ਬਿਵਸਥਾ ਸਾਰ Chapter 9

For English

Read ਬਿਵਸਥਾ ਸਾਰ Chapter 9 Online

Read ਬਿਵਸਥਾ ਸਾਰ Chapter 9 online from the Holy Bible. This chapter is part of the Book of ਬਿਵਸਥਾ ਸਾਰ in the Old Testament. Browse every verse with easy chapter navigation, continue to the next chapter, or explore the complete Book of ਬਿਵਸਥਾ ਸਾਰ and the Holy Bible online.

Choose a Chapter

ਬਿਵਸਥਾ ਸਾਰ 9

ਅਧਿਆਇ 9

1. ਹੇ ਇਸਰਾਏਲ ਸੁਣੋ, ਤੁਸਾਂ ਅੱਜ ਯਰਦਨ ਤੋਂ ਪਾਰ ਲੰਘਣਾ ਹੈ ਤਾਂ ਜੋ ਤੁਸੀਂ ਅੰਦਰ ਜਾ ਕੇ ਉਨ੍ਹਾਂ ਕੌਮਾਂ ਉੱਤੇ ਕਬਜ਼ਾ ਕਰੋ ਜਿਹੜੀਆਂ ਤੁਹਾਥੋਂ ਵੱਡੀਆਂ ਅਤੇ ਬਲਵੰਤ ਹਨ ਅਤੇ ਸ਼ਹਿਰ ਜਿਹੜੇ ਵੱਡੇ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਤੀਕ ਹਨ।

2. ਉਹ ਉੱਮਤ ਵੱਡੀ ਅਤੇ ਉਚੇਰੀ ਹੈ, ਅਨਾਕੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿਨ੍ਹਾਂ ਵਿਖੇ ਤੁਸਾਂ ਸੁਣਿਆ ਹੈ ਕਿ ਅਨਾਕੀਆਂ ਅੱਗੇ ਕੌਣ ਖੜੋ ਸੱਕਦਾ ਹੈ?

3. ਤੁਸੀਂ ਅੱਜ ਜਾਣ ਲਓ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ ਅੱਗੇ ਭਸਮ ਕਰਨ ਵਾਲੀ ਅੱਗ ਵਾਂਙੁ ਲੰਘਣ ਵਾਲਾ ਹੈ। ਉਹ ਓਹਨਾਂ ਦਾ ਨਾਸ ਕਰੇਗਾ ਅਤੇ ਓਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਓਹਨਾਂ ਨੂੰ ਕੱਢ ਦਿਓਗੇ ਅਤੇ ਝੱਟ ਪੱਟ ਓਹਨਾਂ ਦਾ ਨਾਸ ਕਰ ਦਿਓਗੇ ਜਿਵੇਂ ਯਹੋਵਾਹ ਤੁਹਾਨੁੰ ਬੋਲਿਆ ਸੀ।

4. ਤੁਸੀਂ ਆਪਣੇ ਮਨ ਵਿੱਚ ਨਾ ਆਖੋ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇ ਕਿ ਸਾਡੇ ਧਰਮ ਦੇ ਕਾਰਨ ਯਹੋਵਾਹ ਸਾਨੂੰ ਏਸ ਧਰਤੀ ਉੱਤੇ ਕਬਜ਼ਾ ਕਰਨ ਲਈ ਅੰਦਰ ਲਿਆਇਆ ਹੈ। ਨਹੀਂ, ਸਗੋਂ ਓਹਨਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਰਿਹਾ ਹੈ।

5. ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੀ ਧਰਤੀ ਉੱਤੇ ਕਬਜ਼ਾ ਕਰਨ ਲਈ ਅੰਦਰ ਜਾਂਦੇ ਹੋ ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗੋਂ ਕੱਢਦਾ ਹੈ ਅਤੇ ਏਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪਿਓ ਦਾਦਿਆਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾ ਕੇ ਕੀਤਾ ਸੀ।

