Read ਮਰਕੁਸ Chapter 9 Online
Read ਮਰਕੁਸ Chapter 9 online from the Holy Bible. This chapter is part of the Book of ਮਰਕੁਸ in the New Testament. Browse every verse with easy chapter navigation, continue to the next chapter, or explore the complete Book of ਮਰਕੁਸ and the Holy Bible online.
Choose a Chapter
ਮਰਕੁਸ 9
ਅਧਿਆਇ 9
1. ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਨ੍ਹਾਂ ਵਿੱਚੋਂ ਜਿਹੜੇ ਐਥੇ ਖੜੇ ਹਨ ਕਈ ਹਨ ਕਿ ਜਦ ਤੀਕਰ ਪਰਮੇਸ਼ੁਰ ਦੇ ਰਾਜ ਨੂੰ ਕੁਦਰਤ ਨਾਲ ਆਇਆ ਹੋਇਆ ਨਾ ਵੇਖਣ ਕਦੀ ਮੌਤ ਦਾ ਸੁਆਦ ਨਾ ਚੱਖਣਗੇ।
2. ਅਤੇ ਛਿਆਂ ਦਿਨਾਂ ਪਿੱਛੋਂ ਯਿਸੂ ਨੇ ਪਤਰਸ ਅਤੇ ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਨਿਰਾਲੇ ਵਿੱਚ ਅਲੱਗ ਲੈ ਗਿਆ ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲਗਿਆ।
3. ਅਰ ਉਹ ਦੇ ਕੱਪੜੇ ਚਮਕਣ ਲੱਗੇ ਅਰ ਅਜਿਹੇ ਡਾਢੇ ਚਿੱਟੇ ਹੋ ਗਏ ਕਿ ਜਗਤ ਵਿੱਚ ਕੋਈ ਛੀਂਬਾ ਓਹੋ ਜਿਹੇ ਨਹੀਂ ਕਰ ਸੱਕਦਾ।
4. ਅਤੇ ਏਲੀਯਾਹ ਮੂਸਾ ਦੇ ਨਾਲ ਉਨ੍ਹਾਂ ਨੂੰ ਵਿਖਾਈ ਦਿੱਤਾ ਅਰ ਓਹ ਯਿਸੂ ਨਾਲ ਗੱਲਾਂ ਕਰਦੇ ਸਨ।
5. ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਸੁਆਮੀ ਜੀ, ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।
6. ਕਿਉਂ ਜੋ ਉਹ ਨਹੀਂ ਜਾਣਦਾ ਸੀ ਭਈ ਕੀ ਉੱਤਰ ਦੇਵੇ ਇਸ ਲਈ ਜੋ ਓਹ ਬਹੁਤ ਡਰ ਗਏ ਸਨ।
7. ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਉਂ ਕੀਤੀ ਅਰ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ, ਉਹ ਦੀ ਸੁਣੋ।
8. ਅਤੇ ਉਨ੍ਹਾਂ ਨੇ ਅਚਾਨਕ ਚੁਫੇਰੇ ਨਜ਼ਰ ਕਰ ਕੇ ਫੇਰ ਹੋਰ ਕਿਸੇ ਨੂੰ ਨਹੀਂ ਪਰ ਯਿਸੂ ਨੂੰ ਇਕੱਲਾ ਆਪਣੇ ਨਾਲ ਡਿੱਠਾ।
9. ਜਾਂ ਓਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਭਈ ਜਦ ਤੀਕ ਮਨੁੱਖ ਦਾ ਪੁੱਤ੍ਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ ਤਦ ਤੀਕ ਤੁਸਾਂ ਜੋ ਕੁਝ ਡਿੱਠਾ ਕਿਸੇ ਨੂੰ ਨਾ ਦੱਸਣਾ।
10. ਅਤੇ ਓਹ ਇਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਏ ਨਾਲ ਚਰਚਾ ਕਰਨ ਲੱਗੇ ਭਈ ਮੁਰਦਿਆਂ ਵਿੱਚੋਂ ਜੀ ਉੱਠਣਾ ਹੈ ਕੀ?
