Read ਮੀਕਾਹ Chapter 2 Online
Read ਮੀਕਾਹ Chapter 2 online from the Holy Bible. This chapter is part of the Book of ਮੀਕਾਹ in the Old Testament. Browse every verse with easy chapter navigation, continue to the next chapter, or explore the complete Book of ਮੀਕਾਹ and the Holy Bible online.
Choose a Chapter
ਮੀਕਾਹ 2
ਅਧਿਆਇ 2
1. ਜਿਹੜੇ ਬਦੀ ਕਰਨ ਦੀ ਸੋਚਦੇ ਹਨ ਉਨ੍ਹਾਂ ਲੋਕਾਂ ਤੇ ਸੰਕਟ ਆਵੇਗਾ ਜਿਹੜੇ ਆਪਣੇ ਮਂਜਿਆਂ ਤੇ ਲੰਮੇ ਪੈਕੇ ਰਾਤ ਭਰ ਬਦੀ ਸੋਚਦੇ ਹਨ ਅਤੇ ਫ਼ਿਰ ਸਵੇਰ ਹੋਣ ਤੇ ਆਪਣੇ ਸੋਚੇ ਮੁਤਾਬਕ ਬਦੀ ਕਰਦੇ ਹਨ। ਭਲਾ ਕਿਉਂ – ਕਿਉਂ ਕਿ ਉਨ੍ਹਾਂ ਕੋਲ ਮਨ-ਇਛ੍ਛਤ ਕਰਨ ਦੀ ਸ਼ਕਤੀ ਹੈ।
2. ਉਹ ਖੇਤ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਘਰ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਇੱਕ ਆਦਮੀ ਤੋਂ ਘਰ ਖੋਹ ਲੈਂਦੇ ਹਨ ਅਤੇ ਉਸਨੂੰ ਗੁਮਰਾਹ ਕਰਕੇ ਉਸ ਦੀ ਜ਼ਮੀਨ ਲੈ ਲੈਂਦੇ ਹਨ।
3. ਇਸੇ ਲਈ ਯਹੋਵਾਹ ਨੇ ਇਹ ਕੁਝ ਆਖਿਆ ਹੈ: "ਵੇਖੋ! ਮੈਂ ਇਸ ਪਰਿਵਾਰ ਦੇ ਵਿਰੁੱਧ ਮੁਸੀਬਤ ਸੋਚਦਾ ਹਾਂ ਤੁਸੀਂ ਆਪਣੇ ਆਪ ਨੂੰ ਬਚਾ ਨਾ ਸਕੋਁਗੇ ਤੁਹਾਡਾ ਹਂਕਾਰ ਟੁੱਟ ਜਾਵੇਗਾ ਕਿਉਂ ਕਿ ਭੈੜਾ ਸਮਾਂ ਆ ਰਿਹਾ ਹੈ।
4. ਲੋਕ ਤੁਹਾਡੇ ਬਾਰੇ ਕਹਾਉਤਾਂ ਗਾਉਣਗੇ ਉਹ ਤੁਹਾਡੇ ਲਈ ਇਹ ਸ਼ੋਕ ਗੀਤ ਗਾਉਣਗੇ: ਅਸੀਂ ਬਰਬਾਦ ਹੋ ਗਏ ਯਹੋਵਾਹ ਨੇ ਸਾਡੇ ਤੋਂ ਜ਼ਮੀਨ ਖੋਹਕੇ ਦੂਜਿਆਂ ਨੂੰ ਦੇ ਦਿੱਤੀ। ਹਾਂ, ਉਸਨੇ ਮੈਥੋਂ ਮੇਰੀ ਧਰਤੀ ਖੋਹ ਕੇ ਸਾਡੇ ਖੇਤਾਂ ਨੂੰ ਸਾਡੇ ਵੈਰੀਆਂ ਚ ਵੰਡਿਆ।