6. ਤੁਸੀਂ ਜਾਣ ਲਓ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਏਹ ਚੰਗੀ ਧਰਤੀ ਤੁਹਾਨੂੰ ਕਬਜ਼ਾ ਕਰਨ ਲਈ ਨਹੀਂ ਦਿੰਦਾ ਕਿਉਂ ਜੋ ਤੁਸੀਂ ਹਾਠੇ ਲੋਕ ਹੋ।

7. ਚੇਤੇ ਰੱਖੋ ਅਤੇ ਵਿਸਰ ਨਾ ਜਾਓ ਕਿ ਤੁਸਾਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਗੁੱਸੇ ਕੀਤਾ। ਜਿਸ ਦਿਨ ਤੋਂ ਤੁਸੀਂ ਮਿਸਰ ਦੇਸ ਤੋਂ ਨਿੱਕਲੇ ਉਸ ਦਿਨ ਤੀਕ ਕਿ ਤੁਸੀਂ ਏਸ ਅਸਥਾਨ ਤੀਕ ਆਏ ਤੁਸੀਂ ਯਹੋਵਾਹ ਦੇ ਵਿਰੁਧ ਆਕੀ ਰਹੇ ਹੋ।

8. ਅਤੇ ਹੋਰੇਬ ਵਿੱਚ ਵੀ ਤੁਸਾਂ ਯਹੋਵਾਹ ਨੂੰ ਗੁੱਸੇ ਕੀਤਾ ਅਤੇ ਯਹੋਵਾਹ ਤੁਹਾਡਾ ਨਾਸ ਕਰਨ ਲਈ ਕ੍ਰੋਧਵਾਨ ਹੋਇਆ।

9. ਜਦ ਮੈਂ ਪਹਾੜ ਉੱਤੇ ਪੱਥਰ ਦੀਆਂ ਪੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਪੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ ਤਦ ਮੈਂ ਪਹਾੜ ਉੱਤੇ ਚਾਲੀ ਦਿਨ ਅਤੇ ਚਾਲੀ ਰਾਤਾਂ ਰਿਹਾ। ਮੈਂ ਨਾ ਰੋਟੀ ਖਾਧੀ ਨਾ ਪਾਣੀ ਪੀਤਾ।

10. ਤਾਂ ਯਹੋਵਾਹ ਨੇ ਮੈਨੂੰ ਦੋਨੋਂ ਪੱਥਰ ਦੀਆਂ ਪੱਟੀਆਂ ਦਿੱਤੀਆਂ ਜਿਹੜੀਆਂ ਪਰਮੇਸ਼ੁਰ ਦੇ ਹੱਥੀ ਲਿਖੀਆਂ ਹੋਈਆਂ ਸਨ ਅਤੇ ਓਹਨਾਂ ਉੱਤੇ ਸਾਰੀਆਂ ਬਾਣੀਆਂ ਅਨੁਸਾਰ ਲਿਖਿਆ ਹੋਇਆ ਸੀ ਜਿਹੜੀਆ ਯਹੋਵਾਹ ਨੇ ਤੁਹਾਡੇ ਨਾਲ ਪਹਾੜ ਉੱਤੇ ਅੱਗ ਦੇ ਵਿੱਚ ਦੀ ਸਭਾ ਦੇ ਦਿਨ ਕੀਤੀਆਂ।

11. ਤਾਂ ਐਉਂ ਹੋਇਆਂ ਕਿ ਚਾਲੀਆਂ ਦਿਨਾਂ ਅਤੇ ਚਾਲੀਆਂ ਰਾਤਾਂ ਦੇ ਅੰਤ ਵਿੱਚ ਯਹੋਵਾਹ ਨੇ ਓਹ ਦੋਵੇ ਪੱਥਰ ਦੀਆਂ ਪੱਟੀਆਂ ਅਰਥਾਤ ਨੇਮ ਦੀਆਂ ਪੱਟੀਆਂ ਮੈਨੂੰ ਦਿੱਤੀਆਂ।

12. ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਠ ਅਤੇ ਛੇਤੀ ਨਾਲ ਏਥੋਂ ਉਤਰ ਜਾਹ ਕਿਉਂ ਜੋ ਤੇਰੇ ਲੋਕ ਜਿਨ੍ਹਾਂ ਨੂੰ ਮਿਸਰ ਤੋਂ ਕੱਢ ਲਿਅਇਆ ਹੈਂ ਆਪਣੇ ਆਪ ਨੂੰ ਭ੍ਰਿਸ਼ਟ ਕਰ ਬੈਠੇ ਹਨ। ਓਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ।

