ਜ਼ਕਰਯਾਹ Chapter 14

For English

Read ਜ਼ਕਰਯਾਹ Chapter 14 Online

Read ਜ਼ਕਰਯਾਹ Chapter 14 online from the Holy Bible. This chapter is part of the Book of ਜ਼ਕਰਯਾਹ in the Old Testament. Browse every verse with easy chapter navigation, continue to the next chapter, or explore the complete Book of ਜ਼ਕਰਯਾਹ and the Holy Bible online.

Choose a Chapter

ਜ਼ਕਰਯਾਹ 14

ਅਧਿਆਇ 14

1. ਵੇਖ ਯਹੋਵਾਹ ਦੇ ਨਿਆਂ ਦਾ ਖਾਸ ਦਿਨ ਹੈ ਅਤੇ ਜਿਹੜਾ ਲੁੱਟ ਦਾ ਖਜ਼ਾਨਾ ਤੇਰੇ ਪਾਸ ਹੈ, ਤੇਰੇ ਸ਼ਹਿਰ ਵਿਚ ਵੰਡਿਆ ਜਾਵੇਗਾ।

2. ਮੈਂ ਸਾਰੇ ਰਾਜਾਂ ਨੂੰ ਕੌਮਾਂ ਨੂੰ ਯਰੂਸ਼ਲਮ ਦੇ ਵਿਰੁੱਧ ਲੜਨ ਲਈ ਇਕਠਿਆਂ ਕਰਾਂਗਾ। ਉਹ ਸ਼ਹਿਰ ਤੇ ਕਬਜ਼ਾ ਕਰਕੇ ਉਸਦੇ ਸਾਰੇ ਘਰ ਤਬਾਹ ਕਰ ਦੇਣਗੇ। ਔਰਤਾਂ ਨਾਲ ਜ਼ਬਰ ਜਨਾਹ ਹੋਵੇਗਾ ਅਤੇ ਅੱਧੀ ਕੌਮ ਬੰਦੀ ਬਣਾ ਲਿਤ੍ਤੀ ਜਾਵੇਗੀ। ਪਰ ਬਾਕੀ ਦੇ ਲੋਕ ਸ਼ਹਿਰ ਵਿੱਚੋਂ ਬਾਹਰ ਨਾ ਲਿਜਾਏ ਜਾਣਗੇ।

3. ਫ਼ਿਰ ਯਹੋਵਾਹ ਉਨ੍ਹਾਂ ਕੌਮਾਂ ਨਾਲ ਯੁੱਧ ਕਰਨ ਲਈ ਨਿਕਲੇਗਾ। ਇਹ ਅਸਲ ਲੜਾਈ ਹੋਵੇਗੀ।

4. ਉਸ ਵਕਤ, ਉਹ ਯਰੂਸ਼ਲਮ ਦੀ ਪੂਰਬੀ ਪਹਾੜੀ, ਜੈਤੂਨਾਂ ਦੇ ਪਰਬਤਾਂ ਉੱਪਰ ਖੜਾ ਹੋਵੇਗਾ ਅਤੇ ਪਰਬਤ ਵਿਚਕਾਰੋ ਪਾਟ ਜਾਵੇਗਾ। ਉਸਦਾ ਇੱਕ ਭਾਗ ਉੱਤਰ ਵੱਲ ਤੇ ਦੂਜਾ ਦੱਖਣ ਵੱਲ ਖਿਸਕ ਜਾਵੇਗਾ ਤੇ ਓਥੇ ਪੂਰਬ ਤੋਂ ਪੱਛਮ ਤੱਕ ਦੋ ਹਿਸਿਆਂ ਵਿੱਚ ਇੱਕ ਵੱਡੀ ਵਾਦੀ ਹੋਵੇਗੀ।

5. ਉਸ ਵਕਤ, ਤੁਸੀਂ ਮੇਰੇ ਪਹਾੜ ਦੀ ਵਾਦੀ ਵਿੱਚੋਂ ਨਸ੍ਸਣ ਦੀ ਕੋਸ਼ਿਸ਼ ਕਰੋਂਗੇ ਕਿਉਂ ਕਿ ਉਹ ਵਾਦੀ ਤੁਹਾਡੇ ਉੱਪਰ ਬੰਦ ਹੋ ਜਾਵੇਗੀ। ਤੁਸੀਂ ਨਸ੍ਸੋਗੇ ਜਿਵੇਂ ਯਹੂਦਾਹ ਦੇ ਰਾਜੇ ਉਜ਼ੀਯਾਹ ਦੇ ਸਮੇਂ ਵਿੱਚ ਭੂਚਾਲ ਆਉਣ ਤੇ ਨਸ੍ਸੇ ਸੀ। ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਉਸ ਦੇ ਪਵਿੱਤਰ ਮਨੁੱਖ ਉਸਦੇ ਸੰਗ ਹੋਣਗੇ।

