ਯੂਹੰਨਾ Chapter 15

For English

Read ਯੂਹੰਨਾ Chapter 15 Online

Read ਯੂਹੰਨਾ Chapter 15 online from the Holy Bible. This chapter is part of the Book of ਯੂਹੰਨਾ in the New Testament. Browse every verse with easy chapter navigation, continue to the next chapter, or explore the complete Book of ਯੂਹੰਨਾ and the Holy Bible online.

Choose a Chapter

ਯੂਹੰਨਾ 15

ਅਧਿਆਇ 15

1. ਮੈਂ ਸੱਚੀ ਅੰਗੂਰ ਦੀ ਬੇਲ ਹਾਂ ਅਤੇ ਮੇਰਾ ਪਿਤਾ ਬਾਗਵਾਨ ਹੈ।

2. ਹਰੇਕ ਟਹਿਣੀ ਜਿਹੜੀ ਮੇਰੇ ਵਿੱਚ ਹੈ ਅਰ ਫਲ ਨਹੀਂ ਦਿੰਦੀ ਉਹ ਉਸ ਨੂੰ ਲਾਹ ਸੁੱਟਦਾ ਹੈ ਅਤੇ ਹਰੇਕ ਜੋ ਫਲ ਦਿੰਦੀ ਹੈ ਉਹ ਉਸ ਨੂੰ ਛਾਂਗਦਾ ਹੈ ਤਾਂ ਜੋ ਹੋਰ ਵੀ ਫਲ ਦੇਵੇ।

3. ਤੁਸੀਂ ਤਾਂ ਉਸ ਬਚਨ ਕਰਕੇ ਜੋ ਮੈਂ ਤੁਹਾਨੂੰ ਕਿਹਾ ਹੈ ਸਾਫ਼ ਹੋ ਚੁੱਕੇ।

4. ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ। ਜਿਸ ਪਰਕਾਰ ਟਹਿਣੀ ਜੇ ਉਹ ਅੰਗੂਰ ਦੀ ਬੇਲ ਵਿੱਚ ਨਾ ਰਹੇ ਆਪਣੇ ਆਪ ਫਲ ਨਹੀਂ ਦੇ ਸੱਕਦੀ ਇਸੇ ਪਰਕਾਰ ਤੁਸੀਂ ਵੀ ਜੇ ਮੇਰੇ ਵਿੱਚ ਨਾ ਰਹੋ ਫਲ ਨਹੀਂ ਦੇ ਸੱਕਦੇ।

5. ਅੰਗੂਰ ਦੀ ਬੇਲ ਮੈਂ ਹਾਂ, ਤੁਸੀਂ ਟਹਿਣੀਆਂ ਹੋ। ਜੋ ਮੇਰੇ ਵਿੱਚ ਰਹਿੰਦਾ ਹੈ ਅਤੇ ਮੈਂ ਉਸ ਵਿੱਚ ਸੋਈ ਬਹੁਤਾ ਫਲ ਦਿੰਦਾ ਹੈ ਕਿਉਂ ਜੋ ਮੈਥੋਂ ਵੱਖਰੇ ਹੋ ਕੇ ਤੁਸੀਂ ਕੁਝ ਨਹੀਂ ਕਰ ਸੱਕਦੇ।

6. ਜੇ ਕੋਈ ਮੇਰੇ ਵਿੱਚ ਨਾ ਰਹੇ ਤਾਂ ਉਹ ਟਹਿਣੀ ਦੀ ਨਿਆਈਂ ਬਾਹਰ ਸੁੱਟਿਆ ਜਾਂਦਾ ਹੈ ਅਤੇ ਸੁੱਕ ਜਾਂਦਾ ਹੈ ਅਰ ਲੋਕ ਉਨ੍ਹਾਂ ਨੂੰ ਇਕੱਠਿਆਂ ਕਰ ਕੇ ਅੱਗ ਵਿੱਚ ਝੋਕਦੇ ਹਨ ਅਤੇ ਓਹ ਸਾੜੀਆਂ ਜਾਂਦੀਆਂ ਹਨ।

7. ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਚਾਹੋ ਮੰਗੋ ਅਤੇ ਉਹ ਤੁਹਾਡੇ ਲਈ ਹੋ ਜਾਵੇਗਾ।

8. ਮੇਰੇ ਪਿਤਾ ਦੀ ਵਡਿਆਈ ਇਸੇ ਤੋਂ ਹੁੰਦੀ ਹੈ ਜੋ ਤੁਸੀਂ ਬਹੁਤਾ ਫਲ ਦਿਓ ਅਰ ਇਉਂ ਤੁਸੀਂ ਮੇਰੇ ਚੇਲੇ ਹੋਵੋਗੇ।

9. ਜਿਵੇਂ ਪਿਤਾ ਨੇ ਮੇਰੇ ਨਾਲ ਪਿਆਰ ਕੀਤਾ ਤਿਵੇਂ ਮੈਂ ਵੀ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਮੇਰੇ ਪ੍ਰੇਮ ਵਿੱਚ ਰਹੋ।

10. ਜੇਕਰ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ਤਾਂ ਮੇਰੇ ਪ੍ਰੇਮ ਵਿੱਚ ਰਹੋਗੇ ਜਿਵੇਂ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਨਾ ਕੀਤੀ ਹੈ ਅਤੇ ਉਹ ਦੇ ਪ੍ਰੇਮ ਵਿੱਚ ਰਹਿੰਦਾ ਹਾਂ।

11. ਏਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਜਾਵੇ।

12. ਮੇਰਾ ਹੁਕਮ ਇਹ ਹੈ ਭਈ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ।

13. ਏਦੋਂ ਵੱਧ ਪਿਆਰ ਕਿਸੇ ਦਾ ਨਹੀਂ ਹੁੰਦਾ ਜੋ ਆਪਣੀ ਜਾਨ ਆਪਣੇ ਮਿੱਤ੍ਰਾਂ ਦੇ ਬਦਲੇ ਦੇ ਦੇਵੇ।

14. ਜੇ ਤੁਸੀਂ ਓਹ ਕੰਮ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤਾਂ ਤੁਸੀਂ ਮੇਰੇ ਮਿੱਤ੍ਰ ਹੋ।

15. ਹੁਣ ਤੋਂ ਅੱਗੇ ਮੈਂ ਤੁਹਾਨੂੰ ਦਾਸ ਨਹੀਂ ਆਖਾਂਗਾ ਕਿਉਂ ਜੋ ਦਾਸ ਨਹੀਂ ਜਾਣਦਾ ਭਈ ਉਹ ਦਾ ਮਾਲਕ ਕੀ ਕਰਦਾ ਹੈ, ਪਰ ਮੈਂ ਤੁਹਾਨੂੰ ਮਿੱਤ੍ਰ ਕਰਕੇ ਆਖਿਆ ਹੈ ਕਿਉਂਕਿ ਮੈਂ ਜੋ ਕੁਝ ਆਪਣੇ ਪਿਤਾ ਕੋਲੋਂ ਸੁਣਿਆ ਸੋ ਸਭ ਤੁਹਾਨੂੰ ਦੱਸ ਦਿੱਤਾ।

16. ਤੁਸਾਂ ਮੈਨੂੰ ਨਹੀਂ ਚੁਣਿਆ ਪਰ ਮੈਂ ਤੁਹਾਨੂੰ ਚੁਣਿਆ ਅਤੇ ਤੁਹਾਨੂੰ ਠਹਿਰਾਇਆ ਸੀ ਜੋ ਤੁਸੀਂ ਜਾ ਕੇ ਫਲਦਾਰ ਹੋਵੋ ਅਤੇ ਤੁਹਾਡਾ ਫਲ ਕਾਇਮ ਰਹੇ ਤਾਂ ਜੋ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਪਿਤਾ ਤੋਂ ਮੰਗੋ ਸੋ ਉਹ ਤੁਹਾਨੂੰ ਦੇਵੇ।

17. ਮੈਂ ਤੁਹਾਨੂੰ ਇਨ੍ਹਾਂ ਗੱਲਾਂ ਦਾ ਇਸ ਲਈ ਹੁਕਮ ਕਰਦਾ ਹਾਂ ਜੋ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ।

18. ਜੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ ਤੁਸੀਂ ਜਾਣਦੇ ਹੋ ਜੋ ਉਹ ਨੇ ਤੁਹਾਥੋਂ ਅੱਗੇ ਮੇਰੇ ਨਾਲ ਵੈਰ ਕੀਤਾ ਹੈ।

19. ਜੇ ਤੁਸੀਂ ਜਗਤ ਦੇ ਹੁੰਦੇ ਤਾਂ ਜਗਤ ਆਪਣਿਆਂ ਨਾਲ ਤੇਹ ਕਰਦਾ ਪਰ ਇਸ ਕਰਕੇ ਜੋ ਤੁਸੀਂ ਜਗਤ ਦੇ ਨਹੀਂ ਹੋ ਪਰ ਮੈਂ ਤੁਹਾਨੂੰ ਜਗਤ ਵਿੱਚੋਂ ਚੁਣ ਲਿਆ ਇਸ ਕਰਕੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ।

20. ਜਿਹੜੀ ਗੱਲ ਮੈਂ ਤੁਹਾਨੂੰ ਆਖੀ ਸੀ ਚੇਤੇ ਰੱਖੋ ਭਈ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ। ਜੇ ਉਨ੍ਹਾਂ ਮੈਨੂੰ ਸਤਾਇਆ ਤਾਂ ਓਹ ਤੁਹਾਨੂੰ ਵੀ ਸਤਾਉਣਗੇ। ਜੇ ਉਨ੍ਹਾਂ ਮੇਰੇ ਬਚਨ ਦੀ ਪਾਲਨਾ ਕੀਤੀ ਤਾਂ ਤੁਹਾਡੇ ਦੀ ਵੀ ਪਾਲਨਾ ਕਰਨਗੇ।

21. ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਨ ਓਹ ਤੁਹਾਡੇ ਨਾਲ ਕਰਨਗੇ ਕਿਉਂ ਜੋ ਓਹ ਉਸ ਨੂੰ ਨਹੀਂ ਜਾਣਦੇ ਹਨ ਜਿਨ ਮੈਨੂੰ ਘੱਲਿਆ।

22. ਜੇ ਮੈਂ ਨਾ ਆਉਂਦਾ ਅਤੇ ਉਨ੍ਹਾਂ ਨਾਲ ਗੱਲਾਂ ਨਾ ਕਰਦਾ ਤਾਂ ਉਨ੍ਹਾਂ ਦਾ ਪਾਪ ਨਾ ਹੁੰਦਾ, ਪਰ ਹੁਣ ਉਨ੍ਹਾਂ ਕੋਲ ਉਨ੍ਹਾਂ ਦੇ ਪਾਪ ਦਾ ਕੋਈ ਪੱਜ ਨਹੀਂ।

23. ਜਿਹੜਾ ਮੇਰੇ ਨਾਲ ਵੈਰ ਕਰਦਾ ਹੈ ਉਹ ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ।

24. ਜੇ ਮੈਂ ਉਨ੍ਹਾਂ ਵਿੱਚ ਓਹ ਕੰਮ ਨਾ ਕਰਦਾ ਜੋ ਹੋਰ ਕਿਨੇ ਨਹੀਂ ਕੀਤੇ ਤਾਂ ਉਨ੍ਹਾਂ ਦਾ ਪਾਪ ਨਾ ਹੁੰਦਾ ਪਰ ਹੁਣ ਤਾਂ ਉਨ੍ਹਾਂ ਨੇ ਮੈਨੂੰ ਅਤੇ ਨਾਲੇ ਮੇਰੇ ਪਿਤਾ ਨੂੰ ਵੇਖਿਆ ਅਤੇ ਸਾਡੇ ਨਾਲ ਵੈਰ ਵੀ ਕੀਤਾ ਹੈ।

