ਨੂੰ ਵੇਖ ਲਿਆ ਤਾਂ ਤੂੰ ਵੀ ਆਪਣੇ ਲੋਕਾਂ ਵਿੱਚ ਜਾ ਰਲੇਂਗਾ ਜਿਵੇਂ ਹਾਰੂਨ ਤੇਰਾ ਭਰਾ ਜਾ ਰਲਿਆ ਹੈ।
14. ਏਸ ਲਈ ਕੇ ਤੁਸਾਂ ਮੇਰੇ ਹੁਕਮਾਂ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਆਕੀ ਹੋ ਗਈ ਅਤੇ ਤੁਸਾਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤ੍ਰ ਨਾ ਠਹਿਰਾਇਆ। ਓਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿੱਚ ਕਾਦੇਸ਼ ਦੇ ਕੋਲ ਸੀ।
15. ਫੇਰ ਮੂਸਾ ਨੇ ਯਹੋਵਾਹ ਨਾਲ ਗੱਲ ਕੀਤੀ ।
16. ਕਿ ਯਹੋਵਾਹ ਜਿਹੜਾ ਸਾਰੇ ਸਰੀਰਾਂ ਦੀਆਂ ਆਤਮਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ।
17. ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਙ ਨਾ ਹੋਵੇ ਜਿਨ੍ਹਾਂ ਦਾ ਪਾਲੀ ਨਹੀਂ।
18. ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਰਦ ਹੈ ਜਿਹ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਧਰ।
19. ਫੇਰ ਤੂੰ ਉਹ ਨੂੰ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜਾ ਕਰ ਕੇ ਉਨ੍ਹਾਂ ਦੇ ਵੇਖਦਿਆਂ ਤੇ ਉਹ ਨੂੰ ਇਖ਼ਤਿਆਰ ਦੇਹ।
20. ਅਤੇ ਤੂੰ ਉਸ ਉੱਤੇ ਆਪਣੀ ਪਦਵੀ ਤੋਂ ਦੇਹ ਤਾਂ ਜੋ ਇਸਰਾਏਲ ਦੀ ਸਾਰੀ ਮੰਡਲੀ ਉਸ ਦੀ ਸੁਣੇ।
21. ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫੈਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਨਾਲੇ ਸਾਰੇ ਇਸਰਾਏਲੀ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ।
22. ਸੋ ਮੂਸਾ ਨੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜਾ ਕੀਤਾ।
23. ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ।
About ਗਿਣਤੀ Chapter 27
Read ਗਿਣਤੀ Chapter 27 online from the Holy Bible. This chapter is part of the Book of ਗਿਣਤੀ in the Old Testament. Continue reading with the chapter navigation above or explore the complete book.
Book Information
Book: ਗਿਣਤੀ
Chapter: 27
Testament: Old Testament
How to Read this Chapter
Use the Previous and Next Chapter buttons to continue reading ਗਿਣਤੀ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਗਿਣਤੀ Chapter 27 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਗਿਣਤੀ Chapter 27?
ਗਿਣਤੀ Chapter 27 is part of the Book of ਗਿਣਤੀ in the Holy Bible.
Can I read this chapter online?
Yes. You can read the complete ਗਿਣਤੀ Chapter 27 online for free with easy chapter navigation.