Read ਗਿਣਤੀ Chapter 4 Online
Read ਗਿਣਤੀ Chapter 4 online from the Holy Bible. This chapter is part of the Book of ਗਿਣਤੀ in the Old Testament. Browse every verse with easy chapter navigation, continue to the next chapter, or explore the complete Book of ਗਿਣਤੀ and the Holy Bible online.
Choose a Chapter
ਗਿਣਤੀ 4
ਅਧਿਆਇ 4
1. ਯਹੋਵਾਹ ਮੂਸਾ ਅਰ ਹਾਰੂਨ ਨੂੰ ਬੋਲਿਆ,
2. ਲੇਵੀਆਂ ਦੇ ਵਿੱਚੋਂ ਕਹਾਥੀਆਂ ਦੀ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣਤੀ ਕਰੋ।
3. ਤੀਹ ਵਰਿਹਾਂ ਤੋਂ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸੇਵਾ ਕਰਨ ਜੋਗ ਹੋਣ ਓਹ ਮੰਡਲੀ ਦੇ ਤੰਬੂ ਦੀ ਟਹੀਲ ਸੇਵਾ ਕਰਨ।
4. ਕਹਾਥੀਆਂ ਦੀ ਸੇਵਾ ਮੰਡਲੀ ਦੇ ਤੰਬੂ ਵਿੱਚ ਅੱਤ ਪਵਿੱਤ੍ਰ ਚੀਜ਼ਾ ਵਿਖੇ ਏਹ ਹੈ—।
5. ਹਾਰੂਨ ਅਰ ਉਸ ਦੇ ਪੁੱਤ੍ਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਓਟ ਦਾ ਪੜਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ।
6. ਨਾਲੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਉਸ ਉੱਤੇ ਰੱਖਣ ਅਰ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਰ ਉਸ ਦੀਆਂ ਚੋਬਾਂ ਪਾਉਣ।
7. ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ ਅਰ ਕੌਲੀਆਂ ਅਰ ਗੜਵੇ ਅਰ ਪੀਣ ਦੀਆਂ ਭੇਟਾਂ ਦੇ ਅਰਘੇ ਰੱਖਣ ਅਤੇ ਹਮੇਸ਼ਗੀ ਦੀ ਰੋਟੀ ਉਸ ਉੱਤੇ ਪਈ ਰਹੇ।
8. ਉਨ੍ਹਾਂ ਦੇ ਉੱਤੇ ਕਿਰਮਚੀ ਕੱਪੜੇ ਵਿਛਾਉਣ ਅਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਨਾਲ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ।
9. ਫੇਰ ਉਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ, ਉਸ ਦੇ ਗੁਲ ਤਰਾਸ਼, ਉਸ ਦੇ ਗੁਲ ਦਾਨ ਅਤੇ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਓਹ ਉਸ ਦੀ ਸੇਵਾ ਕਰਦੇ ਹਨ।
10. ਤਾਂ ਉਸ ਦੇ ਸਾਰੇ ਸਾਮਾਨ ਸਣੇ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਵਿੱਚ ਰੱਖਣ ਅਤੇ ਓਹ ਉਸ ਨੂੰ ਚੋਬਾਂ ਉੱਤੇ ਧਰਨ।
