ਯਹੋਸ਼ੁਆ Chapter 5

For English

Read ਯਹੋਸ਼ੁਆ Chapter 5 Online

Read ਯਹੋਸ਼ੁਆ Chapter 5 online from the Holy Bible. This chapter is part of the Book of ਯਹੋਸ਼ੁਆ in the Old Testament. Browse every verse with easy chapter navigation, continue to the next chapter, or explore the complete Book of ਯਹੋਸ਼ੁਆ and the Holy Bible online.

Choose a Chapter

ਯਹੋਸ਼ੁਆ 5

ਅਧਿਆਇ 5

1. ਤਾਂ ਐਉਂ ਹੋਇਆ ਕਿ ਜਦ ਅਮੋਰੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਯਰਦਨ ਦੇ ਪਾਰ ਲਹਿੰਦੇ ਪਾਸੇ ਸਨ ਅਤੇ ਕਨਾਨੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਸਮੁੰਦਰ ਦੇ ਨੇੜੇ ਸਨ ਸੁਣਿਆ ਕਿ ਯਹੋਵਾਹ ਨੇ ਇਸਰਾਏਲਿਆਂ ਦੇ ਅੱਗੋਂ ਯਰਦਨ ਦਿਆਂ ਪਾਣੀਆਂ ਨੂੰ ਸੁੱਕਾ ਦਿੱਤਾ ਜਦ ਤੀਕ ਓਹ ਪਾਰ ਨਾ ਲੰਘੇ ਤਾਂ ਉਨ੍ਹਾਂ ਦੇ ਮਨ ਪਾਣੀਓਂ ਪਾਣੀ ਹੋ ਗਏ ਅਤੇ ਉਨ੍ਹਾਂ ਵਿੱਚ ਇਸਰਾਏਲੀਆਂ ਦੇ ਕਾਰਨ ਹਿੰਮਤ ਨਾ ਰਹੀ।

2. ਉਸ ਵੇਲੇ ਯਹੋਵਾਹ ਨੇ ਯਹੋਸ਼ੁਆ, ਨੂੰ ਆਖਿਆ, ਤੂੰ ਆਪਣੇ ਲਈ ਚਕਮਕ ਪੱਥਰਾਂ ਦੀਆਂ ਛੁਰੀਆਂ ਬਣਾ ਅਤੇ ਦੂਜੀ ਵਾਰ ਇਸਰਾਏਲੀਆਂ ਦੀ ਸੁੰਨਤ ਕਰਾ।

3. ਤਾਂ ਯਹੋਸ਼ੁਆ ਨੇ ਚਕਮਕ ਪੱਥਰਾਂ ਦੀਆਂ ਛੁਰੀਆਂ ਬਣਾਈਆਂ ਅਤੇ ਖਲੜੀਆਂ ਦੇ ਟਿੱਬੇ ਕੋਲ ਇਸਰਾਏਲੀਆਂ ਦੀ ਸੁੰਨਤ ਕਰਾਈ।

4. ਅਤੇ ਯਹੋਸ਼ੁਆ ਨੇ ਜੋ ਸੁੰਨਤ ਕਰਾਈ ਉਸ ਦਾ ਕਾਰਨ ਏਹ ਸੀ ਕਿ ਓਹ ਸਾਰੇ ਲੋਕ ਜਿਹੜੇ ਮਿਸਰ ਤੋਂ ਨਿੱਕਲੇ ਸਨ ਅਰਥਾਤ ਓਹ ਨਰ ਜਿਹੜੇ ਸਾਰੇ ਜੋਧੇ ਸਨ ਓਹ ਸਾਰੇ ਮਿਸਰੋਂ ਨਿੱਕਲਣ ਦੇ ਰਾਹ ਵਿੱਚ ਉਜਾੜ ਦੇ ਵਿੱਚਕਾਰ ਮਰ ਗਏ ਸਨ।

5. ਸਾਰੇ ਲੋਕਾਂ ਦੀ ਜਿਹੜੇ ਨਿੱਕਲੇ ਸਨ ਸੁੰਨਤ ਹੋ ਚੁੱਕੀ ਸੀ ਪਰ ਜਿੰਨੇ ਲੋਕ ਮਿਸਰ ਤੋ ਨਿੱਕਲਣ ਤੋਂ ਪਿੱਛੋਂ ਉਜਾੜ ਦੇ ਰਾਹ ਵਿੱਚ ਜੰਮੇ ਉਨ੍ਹਾਂ ਦੀ ਸੁੰਨਤ ਨਹੀਂ ਹੋਈ ਸੀ।