25. ਪਰ ਇਹ ਇਸ ਲਈ ਹੋਇਆ ਕਿ ਉਹ ਬਚਨ ਪੂਰਾ ਹੋਵੇ ਜਿਹੜਾ ਉਨ੍ਹਾਂ ਦੀ ਸ਼ਰਾ ਵਿੱਚ ਲਿਖਿਆ ਹੋਇਆ ਹੈ ਭਈ ਉਨ੍ਹਾਂ ਧਿਗਾਨੇ ਮੇਰੇ ਨਾਲ ਵੈਰ ਕੀਤਾ।

26. ਪਰ ਜਾਂ ਉਹ ਸਹਾਇਕ ਆਵੇ ਜਿਹ ਨੂੰ ਮੈਂ ਤੁਹਾਡੇ ਕੋਲ ਪਿਤਾ ਦੀ ਵੱਲੋਂ ਘੱਲਾਂਗਾ ਅਰਥਾਤ ਸਚਿਆਈ ਦਾ ਆਤਮਾ ਜਿਹੜਾ ਪਿਤਾ ਵੱਲੋਂ ਨਿੱਕਲਦਾ ਹੈ ਤਾਂ ਉਹ ਮੇਰੇ ਹੱਕ ਵਿੱਚ ਸਾਖੀ ਦੇਵੇਗਾ।

27. ਅਤੇ ਤੁਸੀਂ ਵੀ ਗਵਾਹ ਹੋ ਕਿਉਂਕਿ ਤੁਸੀਂ ਮੁੱਢੋਂ ਮੇਰੇ ਨਾਲ ਰਹੇ ਹੋ।

About ਯੂਹੰਨਾ Chapter 15

Read ਯੂਹੰਨਾ Chapter 15 online from the Holy Bible. This chapter is part of the Book of ਯੂਹੰਨਾ in the New Testament. Continue reading with the chapter navigation above or explore the complete book.

Book Information

Book: ਯੂਹੰਨਾ
Chapter: 15
Testament: New Testament

How to Read this Chapter

Use the Previous and Next Chapter buttons to continue reading ਯੂਹੰਨਾ. You can also adjust the font size for comfortable reading and browse other books of the Bible using the navigation links.

https://www.youtube.com/watch?v=rzsT_Q3KLzE

More Resources

Continue Reading the Bible

Continue reading ਯੂਹੰਨਾ Chapter 15 and explore every book, chapter and verse of the Holy Bible. Use the navigation links above and below to move through the Scriptures with ease.

Frequently Asked Questions

What is ਯੂਹੰਨਾ Chapter 15?

ਯੂਹੰਨਾ Chapter 15 is part of the Book of ਯੂਹੰਨਾ in the Holy Bible.

Can I read this chapter online?

Yes. You can read the complete ਯੂਹੰਨਾ Chapter 15 online for free with easy chapter navigation.

More Chapters from ਨਵਾਂ ਨੇਮ

  1. ਲੂਕਾ Chapter 24
  2. ਇਬਰਾਨੀਆਂ Chapter 2
  3. ਲੂਕਾ Chapter 8
  4. ਮੱਤੀ Chapter 2
  5. 1 ਤਿਮੋਥਿਉਸ Chapter 4
  6. 1 ਕੁਰਿੰਥੀਆਂ Chapter 12
  7. ਰੋਮੀਆਂ Chapter 13

Explore More from ਯੂਹੰਨਾ

  1. ਯੂਹੰਨਾ Chapter 20
  2. ਯੂਹੰਨਾ Chapter 14
  3. ਯੂਹੰਨਾ Chapter 8
  4. ਯੂਹੰਨਾ Chapter 9
  5. ਯੂਹੰਨਾ Chapter 2
  6. ਯੂਹੰਨਾ Chapter 4
  7. ਯੂਹੰਨਾ Chapter 7

Related Chapters & Readings

  1. ਯਸਾਯਾਹ Chapter 46
  2. ਯਸਾਯਾਹ Chapter 3
  3. ਜ਼ਬੂਰ Chapter 91
  4. ਯਿਰਮਿਯਾਹ Chapter 41
  5. 1 ਰਾਜਿਆਂ Chapter 3
  6. 2 ਕੁਰਿੰਥੀਆਂ Chapter 9
  7. ਜ਼ਬੂਰ Chapter 31
Share Your Love

Leave a Reply

Your email address will not be published. Required fields are marked *