Read ਯਹੋਸ਼ੁਆ Chapter 21 Online
Read ਯਹੋਸ਼ੁਆ Chapter 21 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.
Choose a Chapter
ਯਹੋਸ਼ੁਆ 21
ਅਧਿਆਇ 21
1. ਤਾਂ ਲੇਵੀਆਂ ਦੇ ਘਰਾਣਿਆਂ ਦੇ ਮੁਖੀਏ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਇਸਰਾਏਲੀਆਂ ਦਿਆਂ ਗੋਤਾਂ ਦੇ ਸਾਰਦਾਰਾਂ ਕੋਲ ਆਏ।
2. ਅਤੇ ਉਨ੍ਹਾਂ ਨੇ ਓਹਨਾਂ ਨਾਲ ਸ਼ੀਲੋਹ ਵਿੱਚ ਕਨਾਨ ਦੇ ਦੇਸ ਵਿੱਚ ਇਹ ਗੱਲ ਕੀਤੀ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਸਾਨੂੰ ਵੱਸਣ ਲਈ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਸਾਡੇ ਡੰਗਰਾਂ ਲਈ ਦਿੱਤੀਆਂ ਜਾਣ।
3. ਤਾਂ ਇਸਰਾਏਲੀਆਂ ਨੇ ਲੇਵੀਆਂ ਨੂੰ ਆਪਣੀ ਮਿਲਖ ਵਿੱਚੋਂ ਯਹੋਵਾਹ ਦੇ ਹੁਕਮ ਅਨੁਸਾਰ ਏਹ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਦਿੱਤੀਆਂ।
4. ਕਹਾਥੀਆਂ ਦਿਆਂ ਘਰਾਣਿਆਂ ਦਾ ਗੁਣਾ ਨਿੱਕਲਿਆ ਅਤੇ ਹਾਰੂਨ ਜਾਜਕ ਦੇ ਪੁੱਤ੍ਰਾਂ ਲਈ ਜਿਹੜੇ ਲੇਵੀ ਸਨ ਯਹੂਦਾਹ ਦੇ ਗੋਤ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗੁਣੇ ਨਾਲ ਤੇਰਾਂ ਸ਼ਹਿਰ ਮਿਲੇ।
5. ਬਾਕੀ ਕਹਾਥੀਆਂ ਲਈ ਅਫ਼ਰਾਈਮ ਦੇ ਗੋਤ ਦੇ ਘਰਾਣਿਆ ਵਿੱਚੋਂ ਅਤੇ ਦਾਨ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੁਣੇ ਨਾਲ ਦਸ ਸ਼ਹਿਰ ਮਿਲੇ।
6. ਗੇਰਸ਼ੋਨੀਆਂ ਲਈ ਯਿੱਸਾਕਾਰ ਦੇ ਗੋਤ ਦੇ ਘਰਾਣਿਆਂ ਵਿੱਚੋਂ ਅਤੇ ਆਸ਼ੇਰ ਦੇ ਗੋਤ ਵਿੱਚੋਂ ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਬਾਸ਼ਾਨ ਵਿੱਚ ਗੁਣੇ ਨਾਲ ਤੇਰਾਂ ਸ਼ਹਿਰ ਮਿਲੇ।
7. ਮਰਾਰੀਆਂ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਰਊਬੇਨ ਦੇ ਗੋਤ ਵਿੱਚੋਂ ਅਤੇ ਗਾਦ ਦੇ ਵਿੱਚੋਂ ਅਤੇ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਸ਼ਹਿਰ ਮਿਲੇ।
