ਜ਼ਬੂਰ Chapter 107

For English

Read ਜ਼ਬੂਰ Chapter 107 Online

Read ਜ਼ਬੂਰ Chapter 107 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 107

ਅਧਿਆਇ 107

1. ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!

2. ਯਹੋਵਾਹ ਦੇ ਛੁਡਾਏ ਹੋਏ ਏਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ।

3. ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਚੜ੍ਹਦਿਓਂ, ਲਹਿੰਦਿਓਂ, ਉੱਤਰੋਂ ਤੇ ਦੱਖਣੋਂ।

4. ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ।

5. ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।

6. ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ।

7. ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਭਈ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚੱਲੇ ਜਾਣ।

8. ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!

9. ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।

10. ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁਖ ਤੇ ਲੋਹੇ ਨਾਲ ਜਕੜੇ ਹੋਏ ਸਨ,

11. ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੀ ਸਲਾਹ ਨੂੰ ਤੁੱਛ ਜਾਤਾ,

12. ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ,

13. ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ।

14. ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ।

15. ਕਾਸ਼ ਕਿ ਓਹ ਯੋਹਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!

16. ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ ਟੋਟੇ ਕਰ ਦਿੱਤੇ।

17. ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁਖ ਭੋਗਦੇ ਹਨ,

18. ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਅੱਪੜਦੇ ਹਨ।

19. ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ।

20. ਉਹ ਆਪਣਾ ਬਚਨ ਘੱਲ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।

21. ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!

22. ਓਹ ਧੰਨਵਾਦ ਦੇ ਬਲੀਦਾਨ ਚੜ੍ਹਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।

23. ਜਿਹੜੇ ਜਹਾਜ਼ਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ,

24. ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੁੰਘਿਆਈ ਵਿੱਚ ਵੇਖਦੇ ਹਨ।

25. ਉਹ ਹੁਕਮ ਦੇ ਕੇ ਤੁਫ਼ਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ।

26. ਓਹ ਅਕਾਸ਼ ਤੀਕੁਰ ਚੜ੍ਹ ਜਾਂਦੇ, ਓਹ ਡੁੰਘਾਣ ਵਿੱਚ ਆ ਪੈਂਦੇ ਹਨ, ਉਨ੍ਹਾਂ ਦਾ ਜੀ ਦੁਖ ਦੇ ਕਾਰਨ ਢਲ ਜਾਂਦਾ ਹੈ,

27. ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਙੁ ਡਿੱਗਦੇ ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।

28. ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ।

29. ਓਹ ਤੁਫ਼ਾਨ ਨੂੰ ਥਮ੍ਹਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।

30. ਤਾਂ ਓਹ ਉਸ ਦੇ ਥਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪੁਚਾ ਦਿੰਦਾ ਹੈ।

31. ਕਾਸ਼ ਕਿ ਓਹ ਯਹੋਵਾਹ ਲਈ ਉਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ!

32. ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।

33. ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,

34. ਉਸ ਦੇ ਵਾਸੀਆਂ ਦੀ ਬੁਰਿਆਈ ਦੇ ਕਾਰਨ ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।

35. ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ,

36. ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਭਈ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ,

37. ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ।

38. ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ।

39. ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ।

40. ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।

41. ਪਰ ਉਹ ਕੰਗਾਲ ਨੂੰ ਦੁਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਸ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ।

42. ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ।

43. ਜੋ ਕੋਈ ਬੁੱਧਵਾਨ ਹੈ ਉਹ ਏਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ।

About ਜ਼ਬੂਰ Chapter 107

Read ਜ਼ਬੂਰ Chapter 107 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 107
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 107 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 107?

ਜ਼ਬੂਰ Chapter 107 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 107 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 3
  3. ਜ਼ਬੂਰ Chapter 42
  4. ਜ਼ਬੂਰ Chapter 127
  5. ਜ਼ਬੂਰ Chapter 111
  6. ਜ਼ਬੂਰ Chapter 83
  7. ਜ਼ਬੂਰ Chapter 73

Explore More from ਪੁਰਾਣਾ ਨੇਮ

  1. ਹਿਜ਼ਕੀਏਲ Chapter 8
  2. ਜ਼ਬੂਰ Chapter 59
  3. ਮਲਾਕੀ Chapter 1
  4. 1 ਰਾਜਿਆਂ Chapter 13
  5. ਅੱਯੂਬ Chapter 15
  6. ਗਿਣਤੀ Chapter 12
  7. ਹਿਜ਼ਕੀਏਲ Chapter 22

Related Chapters & Readings

  1. ਕਹਾਉਤਾਂ Chapter 15
  2. ਉਤਪਤ Chapter 34
  3. ਕੂਚ Chapter 33
  4. ਪਰਕਾਸ਼ ਦੀ ਪੋਥੀ Chapter 12
  5. ਜ਼ਬੂਰ Chapter 135
  6. ਰੋਮੀਆਂ Chapter 3
  7. ਪਰਕਾਸ਼ ਦੀ ਪੋਥੀ Chapter 5
Share Your Love

Leave a Reply

Your email address will not be published. Required fields are marked *