13. ਨਾਲੇ ਯਹੋਵਾਹ ਨੇ ਮੈਨੂੰ ਆਖਿਆ ਕਿ ਮੈਂ ਏਸ ਪਰਜਾ ਨੂੰ ਡਿੱਠਾ ਅਤੇ ਵੇਖ, ਉਹ ਇੱਕ ਹਾਠੀ ਪਰਜਾ ਹੈ।

14. ਮੈਨੂੰ ਛੱਡ ਕਿ ਮੈਂ ਉਨ੍ਹਾਂ ਦਾ ਨਾਸ ਕਰਾਂ ਅਤੇ ਉਨ੍ਹਾਂ ਦਾ ਨਾਉਂ ਅਕਾਸ਼ ਦੇ ਹੋਠੋਂ ਮਿਟਾ ਦਿਆਂ ਅਤੇ ਮੈਂ ਤੈਥੋਂ ਇੱਕ ਕੌਮ ਉਨ੍ਹਾਂ ਤੋ ਬਲਵੰਤ ਅਤੇ ਵੱਡੀ ਬਣਾਵਾਂਗਾ।

15. ਤਾਂ ਮੈਂ ਪਹਾੜ ਤੋਂ ਹੇਠਾਂ ਨੂੰ ਮੁੜ ਆਇਆ ਅਤੇ ਉਹ ਪਹਾੜ ਅੱਗ ਨਾਲ ਬਲ ਰਿਹਾ ਸੀ ਅਤੇ ਨੇਮ ਦੀਆਂ ਦੋਨੋਂ ਪੱਟੀਆਂ ਮੇਰੇ ਦੋਹਾਂ ਹੱਥਾਂ ਵਿੱਚ ਸਨ।

16. ਤਾਂ ਮੈਂ ਡਿੱਠਾ ਅਤੇ ਵੇਖੋ, ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪਾਪ ਕੀਤਾ ਜੋ ਤੁਸਾਂ ਆਪਣੇ ਲਈ ਇੱਕ ਵੱਛਾ ਢਾਲ ਕੇ ਬਣਾ ਲਿਆ। ਤੁਸੀਂ ਛੇਤੀ ਨਾਲ ਉਸ ਮਾਰਗ ਤੋਂ ਮੁੜ ਪਏ ਜਿਹ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ।

17. ਮੈਂ ਓਹ ਦੋਨੋਂ ਪੱਟੀਆਂ ਫੜ ਕੇ ਆਪਣੇ ਦੋਹਾਂ ਹੱਥਾਂ ਤੋਂ ਸੁੱਟ ਦਿੱਤੀਆਂ ਅਤੇ ਮੈਂ ਤੁਹਾਡੇ ਵੇਖਦਿਆਂ ਤੇ ਓਹਨਾਂ ਨੂੰ ਭੰਨ ਸੁੱਟਿਆ।

18. ਤਾਂ ਅੱਗੇ ਵਾਂਙੁ ਯਹੋਵਾਹ ਦੇ ਅੱਗੇ ਚਾਲੀ ਦਿਨ ਅਤੇ ਚਾਲੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਨਾ ਮੈਂ ਪਾਣੀ ਪੀਤਾ ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸਾਂ ਕੀਤੇ ਜਦ ਤੁਸਾਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਸੋ ਉਸ ਨੂੰ ਗੁੱਸਾ ਚੜ੍ਹਾਇਆ।

19. ਮੈਂ ਤਾਂ ਉਸ ਦੇ ਗੁੱਸੇ ਅਤੇ ਗਰਮ ਹੋਣ ਦੇ ਕਾਰਨ ਡਰਿਆ ਕਿਉਂ ਜੋ ਯਹੋਵਾਹ ਤੁਹਾਡੇ ਵਿਰੁੱਧ ਅਜੇਹਾ ਗੁੱਸੇ ਹੋਇਆ ਕਿ ਉਹ ਤੁਹਾਡਾ ਨਾਸ ਕਰਨ ਵਾਲਾ ਹੀ ਸੀ। ਤਾਂ ਯਹੋਵਾਹ ਨੇ ਉਸ ਵੇਲੇ ਵੀ ਮੇਰੀ ਸੁਣ ਲਈ।

