Read ਯਹੋਸ਼ੁਆ Chapter 23 Online
Read ਯਹੋਸ਼ੁਆ Chapter 23 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.
Choose a Chapter
ਯਹੋਸ਼ੁਆ 23
ਅਧਿਆਇ 23
1. ਐਉਂ ਹੋਇਆ ਜਦ ਯਹੋਵਾਹ ਨੇ ਢੇਰ ਸਾਰੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਨ੍ਹਾਂ ਦੇ ਆਲੇ ਦੁਆਲੇ ਦੇ ਵੈਰੀਆਂ ਤੋਂ ਸੁਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ।
2. ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ, ਸਰਦਾਰਾਂ, ਨਿਆਉਂਕਾਰਾਂ ਅਤੇ ਹੁੱਦੇਦਾਰਾਂ ਨੂੰ ਸੱਦ ਕੇ ਆਖਿਆ, ਮੈਂ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ।
3. ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਸਾਰੀਆਂ ਕੌਮਾਂ ਨਾਲ ਤੁਹਾਡੇ ਕਾਰਨ ਕੀਤਾ ਤੁਸਾਂ ਵੇਖ ਲਿਆ ਹੈ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਿਆ ਹੈ।
4. ਵੇਖੋ, ਮੈਂ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੀਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਜਿਹੜੀਆਂ ਮੈਂ ਵੱਢ ਛੱਡੀਆਂ ਸਨ।
5. ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਓਹਨਾਂ ਨੂੰ ਤੁਹਾਡੇ ਅੱਗੋਂ ਧੱਕ ਦੇਵੇਗਾ ਅਤੇ ਓਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਤਾਂ ਤੁਸੀਂ ਓਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਓਗੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਸੀ।
6. ਸੋ ਬਹੁਤ ਤਕੜੇ ਹੋਵੋ ਅਤੇ ਮੂਸਾ ਦੀ ਬਿਵਸਥਾ ਦੀ ਪੋਥੀ ਦੀ ਸਾਰੀ ਲਿਖਤ ਨੂੰ ਪੂਰਾ ਕਰ ਕੇ ਪਾਲਨਾ ਕਰੋ ਤਾਂ ਜੋ ਤੁਸੀਂ ਉਸ ਤੋਂ ਸੱਜੇ ਖੱਬੇ ਨਾ ਮੁੜ ਸੱਕੋ।
7. ਏਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਓਹਨਾਂ ਦੇ ਦੇਵਤਿਆਂ ਦਾ ਨਾਉਂ ਵੀ ਨਾ ਉਚਰੋ, ਨਾ ਓਹਨਾਂ ਦੀ ਸੌਂਹ ਖਵਾਓ, ਨਾ ਓਹਨਾਂ ਦੀ ਉਪਾਸਨਾ ਕਰੋ ਅਤੇ ਨਾ ਓਹਨਾਂ ਦੇ ਅੱਗੇ ਮੱਥਾ ਟੇਕੋ।
8. ਸਗੋਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਚਿੰਬੜੇ ਰਹੋ ਜਿਵੇਂ ਅੱਜ ਦੇ ਦਿਨ ਤੀਕ ਤੁਸਾਂ ਕੀਤਾ।
9. ਯਹੋਵਾਹ ਨੇ ਤੁਹਾਡੇ ਅੱਗੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢ ਛੱਡਿਆ ਹੈ ਪਰ ਤੁਹਾਡੇ ਵਿਖੇ ਏਹ ਹੈ ਕਿ ਅੱਜ ਦੇ ਦਿਨ ਤੀਕ ਤੁਹਾਡੇ ਅੱਗੇ ਕੋਈ ਮਨੁੱਖ ਖਲੋ ਨਹੀਂ ਸੱਕਿਆ।
10. ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਨਠਾ ਦੇਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ।
11. ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ।
12. ਜੇ ਤੁਸੀਂ ਕਿਸੇ ਤਰਾਂ ਫਿਰ ਜਾਓ ਅਤੇ ਇਹਨਾਂ ਕੌਮਾਂ ਦੇ ਬਕੀਏ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਓਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਓਹਨਾਂ ਦੇ ਵਿੱਚ ਵੜੋ ਅਤੇ ਓਹ ਤੁਹਾਡੇ ਵਿੱਚ ਵੜਨ।
