Read ਜ਼ਬੂਰ Chapter 66 Online
Read ਜ਼ਬੂਰ Chapter 66 online from the Holy Bible. This chapter is part of the Book of ਜ਼ਬੂਰ in the Old Testament. Browse every verse with easy chapter navigation, continue to the next chapter, or explore the complete Book of ਜ਼ਬੂਰ and the Holy Bible online.
Choose a Chapter
ਜ਼ਬੂਰ 66
ਅਧਿਆਇ 66
1. ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ,
2. ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ!
3. ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!
4. ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ।
5. ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸੀਆਂ ਦੀ ਵੱਲ ਉਹ ਦੀ ਕਰਨੀ ਭਿਆਣਕ ਹੈ।
6. ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਦੀ ਸੁੱਕੀਂ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ।
7. ਉਹ ਆਪਣੀ ਸਮਰੱਥਾ ਨਾਲ ਸਦਾ ਤੀਕੁਰ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣ!
8. ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ,
9. ਜਿਹ ਨੇ ਸਾਡੀ ਜਾਨ ਨੂੰ ਜੀਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ।
10. ਹੇ ਪਰਮੇਸ਼ੁਰ, ਤੈਂ ਤਾਂ ਸਾਨੂੰ ਪਰਖਿਆ ਹੈ, ਤੈਂ ਚਾਂਦੀ ਦੇ ਤਾਉਣ ਵਾਂਙੁ ਸਾਨੂੰ ਤਾਇਆ ਹੈ।
11. ਤੂੰ ਸਾਨੂੰ ਜਾਲ ਵਿੱਚ ਲਿਆਇਆ, ਤੈਂ ਸਾਡੇ ਲੱਕਾਂ ਉੱਤੇ ਡਾਢਾ ਭਾਰ ਪਾ ਦਿੱਤਾ ਹੈ!
12. ਤੈਂ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਰ ਪਾਣੀ ਦੇ ਵਿੱਚੋਂ ਦੀ ਲੰਘੇ, ਪਰ ਤੈਂ ਸਾਨੂੰ ਭਰਿਆਂ ਥਾਂਵਾਂ ਵਿੱਚ ਪਹੁੰਚਾ ਦਿੱਤਾ।
13. ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਨਾਂ ਤੇਰੇ ਅੱਗੇ ਪੂਰੀਆਂ ਕਰਾਂਗਾ,
14. ਜਿਹੜੀਆਂ ਮੇਰੇ ਬੁੱਲ੍ਹਾਂ ਤੋਂ ਨਿੱਕਲੀਆਂ, ਅਤੇ ਸੰਕਟ ਦੇ ਵੇਲੇ ਮੈਂ ਆਪਣੇ ਮੂੰਹੋਂ ਮੰਨੀਆਂ।
15. ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ ਮੋਟੇ ਪਸੂਆਂ ਨੂੰ ਛੱਤਰਿਆਂ ਦੀ ਧੂਪ ਨਾਲ ਚੜ੍ਹਾਵਾਂਗਾ, ਮੈਂ ਵਹਿੜਕਿਆਂ ਨੂੰ ਬੱਕਰਿਆਂ ਨਾਲ ਚੜ੍ਹਾਵਾਂਗਾ।
16. ਪਰਮੇਸ਼ੁਰ ਦਾ ਭੈ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁਝ ਕੀਤਾ ਹੈ।
17. ਮੈਂ ਮੂੰਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।
18. ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੁ ਮੇਰੀ ਨਾ ਸੁਣਦਾ।
19. ਪਰ ਪਰਮੇਸ਼ੁਰ ਨੇ ਸੱਚ ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ।
20. ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ।
About ਜ਼ਬੂਰ Chapter 66
Read ਜ਼ਬੂਰ Chapter 66 online from the Holy Bible. This chapter is part of the Book of ਜ਼ਬੂਰ in the Old Testament. Continue reading with the chapter navigation above or explore the complete book.
Book Information
Book: ਜ਼ਬੂਰ
Chapter: 66
Testament: Old Testament
How to Read this Chapter
Use the Previous and Next Chapter buttons to continue reading ਜ਼ਬੂਰ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਜ਼ਬੂਰ Chapter 66 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਜ਼ਬੂਰ Chapter 66?
ਜ਼ਬੂਰ Chapter 66 is part of the Book of ਜ਼ਬੂਰ in the Holy Bible.
Can I read this chapter online?
Yes. You can read the complete ਜ਼ਬੂਰ Chapter 66 online for free with easy chapter navigation.
More Chapters from ਜ਼ਬੂਰ
- ਜ਼ਬੂਰ Chapter 56
- ਜ਼ਬੂਰ Chapter 3
- ਜ਼ਬੂਰ Chapter 127
- ਜ਼ਬੂਰ Chapter 111
- ਜ਼ਬੂਰ Chapter 97
- ਜ਼ਬੂਰ Chapter 145
- ਜ਼ਬੂਰ Chapter 99
Explore More from ਪੁਰਾਣਾ ਨੇਮ
- ਜ਼ਬੂਰ Chapter 97
- ਹੋਸ਼ੇਆ Chapter 14
- ਹਿਜ਼ਕੀਏਲ Chapter 47
- ਯਸਾਯਾਹ Chapter 13
- ਕੂਚ Chapter 15
- ਮੀਕਾਹ Chapter 1
- 2 ਸਮੂਏਲ Chapter 22