Read ਯਹੋਸ਼ੁਆ Chapter 10 Online
Read ਯਹੋਸ਼ੁਆ Chapter 10 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.
Choose a Chapter
ਯਹੋਸ਼ੁਆ 10
ਅਧਿਆਇ 10
1. ਐਉਂ ਹੋਇਆ ਜਦ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਸੁਣਿਆ ਕਿ ਯਹੋਸ਼ੁਆ ਨੇ ਕਿਵੇਂ ਅਈ ਨੂੰ ਲੈ ਲਿਆ ਅਤੇ ਉਹ ਦਾ ਸੱਤਿਆ ਨਾਸ ਕਰ ਸੁੱਟਿਆ ਹੈ ਅਤੇ ਜਿਵੇਂ ਉਸ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਓਵੇਂ ਉਸ ਨੇ ਅਈ ਅਤੇ ਉਹ ਦੇ ਰਾਜੇ ਨਾਲ ਵੀ ਕੀਤਾ ਅਤੇ ਕਿਵੇਂ ਗਿਬਓਨ ਦੇ ਵਾਸੀਆਂ ਨੇ ਇਸਰਾਏਲ ਨਾਲ ਸੁਲਾਹ ਕਰ ਲਈ ਅਤੇ ਉਨ੍ਹਾਂ ਦੇ ਵਿੱ
2. ਤਾਂ ਓਹ ਬਹੁਤ ਡਰੇ ਕਿਉਂ ਜੋ ਗਿਬਓਨ ਇੱਕ ਵੱਡਾ ਸ਼ਹਿਰ ਸੀ ਅਤੇ ਪਾਤਸ਼ਾਹੀ ਸ਼ਹਿਰਾਂ ਵਿੱਚੋਂ ਉਹ ਇੱਕ ਵਰਗਾ ਸੀ ਸਗੋਂ ਉਹ ਅਈ ਨਾਲੋਂ ਵੱਡਾ ਸੀ ਅਤੇ ਉਹ ਦੇ ਸਾਰੇ ਮਨੁੱਖ ਸੂਰਮੇ ਸਨ।
3. ਤਾਂ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨੂੰ ਅਤੇ ਯਰਮੂਥ ਦੇ ਰਾਜੇ ਫਿਰਾਮ ਨੂੰ ਅਤੇ ਲਾਕੀਸ਼ ਦੇ ਰਾਜੇ ਯਾਫ਼ੀਆ ਨੂੰ ਅਤੇ ਅਗਲੋਨ ਦੇ ਰਾਜੇ ਦਬੀਰ ਨੂੰ ਸੱਦ ਘੱਲਿਆ ਕਿ।
4. ਮੇਰੇ ਕੋਲ ਚੜ੍ਹ ਆਓ ਅਤੇ ਮੇਰੀ ਸਹਾਇਤਾ ਕਰੋ ਤਾਂ ਜੋ ਅਸੀਂ ਗਿਬਓਨ ਨੂੰ ਮਾਰ ਦੇਈਏ ਕਿਉਂ ਜੋ ਉਹ ਨੇ ਯਹੋਸ਼ੁਆ ਅਤੇ ਇਸਰਾਏਲੀਆਂ ਨਾਲ ਸੁਲਾਹ ਕਰ ਲਈ ਹੈ।
5. ਤਾਂ ਅਮੋਰੀਆਂ ਦੇ ਪੰਜਾਂ ਰਾਜਿਆਂ ਅਰਥਾਤ ਯਰੂਸ਼ਲਮ ਦੇ ਰਾਜੇ, ਹਬਰੋਨ ਦੇ ਰਾਜੇ, ਯਰਮੂਥ ਦੇ ਰਾਜੇ, ਲਾਕੀਸ਼ ਦੇ ਰਾਜੇ ਅਤੇ ਅਗਲੋਨ ਦੇ ਰਾਜੇ ਇਕੱਠੇ ਹੋਏ ਅਤੇ ਓਹ ਅਤੇ ਓਹਨਾਂ ਦੇ ਸਾਰੇ ਦਲ ਚੜ੍ਹੇ ਅਤੇ ਗਿਬਓਨ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਵਿਰੁੱਧ ਜੁੱਧ ਕੀਤਾ।