5. ਇਸ ਲਈ ਹੁਣ ਅਸੀਂ ਜ਼ਮੀਨ ਨੂੰ ਨਾਪ ਵੀ ਨਹੀਂ ਸਕਦੇ ਤੇ ਨਾ ਹੀ ਯਹੋਵਾਹ ਦੀ ਉਮ੍ਮਤ ਵਿੱਚ ਵੰਡ ਸਕਦੇ ਹਾਂ।"
6. ਲੋਕ ਕਹਿੰਦੇ ਹਨ, "ਸਾਡੇ ਕੋਲ ਪ੍ਰਚਾਰ ਨਾ ਕਰੋ ਸਾਡੇ ਲਈ ਬੁਰੇ ਵਾਕ ਨਾ ਆਖ ਸਾਡਾ ਕੁਝ ਨਹੀਂ ਵਿਗੜੇਗਾ।"
7. ਪਰ ਯਾਕੂਬ ਦੇ ਘਰਾਣੇ ਦੇ ਲੋਕੋ! ਇਹ ਗੱਲਾਂ ਮੈਂ ਜ਼ਰੂਰ ਕਰਾਂਗਾ ਤੁਹਾਡੀ ਭੈੜੀਆਂ ਕਰਨੀਆਂ ਕਾਰਣ ਯਹੋਵਾਹ ਦਾ ਧੀਰਜ ਟੁੱਟ ਰਿਹਾ ਹੈ ਜੇਕਰ ਤੁਸੀਂ ਸਲੀਕੇ ਸਿਰ ਰਹੋ ਤਾਂ ਮੈਂ ਤੁਹਾਡੇ ਲਈ ਚੰਗੇ ਬਚਨ ਕਹਾਂ।
8. ਪਰ ਮੇਰੇ ਮਨੁੱਖਾਂ ਲਈ ਉਹ ਵੈਰੀਆਂ ਤੁਲ੍ਲ ਹਨ ਤੁਸੀਂ ਤੁਰਦੇ ਜਾਂਦੇ ਮੇਰੇ ਮਨੁੱਖਾਂ ਦੇ ਪਿੱਛੋਂ ਕੱਪੜੇ ਖਿੱਚ ਲੈਂਦੇ ਹੋ ਉਹ ਲੋਕ ਸਮਝਦੇ ਹਨ ਕਿ ਉਹ ਸੁਰਖਿਅਤ ਹਨ ਪਰ ਤੁਸੀਂ ਉਨ੍ਹਾਂ ਤੋਂ ਵਸਤਾਂ ਖੋਹ ਲੈਂਦੇ ਹੋ ਜਿਵੇਂ ਉਹ ਜੰਗੀ ਕੈਦੀ ਹੋਣ।
9. ਤੁਸੀਂ ਮੇਰੇ ਆਦਮੀਆਂ ਦੀਆਂ ਔਰਤਾਂ ਦੇ ਸੁਹਣੇ ਘਰਾਂ ਨੂੰ ਲੁਟਿਆ ਅਤੇ ਉਨ੍ਹਾਂ ਦੇ ਮਾਸੂਬ ਬੱਚਿਆਂ ਤੋਂ ਮੇਰਾ ਸਾਰਾ ਧਨ ਲੁੱਟ ਲਿਆ।
10. ਉੱਠੋ, ਅਤੇ ਦਫ਼ਾ ਹੋ ਜਾਵੋ ਇਹ ਤੁਹਾਡੀ ਆਰਾਮਗਾਹ ਨਾ ਹੋਵੇਗੀ ਕਿਉਂ ਕਿ, ਤੁਸੀਂ ਇਸ ਥਾਂ ਨੂੰ ਬਰਬਾਦ ਕਰ ਛੱਡਿਆ। ਤੁਸੀਂ ਇਸਨੂੰ ਨਾਪਾਕ ਕੀਤਾ ਇਸ ਲਈ ਇਹ ਬਰਬਾਦ ਹੋਵੇਗੀ ਇਸਦੀ ਭਿਅੰਕਰ ਤਬਾਹੀ ਹੋਵੇਗੀ।
11. ਇਹ ਲੋਕ ਮੇਰੀ ਗੱਲ ਸੁਣਨਾ ਨਹੀਂ ਚਾਹੁੰਦੇ ਪਰ ਜੇਕਰ ਕੋਈ ਝੂਠਾ ਆਦਮੀ ਆਕੇ ਪਰਚਾਰੇ ਤਾਂ ਇਹ ਉਸਦੇ ਪਿੱਛੇ ਲੱਗ ਤੁਰਨਗੇ। ਜੇਕਰ ਕੋਈ ਝੂਠਾ ਨਬੀ ਆਕੇ ਇਹ ਆਖੇ: "ਤੁਹਾਡੇ ਲਈ ਆਉਣ ਵਾਲਾ ਸਮਾਂ ਬੜਾ ਚੰਗਾ ਹੈ ਉਸ ਵਿੱਚ ਤੁਹਾਨੂੰ ਢੇਰ ਸ਼ਰਾਬ ਤੇ ਮੈਅ ਨਸੀਬ ਹੋਵੇਗੀ।" ਤਾਂ ਇਹ ਉਸਦੀ ਗੱਲ ਸੱਚ ਮੰਨਕੇ ਉਸਦੇ ਪਿੱਛੇ ਲੱਗ ਜਾਣਗੇ।