8. ਸੋ ਇਸਰਾਏਲੀਆਂ ਨੇ ਲੇਵੀਆਂ ਨੂੰ ਏਹ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਗੁਣੇ ਨਾਲ ਦਿੱਤੀਆਂ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ।
9. ਅਤੇ ਉਨ੍ਹਾਂ ਨੇ ਯਹੂਦੀਆਂ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਏਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਉਂ ਦੱਸੇ ਗਏ।
10. ਅਤੇ ਓਹ ਹਾਰੂਨ ਦੀ ਅੰਸ ਲਈ ਸਨ ਜੋ ਕਹਾਥੀਆਂ ਦਿਆਂ ਘਰਾਣਿਆਂ ਤੋਂ ਅਤੇ ਲੇਵੀਆਂ ਤੋਂ ਸਨ ਕਿਉਂ ਜੋ ਪਹਿਲਾਂ ਗੁਣਾ ਉਨ੍ਹਾਂ ਦਾ ਹੋਇਆ।
11. ਉਪਰੰਤ ਉਨ੍ਹਾਂ ਨੇ ਓਹਨਾਂ ਨੂੰ ਕਿਰਯਥ ਅਰਬਾ ਜਿਹੜਾ ਅਨੋਕ ਦਾ ਪਿਤਾ ਹੈ ਅਤੇ ਯਹੂਦਾਹ ਦੇ ਪਹਾੜ ਵਿੱਚ ਹਬਰੋਨ ਵੀ ਹੈ ਅਤੇ ਉਹ ਦੇ ਆਲੇ ਦੁਆਲੇ ਦੀ ਸ਼ਾਮਲਾਤ ਦਿੱਤੀ।
12. ਪਰ ਸ਼ਹਿਰ ਦੀਆਂ ਪੈਲੀਆਂ ਅਤੇ ਉਸ ਦੇ ਪਿੰਡ ਉਨ੍ਹਾਂ ਨੇ ਯਫੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਜਗੀਰ ਵਿੱਚ ਦਿੱਤੇ।
13. ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਨ੍ਹਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਦਿੱਤਾ ਨਾਲੇ ਲਿਬਨਾਹ ਉਹ ਦੀ ਸ਼ਾਮਲਾਤ ਸਣੇ।
14. ਅਤੇ ਯਤਿੱਰ ਉਹ ਦੀ ਸ਼ਾਮਲਾਤ ਸਣੇ ਅਤੇ ਅਸ਼ਤਮੋਆ ਉਹ ਦੀ ਸ਼ਾਮਲਾਤ ਸਣੇ।
15. ਅਤੇ ਹੋਲੋਨ ਉਹ ਦੀ ਸ਼ਾਮਲਾਤ ਸਣੇ ਅਤੇ ਦਬਿਰ ਉਹ ਦੀ ਸ਼ਾਮਲਾਤ ਸਣੇ।
16. ਅਤੇ ਆਇਨ ਉਹਦੀ ਸ਼ਾਮਲਾਤ ਸਣੇ ਅਤੇ ਯੁੱਤਾਹ ਉਹ ਦੀ ਸ਼ਾਮਲਾਤ ਸਣੇ ਅਤੇ ਬੈਤ ਸ਼ਮਸ਼ ਉਹ ਦੀ ਸ਼ਾਮਲਾਤ ਸਣੇ ਅਰਥਾਤ ਨੌਂ ਸ਼ਹਿਰ ਇਨ੍ਹਾਂ ਦੋਹਾਂ ਗੋਤਾਂ ਵਿੱਚੋਂ।
17. ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗਿਬਓਨ ਉਹ ਦੀ ਸ਼ਾਮਲਾਤ ਸਣੇ ਅਤੇ ਗਬਾ ਉਹ ਦੀ ਸ਼ਾਮਲਾਤ ਸਣੇ।
18. ਅਨਾਥੋਥ ਉਹ ਦੀ ਸ਼ਾਮਲਾਤ ਸਣੇ ਅਤੇ ਅਲਮੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
19. ਸੋ ਹਾਰੂਨ ਦੀ ਅੰਸ ਦੇ ਜਿਹੜੇ ਜਾਜਕ ਸਨ ਸਾਰੇ ਸ਼ਹਿਰ ਤੇਰਾਂ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤ ਨਾਲ ਸਨ।