6. ਤਾਂ ਗਿਬਓਨ ਦੇ ਮਨੁੱਖਾਂ ਨੇ ਯਹੋਸ਼ੁਆ ਕੋਲ ਜਿਹੜਾ ਗਿਲਗਾਲ ਦੇ ਡੇਰੇ ਵਿੱਚ ਸੀ ਕਹਾ ਘੱਲਿਆ ਕਿ ਆਪਣਾ ਹੱਥ ਆਪਣੇ ਦਾਸਾਂ ਤੋਂ ਢਿੱਲਾ ਨਾ ਕਰਨਾ। ਛੇਤੀ ਨਾਲ ਸਾਡੇ ਕੋਲ ਆਓ ਅਤੇ ਸਾਨੂੰ ਬਚਾਓ ਅਤੇ ਸਾਡੀ ਸਹਾਇਤਾ ਕਰੋ ਕਿਉਂ ਜੋ ਅਮੋਰੀਆਂ ਦੇ ਸਾਰੇ ਰਾਜੇ ਜਿਹੜੇ ਪਹਾੜ ਉੱਤੇ ਵੱਸਦੇ ਹਨ ਸਾਡੇ ਵਿਰੁੱਧ ਇਕੱਠੇ ਹੋਏ ਹਨ।
7. ਤਾਂ ਯਹੋਸ਼ੁਆ ਨਾਲੇ ਸਾਰੇ ਜੋਧੇ ਅਤੇ ਸਾਰੇ ਸੂਰ ਬੀਰ ਗਿਲਗਾਲ ਤੋਂ ਚੜ੍ਹੇ।
8. ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਓਹਨਾਂ ਤੋਂ ਨਾ ਡਰ ਕਿਉਂ ਜੋ ਮੈਂ ਓਹਨਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਓਹਨਾਂ ਵਿੱਚੋਂ ਕੋਈ ਵੀ ਤੇਰੇ ਅੱਗੇ ਖਲੋ ਨਾ ਸੱਕੇਗਾ।
9. ਤਾਂ ਯਹੋਸ਼ੁਆ ਗਿਲਗਾਲ ਤੋਂ ਸਾਰੀ ਰਾਤ ਤੁਰ ਕੇ ਓਹਨਾਂ ਉੱਤੇ ਅਚਾਣਕ ਆ ਪਿਆ।
10. ਯਹੋਵਾਹ ਨੇ ਇਸਰਾਏਲ ਦੇ ਅੱਗੇ ਓਹਨਾਂ ਨੂੰ ਘਬਰਾ ਦਿੱਤਾ ਅਤੇ ਉਹ ਨੇ ਓਹਨਾਂ ਨੂੰ ਗਿਬਓਨ ਵਿੱਚ ਵੱਡੀ ਮਾਰ ਨਾਲ ਮਾਰ ਸੁੱਟਿਆ ਅਤੇ ਉਹ ਨੇ ਬੈਤ-ਹੋਰੋਨ ਦੀ ਚੜ੍ਹਾਈ ਦੇ ਰਾਹ ਵਿੱਚ ਓਹਨਾਂ ਦਾ ਪਿੱਛਾ ਕੀਤਾ ਅਤੇ ਓਹਨਾਂ ਨੂੰ ਅਜ਼ੇਕਾਹ ਅਤੇ ਮੱਕੇਦਾਹ ਤੀਕ ਮਾਰਦਾ ਗਿਆ।
11. ਤਾਂ ਐਉਂ ਹੋਇਆ ਕਿ ਜਦ ਓਹ ਇਸਰਾਏਲ ਦੇ ਅੱਗੋਂ ਨੱਠੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਓਹਨਾਂ ਉੱਤੇ ਅਕਾਸ਼ੋਂ ਵੱਡੇ ਵੱਡੇ ਪੱਥਰ ਅਜ਼ੇਕਾਹ ਤੀਕ ਇਉਂ ਸੁੱਟੇ ਕਿ ਓਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਓਹ ਓਹਨਾਂ ਤੋਂ ਵੱਧ ਸਨ ਜਿਹੜੇ ਇਸਰਾਏਲ ਦੀ ਤੇਗ ਨਾਲ ਵੱਢੇ ਗਏ।
12. ਤਦ ਯਹੋਸ਼ੁਆ ਨੇ ਯਹੋਵਾਹ ਨਾਲ ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਨੂੰ ਦੇ ਦਿੱਤਾ ਗੱਲ ਕੀਤੀ ਅਤੇ ਇਸਰਾਏਲੀਆਂ ਦੇ ਵੇਖਦਿਆਂ ਆਖਿਆ, “ਹੇ ਸੂਰਜ, ਗਿਬਓਨ ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹੁ!”