11. ਸੋਨੇ ਦੀ ਜਗਵੇਦੀ ਉੱਤੇ ਨੀਲਾਂ ਕੱਪੜਾ ਵਿਛਾਉਣ ਅਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਵਿੱਚ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ।
12. ਫੇਰ ਓਹ ਉਪਾਸਨਾ ਦੀ ਸੇਵਾ ਦੇ ਸਾਰੇ ਭਾਂਡੇ ਜਿਨ੍ਹਾਂ ਨਾਲ ਉਸ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਕਰਦੇ ਹਨ ਲੈ ਕੇ ਨੀਲੇ ਕੱਪੜੇ ਵਿੱਚ ਪਾਉਣ ਅਤੇ ਉਨ੍ਹਾਂ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਵਿੱਚ ਕੱਜਣ ਅਰ ਉਨ੍ਹਾਂ ਨੂੰ ਚੋਬਾਂ ਉੱਤੇ ਰੱਖਣ।
13. ਤਾਂ ਓਹ ਜਗਵੇਦੀ ਦੀ ਸੁਆਹ ਕੱਢ ਕੇ ਉਸ ਉੱਤੇ ਬੈਂਗਣੀ ਕੱਪੜਾ ਵਿਛਾਉਣ।
14. ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿਨ੍ਹਾਂ ਨਾਲ ਓਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਤ੍ਰਿਸੂਲੀਆਂ, ਕੜਛੇ, ਬਾਟੀਆਂ ਅਰ ਜਗਵੇਦੀ ਦਾ ਸਾਰਾ ਸਾਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ।
15. ਜਦ ਹਾਰੂਨ ਅਰ ਉਸ ਦੇ ਪੁੱਤ੍ਰ ਪਵਿੱਤ੍ਰ ਅਸਥਾਨ ਅਤੇ ਉਸ ਦੇ ਸਾਰੇ ਸਾਮਾਨ ਦੇ ਕੱਜਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਓਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਓਹ ਕਿਸੇ ਪਵਿੱਤ੍ਰ ਵਸਤ ਨੂੰ ਨਾ ਛੋਹਣ ਮਤੇ ਓਹ ਮਰ ਜਾਣ! ਮੰਡਲੀ ਦੇ ਤ
16. ਹਾਰੂਨ ਜਾਜਕ ਦੇ ਪੁੱਤ੍ਰ ਅਲਆਜ਼ਾਰ ਦੀ ਏਹ ਜੁੰਮੇਵਾਰੀ ਹੈ ਕਿ ਚਾਨਣੇ ਦਾ ਤੇਲ, ਸੁਗੰਧੀ ਧੂਪ, ਹਮੇਸ਼ਗੀ ਦੀ ਮੇਦੇ ਦੀ ਭੇਟ ਅਰ ਮਸਹਾ ਕਰਨ ਦਾ ਤੇਲ ਅਰਥਾਤ ਸਾਰੇ ਡੇਹਰੇ ਦੀ ਅਤੇ ਜੋ ਕੁਝ ਉਸ ਵਿੱਚ ਹੈ ਨਾਲੇ ਪਵਿੱਤ੍ਰ ਅਸਥਾਨ ਅਤੇ ਉਸ ਦੇ ਸਾਮਾਨ ਦੀ ਵੇਖ ਭਾਲ ਕਰੇ।
17. ਫੇਰ ਯਹੋਵਾਹ ਮੂਸਾ ਅਰ ਹਾਰੂਨ ਨੂੰ ਬੋਲਿਆ,
18. ਤੁਸੀਂ ਕਹਾਥੀਆਂ ਦਿਆਂ ਟੱਬਰਾਂ ਦਿਆਂ ਗੋਤਾਂ ਨੂੰ ਲੇਵੀਆਂ ਦੇ ਵਿੱਚੋਂ ਨਾਸ ਨਾ ਹੋਣ ਦੇਣਾ।
19. ਪਰ ਤੁਸੀਂ ਉਨ੍ਹਾਂ ਲਈ ਏਹ ਕਰੋ ਤਾਂ ਜੋ ਓਹ ਜੀਉਣ ਅਰ ਨਾ ਮਰਨ। ਜਦ ਓਹ ਅੱਤ ਪਵਿੱਤ੍ਰ ਚੀਜ਼ਾਂ ਕੋਲ ਜਾਣ ਤਾਂ ਹਾਰੂਨ ਅਰ ਉਸ ਦੇ ਪੁੱਤ੍ਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਸ ਦਾ ਭਾਰ ਠਹਿਰਾਉਣ।
20. ਓਹ ਇੱਕ ਪਲ ਲਈ ਵੀ ਅੰਦਰ ਜਾ ਕੇ ਪਵਿੱਤ੍ਰ ਅਸਥਾਨ ਨੂੰ ਨਾ ਵੇਖਣ ਮਤੇ ਓਹ ਮਰ ਜਾਣ!