20. ਫੇਰ ਯਹੋਵਾਹ ਹਾਰੂਨ ਉੱਤੇ ਬਹੁਤ ਗੁੱਸੇ ਹੋਇਆ ਭਈ ਉਹ ਨੂੰ ਨਾਸ ਕਰ ਦੇਵੇ ਤਾਂ ਮੈਂ ਉਸ ਵੇਲੇ ਹਾਰੂਨ ਲਈ ਵੀ ਬੇਨਤੀ ਕੀਤੀ।

21. ਮੈਂ ਤੁਹਾਡੇ ਪਾਪ ਨੂੰ ਅਰਥਾਤ ਉਸ ਵੱਛੇ ਨੂੰ ਜਿਹੜਾ ਤੁਸਾਂ ਬਣਾਇਆ ਸੀ ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐੱਨਾ ਮਹੀਨ ਕੀਤਾ ਕਿ ਉਹ ਗਰਦ ਜਿਹਾ ਹੋ ਗਿਆ ਤਾਂ ਮੈਂ ਉਸ ਗਰਦ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ ਜਿਹੜਾ ਪਹਾੜ ਤੋਂ ਹੇਠਾਂ ਨੂੰ ਆਉਂਦਾ ਸੀ।

22. ਕਿਬਰੋਥ—ਹੱਤਆਵਾਹ ਵਿੱਚ ਤੁਸਾਂ ਯਹੋਵਾਹ ਨੂੰ ਗੁੱਸਾ ਚੜ੍ਹਾਇਆ।

23. ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼—ਬਰਨੇਆ ਤੋਂ ਘੱਲਿਆ ਅਤੇ ਆਖਿਆ, ਚੜ੍ਹ ਕੇ ਉਸ ਧਰਤੀ ਉੱਤੇ ਕਬਜ਼ਾ ਕਰ ਲਓ ਜਿਹੜੀ ਮੈਂ ਤੁਹਾਨੂੰ ਦਿੱਤੀ ਹੈ ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਤੋਂ ਆਕੀ ਹੋ ਗਏ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਨਾ ਉਸ ਦੀ ਅਵਾਜ਼ ਨੂੰ ਸੁਣਿਆ।

24. ਜਿਸ ਦਿਨ ਤੋਂ ਮੈਂ ਤੁਹਾਨੂੰ ਜਾਤਾ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਆਕੀ ਹੋ।

25. ਤਾਂ ਮੈਂ ਚਾਲੀ ਦਿਨ ਤੇ ਚਾਲੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਪਰਨੇ ਡਿੱਗ ਕੇ ਪਿਆ ਰਿਹਾ ਜਿਵੇਂ ਅੱਗੇ ਪਿਆ ਰਿਹਾ ਸਾਂ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ ਕਰਨ ਲਈ ਆਖਿਆ ਸੀ।

26. ਤਾਂ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ ਕਿ ਹੇ ਪ੍ਰਭੂ ਯਹੋਵਾਹ, ਆਪਣੀ ਪਰਜਾ ਨੂੰ ਅਤੇ ਆਪਣੀ ਮਿਲਖ ਨੂੰ ਨਾਸ ਨਾ ਕਰ ਜਿਹ ਦਾ ਤੈਂ ਆਪਣੀ ਮਹਾਨਤਾ ਨਾਲ ਨਿਸਤਾਰਾ ਕੀਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਆਇਆ ਹੈਂ।

27. ਆਪਣੇ ਦਾਸਾਂ ਨੂੰ ਯਾਦ ਕਰ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਏਸ ਪਰਜਾ ਦੀ ਘੇਸ ਅਤੇ ਦੁਸ਼ਟਪੁਣੇ ਅਤੇ ਪਾਪ ਨੂੰ ਨਾ ਵੇਖ।

