Read ਜ਼ਬੂਰ Chapter 119 Online
Read ਜ਼ਬੂਰ Chapter 119 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 119
ਅਧਿਆਇ 119
1. ਧੰਨ ਓਹ ਹਨ ਜਿਹੜੇ ਪਰਮ ਚਾਲ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਉੱਤ ਚੱਲਦੇ ਹਨ!
2. ਧੰਨ ਓਹ ਹਨ ਜਿਹੜੇ ਉਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਮਨੋਂ ਤਨੋਂ ਉਹ ਨੂੰ ਭਾਲਦੇ ਹਨ!
3. ਓਹ ਤਾਂ ਬਦੀ ਨਹੀਂ ਕਰਦੇ, ਓਹ ਉਸ ਦੇ ਰਾਹਾਂ ਵਿੱਚ ਚੱਲਦੇ ਹਨ।
4. ਤੈਂ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਭਈ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਨਾ ਕਰੀਏ।
5. ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਨਾ ਕਰਨ ਲਈ ਪੱਕੀ ਹੋਵੇ!
6. ਜਦ ਮੈਂ ਤੇਰੇ ਸਾਰੇ ਹੁਕਮਾਂ ਉੱਤੇ ਗੌਹ ਕਰਾਂਗਾ, ਤਦ ਮੈਂ ਲੱਜਿਆਵਾਨ ਨਾ ਹੋਵਾਂਗਾ।
7. ਜਦ ਮੈਂ ਤੇਰਿਆਂ ਸੱਚਿਆਂ ਨਿਆਵਾਂ ਨੂੰ ਸਿੱਖ ਲਵਾਂਗਾ, ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ।
8. ਮੈਂ ਤੇਰੀਆਂ ਬਿਧੀਆਂ ਦੀ ਪਾਲਨਾ ਕਰਾਂਗਾ, ਤੂੰ ਮੈਨੂੰ ਮੂਲੋਂ ਹੀ ਤਿਆਗ ਨਾ ਦੇਹ!।
9. ਜੁਆਨ ਕਿਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
10. ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇਹ!
11. ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ।
12. ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
13. ਮੈਂ ਆਪਣੇ ਬੁੱਲ੍ਹਾਂ ਨਾਲ ਤੇਰੇ ਮੂੰਹ ਦੇ ਸਾਰੇ ਨਿਆਵਾਂ ਦਾ ਨਿਰਨਾ ਕੀਤਾ।
14. ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ, ਜਿਵੇਂ ਸਾਰੀ ਦੌਲਤ ਉੱਤੇ।
15. ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ, ਅਤੇ ਤੇਰੇ ਮਾਰਗਾਂ ਉੱਤੇ ਗੌਹ ਕਰਾਂਗਾ।
16. ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਾਰਾਂਗਾ।
17. ਆਪਣੇ ਸੇਵਕ ਉੱਤੇ ਉਪਕਾਰ ਕਰ ਭਈ ਮੈਂ ਜੀਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਨਾ ਕਰਾਂ।
18. ਮੇਰੀਆਂ ਅੱਖਾਂ ਖੋਲ੍ਹ, ਭਈ ਮੈਂ ਤੇਰੀ ਬਿਵਸਥਾ ਦੀਆਂ ਅਚਰਜ ਗੱਲਾਂ ਨੂੰ ਵੇਖਾਂ!
19. ਮੈਂ ਧਰਤੀ ਉੱਤੇ ਪਰਦੇਸੀ ਹਾਂ, ਆਪਣੇ ਹੁਕਮ ਮੈਥੋਂ ਗੁਪਤ ਨਾ ਰੱਖ।
20. ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਵਾਂ ਦੀ ਤਾਂਘ ਵਿੱਚ ਟੁੱਟਦੀ ਹੈ।
21. ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ, ਜਿਹੜੇ ਤੇਰੇ ਹੁਕਮਾਂ ਤੋਂ ਭੁੱਲੇ ਫਿਰਦੇ ਹਨ।
22. ਮੇਰੇ ਉੱਤੋਂ ਨਿੰਦਿਆ ਤੇ ਨਫ਼ਰਤ ਰੇਹੜ ਦੇਹ, ਕਿਉਂ ਜੋ ਮੈਂ ਤੇਰੀਆਂ ਸਾਖੀਆਂ ਨੂੰ ਸੰਭਾਲਿਆ ਹੈ!
23. ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ, ਪਰ ਤੇਰਾ ਸੇਵਕ ਤੇਰੀਆਂ ਬਿਧੀਆਂ ਵਿੱਚ ਲੀਨ ਰਹੇਗਾ।
24. ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ।
25. ਮੇਰੀ ਜਾਨ ਖਾਕ ਵਿੱਚ ਰਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਜਿਵਾਲ!
26. ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੈਂ ਮੈਨੂੰ ਉੱਤਰ ਦਿੱਤਾ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
27. ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ ਕੰਮਾਂ ਉੱਤੇ ਧਿਆਨ ਲਾਵਾਂਗਾ।
28. ਮੇਰੀ ਜਾਨ ਉਦਾਸੀ ਦੇ ਕਾਰਨ ਢਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਦ੍ਰਿੜ੍ਹ ਕਰ!
29. ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖ਼ਸ਼ ਦੇਹ!
30. ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ, ਮੈਂ ਤੇਰਿਆਂ ਨਿਆਵਾਂ ਨੂੰ ਆਪਣੇ ਸਨਮੁਖ ਰੱਖਿਆ।
31. ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ, ਹੇ ਯਹੋਵਾਹ, ਮੈਨੂੰ ਲੱਜਿਆਵਾਨ ਨਾ ਕਰ!
32. ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈਂ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਵਾਂਗਾ!।
33. ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੀਕ ਉਹ ਨੂੰ ਸੰਭਾਲੀ ਰੱਖਾਂਗਾ।
34. ਮੈਨੂੰ ਸਮਝ ਦੇਹ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਨਾ ਕਰਾਂਗਾ।
35. ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!
36. ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,—
37. ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇਹ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
38. ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈ ਮੰਨਣ ਵਾਲਿਆਂ ਦੇ ਲਈ ਹੈ।
39. ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇਹ, ਤੇਰੇ ਨਿਆਉਂ ਭਲੇ ਹਨ!
40. ਵੇਖ, ਮੈਂ ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!।
41. ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
42. ਤਾਂ ਮੈਂ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
43. ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਵਾਂ ਉੱਤੇ ਮੇਰੀ ਆਸ ਹੈ,
44. ਤਾਂ ਮੈਂ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੀਕ ਪਾਲਨਾ ਕਰਾਂਗਾ,
45. ਅਤੇ ਮੈਂ ਖੁਲ੍ਹਮਖੁਲ੍ਹਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
46. ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
47. ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
48. ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।
49. ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੈਂ ਮੈਨੂੰ ਆਸ ਦੁਆਈ ਹੈ!
50. ਏਹੀ ਮੇਰੇ ਦੁਖ ਵਿੱਚ ਮੇਰੀ ਤਸੱਲੀ ਹੈ, ਭਈ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
51. ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁਖ ਨਾ ਹੋਇਆ।
52. ਹੇ ਯਹੋਵਾਹ, ਮੈਂ ਤੇਰੇ ਪਰਾਚੀਨ ਨਿਆਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।
53. ਮੇਰਾ ਗੁੱਸਾ ਭਖ ਉੱਠਿਆ ਹੈ, ਭਈ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
54. ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
55. ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਨਾ ਕੀਤੀ।
56. ਇਹ ਮੈਨੂੰ ਏਸ ਲਈ ਹੋਇਆ, ਭਈ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।
57. ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਨਾ ਕਰਾਂਗਾ।
58. ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ!
59. ਮੈਂ ਆਪਣੇ ਚਾਲ ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
60. ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਭਈ ਤੇਰੇ ਹੁਕਮਾਂ ਦੀ ਪਾਲਨਾ ਕਰਾਂ।
61. ਦੁਸ਼ਟਾਂ ਦੇ ਬੰਨ੍ਹਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।
62. ਤੇਰੇ ਧਰਮ ਦਿਆਂ ਨਿਆਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
63. ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈ ਰੱਖਦੇ ਹਨ, ਅਤੇ ਤੇਰੇ ਫ਼ਰਾਮਾਨਾਂ ਦੀ ਪਾਲਨਾ ਕਰਦੇ ਹਨ।
64. ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!।
65. ਆਪਣੇ ਸੇਵਕ ਨਾਲ ਤੈਂ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ।
66. ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।
67. ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸਾਂ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਨਾ ਕਰਦਾ ਹਾਂ।
68. ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।
69. ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।
70. ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
71. ਮੇਰੇ ਲਈ ਭਲਾ ਹੈ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।
72. ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਾਂ ਤੋਂ ਚੰਗੀ ਹੈ!।
73. ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇਹ ਭਈ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।
74. ਜਿਹੜੇ ਤੇਰਾ ਭੈ ਮੰਨਦੇ ਹਨ ਓਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।
75. ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਉਂ ਧਰਮ ਦੇ ਹਨ, ਸੋ ਤੈਂ ਵਫ਼ਾਦਾਰੀ ਨਾਲ ਮੈਨੂੰ ਦੁਖ ਦਿੱਤਾ।
76. ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।
77. ਤੇਰੀਆਂ ਦਿਆਲਗੀਆਂ ਮੈਨੂੰ ਮਿਲ ਜਾਣ ਭਈ ਮੈਂ ਜੀਉਂਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!
78. ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।
79. ਤੇਰੇ ਭੈ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਓਹ ਜੋ ਤੇਰੀਆਂ ਸਾਖੀਆਂ ਨੂੰ ਜਾਣਦੇ ਹਨ।
80. ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ, ਭਈ ਮੈਂ ਲੱਜਿਆਵਾਨ ਨਾ ਹੋਵਾਂ!।
81. ਮੈਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
82. ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ?
83. ਮੈਂ ਤਾਂ ਧੂੰਏਂ ਵਿੱਚ ਦੀ ਮਸ਼ਕ ਵਾਂਙੁ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
84. ਤੇਰੇ ਸੇਵਕ ਦੇ ਦਿਨ ਕਿੰਨੇਕੁ ਹਨ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਉਂ ਕਰੇਂਗਾ?
85. ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।
86. ਤੇਰੇ ਸਾਰੇ ਹੁਕਮ ਸੱਚੇ ਹਨ, ਓਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
87. ਓਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
88. ਆਪਣੀ ਦਯਾ ਦੇ ਅਨੁਸਾਰ ਮੈਨੂੰ ਜੀਉਂਦਾ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਨਾ ਕਰਾਂਗਾ।
89. ਹੇ ਯਹੋਵਾਹ, ਸਦਾ ਤੀਕ ਤੇਰਾ ਬਚਨ ਅਕਾਸ਼ ਉੱਤੇ ਇਸਥਿਰ ਹੈ!
90. ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੈਂ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
91. ਓਹ ਤੇਰੇ ਨਿਆਵਾਂ ਅਨੁਸਾਰ ਅੱਜ ਤੀਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।
92. ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁਖ ਵਿੱਚ ਨਾਸ ਹੋ ਜਾਂਦਾ।
93. ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੈਂ ਮੈਨੂੰ ਜੀਉਂਦਿਆਂ ਰੱਖਿਆ ਹੈ।
94. ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ!
95. ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।
96. ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰਾ ਹੁਕਮਨਾਮਾ ਬਹੁਤ ਲੰਮਾ ਚੌੜਾ ਹੈ।
97. ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
98. ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
99. ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
100. ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
101. ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਨਾ ਕਰਾਂ।
102. ਤੇਰਿਆਂ ਨਿਆਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੈਂ ਮੈਨੂੰ ਸਿੱਖਿਆ ਦਿੱਤੀ ਹੈ।
103. ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਤ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!
104. ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਏਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।
105. ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
106. ਮੈਂ ਸੌਂਹ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਭਈ ਮੈਂ ਤੇਰੇ ਧਰਮ ਦੇ ਨਿਆਵਾਂ ਦੀ ਪਾਲਨਾ ਕਰਾਂਗਾ।
107. ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜੀਉਂਦਾ ਰੱਖ!
108. ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰ ਕੇ ਗਰਹਿਣ ਕਰ, ਅਤੇ ਆਪਣੇ ਨਿਆਉਂ ਮੈਨੂੰ ਸਿਖਲਾ।
109. ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
110. ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਅਵਾਰਾ ਨਹੀਂ ਹੋਇਆ।
111. ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਓਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
112. ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਭਈ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੀਕ ਸਦਾ ਹੀ ਪੂਰਾ ਕਰਾਂ।
113. ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
114. ਤੂੰ ਮੇਰੀ ਪਨਾਹਗਾਹ ਤੇ ਮੇਰੀ ਢਾਲ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
115. ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਭਈ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾ!
116. ਆਪਣੇ ਬਚਨ ਅਨੁਸਾਰ ਮੈਨੂੰ ਥਮ੍ਹ ਭਈ ਮੈਂ ਜੀਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
117. ਮੈਨੂੰ ਸਾਂਭ ਤਾਂ ਮੈਂ ਬਚ ਜਾਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਹ ਕਰਾਂਗਾ।
118. ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੈਂ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
119. ਧਰਤੀ ਦੇ ਸਾਰੇ ਦੁਸ਼ਟਾਂ ਨੂੰ ਤੂੰ ਖੋਟ ਵਾਂਙੁ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।
120. ਤੇਰੇ ਭੈ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰਿਆਂ ਨਿਆਵਾਂ ਤੋਂ ਡਰਦਾ ਹਾਂ।
121. ਮੈਂ ਨਿਆਉਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
122. ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
123. ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
124. ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
125. ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖ਼ਸ਼, ਭਈ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।
126. ਏਹ ਯਹੋਵਾਹ ਦੇ ਕੰਮ ਦਾ ਵੇਲਾ ਹੈ,— ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!
127. ਏਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!
128. ਏਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।
129. ਤੇਰੀਆਂ ਸਾਖੀਆਂ ਅਚਰਜ ਹਨ, ਏਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਨਾ ਕਰਦੀ ਹੈ!
130. ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖ਼ਸ਼ਦਾ ਹੈ।
131. ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸਾਂ।
132. ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੈਂ।
133. ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾ ਦੇਹ, ਭਈ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
134. ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਭਈ ਮੈਂ ਤੇਰੇ ਫ਼ਰਮਾਨਾਂ ਦੀ ਪਾਲਨਾ ਕਰਾਂ।
135. ਆਪਣੇ ਮੁਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
136. ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਨਾ ਨਹੀਂ ਕਰਦੀਆਂ।
137. ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਉਂ ਸਿੱਧੇ ਹਨ।
138. ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।
139. ਮੇਰੀ ਗੈ਼ਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
140. ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
141. ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!
142. ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸਤ ਹੈ।
143. ਦੁਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।
144. ਤੇਰੀਆਂ ਸਾਖੀਅਂ ਸਦਾ ਤੀਕ ਧਰਮ ਦੀਆਂ ਹਨ, ਮੈਨੂੰ ਸਮਝ ਦੇਹ ਤਾਂ ਮੈਂ ਜੀਉਂਦਾ ਰਹਾਂਗਾ।
145. ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇਹ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!
146. ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਨਾ ਕਰਾਂਗਾ!
147. ਮੈਂ ਪੌਹ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।
148. ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁਲ੍ਹੀਆਂ ਰਹੀਆਂ, ਭਈ ਤੇਰੇ ਬਚਨ ਵਿੱਚ ਲੀਨ ਹੋਵਾਂ।
149. ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਉਂ ਅਨੁਸਾਰ ਮੈਨੂੰ ਜੀਉਂਦਾ ਰੱਖ!
150. ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ।
151. ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ!
152. ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਭਈ ਤੈਂ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!।
153. ਮੇਰੇ ਦੁਖ ਨੂੰ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!
154. ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇਹ, ਆਪਣੇ ਬਚਨ ਨਾਲ ਮੈਨੂੰ ਜੀਉਂਦਾ ਰੱਖ!
155. ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਭਈ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।
156. ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਵਾਂ ਅਨੁਸਾਰ ਮੈਨੂੰ ਜੀਉਂਦਾ ਰੱਖ!
157. ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ।
158. ਮੈਂ ਚਾਲ ਬਾਜ਼ਾਂ ਨੂੰ ਵੇਖਿਆ ਅਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਨਾ ਨਹੀਂ ਕਰਦੇ।
159. ਵੇਖ, ਭਈ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜੀਉਂਦਾ ਰੱਖ!
160. ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਉਂ ਸਦਾ ਤੀਕ ਹੈ।
161. ਸਰਦਾਰਾਂ ਨੇ ਧਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈ ਰੱਖਦਾ ਹੈ।
162. ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਦਾਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!
163. ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।
164. ਤੇਰੇ ਧਰਮ ਦੇ ਨਿਆਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਤ ਵਾਰ ਤੇਰੀ ਉਸਤਤ ਕਰਦਾ ਹਾਂ।
165. ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
166. ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।
167. ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਨਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
168. ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਅਂ ਦੀ ਪਾਲਨਾ ਕੀਤੀ, ਏਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।
169. ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇਹ!
170. ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!
171. ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਲਾਉਂਦਾ ਹੈਂ।
172. ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
173. ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
174. ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!
175. ਮੇਰੀ ਜਾਨ ਜੀਉਂਦੀ ਰਹੇ ਭਈ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਉਂ ਮੇਰੀ ਸਹਾਇਤਾ ਕਰਨ।
176. ਮੈਂ ਗੁਆਚੀ ਹੋਈ ਭੇਡ ਵਾਂਙੁ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।
About ਜ਼ਬੂਰ Chapter 119
Read ਜ਼ਬੂਰ Chapter 119 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 119
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 119 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 119?
ਜ਼ਬੂਰ Chapter 119 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 119 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 127
- ਜ਼ਬੂਰ Chapter 3
- ਜ਼ਬੂਰ Chapter 111
- ਜ਼ਬੂਰ Chapter 97
- ਜ਼ਬੂਰ Chapter 91
- ਜ਼ਬੂਰ Chapter 58
Explore More from ਪੁਰਾਣਾ ਨੇਮ
- ਗਿਣਤੀ Chapter 6
- ਜ਼ਬੂਰ Chapter 42
- 1 ਰਾਜਿਆਂ Chapter 22
- 2 ਸਮੂਏਲ Chapter 4
- ਕੂਚ Chapter 25
- ਉਤਪਤ Chapter 35
- ਅਜ਼ਰਾ Chapter 7