6. ਕਿਉਂ ਜੋ ਇਸਰਾਏਲੀ ਚਾਲੀ ਵਰਿਹਾਂ ਤੀਕ ਉਜਾੜ ਵਿੱਚ ਫਿਰਦੇ ਰਹੇ ਜਦ ਤੀਕ ਸਾਰੀ ਕੌਮ ਦੇ ਜੋਧੇ ਜਿਹੜੇ ਮਿਸਰੋਂ ਨਿੱਕਲੇ ਸਨ ਨਾਸ ਨਾ ਹੋ ਗਏ ਏਸ ਲਈ ਭਈ ਓਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆਂ ਜਿਨ੍ਹਾਂ ਨਾਲ ਯਹੋਵਾਹ ਨੇ ਸੌਂਹ ਖਾਧੀ ਸੀ ਕਿ ਉਹ ਓਹਨਾਂ ਨੂੰ ਉਹ ਧਰਤੀ ਵਿਖਾਵੇਗਾ ਵੀ ਨਹੀਂ ਜਿਹ ਦੀ ਯਹੋਵਾਹ ਨੇ ਓਹਨਾਂ ਦੇ ਪਿਉ ਦਾਦਿਆਂ ਨਾਲ ਸਾਨੂੰ ਦੇਣ ਦੀ ਸੌਂਹ ਖਾਧੀ ਸੀ ਅਰਥਾਤ ਇੱਕ ਧਰਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ।

7. ਜਿਹੜੇ ਬਾਲ ਓਹਨਾਂ ਦੇ ਥਾਂ ਉੱਠੇ ਯਹੋਸ਼ੁਆ ਨੇ ਉਨ੍ਹਾਂ ਦੀ ਸੁੰਨਤ ਕਰਾਈ ਕਿਉਂ ਜੋ ਓਹ ਅਸੁੰਨਤੀ ਸਨ ਏਸ ਲਈ ਕਿ ਰਾਹ ਦੇ ਵਿੱਚ ਓਹਨਾਂ ਨੇ ਉਨ੍ਹਾਂ ਦੀ ਸੁੰਨਤ ਨਹੀਂ ਕਰਾਈ ਸੀ।

8. ਅਤੇ ਐਉਂ ਹੋਇਆ ਕਿ ਜਦ ਸਾਰੀ ਕੌਮ ਦੀ ਸੁੰਨਤ ਕਰ ਚੁੱਕੀ ਤਾਂ ਜਦ ਤੀਕ ਓਹ ਚੰਗੇ ਨਾ ਹੋਏ ਓਹ ਆਪੋ ਆਪਣੇ ਥਾਂ ਡੇਰੇ ਵਿੱਚ ਰਹੇ।

9. ਫਿਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਅੱਜ ਦੇ ਦਿਨ ਮੈਂ ਤੁਹਾਡੇ ਉੱਤੋਂ ਮਿਸਰ ਦੀ ਦੂਸ਼ਨਾ ਰੇੜ੍ਹ ਦਿੱਤੀ ਹੈ ਤਾਂ ਹੀ ਉਹ ਥਾਂ ਅੱਜ ਦੇ ਦਿਨ ਤੀਕ ਗਿਲਗਾਲ ਅਖਵਾਉਂਦਾ ਹੈ।

10. ਫੇਰ ਇਸਰਾਏਲੀਆਂ ਨੇ ਗਿਲਗਾਲ ਵਿੱਚ ਡੇਰੇ ਕੀਤੇ ਅਤੇ ਉਨ੍ਹਾਂ ਨੇ ਯਰੀਹੋ ਦੇ ਮਦਾਨ ਵਿੱਚ ਉਸ ਮਹੀਨੇ ਦੀ ਚੌਧਵੀਂ ਤਰੀਕ ਨੂੰ ਸ਼ਾਮਾ ਦੇ ਵੇਲੇ ਪਸਾਹ ਦਾ ਪਰਬ ਮਨਾਇਆ।

11. ਅਤੇ ਪਸਾਹ ਦੇ ਇੱਕ ਦਿਨ ਪਿੱਛੋਂ ਉਨ੍ਹਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਭੁੱਜੇ ਹੋਏ ਦਾਣੇ ਅਤੇ ਪਤੀਰੀ ਰੋਟੀ ਉੱਸੇ ਦਿਨ ਖਾਧੀ।

12. ਅਤੇ ਜਦ ਉਨ੍ਹਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਖਾਧਾ ਤਾਂ ਅਗਲੇ ਦਿਨ ਮੰਨ ਬੰਦ ਹੋ ਗਿਆ। ਫੇਰ ਇਸਰਾਏਲੀਆਂ ਨੂੰ ਮੰਨ ਕਦੀ ਨਾ ਮਿਲਿਆ ਪਰ ਉਨ੍ਹਾਂ ਉਸ ਵਰਹੇ ਕਨਾਨ ਦੇਸ ਦੀ ਉੱਤਪਤ ਤੋਂ ਖਾਧਾ।