13. ਤਾਂ ਸੂਰਜ ਠਹਿਰ ਗਿਆ ਅਤੇ ਚੰਦਰਮਾ ਖੜਾ ਰਿਹਾ, ਜਦ ਤੀਕ ਕੌਮ ਨੇ ਆਪਣੇ ਵੈਰੀਆਂ ਤੋਂ ਵੱਟਾ ਨਾ ਲਿਆ। ਕੀ ਏਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਸੂਰਜ ਅਕਾਸ਼ ਦੇ ਵਿੱਚਕਾਰ ਖੜਾ ਰਿਹਾ ਅਤੇ ਸਾਰੀ ਕੁ ਦਿਹਾੜੀ ਡੁੱਬਣ ਦੀ ਛੇਤੀ ਨਾ ਕੀਤੀ।
14. ਏਸ ਤੋਂ ਅੱਗੇ ਅਥਵਾ ਪਿੱਛੇ ਅਜੇਹਾ ਦਿਨ ਕਦੀ ਨਹੀਂ ਹੋਇਆ ਕਿ ਯਹੋਵਾਹ ਨੇ ਮਨੁੱਖ ਦੀ ਅਵਾਜ਼ ਸੁਣੀ ਹੋਵੇ ਕਿਉਂ ਜੋ ਯਹੋਵਾਹ ਇਸਰਾਏਲ ਲਈ ਲੜਿਆ।
15. ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।
16. ਪਰ ਏਹ ਪੰਜੇ ਰਾਜੇ ਨੱਸ ਗਏ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਜਾ ਲੁਕੇ।
17. ਤਾਂ ਯਹੋਸ਼ੁਆ ਨੂੰ ਦੱਸਿਆ ਗਿਆ ਕਿ ਓਹ ਪੰਜੇ ਰਾਜੇ ਲੱਭ ਪਏ ਹਨ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਲੁਕੇ ਹੋਏ ਹਨ।
18. ਤਾਂ ਯਹੋਸ਼ੁਆ ਨੇ ਆਖਿਆ ਕਿ ਗੁਫ਼ਾ ਦੇ ਮੂੰਹ ਉੱਤੇ ਵੱਡੇ ਵੱਡੇ ਪੱਥਰ ਰੇੜ੍ਹ ਦਿਓ ਅਤੇ ਉਨ੍ਹਾਂ ਦੀ ਰਾਖੀ ਲਈ ਮਨੁੱਖ ਉਹ ਦੇ ਕੋਲ ਰੱਖ ਦਿਓ।
19. ਪਰ ਤੁਸੀਂ ਨਾ ਖਲੋਇਓ, ਆਪਣੇ ਵੈਰੀਆਂ ਦਾ ਪਿੱਛਾ ਕਰੋ ਅਤੇ ਓਹਨਾਂ ਦੇ ਪਛਾੜੀ ਦਿਆਂ ਨੂੰ ਮਾਰੋ। ਓਹਨਾਂ ਨੂੰ ਆਪਣੇ ਸ਼ਹਿਰਾਂ ਵਿੱਚ ਵੜਨ ਨਾ ਦਿਓ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਓਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਹੈ।
20. ਤਾਂ ਐਉਂ ਹੋਇਆ ਕਿ ਜਦ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਓਹਨਾਂ ਨੂੰ ਅੱਤ ਵੱਡੀ ਮਾਰ ਨਾਲ ਮਾਰ ਕੇ ਮੁਕਾ ਦਿੱਤਾ ਤਾਂ ਓਹਨਾਂ ਦਾ ਬਕੀਆ ਜਿਹੜਾ ਬਚ ਰਿਹਾ ਉਨ੍ਹਾਂ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਜਾ ਵੜਿਆ।
21. ਤਾਂ ਸਾਰੇ ਲੋਕ ਯਹੋਸ਼ੁਆ ਕੋਲ ਮੱਕੇਦਾਹ ਦੇ ਡੇਰੇ ਨੂੰ ਸੁਲਾਹ ਨਾਲ ਮੁੜ ਪਏ ਅਤੇ ਕਿਸੇ ਨੇ ਆਪਣਾ ਮੂੰਹ ਕਿਸੇ ਇਸਰਾਏਲੀ ਦੇ ਵਿਰੁੱਧ ਨਾ ਖੋਲ੍ਹਿਆ।
22. ਫੇਰ ਯਹੋਸ਼ੁਆ ਨੇ ਆਖਿਆ, ਗੁਫ਼ਾ ਦੇ ਮੂੰਹ ਨੂੰ ਖੋਲ੍ਹੋ ਅਤੇ ਗੁਫ਼ਾ ਵਿੱਚੋਂ ਏਹ ਪੰਜੇ ਰਾਜੇ ਮੇਰੇ ਕੋਲ ਲੈ ਆਓ।
23. ਤਾਂ ਉਨ੍ਹਾਂ ਨੇ ਓਵੇਂ ਹੀ ਕੀਤਾ ਅਤੇ ਗੁਫ਼ਾ ਵਿੱਚੋਂ ਏਹ ਪੰਜੇ ਰਾਜੇ ਉਹ ਦੇ ਕੋਲ ਲੈ ਆਏ ਅਰਥਾਤ ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।