13. ਤਾਂ ਤੁਸੀਂ ਜ਼ਰੂਰ ਜਾਣ ਰੱਖੋ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਏਹਨਾਂ ਕੌਮਾਂ ਨੂੰ ਤੁਹਾਡੇ ਅੱਗੋਂ ਫੇਰ ਨਹੀਂ ਕੱਢੇਗਾ ਸਗੋਂ ਓਹ ਤੁਹਾਡੇ ਲਈ ਫਾਹੀ ਅਤੇ ਜਾਲ ਅਤੇ ਤੁਹਾਡੀਆਂ ਵੱਖੀਆਂ ਵਿੱਚ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ ਹੋਣਗੇ ਜਦ ਤੀਕ ਏਸ ਚੰਗੀ ਜ਼ਮੀਨ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਤੁਸੀਂ ਨਾਸ ਨਾ ਹੋ ਜਾਓ।
14. ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਭਈ ਏਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਓਹ ਸਾਰੇ ਤੁਹਾਡੇ ਲਈ ਪੂਰੇ ਹੋਏ। ਓਹਨਾਂ ਵਿੱਚੋਂ ਇੱਕ ਬਚਨ ਵੀ ਨਾ ਰਿਹਾ।
15. ਤਾਂ ਐਉਂ ਹੋਵੇਗਾ ਕਿ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਓਵੇਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੀਕ ਕਿ ਉਹ ਏਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ।
16. ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਓਹਨਾਂ ਦੇ ਅੱਗੇ ਮੱਥਾ ਟੇਕੋਗੇ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਏਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ।
About ਯਹੋਸ਼ੁਆ Chapter 23
Read ਯਹੋਸ਼ੁਆ Chapter 23 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.
Book Information
Book: ਯਹੋਸ਼ੁਆ
Chapter: 23
Testament: Old Testament
How to Read this Chapter
Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.
More Resources
Continue Reading the Bible
Continue reading ਯਹੋਸ਼ੁਆ Chapter 23 and explore every book, chapter and verse of the Holy Bible. Use the navigation links above and below to move through the Scriptures with ease.
Frequently Asked Questions
What is ਯਹੋਸ਼ੁਆ Chapter 23?
ਯਹੋਸ਼ੁਆ Chapter 23 is part of the Book of ਯਹੋਸ਼ੁਆ in the Holy Bible.
Can I read this chapter online?
Yes. You can read the complete ਯਹੋਸ਼ੁਆ Chapter 23 online for free with easy chapter navigation.
More Chapters from ਪੁਰਾਣਾ ਨੇਮ
- ਜ਼ਬੂਰ Chapter 56
- ਵਿਰਲਾਪ Chapter 2
- ਸੁਲੇਮਾਨ ਦਾ ਗੀਤ Chapter 3
- 2 ਇਤਹਾਸ Chapter 9
- ਉਪਦੇਸ਼ਕ Chapter 7
- 2 ਇਤਹਾਸ Chapter 32
- 2 ਸਮੂਏਲ Chapter 9
Explore More from ਯਹੋਸ਼ੁਆ
- ਯਹੋਸ਼ੁਆ Chapter 6
- ਯਹੋਸ਼ੁਆ Chapter 3
- ਯਹੋਸ਼ੁਆ Chapter 5
- ਯਹੋਸ਼ੁਆ Chapter 9
- ਯਹੋਸ਼ੁਆ Chapter 19
- ਯਹੋਸ਼ੁਆ Chapter 1
- ਯਹੋਸ਼ੁਆ Chapter 16