12. ਹਾਂ, ਯਾਕੂਬ ਦੇ ਲੋਕੋ! ਮੈਂ ਤੁਹਾਨੂੰ ਸਾਰਿਆਂ ਨੂੰ ਅਵੱਸ਼ ਇਕਠਿਆਂ ਕਰਾਂਗਾ। ਮੈਂ ਇਸਰਾਏਲ ਦੇ ਸਾਰੇ ਬਚੇ ਹੋਇਆਂ ਨੂੰ ਇਕਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਰਲਾਅ ਕੇ ਵਾੜੇ ਵਿਚਲੀਆਂ ਭੇਡਾਂ ਵਾਂਗ ਰੱਖਾਂਗਾ ਅਤੇ ਜੂਹ ਵਿਚਲੇ ਇੱਜੜ ਵਾਂਗ ਉਨ੍ਹਾਂ ਨੂੰ ਮਿਲਾਵਾਂਗਾ ਤਾਂ ਫ਼ਿਰ ਇਹ ਥਾਂ ਕਈਆ ਲੋਕਾਂ ਦੇ ਸ਼ੋਰ ਨਾਲ ਭਰ ਜਾਵੇਗੀ।
13. ਫ਼ਿਰ "ਜਿਹੜਾ ਰਾਹਾਂ ਨੂੰ ਪਢ਼ਕੇ ਖੋਲ੍ਹ ਦਿੰਦਾ" ਉਨ੍ਹਾਂ ਦੇ ਅੱਗੇ-ਅੱਗੇ ਚੱਲੇਗਾ। ਉਹ ਇਸ ਸ਼ਹਿਰ ਦੇ ਫ਼ਾਟਕ ਤੋੜਕੇ ਲੰਘ ਜਾਣਗੇ। ਰਾਜਾ ਉਨ੍ਹਾਂ ਤੋਂ ਪਹਿਲਾਂ ਲੰਘੇਗਾ ਅਤੇ ਉਨ੍ਹਾਂ ਦਾ ਯਹੋਵਾਹ ਉਨ੍ਹਾਂ ਲੋਕਾਂ ਦੇ ਅੱਗੇ ਹੋਵੇਗਾ।
About ਮੀਕਾਹ Chapter 2
Read ਮੀਕਾਹ Chapter 2 online from the Holy Bible. This chapter is part of the Book of ਮੀਕਾਹ in the Old Testament. Continue reading with the chapter navigation above or explore the complete book.
Book Information
Book: ਮੀਕਾਹ
Chapter: 2
Testament: Old Testament
How to Read this Chapter
Use the Previous and Next Chapter buttons to continue reading ਮੀਕਾਹ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਮੀਕਾਹ Chapter 2 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਮੀਕਾਹ Chapter 2?
ਮੀਕਾਹ Chapter 2 is part of the Book of ਮੀਕਾਹ in the Holy Bible.
Can I read this chapter online?
Yes. You can read the complete ਮੀਕਾਹ Chapter 2 online for free with easy chapter navigation.