24. ਫੇਰ ਐਉਂ ਹੋਇਆ ਕਿ ਜਦ ਓਹ ਓਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਜੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਆ ਕੇ ਆਪਣੇ ਪੈਰ ਏਹਨਾਂ ਰਾਜਿਆਂ ਦੀਆਂ ਧੌਣਾਂ ਉੱਤੇ ਰੱਖੋ ਸੋ ਉਨ੍ਹਾਂ ਨੇ ਨੇੜੇ ਆ ਕੇ ਆਪਣੇ ਪੈਰ ਓਹਨਾਂ ਦੀਆਂ ਧੌਣਾਂ ਉੱਤੇ ਰੱਖੇ।
25. ਤਾਂ ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਾਬਰੋ। ਤਕੜੇ ਹੋਵੋ ਅਤੇ ਹੌਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਏਵੇਂ ਹੀ ਕਰੇਗਾ।
26. ਛੇਕੜੇ ਯਹੋਸ਼ੁਆ ਨੇ ਓਹਨਾਂ ਨੂੰ ਜਾਨੋਂ ਮਾਰ ਸੁੱਟਿਆ ਅਤੇ ਓਹਨਾਂ ਨੂੰ ਪੰਜਾਂ ਰੁੱਖਾਂ ਉੱਤੇ ਟੰਗ ਦਿੱਤਾ ਅਤੇ ਓਹ ਸ਼ਾਮਾਂ ਤੀਕ ਉਨ੍ਹਾਂ ਰੁੱਖਾਂ ਉੱਤੇ ਟੰਗੇ ਰਹੇ।
27. ਤਾਂ ਐਉਂ ਹੋਇਆ ਕਿ ਜਦ ਸੂਰਜ ਡੁੱਬਣ ਲੱਗਾ ਤਦ ਯਹੋਸ਼ੁਆ ਨੇ ਹੁਕਮ ਦਿੱਤਾ ਸੋ ਉਨ੍ਹਾਂ ਨੇ ਓਹਨਾਂ ਨੂੰ ਰੁੱਖਾਂ ਉੱਤੋਂ ਲਾਹ ਲਿਆ ਅਤੇ ਉਸ ਗੁਫ਼ਾ ਵਿੱਚ ਜਿੱਥੇ ਓਹ ਲੁਕੇ ਸਨ ਸੁੱਟ ਦਿੱਤਾ ਅਤੇ ਉਸ ਗੁਫ਼ਾ ਦੇ ਮੂੰਹ ਉੱਤੇ ਵੱਡੇ ਵੱਡੇ ਪੱਥਰ ਰੱਖ ਦਿੱਤੇ ਜਿਹੜੇ ਅੱਜ ਦੇ ਦਿਨ ਤੀਕ ਵੀ ਹਨ।
28. ਯਹੋਸ਼ੁਆ ਨੇ ਉੱਸੇ ਦਿਨ ਮੱਕੇਦਾਹ ਨੂੰ ਲੈ ਲਿਆ ਅਤੇ ਉਹ ਨੂੰ ਅਰ ਉਹ ਦੇ ਰਾਜੇ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ। ਉਸ ਨੇ ਓਹਨਾਂ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਦਿੱਤਾ। ਉਸ ਨੇ ਕਿਸੇ ਨੂੰ ਬਾਕੀ ਨਾ ਛੱਡਿਆ ਅਤੇ ਉਸ ਨੇ ਮੱਕੇਦਾਹ ਦੇ ਰਾਜੇ ਨਾਲ ਤਿਵੇਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
29. ਫੇਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਮੱਕੇਦਾਹ ਤੋਂ ਲਿਬਨਾਹ ਨੂੰ ਲੰਘੇ ਅਤੇ ਲਿਬਨਾਹ ਨਾਲ ਜੁੱਧ ਕੀਤਾ।
30. ਅਤੇ ਯਹੋਵਾਹ ਨੇ ਉਸ ਨੂੰ ਵੀ ਅਤੇ ਉਸ ਦੇ ਰਾਜੇ ਨੂੰ ਵੀ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਉਸ ਦੇ ਸਾਰੇ ਪ੍ਰਾਣੀਆਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ। ਉਹ ਨੇ ਕਿਸੇ ਨੂੰ ਉਸ ਦੇ ਵਿੱਚ ਬਾਕੀ ਨਾ ਛੱਡਿਆ ਅਤੇ ਉਸ ਦੇ ਰਾਜੇ ਨਾਲ ਓਵੇਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