20. ਕਹਾਥੀਆਂ ਦਿਆਂ ਘਰਾਣਿਆਂ ਲਈ ਜਿਹੜੇ ਲੇਵੀ ਸਨ ਅਰਥਾਤ ਬਾਕੀ ਕਹਾਥੀਆਂ ਲਈ ਉਨ੍ਹਾਂ ਦੇ ਗੁਣੇ ਦੇ ਸ਼ਹਿਰ ਅਫ਼ਰਾਈਮ ਦੇ ਗੋਤ ਵਿੱਚੋਂ ਸਨ।
21. ਉਨ੍ਹਾਂ ਨੇ ਓਹਨਾਂ ਨੂੰ ਸ਼ਕਮ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਫ਼ਰਾਈਮ ਦੇ ਪਹਾੜ ਵਿੱਚ ਦਿੱਤਾ ਅਤੇ ਗਜ਼ਰ ਉਹ ਦੀ ਸ਼ਾਮਲਾਤ ਸਣੇ।
22. ਅਤੇ ਕਿਬਸੈਮ ਉਹ ਦੀ ਸ਼ਾਮਲਾਤ ਸਣੇ ਅਤੇ ਬੈਤ ਹੋਰੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
23. ਅਤੇ ਦਾਨ ਦੇ ਗੋਤ ਵਿੱਚੋਂ ਅਲਤਕੇ ਉਹ ਦੀ ਸ਼ਾਮਲਾਤ ਸਣੇ, ਗਿਬਥੋਨ ਉਹ ਦੀ ਸ਼ਾਮਲਾਤ ਸਣੇ,
24. ਅੱਯਾਲੋਨ ਉਹ ਦੀ ਸ਼ਾਮਲਾਤ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
25. ਅਤੇ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਤਾਨਾਕ ਉਹ ਸ਼ਾਮਲਾਤ ਸਣੇ ਅਤੇ ਗਥ-ਰਿੰਮੋਨ ਉਹ ਦੀ ਸ਼ਮਾਲਾਤ ਸਣੇ ਅਰਥਾਤ ਦੋ ਸ਼ਹਿਰ।
26. ਬਾਕੀ ਕਹਾਥੀਆਂ ਦੇ ਘਰਾਣਿਆਂ ਲਈ ਸਾਰੇ ਸ਼ਹਿਰ ਦਸ ਉਨ੍ਹਾਂ ਦੀਆਂ ਸ਼ਾਮਲਾਤਾਂ ਨਾਲ ਸਨ।
27. ਗੇਰਸ਼ੋਨੀਆਂ ਲਈ ਜਿਹੜੇ ਲੇਵੀਆਂ ਦਿਆਂ ਘਰਾਣਿਆਂ ਵਿੱਚੋਂ ਸਨ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੋਲਨ ਬਾਸ਼ਾਨ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਤੇ ਬਅਸ਼ਤਰਾਹ ਉਹ ਦੀ ਸ਼ਾਮਲਾਤ ਸਣੇ ਅਰਥਾਤ ਦੋ ਸ਼ਹਿਰ।
28. ਅਤੇ ਯਿੱਸਾਕਾਰ ਦੇ ਗੋਤ ਵਿੱਚੋਂ ਕਿਸ਼ਯੋਨ ਉਹ ਦੀ ਸ਼ਾਮਲਾਤ ਸਣੇ, ਦਾਬਰਥ ਉਹ ਸ਼ਾਮਲਾਤ ਸਣੇ,
29. ਯਰਮੂਥ ਉਹ ਸ਼ਾਮਲਾਤ ਸਣੇ ਅਤੇ ਏਨ ਗੱਨੀਮ ਉਹ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
30. ਅਤੇ ਅਸ਼ੇਰ ਗੋਤ ਵਿੱਚੋਂ ਮਿਸ਼ਾਲ ਉਹ ਸ਼ਾਮਲਾਤ ਸਣੇ, ਅਬਦੋਨ ਉਹ ਦੀ ਸ਼ਮਲਾਤ ਸਣੇ,
31. ਹਲਕਾਥ ਉਹ ਦੀ ਸ਼ਮਲਾਤ ਸਣੇ ਅਤੇ ਰਹੋਬ ਉਹ ਦੀ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
32. ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਦਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਸ਼ਾਮਲਾਤ ਸਣੇ ਅਤੇ ਹੱਮੋਥ ਦੋਰ ਉਹ ਸ਼ਾਮਲਾਤ ਸਣੇ ਅਤੇ ਕਰਤਾਨ ਉਹ ਸ਼ਾਮਲਾਤ ਸਣੇ ਅਰਥਾਤ ਤਿੰਨ ਸ਼ਹਿਰ।
33. ਗੇਰਸ਼ੋਨੀਆਂ ਦੇ ਸਾਰੇ ਸ਼ਹਿਰ ਉਨ੍ਹਾਂ ਦੇ ਅਨੁਸਾਰ ਤੇਰਾਂ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤ ਨਾਲ ਸਨ।
34. ਮਰਾਰੀਆਂ ਦੇ ਘਰਾਣਿਆਂ ਲਈ ਜਿਹੜੇ ਬਾਕੀ ਦੇ ਲੇਵੀ ਸਨ ਜ਼ਬੂਲੁਨ ਦੇ ਗੋਤ ਵਿੱਚੋਂ ਯਾਕਨਆਮ ਉਹ ਦੀ ਸ਼ਾਮਲਾਤ ਸਣੇ, ਕਰਤਾਹ ਉਹ ਸ਼ਾਮਲਾਤ ਸਣੇ,
35. ਦਿਮਨਾਹ ਉਹ ਸ਼ਾਮਲਾਤ ਸਣੇ ਅਤੇ ਨਹਲਾਲ ਉਹ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
36. ਅਤੇ ਰਊਬੇਨ ਗੋਤ ਵਿੱਚੋਂ ਬਸਰ ਉਹ ਸ਼ਾਮਲਾਤ ਸਣੇ ਅਤੇ ਯਾਹਸਾਹ ਉਹ ਸ਼ਾਮਲਾਤ ਸਣੇ।
37. ਕਦੇਮੋਥ ਉਹ ਸ਼ਾਮਲਾਤ ਸਣੇ ਅਤੇ ਮੇਪਅਥ ਉਹ ਸ਼ਾਮਲਾਤ ਸਣੇ ਅਰਥਾਤ ਚਾਰ ਸ਼ਹਿਰ।
38. ਅਤੇ ਗਾਦ ਦੇ ਗੋਤ ਵਿੱਚੋਂ ਰਾਮੋਥ ਗਿਲਆਦ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਸ਼ਾਮਲਾਤ ਸਣੇ ਅਤੇ ਮਹਨਇਮ ਉਹ ਸ਼ਾਮਲਾਤ ਸਣੇ,
39. ਹਸ਼ਬੋਨ ਉਹ ਸ਼ਾਮਲਾਤ ਸਣੇ ਅਤੇ ਯਆਜ਼ੇਰ ਉਹ ਦੀ ਸ਼ਾਮਲਾਤ ਸਣੇ ਅਰਥਾਤ ਸਾਰੇ ਸ਼ਹਿਰ ਚਾਰ ਸਨ।
40. ਏਹ ਸਾਰੇ ਸ਼ਹਿਰ ਮਰਾਰੀਆਂ ਦੇ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸਨ ਅਤੇ ਜਿਹੜੇ ਲੇਵੀਆਂ ਦੇ ਬਾਕੀ ਘਰਾਣਿਆਂ ਵਿੱਚੋਂ ਸਨ ਅਤੇ ਉਨ੍ਹਾਂ ਦੇ ਗੁਣੇ ਦੇ ਬਾਰਾਂ ਸ਼ਹਿਰ ਸਨ।
41. ਲੇਵੀਆਂ ਦੇ ਸਾਰੇ ਸ਼ਹਿਰ ਜਿਹੜੇ ਇਸਰਾਏਲੀਆਂ ਦੀ ਮਿਲਖ ਵਿੱਚ ਸਨ ਅੱਠਤਾਲੀ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤਾਂ ਨਾਲ ਸਨ।
42. ਇਨ੍ਹਾਂ ਸਾਰੇ ਸ਼ਹਿਰਾਂ ਵਿੱਚੋਂ ਹਰ ਇੱਕ ਸ਼ਹਿਰ ਦੀ ਸ਼ਾਮਲਾਤ ਆਲੇ ਦੁਆਲੇ ਹੁੰਦੀ ਸੀ। ਇਉਂ ਇਨ੍ਹਾਂ ਸਾਰੇ ਸ਼ਹਿਰਾਂ ਨਾਲ ਵੀ ਸੀ।
43. ਸੋ ਯਹੋਵਾਹ ਨੇ ਇਸਰਾਏਲ ਨੂੰ ਉਹ ਸਾਰਾ ਦੇਸ ਦਿੱਤਾ ਜਿਹ ਦੇ ਦੇਣ ਦੀ ਸੌਂਹ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਖਾਧੀ ਸੀ ਅਤੇ ਉਨ੍ਹਾਂ ਨੇ ਉਸ ਉੱਤੇ ਕਬਜ਼ਾ ਕੀਤਾ ਅਤੇ ਉਸ ਵਿੱਚ ਵਾਸ ਕੀਤਾ।
