ਫ਼ਿਲਿੱਪੀਆਂ Chapter 4

For English

Read ਫ਼ਿਲਿੱਪੀਆਂ Chapter 4 Online

Read ਫ਼ਿਲਿੱਪੀਆਂ Chapter 4 online from the Holy Bible. This chapter is part of the Book of ਫ਼ਿਲਿੱਪੀਆਂ in the New Testament. Browse every verse with easy chapter navigation, continue to the next chapter, or explore the complete Book of ਫ਼ਿਲਿੱਪੀਆਂ and the Holy Bible online.

Choose a Chapter

ਫ਼ਿਲਿੱਪੀਆਂ 4

ਅਧਿਆਇ 4

1. ਸੋ ਹੇ ਮੇਰੇ ਪਿਆਰੇ ਭਰਾਵੋ, ਜਿਨ੍ਹਾਂ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਏਸੇ ਤਰਾਂ, ਹੇ ਪਿਆਰਿਓ, ਪ੍ਰਭੁ ਵਿੱਚ ਦ੍ਰਿੜ੍ਹ ਰਹੋ।

2. ਮੈਂ ਯੂਓਦੀਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਬੇਨਤੀ ਕਰਦਾ ਹਾਂ ਭਈ ਓਹ ਪ੍ਰਭੁ ਵਿੱਚ ਇੱਕ ਮਨ ਹੋਣ।

3. ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਾਥੀ, ਮੈਂ ਅਰਦਾਸ ਕਰਦਾ ਹਾਂ ਜੋ ਤੂੰ ਏਹਨਾਂ ਤੀਵੀਆਂ ਦੀ ਸਹਾਇਤਾ ਕਰ ਜਿਨ੍ਹਾਂ ਨੇ ਕਲੈਮੰਸ ਅਤੇ ਹੋਰਨਾਂ ਮੇਰੇ ਨਾਲ ਦੇ ਕੰਮ ਕਰਨ ਵਾਲਿਆਂ ਸਣੇ ਜਿਨ੍ਹਾਂ ਦੇ ਨਾਉਂ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ ਖੁਸ਼ ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਜਤਨ ਕੀਤਾ ਸੀ।

4. ਪ੍ਰਭੁ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ।

5. ਤੁਹਾਡੀ ਖਿਮਾ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੁ ਨੇੜੇ ਹੈ।

6. ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ

7. ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।

8. ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰ ਜੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕ ਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇਨ੍ਹਾਂ ਗੱਲਾਂ ਦੀ ਵਿਚਾਰ ਕਰੋ।

9. ਜੋ ਕੁਝ ਤੁਸਾਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਓਹੀਓ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇਗਾ।

10. ਪਰ ਮੈਂ ਪ੍ਰਭੁ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸਾਂ ਮੁੜ ਮੇਰੀ ਚਿੰਤਾ ਕੀਤੀ। ਤ ੁਸਾਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਵੇਲਾ ਹੱਥ ਨਾ ਲੱਗਾ।

11. ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।

12. ਮੈਂ ਘਟਣਾ ਜਾਣਦਾ ਹਾਂ, ਨਾਲੇ ਵਧਣਾ ਭੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵਧਣਾ, ਕੀ ਥੁੜਣਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।

13. ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸੱਕਦਾ ਹਾਂ।

14. ਤਾਂ ਵੀ ਤੁਸਾਂ ਭਲਾ ਕੀਤਾ ਜੋ ਏਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ।

15. ਹੇ ਫ਼ਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸਾਂ।

16. ਕਿਉਂ ਜੋ ਥਸੱਲੁਨੀਕੇ ਵਿੱਚ ਭੀ ਤੁਸਾਂ ਮੇਰੀ ਲੋੜ ਪੂਰੀ ਕਰਨ ਲਈ ਇਕੇਰਾਂ ਨਹੀਂ ਸਗੋਂ ਕਈ ਵੇਰਾਂ ਕੁਝ ਘੱਲ ਦਿੱਤਾ।

17. ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ

18. ਅਤੇ ਮੈਨੂੰ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੋ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਧੂਪ ਦੀ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ

19. ਅਤੇ ਮੇਰਾ ਪਰਮੇਸ਼ਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।

20. ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਜੁੱਗੋ ਜੁਗ ਵਡਿਆਈ ਹੋਵੇ। ਆਮੀਨ।

21. ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁਖ ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ।

22. ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ।

23. ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।

About ਫ਼ਿਲਿੱਪੀਆਂ Chapter 4

Read ਫ਼ਿਲਿੱਪੀਆਂ Chapter 4 online from the Holy Bible. This chapter is part of the Book of ਫ਼ਿਲਿੱਪੀਆਂ in the New Testament. Continue reading with the chapter navigation above or explore the complete book.

Book Information

Book: ਫ਼ਿਲਿੱਪੀਆਂ
Chapter: 4
Testament: New Testament

How to Read this Chapter

Use the Previous and Next Chapter buttons to continue reading ਫ਼ਿਲਿੱਪੀਆਂ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਫ਼ਿਲਿੱਪੀਆਂ Chapter 4 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਫ਼ਿਲਿੱਪੀਆਂ Chapter 4?

ਫ਼ਿਲਿੱਪੀਆਂ Chapter 4 is part of the Book of ਫ਼ਿਲਿੱਪੀਆਂ in the Holy Bible.

Can I read this chapter online?

Yes. You can read the complete ਫ਼ਿਲਿੱਪੀਆਂ Chapter 4 online for free with easy chapter navigation.

More Chapters from ਨਵਾਂ ਨੇਮ

  1. ਲੂਕਾ Chapter 24
  2. ਇਬਰਾਨੀਆਂ Chapter 2
  3. ਲੂਕਾ Chapter 8
  4. ਮੱਤੀ Chapter 2
  5. 1 ਤਿਮੋਥਿਉਸ Chapter 4
  6. 1 ਕੁਰਿੰਥੀਆਂ Chapter 12
  7. ਰੋਮੀਆਂ Chapter 13

Explore More from ਫ਼ਿਲਿੱਪੀਆਂ

  1. ਫ਼ਿਲਿੱਪੀਆਂ Chapter 3
  2. ਫ਼ਿਲਿੱਪੀਆਂ Chapter 2
  3. ਫ਼ਿਲਿੱਪੀਆਂ Chapter 1

Related Chapters & Readings

  1. ਕੂਚ Chapter 3
  2. ਪਰਕਾਸ਼ ਦੀ ਪੋਥੀ Chapter 15
  3. ਹਿਜ਼ਕੀਏਲ Chapter 29
  4. 2 ਇਤਹਾਸ Chapter 24
  5. ਰਸੂਲਾਂ ਦੇ ਕਰਤੱਬ Chapter 21
  6. ਗਿਣਤੀ Chapter 19
  7. ਹੋਸ਼ੇਆ Chapter 3
Share Your Love

Leave a Reply

Your email address will not be published. Required fields are marked *