28. ਮਤੇ ਉਹ ਧਰਤੀ ਦੇ ਲੋਕ ਜਿੱਥੋਂ ਤੂੰ ਸਾਨੂੰ ਕੱਢ ਲਿਆਇਆ ਹੈਂ ਆਖਣ ਕਿ ਯਹੋਵਾਹ ਓਹਨਾਂ ਨੂੰ ਉਸ ਧਰਤੀ ਵਿੱਚ ਨਾ ਲਿਆ ਸੱਕਿਆ ਜਿਹ ਦਾ ਉਸ ਓਹਨਾਂ ਨਾਲ ਬਚਨ ਕੀਤਾ ਸੀ ਕਿਉਂ ਜੋ ਉਹ ਓਹਨਾਂ ਨਾਲ ਲਾਗ ਰੱਖਦਾ ਹੈ ਏਸ ਲਈ ਓਹਨਾਂ ਨੂੰ ਕੱਢ ਲਿਆਇਆ ਕਿ ਉਜਾੜ ਵਿੱਚ ਓਹਨਾਂ ਦਾ ਨਾਸ ਕਰੇ।

29. ਓਹ ਤੇਰੀ ਪਰਜਾ ਅਤੇ ਤੇਰੀ ਮਿਲਖ ਹਨ ਜਿਨ੍ਹਾਂ ਨੂੰ ਤੂੰ ਵੱਡੀ ਸ਼ਕਤੀ ਅਤੇ ਲੰਮੀ ਬਾਂਹ ਨਾਲ ਕੱਢ ਲਿਆਇਆ।

About ਬਿਵਸਥਾ ਸਾਰ Chapter 9

Read ਬਿਵਸਥਾ ਸਾਰ Chapter 9 online from the Holy Bible. This chapter is part of the Book of ਬਿਵਸਥਾ ਸਾਰ in the Old Testament. Continue reading with the chapter navigation above or explore the complete book.

Book Information

Book: ਬਿਵਸਥਾ ਸਾਰ
Chapter: 9
Testament: Old Testament

How to Read this Chapter

Use the Previous and Next Chapter buttons to continue reading ਬਿਵਸਥਾ ਸਾਰ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਬਿਵਸਥਾ ਸਾਰ Chapter 9 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਬਿਵਸਥਾ ਸਾਰ Chapter 9?

ਬਿਵਸਥਾ ਸਾਰ Chapter 9 is part of the Book of ਬਿਵਸਥਾ ਸਾਰ in the Holy Bible.

Can I read this chapter online?

Yes. You can read the complete ਬਿਵਸਥਾ ਸਾਰ Chapter 9 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. ਵਿਰਲਾਪ Chapter 2
  4. ਉਪਦੇਸ਼ਕ Chapter 7
  5. 2 ਇਤਹਾਸ Chapter 9
  6. 2 ਸਮੂਏਲ Chapter 9
  7. ਗਿਣਤੀ Chapter 5

Explore More from ਬਿਵਸਥਾ ਸਾਰ

  1. ਬਿਵਸਥਾ ਸਾਰ Chapter 23
  2. ਬਿਵਸਥਾ ਸਾਰ Chapter 15
  3. ਬਿਵਸਥਾ ਸਾਰ Chapter 16
  4. ਬਿਵਸਥਾ ਸਾਰ Chapter 3
  5. ਬਿਵਸਥਾ ਸਾਰ Chapter 32
  6. ਬਿਵਸਥਾ ਸਾਰ Chapter 6
  7. ਬਿਵਸਥਾ ਸਾਰ Chapter 13

Related Chapters & Readings

  1. ਕੂਚ Chapter 27
  2. ਯਸਾਯਾਹ Chapter 63
  3. ਲੂਕਾ Chapter 9
  4. 2 ਰਾਜਿਆਂ Chapter 21
  5. ਜ਼ਬੂਰ Chapter 110
  6. 1 ਰਾਜਿਆਂ Chapter 14
  7. ਲੇਵੀਆਂ Chapter 19
Share Your Love

Leave a Reply

Your email address will not be published. Required fields are marked *