11. ਅਰ ਉਨ੍ਹਾਂ ਉਸ ਅੱਗੇ ਅਰਜ਼ ਕੀਤੀ ਕਿ ਗ੍ਰੰਥੀਂ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜਰੂਰ ਹੈ?
12. ਉਸ ਨੇ ਉਨ੍ਹਾਂ ਨੂੰ ਕਿਹਾ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸੱਭੋ ਕੁਝ ਮੁੜ ਸੁਆਰੇਗਾ ਪਰ ਮਨੁੱਖ ਦੇ ਪੁੱਤ੍ਰ ਦੇ ਹੱਕ ਵਿੱਚ ਕਿੱਕੁਰ ਲਿਖਿਆ ਹੈ ਜੋ ਉਹ ਬਹੁਤ ਦੁਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?
13. ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਏਲੀਯਾਹ ਆ ਵੀ ਚੁੱਕਿਆ, ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ, ਉਨ੍ਹਾਂ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ।
14. ਜਾਂ ਓਹ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫੇਰੇ ਵੱਡੀ ਭੀੜ ਅਰ ਉਨ੍ਹਾਂ ਨਾਲ ਗ੍ਰੰਥੀਂਆਂ ਨੂੰ ਝਗੜਾ ਕਰਦੇ ਡਿੱਠਾ।
15. ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕਾਂ ਨੇ ਉਹ ਦੇ ਕੋਲ ਦੌੜ ਕੇ ਉਹ ਨੂੰ ਪਰਨਾਮ ਕੀਤਾ।
16. ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਝਗੜਾ ਕਰਦੇ ਹੋ?
17. ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ, ਮੈਂ ਆਪਣਾ ਪੁੱਤ੍ਰ ਜਿਹ ਨੂੰ ਗੁੰਗੀ ਰੂਹ ਚਿੰਬੜੀ ਹੋਈ ਹੈ ਤੇਰੇ ਕੋਲ ਲਿਆਇਆ।
18. ਅਰ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਸੁੱਕਦਾ ਜਾਂਦਾ ਹੈ ਅਰ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਓਹ ਉਸ ਨੂੰ ਕੱਢ ਦੇਣ ਪਰ ਓਹ ਨਾ ਕੱਢ ਸੱਕੇ।
19. ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਬੇ ਪਰਤੀਤ ਪੀਹੜੀ, ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ? ਕਦ ਤੋੜੀ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!
20. ਓਹ ਉਹ ਨੂੰ ਉਸ ਦੇ ਕੋਲ ਲਿਆਏ ਅਰ ਜਾਂ ਉਸ ਨੇ ਉਹ ਨੂੰ ਵੇਖਿਆ ਤਾਂ ਰੂਹ ਨੇ ਉਸੇ ਵੇਲੇ ਉਹ ਨੂੰ ਵੱਡਾ ਮਰੋੜਿਆ ਅਤੇ ਉਹ ਭੁਞੇਂ ਡਿੱਗ ਪਿਆ ਅਰ ਝੱਗ ਛੱਡਦਾ ਹੋਇਆ ਲੇਟਣ ਲੱਗਾ।
21. ਉਸ ਨੇ ਉਹ ਦੇ ਪਿਉ ਨੂੰ ਪੁੱਛਿਆ, ਕਿੰਨੇ ਕੁ ਚਿਰ ਤੋਂ ਇਹ ਉਸ ਨੂੰ ਹੋਇਆ? ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ ।
22. ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਰ ਪਾਣੀ ਵਿੱਚ ਭੀ ਸੁੱਟਿਆ ਹੈ ਭਈ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸੱਕਦੇ ਹੋ ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ।
23. ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸੱਕਦੇ ਹੋ! ਪਰਤੀਤ ਕਰਨ ਵਾਲੇ ਦੇ ਲਈ ਸੱਭੋ ਕੁਝ ਹੋ ਸੱਕਦਾ ਹੈ।
24. ਉਸੇ ਵੇਲੇ ਉਸ ਬਾਲਕ ਦਾ ਪਿਉ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਪਰਤੀਤ ਕਰਦਾ ਹਾਂ, ਤੁਸੀਂ ਮੇਰੀ ਬੇ ਪਰਤੀਤੀ ਦਾ ਉਪਾਉ ਕਰੋ!