21. ਯਹੋਵਾਹ ਮੂਸਾ ਨੂੰ ਬੋਲਿਆ,
22. ਗੇਰਸ਼ੋਨੀਆਂ ਦੀ ਵੀ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਤੇ ਟੱਬਰਾਂ ਅਨੁਸਾਰ ਗਿਣਤੀ ਕਰ।
23. ਤੀਹ ਵਹਿਰਾਂ ਤੋਂ ਉੱਪਰ ਪੰਜਾਹ ਵਹਿਰਾਂ ਤੀਕ ਤੂੰ ਉਨ੍ਹਾਂ ਨੂੰ ਗਿਣ, ਓਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਜੋਗ ਹੋਣ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹੀਲ ਸੇਵਾ ਕਰਨ।
24. ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਅਰਥਾਤ ਭਾਰ ਚੁੱਕਣ ਦੀ ਟਹਿਲ ਸੇਵਾ ਏਹ ਹੈ,—।
25. ਓਹ ਡੇਹਰੇ ਦੇ ਪੜਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵੱਜੇ ਦੀ ਓਟ।
26. ਅਤੇ ਹਾਤੇ ਦੀਆਂ ਕਨਾਤਾਂ ਅਤੇ ਹਾਤੇ ਦੇ ਫਾਟਕ ਦੇ ਦਰਵੱਜੇ ਦੀ ਓਟ ਜਿਹੜੀ ਡੇਹਰੇ ਅਰ ਜਗਵੇਦੀ ਦੇ ਕੋਲ ਆਲੇ ਦੁਆਲੇ ਹੈ ਅਤੇ ਉਨ੍ਹਾਂ ਦੀਆਂ ਲਾਸਾਂ ਅਰ ਉਨ੍ਹਾਂ ਦੀ ਸੇਵਾ ਦਾ ਸਾਰਾ ਸਮਾਨ ਅਰ ਸਭ ਕੁਝ ਜੋ ਉਨ੍ਹਾਂ ਲਈ ਕਰਨਾ ਹੋਵੇ ਸੋ ਏਹ ਟਹਿਲ ਸੇਵਾ ਕਰਨ।
27. ਹਾਰੂਨ ਅਰ ਉਸ ਦੇ ਪੁੱਤ੍ਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ। ਇਉਂ ਤੁਸੀਂ ਉਨ੍ਹਾਂ ਉੱਤੇ ਉਨ੍ਹਾਂ ਦੇ ਸਾਰੇ ਭਾਰਾ ਦੀ ਜੁੰਮੇਵਾਰੀ ਠਹਿਰਾਓ।
28. ਮੰਡਲੀ ਦੇ ਤੰਬੂ ਵਿੱਚ ਏਹ ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਹੋਵੇਗੀ ਅਤੇ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਇਖ਼ਤਿਆਰ ਵਿੱਚ ਉਨ੍ਹਾਂ ਦੀ ਵੇਖ ਭਾਲ ਹੋਵੇਗੀ।
29. ਮਰਾਰੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣਨਾ।
30. ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਤੂੰ ਓਹਨਾ ਨੂੰ ਗਿਣ, ਓਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਜੋਗ ਹੋਣ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
31. ਭਾਰਾਂ ਲਈ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਜੁੰਮੇਵਾਰੀ ਏਹ ਹੈ,— ਡੇਹਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ।
32. ਅਤੇ ਹਾਤੇ ਦੇ ਆਲੇ ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਲਾਸਾਂ, ਉਨ੍ਹਾਂ ਦਾ ਸਾਰਾ ਸਾਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀ ਨਾਮਾਂ ਪਰਤੀ ਸਾਮਾਨ ਚੁੱਕਣ ਦੀ ਜੁੰਮੇਵਾਰੀ ਉਨ੍ਹਾਂ ਦੀ ਠਹਿਰਾਓ।
33. ਏਹ ਮਰਾਰੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਟਹਿਲ ਸੇਵਾ ਅਨੁਸਾਰ ਹੋਵੇ ਅਤੇ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਹੱਥ ਵਿੱਚ ਹੋਵੇ।
34. ਫੇਰ ਮੂਸਾ ਅਰ ਹਾਰੂਨ ਅਰ ਮੰਡਲੀ ਦੇ ਪਰਧਾਨਾ ਨੇ ਕਹਾਥੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣਿਆਂ।
35. ਤੀਹ ਵਹਿਰਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸੇਵਾ ਕਰਨ ਜੋਗ ਹੋਣ ਓਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।
36. ਓਹ ਉਨ੍ਹਾਂ ਦੇ ਟੱਬਰਾਂ ਅਨੁਸਾਰ ਜਿਹੜੇ ਗਿਣੇ ਗਏ ਦੋ ਹਜ਼ਾਰ ਸੱਤ ਸੌ ਪੰਜਾਹ ਸਨ।
37. ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਟਹਿਲ ਸੇਵਾ ਕਰਦੇ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆਂ।
38. ਗੇਰਸ਼ੋਨੀ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ।