6. ਉਹ ਬੜਾ ਮਹੱਤਵਪੂਰਣ ਦਿਨ ਹੋਵੇਗਾ। ਉਸ ਖਾਸ ਦਿਨ ਨਾ ਕੋਈ ਰੌਸ਼ਨੀ, ਨਾ ਠਂਡ ਅਤੇ ਨਾ ਹੀ ਧੁੰਦ ਹੋਵੇਗੀ। ਇਹ ਤਾਂ ਯਹੋਵਾਹ ਹੀ ਜਾਣੇ ਕਿ ਕਿਵੇਂ, ਪਰ ਉਸ ਦਿਨ, ਨਾ ਦਿਨ ਹੋਵੇਗਾ ਤੇ ਨਾ ਰਾਤ ਅਤੇ ਜਿਵੇਂ ਅਕਸਰ ਸ਼ਾਮ ਵੇਲੇ ਹਨੇਰਾ ਛਾਉਂਦਾ ਹੈ ਉਸ ਵਕਤ ਵੀ ਹਨੇਰੇ ਦੀ ਬਜਾਇ ਰੌਸ਼ਨੀ ਰਹੇਗੀ।

8. ਉਸ ਵਕਤ, ਯਰੂਸ਼ਲਮ ਵਿੱਚ ਲਗਾਤਾਰ ਤਾਜ਼ਾ ਪਾਣੀ ਬਹੇਗਾ। ਝਰਨਾ ਫੁੱਟ ਕੇ ਬਿਖਰ ਜਾਵੇਗਾ। ਉਸ ਦਾ ਕੁਝ ਹਿੱਸਾ ਡੈਡ ਸੀ ਵੱਲ ਅਤੇ ਕੁਝ ਹਿੱਸਾ ਮੈਡੀਟੇ੍ਰਨੀਅਨ ਸਮੁੰਦਰ ਵੱਲ ਨੂੰ ਵਹੇਗਾ। ਪਾਣੀ ਗਰਮੀਆਂ ਦੌਰਾਨ ਅਤੇ ਸਰਦੀਆਂ ਦੌਰਾਨ ਵੀ ਵਗਦਾ ਰਹੇਗਾ।

9. ਉਸ ਵੇਲੇ ਯਹੋਵਾਹ ਹੀ ਸਾਰੀ ਦੁਨੀਆਂ ਦਾ ਪਾਤਸ਼ਾਹ ਹੋਵੇਗਾ। ਉਸ ਦਿਨ ਯਹੋਵਾਹ ਇੱਕ ਹੀ ਹੋਵੇਗਾ ਤੇ ਇੱਕ ਹੀ ਉਸਦਾ ਨਾਉਂ।

10. ਉਸ ਵਕਤ, ਯਰੂਸ਼ਲਮ ਦੁਆਲੇ ਦਾ ਸਾਰਾ ਇਲਾਕਾ ਨੇਜੇਵ ਵਿੱਚ ਗਬਾ ਤੋਂ ਰਿਂਮੋਨ ਤੀਕ ਅਗਬਾਹ ਦੇ ਉਜਾੜ ਵਾਂਗ ਹੋ ਜਾਵੇਗਾ। ਪਰ ਯਰੂਸ਼ਲਮ ਬਹੁਤ ਉੱਚਾ ਚੁਕਿਆ ਜਾਵੇਗਾ। ਇਹ ਬਿਨਯਾਮੀਨ ਦੇ ਫ਼ਾਟਕ ਤੋਂ ਪਹਿਲੇ ਫ਼ਾਟਕ (ਨੁਕਰ ਦੇ ਫ਼ਾਟਕ ) ਤੀਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੀਕ ਫ਼ਿਰ ਤੋਂ ਉਸਾਰਿਆ ਜਾਵੇਗਾ।

11. ਲੋਕ ਯਰੂਸ਼ਲਮ ਚ ਵਸ ਜਾਣਗੇ। ਉੱਥੇ ਉਨ੍ਹਾਂ ਦਾ ਨਾਸ ਕਰਨ ਲਈ ਕੋਈ ਵੈਰੀ ਨਹੀਂ ਆਵੇਗਾ। ਤਦ ਯਰੂਸ਼ਲਮ ਸੁਰਖਿਆਤ੍ਤ ਹੋਵੇਗਾ।