31. ਤਾਂ ਯਹੋਸ਼ੁਆ ਅਤੇ ਉਹ ਦੇ ਨਾਲ ਸਾਰਾ ਇਸਰਾਏਲ ਲਿਬਨਾਹ ਤੋਂ ਲਾਕੀਸ਼ ਨੂੰ ਲੰਘੇ ਅਤੇ ਉਸ ਦੇ ਸਾਹਮਣੇ ਡੇਰੇ ਲਾ ਕੇ ਉਸ ਦੇ ਨਾਲ ਜੁੱਧ ਕੀਤਾ।
32. ਤਾਂ ਯਹੋਵਾਹ ਨੇ ਲਾਕੀਸ਼ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਦੂਜੇ ਦਿਨ ਉਸ ਨੂੰ ਲੈ ਲਿਆ ਅਤੇ ਉਸ ਨੂੰ ਅਤੇ ਉਸ ਦੇ ਪ੍ਰਾਣੀਆਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਜਿਵੇਂ ਉਹ ਨੇ ਲਿਬਨਾਹ ਨਾਲ ਕੀਤਾ ਸੀ।
33. ਤਦ ਗਜ਼ਰ ਦਾ ਰਾਜਾ ਹੋਰਾਮ ਉਤਾਹਾਂ ਲਾਕੀਸ਼ ਦੀ ਸਹਾਇਤਾ ਲਈ ਆਇਆ ਅਤੇ ਯਹੋਸ਼ੁਆ ਨੇ ਉਹ ਨੂੰ ਅਤੇ ਉਹ ਦੇ ਲੋਕਾਂ ਨੂੰ ਇਉਂ ਮਾਰਿਆ ਕਿ ਕੋਈ ਬਾਕੀ ਨਾ ਰਿਹਾ।
34. ਤਾਂ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਲਾਕੀਸ਼ ਤੋ ਅਗਲੋਨ ਨੂੰ ਲੰਘੇ ਅਤੇ ਉਹ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਨਾਲ ਜੁੱਧ ਕੀਤਾ।
35. ਅਤੇ ਉਸੇ ਦਿਨ ਉਹ ਨੂੰ ਲੈ ਲਿਆ ਅਤੇ ਉਹ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਸੇ ਦਿਨ ਉਹ ਦੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਸੁੱਟਿਆ ਜਿਵੇਂ ਉਸ ਲਾਕੀਸ਼ ਨਾਲ ਕੀਤਾ ਸੀ।
36. ਫੇਰ ਯਹੋਸ਼ੁਆ ਅਤੇ ਉਸ ਦੇ ਨਾਲ ਸਾਰਾ ਇਸਰਾਏਲ ਅਗਲੋਨ ਤੋਂ ਹਬਰੋਨ ਨੂੰ ਉਤਾਹਾਂ ਗਏ ਅਤੇ ਉਹ ਦੇ ਨਾਲ ਜੁੱਧ ਕੀਤਾ।
37. ਅਤੇ ਉਹ ਨੂੰ ਲੈ ਲਿਆ ਤਾਂ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਉਹ ਦੇ ਸਾਰੇ ਸ਼ਹਿਰਾਂ ਨੂੰ ਉਹ ਦੇ ਸਾਰੇ ਪ੍ਰਾਣੀਆਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਜਿਵੇਂ ਉਸ ਅਗਲੋਨ ਨਾਲ ਕੀਤਾ ਸੀ ਸਗੋਂ ਉਹ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਸੁੱਟਿਆ।
38. ਤਾਂ ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਉਸ ਦੇ ਨਾਲ ਦਬਿਰ ਨੂੰ ਮੁੜ ਕੇ ਉਸ ਨਾਲ ਜੁੱਧ ਕੀਤਾ।
39. ਉਸ ਨੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਅਤੇ ਉਹ ਦੇ ਸਾਰੇ ਸ਼ਹਿਰਾਂ ਨੂੰ ਲੈ ਲਿਆ ਅਤੇ ਓਹਨਾਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਦਿੱਤਾ, ਕਿਸੇ ਨੂੰ ਬਾਕੀ ਨਾ ਛੱਡਿਆ। ਜਿਵੇਂ ਉਸ ਨੇ ਹਬਰੋਨ ਅਤੇ ਲਿਬਨਾਹ ਅਤੇ ਓਹਨਾਂ ਦੇ ਰਾਜਿਆਂ ਨਾਲ ਕੀਤਾ ਸੀ ਓਵੇਂ ਉਸ ਨੇ ਦਬਿਰ ਅਤੇ ਉਹ ਦੇ ਰਾਜੇ ਨਾਲ ਕੀਤਾ।
40. ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਓਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਲਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ।
41. ਯਹੋਸ਼ੁਆ ਨੇ ਓਹਨਾਂ ਨੂੰ ਕਾਦੇਸ਼ ਬਰਨੇਆ ਤੋਂ ਅੱਜ਼ਾਹ ਤੀਕ ਅਤੇ ਗੋਸ਼ਨ ਦੇ ਸਾਰੇ ਦੇਸ ਨੂੰ ਗਿਬਓਨ ਤੀਕ ਮਾਰ ਲਿਆ।
42. ਅਤੇ ਯਹੋਸ਼ੁਆ ਨੇ ਓਹਨਾਂ ਸਾਰੇ ਰਾਜਿਆਂ ਨੂੰ ਅਤੇ ਉਨ੍ਹਾਂ ਦੇ ਸਾਰੇ ਦੇਸਾਂ ਨੂੰ ਇਕੋ ਹੀ ਸਮੇਂ ਵਿੱਚ ਏਸ ਕਾਰਨ ਲੈ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ।
43. ਫੇਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।
About ਯਹੋਸ਼ੁਆ Chapter 10
Read ਯਹੋਸ਼ੁਆ Chapter 10 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.
Book Information
Book: ਯਹੋਸ਼ੁਆ
Chapter: 10
Testament: Old Testament
How to Read this Chapter
Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਯਹੋਸ਼ੁਆ Chapter 10 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਯਹੋਸ਼ੁਆ Chapter 10?
ਯਹੋਸ਼ੁਆ Chapter 10 is part of the Book of ਯਹੋਸ਼ੁਆ in the Holy Bible.
Can I read this chapter online?
Yes. You can read the complete ਯਹੋਸ਼ੁਆ Chapter 10 online for free with easy chapter navigation.
More Chapters from ਪੁਰਾਣਾ ਨੇਮ
- ਜ਼ਬੂਰ Chapter 56
- ਸੁਲੇਮਾਨ ਦਾ ਗੀਤ Chapter 3
- ਵਿਰਲਾਪ Chapter 2
- 2 ਸਮੂਏਲ Chapter 9
- ਗਿਣਤੀ Chapter 5
- ਯਸਾਯਾਹ Chapter 12
- ਉਪਦੇਸ਼ਕ Chapter 7
Explore More from ਯਹੋਸ਼ੁਆ
- ਯਹੋਸ਼ੁਆ Chapter 24
- ਯਹੋਸ਼ੁਆ Chapter 18
- ਯਹੋਸ਼ੁਆ Chapter 4
- ਯਹੋਸ਼ੁਆ Chapter 13
- ਯਹੋਸ਼ੁਆ Chapter 22
- ਯਹੋਸ਼ੁਆ Chapter 14
- ਯਹੋਸ਼ੁਆ Chapter 6