44. ਅਤੇ ਯਹੋਵਾਹ ਨੇ ਉਨ੍ਹਾਂ ਨੂੰ ਆਲਿਓਂ ਦੁਆਲਿਓਂ ਸੁਖ ਦਿੱਤਾ ਜਿਵੇਂ ਉਸ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਉਨ੍ਹਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਨ੍ਹਾਂ ਦੇ ਅੱਗੇ ਨਾ ਖੜਾ ਰਿਹਾ। ਯਹੋਵਾਹ ਨੇ ਉਨ੍ਹਾਂ ਦੇ ਸਾਰੇ ਵੈਰੀਆਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ।
45. ਉਨ੍ਹਾਂ ਸਾਰਿਆਂ ਚੰਗਿਆਂ ਬਚਨਾਂ ਵਿੱਚੋਂ ਜਿਹੜੇ ਯਹੋਵਾਹ ਨੇ ਇਸਰਾਏਲ ਦੇ ਘਰਾਣੇ ਨਾਲ ਕੀਤੇ ਇੱਕ ਬਚਨ ਵੀ ਰਹਿ ਨਾ ਗਿਆ, ਸਾਰੇ ਪੂਰੇ ਹੋਏ।
About ਯਹੋਸ਼ੁਆ Chapter 21
Read ਯਹੋਸ਼ੁਆ Chapter 21 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.
Book Information
Book: ਯਹੋਸ਼ੁਆ
Chapter: 21
Testament: Old Testament
How to Read this Chapter
Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਯਹੋਸ਼ੁਆ Chapter 21 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਯਹੋਸ਼ੁਆ Chapter 21?
ਯਹੋਸ਼ੁਆ Chapter 21 is part of the Book of ਯਹੋਸ਼ੁਆ in the Holy Bible.
Can I read this chapter online?
Yes. You can read the complete ਯਹੋਸ਼ੁਆ Chapter 21 online for free with easy chapter navigation.
More Chapters from ਪੁਰਾਣਾ ਨੇਮ
- ਜ਼ਬੂਰ Chapter 56
- ਸੁਲੇਮਾਨ ਦਾ ਗੀਤ Chapter 3
- ਵਿਰਲਾਪ Chapter 2
- ਉਪਦੇਸ਼ਕ Chapter 7
- 2 ਇਤਹਾਸ Chapter 9
- 2 ਸਮੂਏਲ Chapter 9
- ਗਿਣਤੀ Chapter 5
Explore More from ਯਹੋਸ਼ੁਆ
- ਯਹੋਸ਼ੁਆ Chapter 8
- ਯਹੋਸ਼ੁਆ Chapter 13
- ਯਹੋਸ਼ੁਆ Chapter 5
- ਯਹੋਸ਼ੁਆ Chapter 4
- ਯਹੋਸ਼ੁਆ Chapter 19
- ਯਹੋਸ਼ੁਆ Chapter 6
- ਯਹੋਸ਼ੁਆ Chapter 16