12. ਪਰ ਯਹੋਵਾਹ ਉਨ੍ਹਾਂ ਕੌਮਾਂ ਨੂੰ ਦੰਡ ਦੇਵੇਗਾ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਲੜੀਆਂ। ਉਹ ਉਨ੍ਹਾਂ ਦੇ ਖਿਲਾਫ਼ ਭਿਆਨਕ ਬਿਮਾਰੀ ਭੇਜੇਗਾ। ਉਨ੍ਹਾਂ ਦੇ ਜਿਉਂਦੇ ਜੀਅ ਉਨ੍ਹਾਂ ਦੀ ਚਮੜੀ ਗਲ-ਸੜ ਜਾਵੇਗੀ। ਉਨ੍ਹਾਂ ਦੀਆਂ ਅੱਖਾਂ, ਅੱਖਾਂ ਦੀਆਂ ਪੁਤਲੀਆਂ ਅੰਦਰ ਹੀ ਸੜ ਜਾਣਗੀਆਂ ਅਤੇ ਉਨ੍ਹਾਂ ਦੀ ਜੀਭ ਉਨ੍ਹਾਂ ਦੇ ਮੂੰਹ ਚ ਪਈ ਗਲ ਜਾਵੇਗੀ।

13. ਦੁਸ਼ਮਣ ਦੇ ਡਿਹਰੇ ਤੇ ਭਿਆਨਕ ਬਿਮਾਰੀ ਆਵੇਗੀ ਅਤੇ ਉਨ੍ਹਾਂ ਦੇ ਘੋੜਿਆਂ, ਖਚ੍ਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸ਼ੂਆਂ ਨੂੰ ਇਹ ਬਿਮਾਰੀ ਘੇਰੇਗੀ।ਉਸ ਦਿਨ ਯਹੋਵਾਹ ਦੇ ਵੱਲੋਂ ਉਨ੍ਹਾਂ ਵਿੱਚ ਵੱਡੀ ਹਲਚਲ ਹੋਵੇਗੀ ਉਹ ਆਪੋ-ਆਪਣੇ ਗੁਆਂਢੀ ਦਾ ਹੱਥ ਫ਼ੜਨਗੇ ਅਤੇ ਉਨ੍ਹਾਂ ਦੇ ਹੱਥ ਆਪਣੇ ਗੁਆਂਢੀਆਂ ਦੇ ਵਿਰੁੱਧ ਉੱਠਣਗੇ। ਇਥੋਂ ਤੀਕ ਕਿ ਯਹੂਦਾਹ ਯਰੂਸ਼ਲਮ ਦਾ ਵਿਰੋਧ ਕਰੇਗਾ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇਕੱਠਾ ਕੀਤਾ ਜਾਵੇਗਾ ਜਿਸ ਵਿੱਚ ਢੇਰ ਸਾਰਾ ਸੋਨਾ-ਚਾਂਦੀ ਅਤੇ ਵਸਤਰ ਹੋਣਗੇ।

16. ਕੁਝ ਲੋਕ ਜੋ ਯਰੂਸ਼ਲਮ ਨਾਲ ਲੜਨ ਆਏ ਉਨ੍ਹਾਂ ਵਿੱਚੋਂ ਕੁਝ ਬਚੇ ਰਹਿਣਗੇ ਅਤੇ ਉਹ ਹਰ ਸਾਲ ਪਾਤਸ਼ਾਹ, ਸਰਬ ਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਇਆ ਕਰਣਗੇ। ਅਤੇ ਉਹ ਹਰ ਵਰ੍ਹੇ ਡੇਰ੍ਹਿਆਂ ਦਾ ਪਰਬ ਮਨਾਉਣ ਆਇਆ ਕਰਣਗੇ।

17. ਅਤੇ ਜੇਕਰ ਉਹ ਲੋਕ ਇਵੇਂ ਨਾ ਕਰਨਗੇ ਤਾਂ ਯਹੋਵਾਹ ਸਰਬ ਸ਼ਕਤੀਮਾਨ ਉਨ੍ਹਾਂ ਦੇ ਥਾਵਾਂ ਤੇ ਸੋਕਾ ਪਾ ਦੇਵੇਗਾ।

18. ਜੇਕਰ ਮਿਸਰ ਦੇ ਘਰਾਣੇ ਵਿੱਚੋਂ ਡੇਰਿਆਂ ਦੇ ਪਰਬ ਤੇ ਕੋਈ ਮਨੁੱਖ ਹਰ ਸਾਲ ਨਾ ਜਾਵੇਗਾ ਤਾਂ ਯਹੋਵਾਹ ਵੈਰੀਆਂ ਦੀਆਂ ਕੌਮਾਂ ਵਾਂਗ ਉਨ੍ਹਾਂ ਉੱਪਰ ਵੀ ਭਿਆਨਕ ਬੀਮਾਰੀ ਲਿਆਵੇਗਾ।

19. ਉਹ ਮਿਸਰ ਲਈ ਸਜ਼ਾ ਹੋਵੇਗੀ ਅਤੇ ਬਾਕੀ ਉਨ੍ਹਾਂ ਲੋਕਾਂ ਲਈ ਵੀ ਜਿਹੜੇ ਡੇਰਿਆਂ ਦੇ ਪਰਬ ਨੂੰ ਮਨਾਉਣ ਨਹੀਂ ਜਾਣਗੇ।