13. ਅਤੇ ਐਉਂ ਹੋਇਆ ਕਿ ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਖੰਡਾ ਸੂਤੀ ਉਹ ਦੇ ਸਾਹਮਣੇ ਖੜਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ ਕਿ ਤੂੰ ਸਾਡੀ ਵੱਲ ਹੈ ਯਾ ਸਾਡੇ ਵੈਰੀਆਂ ਵੱਲ?

14. ਉਸ ਆਖਿਆ, ਨਹੀਂ ਸਗੋਂ ਮੈਂ ਤਾਂ ਏਸ ਵੇਲੇ ਯਹੋਵਾਹ ਦਾ ਸੈਨਾ ਪਤੀ ਬਣ ਕੇ ਆਇਆ ਹਾਂ ਤਾਂ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਰ ਉਸ ਨੂੰ ਆਖਿਆ, ਮੇਰਾ ਪ੍ਰਭੁ ਆਪਣੇ ਦਾਸ ਨੂੰ ਕੀ ਆਖਦਾ ਹੈ?

15. ਯਹੋਵਾਹ ਦੇ ਸੈਨਾ ਪਤੀ ਨੇ ਯਹੋਸ਼ੁਆ ਨੂੰ ਆਖਿਆ ਕਿ ਤੂੰ ਆਪਣੇ ਪੈਰੋਂ ਜੁੱਤੀ ਲਾਹ ਕਿਉਂ ਜੋ ਜਿੱਥੇ ਤੂੰ ਖੜਾ ਹੈਂ ਉਹ ਥਾਂ ਪਵਿੱਤਰ ਹੈ ਤਾਂ ਯਹੋਸ਼ੁਆ ਨੇ ਓਵੇਂ ਹੀ ਕੀਤਾ।

About ਯਹੋਸ਼ੁਆ Chapter 5

Read ਯਹੋਸ਼ੁਆ Chapter 5 online from the Holy Bible. This chapter is part of the Book of ਯਹੋਸ਼ੁਆ in the Old Testament. Continue reading with the chapter navigation above or explore the complete book.

Book Information

Book: ਯਹੋਸ਼ੁਆ
Chapter: 5
Testament: Old Testament

How to Read this Chapter

Use the Previous and Next Chapter buttons to continue reading ਯਹੋਸ਼ੁਆ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯਹੋਸ਼ੁਆ Chapter 5 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯਹੋਸ਼ੁਆ Chapter 5?

ਯਹੋਸ਼ੁਆ Chapter 5 is part of the Book of ਯਹੋਸ਼ੁਆ in the Holy Bible.

Can I read this chapter online?

Yes. You can read the complete ਯਹੋਸ਼ੁਆ Chapter 5 online for free with easy chapter navigation.

More Chapters from ਪੁਰਾਣਾ ਨੇਮ

  1. ਜ਼ਬੂਰ Chapter 56
  2. ਸੁਲੇਮਾਨ ਦਾ ਗੀਤ Chapter 3
  3. ਵਿਰਲਾਪ Chapter 2
  4. 2 ਸਮੂਏਲ Chapter 9
  5. ਗਿਣਤੀ Chapter 5
  6. ਯਸਾਯਾਹ Chapter 12
  7. ਉਪਦੇਸ਼ਕ Chapter 7

Explore More from ਯਹੋਸ਼ੁਆ

  1. ਯਹੋਸ਼ੁਆ Chapter 19
  2. ਯਹੋਸ਼ੁਆ Chapter 18
  3. ਯਹੋਸ਼ੁਆ Chapter 2
  4. ਯਹੋਸ਼ੁਆ Chapter 17
  5. ਯਹੋਸ਼ੁਆ Chapter 10
  6. ਯਹੋਸ਼ੁਆ Chapter 4
  7. ਯਹੋਸ਼ੁਆ Chapter 16

Related Chapters & Readings

  1. ਉਪਦੇਸ਼ਕ Chapter 2
  2. ਉਪਦੇਸ਼ਕ Chapter 10
  3. ਜ਼ਬੂਰ Chapter 80
  4. ਅੱਯੂਬ Chapter 1
  5. 1 ਸਮੂਏਲ Chapter 27
  6. ਆਮੋਸ Chapter 6
  7. ਰੋਮੀਆਂ Chapter 12
Share Your Love

Leave a Reply

Your email address will not be published. Required fields are marked *