Read ਜ਼ਬੂਰ Chapter 50 Online
Read ਜ਼ਬੂਰ Chapter 50 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 50
ਅਧਿਆਇ 50
1. ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜ੍ਹਦੇ ਤੋਂ ਉਹ ਦੇ ਲਹਿੰਦੇ ਤੀਕੁਰ ਧਰਤੀ ਨੂੰ ਸੱਦਿਆ ਹੈ।
2. ਸੀਯੋਨ ਵਿੱਚੋਂ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ।
3. ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਹ ਦੇ ਅੱਗੇ ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ!
4. ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਭਈ ਉਹ ਆਪਣੀ ਪਰਜਾ ਦਾ ਨਿਆਉਂ ਕਰੇ।
5. ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ।
6. ਸੁਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈ ਹੈ।
7. ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
8. ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।
9. ਮੈਂ ਨਾ ਤੇਰੇ ਘਰ ਤੋਂ ਬਲਦ, ਨਾ ਤੇਰੇ ਵਾੜਿਆ ਤੋਂ ਬੱਕਰੇ ਲਵਾਂਗਾ,
10. ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ।
11. ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਰੜ ਦੇ ਜਾਨਵਰ ਮੇਰੇ ਹਨ।
12. ਮੈਂ ਜੇ ਭੁੱਖਾਂ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ।
13. ਭਲਾ, ਮੈਂ ਸਾਨ੍ਹਾਂ ਦਾ ਮਾਸ ਖਾਵਾਂ? ਯਾ ਬੱਕਰਿਆਂ ਦੀ ਰੱਤ ਪੀਵਾਂ?
14. ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
15. ਤਾਂ ਦੁਖਾਂ ਦੇ ਦਿਨ ਮੈਨੂੰ ਪੁਕਾਰ,—ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
16. ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੈਂ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ?
17. ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ?
18. ਜਦ ਤੈਂ ਚੋਰ ਨੂੰ ਡਿੱਠਾ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ!
19. ਤੈਂ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲ੍ਹਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ।
20. ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸੱਕੇ ਭਰਾ ਦੀ ਨਿੰਦਿਆ ਕਰਦਾ ਹੈਂ।
21. ਤੈਂ ਏਹ ਕੰਮ ਕੀਤੇ ਅਤੇ ਮੈਂ ਚੁੱਪ ਵੱਟ ਛੱਡੀ, ਤੈਂ ਸਮਝਿਆ ਕਿ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।
22. ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਐਉਂ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।
23. ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।
About ਜ਼ਬੂਰ Chapter 50
Read ਜ਼ਬੂਰ Chapter 50 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 50
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 50 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 50?
ਜ਼ਬੂਰ Chapter 50 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 50 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 127
- ਜ਼ਬੂਰ Chapter 3
- ਜ਼ਬੂਰ Chapter 111
- ਜ਼ਬੂਰ Chapter 97
- ਜ਼ਬੂਰ Chapter 91
- ਜ਼ਬੂਰ Chapter 58
Explore More from ਪੁਰਾਣਾ ਨੇਮ
- 1 ਇਤਹਾਸ Chapter 6
- 1 ਇਤਹਾਸ Chapter 24
- ਯਸਾਯਾਹ Chapter 21
- ਯਹੋਸ਼ੁਆ Chapter 9
- ਜ਼ਬੂਰ Chapter 44
- ਯਹੋਸ਼ੁਆ Chapter 21
- ਜ਼ਬੂਰ Chapter 146