ਜ਼ਬੂਰ Chapter 33

For English

Read ਜ਼ਬੂਰ Chapter 33 Online

Read ਜ਼ਬੂਰ Chapter 33 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.

Choose a Chapter

ਜ਼ਬੂਰ 33

ਅਧਿਆਇ 33

1. ਹੇ ਧਰਮੀਓ, ਯਹੋਵਾਹ ਦੀ ਜੈ ਜੈ ਕਾਰ ਕਰੋ, ਸਿੱਧਿਆਂ ਨੂੰ ਉਸਤਤ ਕਰਨੀ ਫੱਬਦੀ ਹੈ।

2. ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ।

3. ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਨ ਨਾਲ ਵਜਾਓ।

4. ਯਹੋਵਾਹ ਦਾ ਬਚਨ ਸਤ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।

5. ਉਹ ਧਰਮ ਅਤੇ ਨਿਆਉਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ।

6. ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਨ੍ਹਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ।

7. ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇਕੱਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰਾਂ ਵਿੱਚ ਰੱਖਦਾ ਹੈ।

8. ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਭੈ ਮੰਨਣ,

9. ਕਿਉਂ ਜੋ ਉਸ ਨੇ ਆਖਿਆ ਤਾਂ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।

10. ਯਹੋਵਾਹ ਕੌਮਾਂ ਦੀ ਸਲਾਹ ਨੂੰ ਅਵਿਰਥਾ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਅਕਾਰਥ ਕਰ ਦਿੰਦਾ ਹੈ।

11. ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ।

12. ਧੰਨ ਉਹ ਕੌਮ ਹੈ ਜਿਹ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਹ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!

13. ਯਹੋਵਾਹ ਸੁਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਆਦਮ ਵੰਸੀਆਂ ਨੂੰ ਵੇਖਦਾ ਹੈ।

14. ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।

15. ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉ ਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।

16. ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸੱਕਦਾ ਹੈ।

17. ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸੱਕਦਾ ਹੈ।

18. ਵੇਖੋ, ਯਹੋਵਾਹ ਦੀ ਨਿਗਾਹ ਆਪਣੇ ਭੈ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,

19. ਭਈ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਨ੍ਹਾਂ ਨੂੰ ਜੀਉਂਦਿਆਂ ਰੱਖੇ।

20. ਸਾਡਾ ਜੀ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ ਹੈ।

21. ਸਾਡਾ ਮਨ ਤਾਂ ਉਸ ਵਿੱਚ ਅੰਨਦ ਰਹੇਗਾ, ਕਿਉਂ ਜੋ ਅਸਾਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।

22. ਜਿਵੇਂ ਅਸਾਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।

About ਜ਼ਬੂਰ Chapter 33

Read ਜ਼ਬੂਰ Chapter 33 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.

Book Information

Book: ਜ਼ਬੂਰ
Chapter: 33
Testament: Old Testament

How to Read this Chapter

Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਜ਼ਬੂਰ Chapter 33 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਜ਼ਬੂਰ Chapter 33?

ਜ਼ਬੂਰ Chapter 33 is part of the Book of ਜ਼ਬੂਰ in the Holy Bible.

Can I read this chapter online?

Yes. You can read the complete ਜ਼ਬੂਰ Chapter 33 online for free with easy chapter navigation.

More Chapters from ਜ਼ਬੂਰ

  1. ਜ਼ਬੂਰ Chapter 56
  2. ਜ਼ਬੂਰ Chapter 111
  3. ਜ਼ਬੂਰ Chapter 3
  4. ਜ਼ਬੂਰ Chapter 127
  5. ਜ਼ਬੂਰ Chapter 145
  6. ਜ਼ਬੂਰ Chapter 97
  7. ਜ਼ਬੂਰ Chapter 91

Explore More from ਪੁਰਾਣਾ ਨੇਮ

  1. 1 ਇਤਹਾਸ Chapter 19
  2. ਜ਼ਬੂਰ Chapter 80
  3. 2 ਸਮੂਏਲ Chapter 13
  4. ਉਤਪਤ Chapter 3
  5. ਜ਼ਬੂਰ Chapter 1
  6. ਕੂਚ Chapter 17
  7. 2 ਸਮੂਏਲ Chapter 19

Related Chapters & Readings

  1. ਯਸਾਯਾਹ Chapter 60
  2. ਯਸਾਯਾਹ Chapter 42
  3. ਰਸੂਲਾਂ ਦੇ ਕਰਤੱਬ Chapter 12
  4. 2 ਇਤਹਾਸ Chapter 27
  5. ਹਿਜ਼ਕੀਏਲ Chapter 21
  6. 2 ਥੱਸਲੁਨੀਕੀਆਂ Chapter 1
  7. 1 ਇਤਹਾਸ Chapter 29
Share Your Love

Leave a Reply

Your email address will not be published. Required fields are marked *