39. ਤੀਹ ਵਹਿਰਾਂ ਤੋਂ ਉੱਪਰ ਪੰਜਾਹ ਵਹਿਰਾਂ ਤੀਕ ਸਾਰੇ ਜਿਹੜੇ ਸੇਵਾ ਕਰਨ ਜੋਗ ਹੋਣ ਕਿ ਓਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।
40. ਅਤੇ ਓਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਦੋ ਹਜ਼ਾਰ ਛੇ ਸੌ ਤੀਹ ਸਨ।
41. ਗੇਰਸ਼ੋਨੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ ਜਿਨ੍ਹਾਂ ਨੂੰ ਮੂਸਾ ਅਰ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਗਿਣਿਆਂ।
42. ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ।
43. ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਸੇਵਾ ਕਰਨ ਜੋਗ ਹੋਣ ਭਈ ਓਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।
44. ਓਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣੇ ਗਏ ਤਿੰਨ ਹਜ਼ਾਰ ਦੋ ਸੌ ਸਨ।
45. ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਜਿਨ੍ਹਾਂ ਨੂੰ ਮੂਸਾ ਅਰ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀ ਗਿਣਿਆਂ।
46. ਸਾਰੇ ਲੇਵੀ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ ਅਰ ਹਾਰੂਨ ਅਰ ਇਸਰਾਏਲ ਦੇ ਪਰਧਾਨਾਂ ਨੇ ਗਿਣਿਆਂ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ।
47. ਤੀਹ ਵਰਿਹਾਂ ਤੋਂ ਉੱਪਰ ਪੰਜਾਹ ਵਰਿਹਾਂ ਤੀਕ ਸਾਰੇ ਜਿਹੜੇ ਟਹਿਲ ਸੇਵਾ ਕਰਨ ਅਰ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ,
48. ਏਹ ਗਿਣੇ ਗਏ ਅਤੇ ਅੱਠ ਹਜ਼ਾਰ ਪੰਜ ਸੌ ਅੱਸੀ ਸਨ।
49. ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀ ਓਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਰ ਭਾਰ ਅਨੁਸਾਰ। ਇਉਂ ਓਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
About ਗਿਣਤੀ Chapter 4
Read ਗਿਣਤੀ Chapter 4 online from the Holy Bible. This chapter is part of the Book of ਗਿਣਤੀ in the Old Testament. Continue reading with the chapter navigation above or explore the complete book.
Book Information
Book: ਗਿਣਤੀ
Chapter: 4
Testament: Old Testament
How to Read this Chapter
Use the Previous and Next Chapter buttons to continue reading ਗਿਣਤੀ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਗਿਣਤੀ Chapter 4 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਗਿਣਤੀ Chapter 4?
ਗਿਣਤੀ Chapter 4 is part of the Book of ਗਿਣਤੀ in the Holy Bible.
Can I read this chapter online?
Yes. You can read the complete ਗਿਣਤੀ Chapter 4 online for free with easy chapter navigation.
More Chapters from ਗਿਣਤੀ
- ਗਿਣਤੀ Chapter 5
- ਗਿਣਤੀ Chapter 33
- ਗਿਣਤੀ Chapter 3
- ਗਿਣਤੀ Chapter 36
- ਗਿਣਤੀ Chapter 10
- ਗਿਣਤੀ Chapter 35
- ਗਿਣਤੀ Chapter 32
Explore More from ਪੁਰਾਣਾ ਨੇਮ
- ਉਤਪਤ Chapter 38
- ਯਸਾਯਾਹ Chapter 30
- ਜ਼ਬੂਰ Chapter 47
- ਗਿਣਤੀ Chapter 31
- ਉਤਪਤ Chapter 41
- ਨਹਮਯਾਹ Chapter 11
- ਜ਼ਬੂਰ Chapter 28