ਮਰਕੁਸ Chapter 15

For English

Read ਮਰਕੁਸ Chapter 15 Online

Read ਮਰਕੁਸ Chapter 15 online from the Holy Bible. This chapter is part of the Book of ਮਰਕੁਸ in the New Testament. Browse every verse with easy chapter navigation, continue to the next chapter, or explore the complete Book of ਮਰਕੁਸ and the Holy Bible online.

Choose a Chapter

ਮਰਕੁਸ 15

ਅਧਿਆਇ 15

1. ਸਵੇਰ ਹੁੰਦਿਆਂ ਹੀ ਪਰਧਾਨ ਜਾਜਕਾਂ ਨੇ ਬਜ਼ੁਰਗਾਂ ਅਤੇ ਗ੍ਰੰਥੀਆਂ ਸਣੇ ਅਰ ਸਾਰੀ ਮਹਾ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ।

2. ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸਤ ਆਖਿਆ ਹੈ।

3. ਤਾਂ ਪਰਧਾਨ ਜਾਜਕਾਂ ਨੇ ਉਸ ਉੱਤੇ ਬਹੁਤ ਦੋਸ਼ ਲਾਏ।

4. ਪਿਲਾਤੁਸ ਨੇ ਉਸ ਤੋਂ ਫੇਰ ਪੁੱਛਿਆ, ਤੂੰ ਕੁਝ ਜਵਾਬ ਨਹੀਂ ਦਿੰਦਾ? ਵੇਖ ਓਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ !

5. ਪਰ ਯਿਸੂ ਨੇ ਫੇਰ ਕੁਝ ਜਵਾਬ ਨਾ ਦਿੱਤਾ ਐਥੋਂ ਤੀਕ ਜੋ ਪਿਲਾਤੁਸ ਹੈਰਾਨ ਹੋਇਆ।

6. ਓਹ ਉਸ ਤਿਉਹਾਰ ਉੱਤੇ ਇੱਕ ਕੈਦੀ ਜਿਹ ਦੇ ਲਈ ਲੋਕ ਅਰਜ਼ ਕਰਦੇ ਸਨ ਉਨ੍ਹਾਂ ਦੀ ਖ਼ਾਤਰ ਛੱਡਦਾ ਹੁੰਦਾ ਸੀ।

7. ਬਰੱਬਾਸ ਨਾਓਂ ਦਾ ਇੱਕ ਮਨੁੱਖ ਸੀ ਜਿਹੜਾ ਉਨ੍ਹਾਂ ਪਸਾਦੀਆਂ ਦੇ ਨਾਲ ਜਿਨ੍ਹਾਂ ਪਸਾਦ ਵਿੱਚ ਖੂਨ ਕੀਤਾ ਕੈਦ ਵਿੱਚ ਪਿਆ ਹੋਇਆ ਸੀ।

8. ਅਤੇ ਲੋਕ ਨੇੜੇ ਜਾ ਕੇ ਅਰਜ਼ ਕਰਨ ਲੱਗੇ ਜੋ ਦਸਤੂਰ ਅਨੁਸਾਰ ਸਾਡੇ ਲਈ ਕਰੋ।

9. ਪਿਲਾਤੁਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਪਾਤਸ਼ਾਹ ਨੂੰ ਛੱਡ ਦਿਆਂ?

10. ਕਿਉਂ ਜੋ ਉਹ ਨੇ ਮਲੂਮ ਕੀਤਾ ਸੀ ਭਈ ਪਰਧਾਨ ਜਾਜਕਾਂ ਨੇ ਖਾਰ ਦੇ ਮਾਰੇ ਉਹ ਨੂੰ ਹਵਾਲੇ ਕੀਤਾ ਹੈ।

11. ਪਰ ਪਰਧਾਨ ਜਾਜਕਾਂ ਨੇ ਭੀੜ ਨੂੰ ਚੁੱਕਿਆ ਜੋ ਉਹ ਬਰੱਬਾਸ ਹੀ ਉਨ੍ਹਾਂ ਦੀ ਖ਼ਾਤਰ ਛੱਡ ਦੇਵੇ।

12. ਪਿਲਾਤੁਸ ਨੇ ਅੱਗੋਂ ਉਨ੍ਹਾਂ ਨੂੰ ਫੇਰ ਆਖਿਆ, ਤਾਂ ਜਿਹ ਨੂੰ ਤੁਸੀਂ ਯਹੂਦੀਆਂ ਦਾ ਪਾਤਸ਼ਾਹ ਕਹਿੰਦੇ ਹੋ ਮੈਂ ਉਹ ਦੇ ਨਾਲ ਕੀ ਕਰਾਂ?

13. ਓਹ ਫੇਰ ਡੰਡ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ !

14. ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਓਹ ਹੋਰ ਵੀ ਡੰਡ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ !

15. ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾਸ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ।

16. ਤਾਂ ਸਿਪਾਹੀ ਉਹ ਨੂੰ ਓਸ ਵੇਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਹੈ ਲੈ ਗਏ ਅਰ ਸਾਰੇ ਜੱਥੇ ਨੂੰ ਇੱਕਠਾ ਬੁਲਾਲਿਆ।

17. ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤ੍ਰ ਪਹਿਨਾਇਆ ਅਤੇ ਕੰਡਿਆਂ ਵਾਲਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਰੱਖਿਆ।

18. ਅਤੇ ਉਹ ਨੂੰ ਵਧਾਈਆਂ ਦੇਣ ਲੱਗੇ ਕਿ ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ !

19. ਅਰ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਨਿਵਾ ਕੇ ਉਹ ਨੂੰ ਮੱਥਾ ਟੇਕਦੇ ਸਨ।

20. ਜਾਂ ਉਸ ਨਾਲ ਠੱਠਾ ਕਰ ਹਟੇ ਤਾਂ ਉਹ ਦੇ ਉੱਤੋਂ ਬੈਂਗਣੀ ਬਸਤ੍ਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤ੍ਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ।

21. ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਉ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆਂ ਉੱਥੋਂ ਦੀ ਲੰਘਦਾ ਸੀ ਵਿਗਾਰੇ ਫੜਿਆ ਭਈ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ।

22. ਅਤੇ ਓਹ ਉਸ ਨੂੰ ਗਲਗਥਾ ਵਿੱਚ ਜਿਹ ਦਾ ਅਰਥ ਖੋਪਰੀ ਦਾ ਥਾਂ ਹੈ ਲਿਆਏ।

23. ਅਰ ਮੈ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਓਨ ਨਾ ਲਈ।

24. ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾ ਕੇ ਉਹ ਦੇ ਬਸਤ੍ਰ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ।

25. ਪਹਿਰ ਦਿਨ ਚੜ੍ਹਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾਇਆ।

26. ਅਰ ਉਹ ਦੀ ਇਹ ਦੋਸ਼ ਪੱਤ੍ਰੀ ਉੱਪਰ ਲਿਖੀ ਹੋਈ ਸੀ, ਕਿ ਯਹੂਦੀਆਂ ਦਾ ਪਾਤਸ਼ਾਹ

27. ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਅਤੇ ਦੂਆ ਉਹ ਦੇ ਖੱਬੇ ਸਲੀਬ ਉੱਤੇ ਚੜ੍ਹਾਇਆ।

29. ਅਤੇ ਆਉਣ ਜਾਣ ਵਾਲੇ ਉਹ ਨੂੰ ਮਿਹਣਾ ਮਾਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ,

30. ਵਾਹ ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੈਂ ! ਸਲੀਬੋਂ ਉੱਤਰ ਕੇ ਆਪਣੇ ਆਪ ਨੂੰ ਬਚਾ ਲੈ।

31. ਇਸੇ ਤਰਾਂ ਪਰਧਾਨ ਜਾਜਕਾਂ ਨੇ ਵੀ ਆਪੋ ਵਿੱਚ ਗ੍ਰੰਥੀਆਂ ਨਾਲ ਮਿਲ ਕੇ ਠੱਠਾ ਮਾਰਿਆ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸੱਕਦਾ !

32. ਇਸਰਾਏਲ ਦਾ ਪਾਤਸ਼ਾਹ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਪਰਤੀਤ ਕਰੀਏ ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਓਹ ਉਸ ਨੂੰ ਬੋਲੀਆਂ ਮਾਰਦੇ ਸਨ।

33. ਜਾਂ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਅਨ੍ਹੇਰਾ ਛਾ ਗਿਆ ਅਰ ਤੀਏ ਪਹਿਰ ਤੀਕ ਰਿਹਾ।

34. ਅਤੇ ਤੀਏ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ ਏਲੋਈ ਏਲੋਈ ਲਮਾ ਸਬਕਤਾਨੀ ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ?

35. ਤਾਂ ਕਿੰਨੇ ਕੁ ਉਨ੍ਹਾਂ ਵਿੱਚੋਂ ਜਿਹੜੇ ਓੱਥੇ ਖੜੇ ਸਨ ਇਹ ਸੁਣ ਕੇ ਬੋਲੇ, ਵੇਖੋ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ !

36. ਕਿਸੇ ਨੇ ਦੌੜ ਕੇ ਸਪੰਜ ਨੂੰ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, ਰਹਿਣ ਦਿਓ, ਅਸੀਂ ਵੇਖੀਏ, ਭਲਾ ਏਲੀਯਾਹ ਉਹ ਨੂੰ ਉਤਾਰਨ ਨੂੰ ਆਉਂਦਾ ਹੈ?

37. ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ।

38. ਅਤੇ ਹੈਕਲ ਦਾ ਪੜਦਾ ਉੱਪਰੋਂ ਲੈਕੇ ਹੇਠਾਂ ਤੀਕਰ ਪਾਟ ਕੇ ਦੋ ਹੋ ਗਿਆ।

39. ਜਾਂ ਉਸ ਸੂਬੇਦਾਰ ਨੇ ਜਿਹੜਾ ਉਹ ਦੇ ਮਾਹਮਣੇ ਖੜਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਠੀਕ ਪਰਮੇਸ਼ੁਰ ਦਾ ਪੁੱਤ੍ਰ ਸੀ !

40. ਕਈ ਤੀਵੀਆਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਰ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ।

41. ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਨਾਲ ਰਹਿੰਦੀਆਂ ਅਤੇ ਉਹ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਥੇਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।

42. ਜਾਂ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ।

43. ਅਰਿਮਥੈਆ ਦਾ ਯੂਸੁਫ਼ ਇੱਕ ਪਤਵੰਤਾ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ।

44. ਪਰ ਪਿਲਾਤੁਸ ਨੇ ਅਚਰਜ ਮੰਨਿਆ ਜੋ ਐਡੀ ਛੇਤੀ ਉਹ ਕਿੱਥੋਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਸੱਦ ਕੇ ਉਸ ਤੋਂ ਪੁੱਛਿਆ ਭਈ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ?

45. ਅਤੇ ਸੂਬੇਦਾਰ ਤੋਂ ਮਲੂਮ ਕਰ ਕੇ ਲੋਥ ਯੂਸੁਫ਼ ਨੂੰ ਦੁਆ ਦਿੱਤੀ।

46. ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਰ ਲੋਥ ਨੂੰ ਉਤਾਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ।

47. ਅਤੇ ਮਰਿਯਮ ਮਗਦਲੀਨੀ ਅਰ ਯੋਸੇਸ ਦੀ ਮਾਤਾ ਮਰਿਯਮ ਉਸ ਥਾਂ ਨੂੰ ਜਿੱਥੇ ਉਹ ਰੱਖਿਆ ਗਿਆ ਸੀ ਵੇਖ ਰਹੀਆਂ ਸਨ।

About ਮਰਕੁਸ Chapter 15

Read ਮਰਕੁਸ Chapter 15 online from the Holy Bible. This chapter is part of the Book of ਮਰਕੁਸ in the New Testament. Continue reading with the chapter navigation above or explore the complete book.

Book Information

Book: ਮਰਕੁਸ
Chapter: 15
Testament: New Testament

How to Read this Chapter

Use the Previous and Next Chapter buttons to continue reading ਮਰਕੁਸ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਮਰਕੁਸ Chapter 15 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਮਰਕੁਸ Chapter 15?

ਮਰਕੁਸ Chapter 15 is part of the Book of ਮਰਕੁਸ in the Holy Bible.

Can I read this chapter online?

Yes. You can read the complete ਮਰਕੁਸ Chapter 15 online for free with easy chapter navigation.

More Chapters from ਨਵਾਂ ਨੇਮ

  1. ਲੂਕਾ Chapter 24
  2. ਇਬਰਾਨੀਆਂ Chapter 2
  3. ਲੂਕਾ Chapter 8
  4. ਮੱਤੀ Chapter 2
  5. ਰੋਮੀਆਂ Chapter 13
  6. 1 ਯੂਹੰਨਾ Chapter 4
  7. 1 ਯੂਹੰਨਾ Chapter 3

Explore More from ਮਰਕੁਸ

  1. ਮਰਕੁਸ Chapter 14
  2. ਮਰਕੁਸ Chapter 5
  3. ਮਰਕੁਸ Chapter 4
  4. ਮਰਕੁਸ Chapter 10
  5. ਮਰਕੁਸ Chapter 12
  6. ਮਰਕੁਸ Chapter 3
  7. ਮਰਕੁਸ Chapter 2

Related Chapters & Readings

  1. 1 ਪਤਰਸ Chapter 3
  2. ਇਬਰਾਨੀਆਂ Chapter 8
  3. ਵਿਰਲਾਪ Chapter 3
  4. ਰਸੂਲਾਂ ਦੇ ਕਰਤੱਬ Chapter 23
  5. ਗਿਣਤੀ Chapter 2
  6. ਬਿਵਸਥਾ ਸਾਰ Chapter 22
  7. ਲੇਵੀਆਂ Chapter 17
Share Your Love

Leave a Reply

Your email address will not be published. Required fields are marked *