Read ਜ਼ਬੂਰ Chapter 34 Online
Read ਜ਼ਬੂਰ Chapter 34 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 34
ਅਧਿਆਇ 34
1. ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।
2. ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਮਸਕੀਨ ਸੁਣ ਕੇ ਅਨੰਦ ਹੋਣਗੇ।
3. ਮੇਰੇ ਨਾਲ ਰਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਸਲਾਹੀਏ।
4. ਮੈਂ ਯਹੋਵਾਹ ਨੂੰ ਭਾਲਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰਿਆਂ ਸਭਨਾਂ ਭੈਜਲਾਂ ਤੋਂ ਮੈਨੂੰ ਛੁਡਾਇਆ।
5. ਉਨ੍ਹਾਂ ਨੇ ਉਹ ਦੀ ਵੱਲ ਤੱਕਿਆ ਅਤੇ ਉੱਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।
6. ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦਿਆਂ ਸਾਰਿਆਂ ਦੁਖਾਂ ਤੋਂ ਉਹ ਨੂੰ ਬਚਾਇਆ।
7. ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆਂ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
8. ਚੱਖੋ ਤੇ ਵੇਖੋ ਭਈ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
9. ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਥੁੜ ਨਹੀਂ।
10. ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੇ ਤਾਲਿਬਾਂ ਨੂੰ ਕਿਸੇ ਚੰਗੀ ਵਸਤ ਦੀ ਥੁੜ ਨਹੀਂ ਹੋਵੇਗੀ।
11. ਬੱਚਿਓ, ਆਓ, ਮੇਰੀ ਸੁਣੋ, ਅਤੇ ਮੈਂ ਤੁਹਾਨੂੰ ਯਹੋਵਾਹ ਦਾ ਭੈ ਸਿਖਾਵਾਂਗਾ।
12. ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਬਹੁਤ ਦਿਨ ਚਾਹੁੰਦਾ ਹੈ ਤਾਂਕਿ ਭਲਿਆਈ ਵੇਖੇ?
13. ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਮਕਰ ਬੋਲਣ ਤੋਂ ਰੋਕ ਰੱਖ।
14. ਬਦੀ ਤੋਂ ਹਟ ਜਾਹ ਅਤੇ ਨੇਕੀ ਕਰ, ਮੇਲ ਨੂੰ ਭਾਲ ਅਤੇ ਉਹ ਦਾ ਪਿੱਛਾ ਕਰ।
15. ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ।
16. ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਭਈ ਉਨ੍ਹਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
17. ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਨ੍ਹਾਂ ਨੂੰ ਸਾਰਿਆਂ ਦੁਖਾਂ ਤੋਂ ਛੁਡਾਉਂਦਾ ਹੈ।
18. ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਂ ਵਾਲਿਆਂ ਨੂੰ ਬਚਾਉਂਦਾ ਹੈ।
19. ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਨ੍ਹਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
20. ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
21. ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਦੇ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।
22. ਯਹੋਵਾਹ ਆਪਣੇ ਸੇਵਕਾਂ ਦੀ ਜਾਨ ਦਾ ਮੁੱਲ ਦਿੰਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਦੋਸ਼ੀ ਨਹੀਂ ਠਹਿਰੇਗਾ।
About ਜ਼ਬੂਰ Chapter 34
Read ਜ਼ਬੂਰ Chapter 34 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 34
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 34 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 34?
ਜ਼ਬੂਰ Chapter 34 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 34 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 3
- ਜ਼ਬੂਰ Chapter 127
- ਜ਼ਬੂਰ Chapter 111
- ਜ਼ਬੂਰ Chapter 145
- ਜ਼ਬੂਰ Chapter 97
- ਜ਼ਬੂਰ Chapter 117
Explore More from ਪੁਰਾਣਾ ਨੇਮ
- 2 ਇਤਹਾਸ Chapter 8
- ਆਮੋਸ Chapter 9
- 2 ਰਾਜਿਆਂ Chapter 2
- ਹਿਜ਼ਕੀਏਲ Chapter 28
- ਹਿਜ਼ਕੀਏਲ Chapter 48
- ਯਸਾਯਾਹ Chapter 2
- ਉਤਪਤ Chapter 33