25. ਜਦ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਭਰਿਸ਼ਟ ਰੂਹ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੁੰਗੀ ਬੋਲੀ ਰੂਹ ਮੈਂ ਤੈਨੂੰ ਹੁਕਮ ਕਰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾਹ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ !
26. ਤਾਂ ਉਹ ਚੀਕ ਮਾਰ ਕੇ ਅਰ ਉਸ ਨੂੰ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ ਐਥੋਂ ਤੋੜੀ ਜੋ ਬਹੁਤਿਆਂ ਨੇ ਆਖਿਆ, ਉਹ ਮਰ ਗਿਆ !
27. ਪਰ ਯਿਸੂ ਨੇ ਉਹ ਦਾ ਹੱਥ ਫੜ ਕੇ ਉਹ ਨੂੰ ਉਠਾ ਲਿਆ ਅਤੇ ਉਹ ਉੱਠ ਖੜਾ ਹੋਇਆ।
28. ਜਾਂ ਯਿਸੂ ਘਰ ਵਿੱਚ ਆਇਆ ਤਾਂ ਉਹ ਦੇ ਚੇਲਿਆਂ ਨੇ ਨਿਰਾਲੇ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸੱਕੇ?
29. ਉਸ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਪਰਕਾਰ ਦੀ ਪ੍ਰਾਰਥਨਾ ਬਿਨਾ ਕਿਸੇ ਹੋਰ ਤਰਾਂ ਨਹੀਂ ਨਿੱਕਲ ਸੱਕਦੀ।
30. ਫੇਰ ਓਹ ਉੱਥੋਂ ਤੁਰ ਪਏ ਅਰ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖਬਰ ਹੋਵੇ।
31. ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਲਦਾ ਅਰ ਉਨ੍ਹਾਂ ਨੂੰ ਆਖਦਾ ਸੀ ਭਈ ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਂਦਾ ਹੈ ਅਤੇ ਓਹ ਉਸ ਨੂੰ ਮਾਰ ਸੁੱਟਣਗੇ ਅਰ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫੇਰ ਜੀ ਉੱਠੇਗਾ।
32. ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ।
33. ਫੇਰ ਓਹ ਕਫ਼ਰਨਾਹੂਮ ਵਿੱਚ ਆਏ ਅਤੇ ਜਾਂ ਉਹ ਘਰ ਵਿੱਚ ਸੀ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਾਂ ਬਾਤਾਂ ਕਰਦੇ ਸਾਓ?
34. ਪਰ ਓਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਏ ਨਾਲ ਬਹਿਸ ਕੀਤੀ ਸੀ ਜੋ ਵੱਡਾ ਕਿਹੜਾ ਹੈ?
35. ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਜੇ ਕੋਈ ਪਹਿਲਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਪਿੱਛਲਾ ਅਤੇ ਸਭਨਾਂ ਦਾ ਟਹਿਲੂਆ ਹੋਵੇ।
36. ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਾਲੇ ਖੜਾ ਕੀਤਾ। ਫੇਰ ਉਸ ਨੂੰ ਕੁੱਛੜ ਚੁੱਕ ਕੇ ਉਨ੍ਹਾਂ ਨੂੰ ਕਿਹਾ,
37. ਜੋ ਕੋਈ ਮੇਰੇ ਨਾਮ ਕਰਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।
38. ਯੂਹੰਨਾ ਨੇ ਉਹ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਵਰਜਿਆ ਇਸ ਲਈ ਜੋ ਉਹ ਸਾਡੇ ਪਿੱਛੇ ਨਹੀਂ ਸੀ ਚੱਲਦਾ।
39. ਪਰ ਯਿਸੂ ਨੇ ਕਿਹਾ, ਉਹ ਨੂੰ ਨਾ ਵਰਜੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਕਰਾਮਾਤ ਕਰੇ ਅਰ ਓਵੇਂ ਮੈਨੂੰ ਬੁਰਾ ਕਹਿ ਸੱਕੇ।
40. ਜਿਹੜਾ ਸਾਡੇ ਵਿੱਰੁਧ ਨਹੀਂ ਉਹ ਸਾਡੀ ਵੱਲ ਹੈ।
41. ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਕਟੋਰਾ ਪਾਣੀ ਦਾ ਪੀਣ ਨੂੰ ਦੇਵੇ ਇਸ ਕਰਕੇ ਜੋ ਤੁਸੀਂ ਮਸੀਹ ਦੇ ਹੋ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਉਹ ਆਪਣਾ ਫਲ ਪਾਏ ਬਿਨਾ ਕਦੇ ਨਾ ਰਹੇਗਾ।
42. ਅਤੇ ਜੋ ਕੋਈ ਏਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਨਿਹਚਾ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੇ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ! ਅਰ ਜੇ ਤੇਰਾ ਹੱਥ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਸੁੱਟ।
44. ਟੁੰਡਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ ਜਿਹੜੀ ਬੁੱਝਣ ਵਾਲੀ ਨਹੀਂ।
45. ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਸੁੱਟ। ਲੰਙਾਂ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
47. ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਸੁੱਟ। ਕਾਣਾ ਹੋ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ। 48 ਜਿੱਥੇ ਉਨ੍ਹਾਂ ਦਾ ਕੀੜਾ ਨਹੀਂ ਮਰਦਾ ਅਤੇ ਅੱਗ ਨਹੀਂ ਬੁਝਦੀ। 49 ਕਿਉਂਕਿ ਹਰ ਕੋਈ ਅੱਗ ਨਾਲ ਸਲੂਣਾ ਕੀਤਾ ਜਾਵੇਗਾ। 50 ਲੂਣ ਅੱਛਾ ਹੈ ਪਰ ਜੇ ਲੂਣ ਬੇ ਸੁਆਦ ਹੋ ਜਾਏ ਤਾਂ ਤੁਸੀਂ ਉਹ ਨੂੰ ਕਾਸ ਨਾਲ ਸੁਆਦੀ ਕਰੋਗੇ? ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਏ ਨਾਲ ਮਿਲੇ ਰਹੋ।
About ਮਰਕੁਸ Chapter 9
Read ਮਰਕੁਸ Chapter 9 online from the Holy Bible. This chapter is part of the Book of ਮਰਕੁਸ in the New Testament. Continue reading with the chapter navigation above or explore the complete book.
Book Information
Book: ਮਰਕੁਸ
Chapter: 9
Testament: New Testament
How to Read this Chapter
Use the Previous and Next Chapter buttons to continue reading ਮਰਕੁਸ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਮਰਕੁਸ Chapter 9 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਮਰਕੁਸ Chapter 9?
ਮਰਕੁਸ Chapter 9 is part of the Book of ਮਰਕੁਸ in the Holy Bible.
Can I read this chapter online?
Yes. You can read the complete ਮਰਕੁਸ Chapter 9 online for free with easy chapter navigation.
More Chapters from ਨਵਾਂ ਨੇਮ
- ਲੂਕਾ Chapter 24
- ਇਬਰਾਨੀਆਂ Chapter 2
- ਲੂਕਾ Chapter 8
- ਮੱਤੀ Chapter 2
- 1 ਯੂਹੰਨਾ Chapter 4
- 1 ਯੂਹੰਨਾ Chapter 3
- 1 ਪਤਰਸ Chapter 2
Explore More from ਮਰਕੁਸ
- ਮਰਕੁਸ Chapter 4
- ਮਰਕੁਸ Chapter 8
- ਮਰਕੁਸ Chapter 6
- ਮਰਕੁਸ Chapter 3
- ਮਰਕੁਸ Chapter 13
- ਮਰਕੁਸ Chapter 12
- ਮਰਕੁਸ Chapter 10