20. ਉਸ ਵੇਲੇ, ਹਰ ਵਸਤੂ ਪਰਮੇਸ਼ੁਰ ਦੀ ਹੋਵੇਗੀ। ਇਥੋਂ ਤੀਕ ਕਿ ਉਨ੍ਹਾਂ ਘੋੜਿਆਂ ਦੀਆਂ ਘੰਟੀਆਂ ਉੱਪਰ ਵੀ ਇਹ ਲਿਖਿਆ ਹੋਵੇਗਾ, "ਯਹੋਵਾਹ ਲਈ ਪਵਿੱਤਰ।" ਯਹੋਵਾਹ ਦੇ ਮੰਦਰ ਦੀਆਂ ਦੇਗਾਂ ਉਨ੍ਹਾਂ ਕਟੋਰਿਆਂ ਵਾਂਗ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।

21. ਅਸਲ ਵਿੱਚ, ਯਰੂਸ਼ਲਮ ਅਤੇ ਯਹੂਦਾਹ ਦੀ ਹਰ ਦੇਗ ਉੱਪਰ ਇਹ ਤਖਤੀ ਹੋਵੇਗੀ, ਯਹੋਵਾਹ ਸਰਬ ਸ਼ਕਤੀਮਾਨ ਲਈ ਪਵਿੱਤਰ। ਸਾਰੇ ਬਲੀਆਂ ਚੜਾਉਣ ਵਾਲੇ ਆਉਣਗੇ ਅਤੇ ਉਨ੍ਹਾਂ ਦੇਗਾਂ ਨੂੰ ਲੈਕੇ ਉਨ੍ਹਾਂ ਵਿੱਚ ਉਹ ਆਪਣਾ ਖਾਸ ਭੋਜਨ9 ਪਕਾਉਣਗੇ।ਉਸ ਵੇਲੇ ਕੋਈ ਵੀ ਵਪਾਰੀ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਵਿੱਚ ਕੋਈ ਖਰੀਦ ਵੇਚ ਨਾ ਕਰੇਗਾ।

About ਜ਼ਕਰਯਾਹ Chapter 14

Read ਜ਼ਕਰਯਾਹ Chapter 14 online from the Holy Bible. This chapter is part of the Book of ਜ਼ਕਰਯਾਹ in the Old Testament. Continue reading with the chapter navigation above or explore the complete book.

Book Information

Book: ਜ਼ਕਰਯਾਹ
Chapter: 14
Testament: Old Testament

How to Read this Chapter

Use the Previous and Next Chapter buttons to continue reading ਜ਼ਕਰਯਾਹ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਕਰਯਾਹ Chapter 14 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਕਰਯਾਹ Chapter 14?

ਜ਼ਕਰਯਾਹ Chapter 14 is part of the Book of ਜ਼ਕਰਯਾਹ in the Holy Bible.

Can I read this chapter online?

Yes. You can read the complete ਜ਼ਕਰਯਾਹ Chapter 14 online for free with easy chapter navigation.

More Chapters from ਜ਼ਕਰਯਾਹ

  1. ਜ਼ਕਰਯਾਹ Chapter 3
  2. ਜ਼ਕਰਯਾਹ Chapter 12
  3. ਜ਼ਕਰਯਾਹ Chapter 5
  4. ਜ਼ਕਰਯਾਹ Chapter 7
  5. ਜ਼ਕਰਯਾਹ Chapter 1
  6. ਜ਼ਕਰਯਾਹ Chapter 11
  7. ਜ਼ਕਰਯਾਹ Chapter 8

Explore More from ਪੁਰਾਣਾ ਨੇਮ

  1. ਜ਼ਬੂਰ Chapter 46
  2. 1 ਸਮੂਏਲ Chapter 18
  3. ਅਸਤਰ Chapter 7
  4. ਅੱਯੂਬ Chapter 10
  5. 2 ਇਤਹਾਸ Chapter 19
  6. 2 ਰਾਜਿਆਂ Chapter 25
  7. ਕਹਾਉਤਾਂ Chapter 30

Related Chapters & Readings

  1. ਗਿਣਤੀ Chapter 24
  2. ਜ਼ਬੂਰ Chapter 17
  3. ਇਬਰਾਨੀਆਂ Chapter 1
  4. ਰੋਮੀਆਂ Chapter 12
  5. ਪਰਕਾਸ਼ ਦੀ ਪੋਥੀ Chapter 5
  6. ਯਸਾਯਾਹ Chapter 44
  7. 1 ਇਤਹਾਸ Chapter 19
Share Your Love

Leave a Reply

Your email address will not be published. Required fields are marked *